ਸ੍ਰੀ ਫਤਿਹਗੜ੍ਹ ਸਾਹਿਬ: ਖੇਡਾਂ ਵਤਨ ਪੰਜਾਬ ਦੀਆਂ’ ਸੀਜ਼ਨ-3 ਦੀ ਅੱਜ ਤੋਂ ਸ਼ੁਰੂਆਤ ਹੋ ਰਹੀ ਹੈ। ਇਸ ਵਿੱਚ ਵੱਖ-ਵੱਖ ਉਮਰ ਵਰਗ ਦੇ ਖਿਡਾਰੀ ਹਿੱਸਾ ਲੈਣਗੇ। ਇਸ ਦੀ ਸ਼ੂਰੂਆਤ ਬਾਬਾ ਬੰਦਾ ਸਿੰਘ ਬਹਾਦਰ ਇੰਜੀਨੀਅਰਿੰਗ ਕਾਲਜ ਵਿਖੇ ਜ਼ਿਲ੍ਹਾ ਖੇਡ ਅਫ਼ਸਰ ਗੁਰਦੀਪ ਕੌਰ ਦੇ ਵੱਲੋਂ ਕਰਵਾਈ ਗਈ। ਇਸ ਮੌਕੇ ਜ਼ਿਲ੍ਹਾ ਖੇਡ ਅਫ਼ਸਰ ਗੁਰਦੀਪ ਕੌਰ ਨੇ ਦੱਸਿਆ ਕਿ ਇਨ੍ਹਾਂ ਖੇਡਾਂ ਵਿੱਚ 1500 ਤੋਂ ਵੱਧ ਬੱਚੇ ਹਿੱਸਾ ਲੈ ਰਹੇ ਹਨ। ਇਨ੍ਹਾਂ ਖੇਡਾਂ ਸਬੰਧੀ ਰਜਿਸਟ੍ਰੇਸ਼ਨ ਆਨਲਾਈਨ ਲਿੰਕ 'ਤੇ ਕੀਤੀ ਜਾ ਸਕਦੀ ਹੈ ਤੇ ਆਫ਼ਲਾਈਨ ਰਜਿਸਟ੍ਰੇਸ਼ਨ ਦੀ ਸਹੂਲਤ ਵੀ ਦਿੱਤੀ ਗਈ ਹੈ। ਜ਼ਿਲ੍ਹਾ ਖੇਡ ਅਫ਼ਸਰ ਨੇ ਕਿਹਾ ਕਿ ਪੰਜਾਬ ਦੇ ਖੇਡ ਸੱਭਿਆਚਾਰ ਨੂੰ ਸੁਰਜੀਤ ਕਰਨ ਲਈ ਇਹ ਉਪਰਾਲਾ ਕੀਤਾ ਜਾ ਰਿਹਾ ਹੈ।
ਇਹ ਖੇਡਾਂ ਵੱਖ-ਵੱਖ ਕੈਟਾਗਰੀਆਂ ਤਹਿਤ ਕਰਵਾਈਆਂ ਜਾਣਗੀਆਂ। ਜਿਹਨਾਂ ਵਿੱਚ ਅੰਡਰ -14, ਅੰਡਰ -17, ਅੰਡਰ-21, 21 ਤ30 ਸਾਲ ਓਪਨ ਗਰੁੱਪ, 31 ਤੋਂ 40 ਸਾਲ ਓਪਨ ਗਰੁੱਪ, 41 ਤੋਂ 50 ਸਾਲ ਤੱਕ ਓਪਨ ਗਰੁੱਪ, 51 ਤੋਂ 60 ਸਾਲ ਤੱਕ ਓਪਨ ਗਰੁੱਪ, 61 ਤੋਂ 40 ਸਾਲ ਤੱਕ ਓਪਨ ਗਰੁੱਪ, 70 ਸਾਲ ਤੋਂ ਉੱਪਰ ਦੇ ਖਿਡਾਰੀ ਓਪਨ ਗਰੁੱਪ, ਸ਼ਾਮਲ ਹਨ। ਇਹਨਾਂ ਖੇਡਾਂ ਸਬੰਧੀ ਬਹੁਤ ਹੀ ਵਧੀਆ ਪ੍ਰਬੰਧ ਕੀਤੇ ਗਏ ਹਨ।
- ਕੰਗਨਾ ਰਣੌਤ ਦੀ 'ਐਮਰਜੈਂਸੀ' 'ਤੇ ਸਾਬਕਾ ਸੀਐਮ ਚੰਨੀ ਦੀ ਸਖ਼ਤ ਚੇਤਾਵਨੀ, ਕਿਹਾ- SGPC ਦੀ ਇਜਾਜ਼ਤ ਤੋਂ ਬਿਨ੍ਹਾਂ ਨਹੀਂ ਚੱਲਣ ਦਿਆਂਗੇ ਫਿਲਮ - Kangana Ranaut Movie Emergency
- ਬੇਅਦਬੀ ਅਤੇ ਗੋਲੀਕਾਂਡ ਮਾਮਲਿਆਂ ਦਾ ਇਨਸਾਫ ਅਜੇ ਵੀ ਬਾਕੀ, ਸਿੱਖਾਂ ਵੱਲੋਂ ਰੋਸ ਪ੍ਰਦਰਸ਼ਨ - sikh protest
- ਬਠਿੰਡਾ ਦੇ ਗੁਰਦੁਆਰਾ ਸਾਹਿਬ ਦੀ ਭੰਨ-ਤੋੜ ਦਾ ਮਾਮਲਾ, ਪੁਲਿਸ ਨੇ ਕੁਝ ਹੀ ਘੰਟਿਆਂ 'ਚ ਕੀਤਾ ਮੁਲਜ਼ਮ ਗਿਰਫ਼ਤਾਰ - GURUDWARA SAHIB BATHINDA
ਖੇਡਾਂ ਨਾਲ ਜੋੜੇ ਜਾਣ ਬੱਚੇ : ਇਸ ਮੌਕੇ ਉਨ੍ਹਾਂ ਕਿਹਾ ਕਿ ਖੇਡਾਂ ਸਾਡੇ ਲਈ ਬਹੁਤ ਜਰੂਰੀ ਹਨ, ਕਿਉਂਕਿ ਖੇਡਾਂ ਜਿਥੇ ਖਿਡਾਰੀਆਂ ਨੂੰ ਸਰੀਰਕ ਪੱਖੋਂ ਚੁਸਤ-ਦਰੁਸਤ ਰੱਖਦੀਆਂ ਹਨ। ਉਥੇ ਹੀ ਖਿਡਾਰੀਆਂ ਨੂੰ ਮਾਨਸਿਕ ਤੌਰ ਉੱਤੇ ਵੀ ਮਜਬੂਤ ਬਣਾਉਂਦੀਆਂ ਹਨ। ਉਨ੍ਹਾਂ ਕਿਹਾ ਕਿ ਸਾਨੂੰ ਆਪਣੇ ਬੱਚਿਆਂ ਨੂੰ ਛੋਟੀ ਉਮਰ ਤੋਂ ਹੀ ਖੇਡਾਂ ਨਾਲ ਜੋੜਨਾਂ ਚਾਹੀਦਾ ਹੈ, ਤਾਂ ਜੋ ਸਿਹਤਮੰਦ ਸਮਾਜ ਦੀ ਸਿਰਜਣਾ ਕੀਤੀ ਜਾ ਸਕੇ। ਉਨ੍ਹਾਂ ਖਿਡਾਰੀਆਂ ਨੂੰ ਪ੍ਰੇਰਿਤ ਕਰਦਿਆਂ ਕਿਹਾ ਕਿ ਜਿੱਤ ਤੇ ਹਾਰ ਇੱਕੋ ਸਿੱਕੇ ਦੇ ਦੋ ਪਹਿਲੂ ਹਨ, ਇਸ ਲਈ ਖਿਡਾਰੀਆਂ ਨੂੰ ਹਮੇਸ਼ਾਂ ਅਨੁਸ਼ਾਸ਼ਨ ਵਿੱਚ ਰਹਿ ਕੇ ਖੇਡਣਾ ਚਾਹੀਦਾ ਹੈ। ਉਨ੍ਹਾਂ ਖਿਡਾਰੀਆਂ ਨੂੰ ਪ੍ਰੇਰਿਤ ਕਰਦਿਆਂ ਕਿਹਾ ਕਿ ਆਪਣੀ ਖੇਡ ਪ੍ਰਤਿਭਾ ਦੇ ਬਿਹਤਰ ਪ੍ਰਦਰਸ਼ਨ ਕਰਕੇ ਹੀ ਉੱਚੀਆਂ ਮੱਲ੍ਹਾਂ ਮਾਰੀਆਂ ਜਾ ਸਕਦੀਆਂ ਹਨ। ਇਸ ਲਈ ਹੋਰ ਵੀ ਵਧੇਰੇ ਮਿਹਨਤ ਨਾਲ ਆਪਣੀ ਖੇਡ ਪ੍ਰਤਿਭਾ ਦਾ ਪ੍ਰਦਰਸ਼ਨ ਕਰੋ ਤਾਂ ਜੋ ਭਵਿੱਖ ਵਿੱਚ ਹੋਰ ਵੀ ਉਚਾਈਆਂ ਨੂੰ ਛੂਹ ਸਕੋ।