ਕਿਸਾਨ ਆਗੂਆਂ ਵੱਲੋਂ ਅੱਜ ਖਨੌਰੀ ਬਾਰਡਰ 'ਤੇ ਜਿੱਥੇ ਡਾਕਟਰਾਂ ਵੱਲੋਂ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਦੀ ਸਿਹਤ ਨੂੰ ਲੈ ਕੇ ਜਿੱਥੇ ਜਾਣਕਾਰੀ ਦਿੱਤੀ। ਡਾਕਟਰਾਂ ਮੁਤਾਬਿਕ ਡੱਲੇਵਾਲ ਦੀ ਸਿਹਤ ਹੋਰ ਵੀ ਨਾਸਾਜ਼ ਹੋ ਗਈ ਹੈ। ਉਨ੍ਹਾਂ ਵੱਲੋਂ ਹੁਣ ਕਿਸੇ ਨਾਲ ਮੁਲਾਕਾਤ ਨਹੀਂ ਕੀਤੀ ਜਾ ਰਹੀ। ਡਾਕਟਰਾਂ ਨੇ ਆਖਿਆ ਕਿ ਪਿਛਲੇ 26 ਦਿਨਾਂ ਤੋਂ ਮਰਨ ਵਰਤ 'ਤੇ ਹੋਣ ਕਾਰਨ ਅਤੇ ਕੈਂਸਰ ਦੀ ਬਿਮਾਰੀ ਹੋਣ ਕਾਰਨ ਹੁਣ ਉਨ੍ਹਾਂ ਦਾ ਸਰੀਰ ਜਵਾਬ ਦਿੰਦਾ ਜਾ ਰਿਹਾ ਹੈ।ਇਸ ਦੌਰਾਨ ਕਿਸਾਨ ਆਗੂਆਂ ਨੇ ਡੱਲੇਵਾਲ ਦਾ ਸੰਦੇਸ਼ ਵੀ ਲੋਕਾਂ ਤੱਕ ਪਹੁੰਚਾਇਆ ਕਿ ਸਰਕਾਰ ਵੱਲੋਂ ਕਿਵੇਂ ਮੋਰਚੇ ਨੂੰ ਖਿਡਾਉਣ ਦੀਆਂ ਕੋਸ਼ਿਸ਼ਾਂ ਕੀਤੀਆਂ ਜਾ ਰਹੀਆਂ ਹਨ।
ਕਿਸਾਨ ਆਗੂਆਂ ਦੀ ਮੀਟਿੰਗ
ਪੰਜਾਬ ਦੇ ਖਨੌਰੀ ਅਤੇ ਸ਼ੰਭੂ ਬਾਰਡਰ 'ਤੇ ਚੱਲ ਰਹੇ ਕਿਸਾਨ ਅੰਦੋਲਨ ਦੌਰਾਨ ਅੱਜ (21 ਦਸੰਬਰ) ਪਟਿਆਲਾ ਵਿਖੇ ਐਸਕੇਐਮ (ਗੈਰ-ਸਿਆਸੀ) ਅਤੇ ਐਸਕੇਐਮ ਦਰਮਿਆਨ ਮੀਟਿੰਗ ਹੋਈ। ਮੀਟਿੰਗ ਵਿੱਚ ਕੋਈ ਅੰਤਿਮ ਫੈਸਲਾ ਨਹੀਂ ਲਿਆ ਗਿਆ ਪਰ ਦੋਵਾਂ ਧਿਰਾਂ ਨੇ ਕਿਹਾ ਕਿ ਮੀਟਿੰਗ ਬਹੁਤ ਵਧੀਆ ਰਹੀ ਹੈ। ਕਈ ਮੁੱਦਿਆਂ 'ਤੇ ਸਹਿਮਤੀ ਬਣ ਗਈ ਹੈ। ਇਸ ਮੁੜ ਤੋਂ ਮੀਟਿੰਗ 24 ਦਸੰਬਰ ਨੂੰ ਹੋਵੇਗੀ।
ਮਰਨ ਵਰਤ ਦਾ 26ਵਾਂ ਦਿਨ
ਉਧਰ, ਕਿਸਾਨ ਆਗੂ ਸਰਵਣ ਸਿੰਘ ਪੰਧੇਰ ਅਤੇ ਕਿਸਾਨ ਜੋਗਿੰਦਰ ਸਿੰਘ ਉਗਰਾਹਾਂ ਨੇ ਕਿਹਾ ਕਿ ਅਸੀਂ ਜਿਸ ਮੋਰਚੇ 'ਤੇ ਲੜ ਰਹੇ ਹਾਂ ਉਹ ਵੱਖਰਾ ਹੈ। ਸੰਘਰਸ਼ ਲਈ ਰਣਨੀਤੀ ਬਣਾਈ ਗਈ ਹੈ। ਮੀਟਿੰਗ ਚੰਗੇ ਮਾਹੌਲ ਵਿੱਚ ਹੋਈ। ਇਸੇ ਦੌਰਾਨ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਦਾ ਮਰਨ ਵਰਤ ਅੱਜ 26ਵੇਂ ਦਿਨ ਵਿੱਚ ਦਾਖ਼ਲ ਹੋ ਗਿਆ। ਇਸ ਦੇ ਨਾਲ ਹੀ ਉਨ੍ਹਾਂ ਆਖਿਆ ਕਿ ਸਰਵਣ ਸਿੰਘ ਪੰਧਰੇ ਵੱਲੋਂ ਚਿੱਠੀ ਲਿਖੀ ਗਈ ਸੀ ਜਿਸ ਤੋਂ ਬਾਅਦ ਇਹ ਮੀਟਿੰਗ ਕੀਤੀ ਗਈ ਹੈ।
6 ਮੰਗਾਂ ਸਭ ਦੀਆਂ ਸਾਂਝੀਆਂ
ਕਿਸਾਨ ਆਗੂਆਂ ਨੇ ਆਖਿਆ ਕਿ ਜਗਜੀਤ ਸਿੰਘ ਡੱਲੇਵਾਲ ਦੇ ਮਰਨ ਵਰਤੇ ਤੋਂ ਲੈ ਕੇ ਸਰਕਾਰ ਵੱਲੋਂ ਲਿਆਂਦੇ ਨਵੇਂ ਖੇਤੀ ਖਰੜੇ ਤੱਕ ਦੀਆਂ ਸਾਡੀਆਂ 6 ਮੰਗਾਂ ਸਾਂਝੀਆਂ ਹਨ। ਇਸ ਦੇ ਨਾਲ ਹੀ ਉੇਨ੍ਹਾਂ ਆਖਿਆ ਕਿ ਅਸੀਂ ਪੂਰੀ ਤਰ੍ਹਾਂ ਇੱਕਜੁਟਤਾ ਚਾਹੁੰਦੇ ਹਾਂ। ਇਸ ਦੇ ਨਾਲ ਹੀ ਉਨ੍ਹਾਂ ਕਿਹਾ ਕਿ ਆਉਣ ਵਾਲੇ ਸਮੇਂ 'ਚ ਵੀ ਮੀਟਿੰਗਾਂ ਕੀਤੀਆਂ ਜਾਣਗੀਆਂ ਤਾਂ ਜੋ ਇਸ ਮੋਰਚੇ ਨੂੰ ਜਿੱਤਿਆ ਜਾ ਸਕੇ।
ਡੱਲੇਵਾਲ ਦੀ ਸਿਹਤ ਨਾਜ਼ੁਕ, ਹਰ ਛੇ ਘੰਟੇ 'ਚ ਚੈੱਕਅਪ
ਦੂਜੇ ਪਾਸੇ ਖਨੌਰੀ ਸਰਹੱਦ ’ਤੇ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਦਾ ਮਰਨ ਵਰਤ 26ਵੇਂ ਦਿਨ ਵੀ ਜਾਰੀ ਹੈ। ਉਸ ਦੀ ਹਾਲਤ ਨਾਜ਼ੁਕ ਬਣੀ ਹੋਈ ਹੈ। ਹੁਣ ਉਹ ਕਿਸੇ ਨੂੰ ਨਹੀਂ ਮਿਲ ਰਿਹਾ। ਡਾਕਟਰਾਂ ਦੀ ਟੀਮ ਉਸ 'ਤੇ ਨਜ਼ਰ ਰੱਖ ਰਹੀ ਹੈ। ਹਰ ਛੇ ਘੰਟੇ ਬਾਅਦ ਉਸ ਦੀ ਸਿਹਤ ਦੀ ਜਾਂਚ ਕੀਤੀ ਜਾ ਰਹੀ ਹੈ। ਦੂਜੇ ਪਾਸੇ ਪ੍ਰਸ਼ਾਸਨ ਨੇ ਖਨੌਰੀ ਵਿੱਚ ਧਰਨੇ ਵਾਲੀ ਥਾਂ ਤੋਂ ਥੋੜ੍ਹੀ ਦੂਰੀ ’ਤੇ ਚਾਰ ਕਮਰਿਆਂ ਦਾ ਹਸਪਤਾਲ ਬਣਾਇਆ ਹੋਇਆ ਹੈ। ਐਂਬੂਲੈਂਸ ਵੀ ਤਾਇਨਾਤ ਕਰ ਦਿੱਤੀ ਗਈ ਹੈ, ਤਾਂ ਜੋ ਜੇਕਰ ਕੋਈ ਮਾੜੀ ਸਥਿਤੀ ਪੈਦਾ ਹੁੰਦੀ ਹੈ ਤਾਂ ਉਸ ਨਾਲ ਆਸਾਨੀ ਨਾਲ ਨਿਪਟਿਆ ਜਾ ਸਕੇ।