ਚੰਡੀਗੜ੍ਹ: ਅੱਜ ਕਿਸਾਨ ਆਗੂ ਨੌਜਵਾਨ ਕਿਸਾਨ ਸ਼ੁਭਕਰਨ ਦੀਆਂ ਅਸਥੀਆਂ ਇਕੱਠੀਆਂ ਕਰਨਗੇ, ਜਿਸ ਦੀ ਕਿਸਾਨ ਅੰਦੋਲਨ ਦੌਰਾਨ 21 ਫਰਵਰੀ ਨੂੰ ਖਨੌਰੀ ਸਰਹੱਦ ’ਤੇ ਸ਼ਹਾਦਤ ਹੋ ਗਈ ਸੀ। ਸੰਯੁਕਤ ਕਿਸਾਨ ਮੋਰਚਾ (ਗੈਰ-ਸਿਆਸੀ) ਅਤੇ ਕਿਸਾਨ-ਮਜ਼ਦੂਰ ਮੋਰਚਾ ਦੇ ਕਿਸਾਨ ਆਗੂ ਸ਼ੁੱਕਰਵਾਰ ਨੂੰ ਭਾਵ ਅੱਜ ਬਠਿੰਡਾ ਦੇ ਪਿੰਡ ਬੱਲੋ ਵਿਖੇ ਪੁੱਜਣਗੇ, ਜਿੱਥੇ ਉਹ ਨੌਜਵਾਨ ਕਿਸਾਨ ਸ਼ੁਭਕਰਨ ਸਿੰਘ ਦੀਆਂ ਅਸਥੀਆਂ ਇਕੱਠੀਆਂ ਕਰਨਗੇ। ਇਸ ਤੋਂ ਬਾਅਦ ਹਰਿਆਣਾ ਅਤੇ ਪੰਜਾਬ ਸਮੇਤ ਕਈ ਰਾਜਾਂ ਵਿੱਚ ਕਲਸ਼ ਯਾਤਰਾ ਕੱਢੀ ਜਾਵੇਗੀ। ਕਿਸਾਨ ਆਗੂਆਂ ਨੇ ਸਟੇਜ ਤੋਂ ਇਹ ਵੀ ਐਲਾਨ ਕੀਤਾ ਕਿ ਭਾਜਪਾ ਅਤੇ ਭਾਜਪਾ ਗਠਜੋੜ ਵਿਰੁੱਧ ਕਿਸਾਨ ਅੰਦੋਲਨ-2 ਦੇ ਸ਼ਹੀਦ ਸ਼ੁਭਕਰਨ ਸਿੰਘ ਅਤੇ ਹੋਰ ਸ਼ਹੀਦਾਂ ਦੇ ਨਾਂ ’ਤੇ ਤਖ਼ਤੀਆਂ ਅਤੇ ਕਾਲੇ ਝੰਡੇ ਦਿਖਾਏ ਜਾਣਗੇ।
ਨੌਜਵਾਨਾਂ ਨੂੰ ਸ਼ੰਭੂ ਸਰਹੱਦ ’ਤੇ ਪੁੱਜਣ ਦੀ ਅਪੀਲ: ਕਾਬਿਲੇਗੌਰ ਹੈ ਕਿ ਸੰਯੁਕਤ ਕਿਸਾਨ ਮੋਰਚਾ (ਗੈਰ-ਸਿਆਸੀ) ਅਤੇ ਕਿਸਾਨ-ਮਜ਼ਦੂਰ ਮੋਰਚਾ ਦੇ ਸੱਦੇ 'ਤੇ ਚੱਲ ਰਹੇ ਕਿਸਾਨ ਅੰਦੋਲਨ ਦਾ ਅੱਜ 15 ਮਾਰਚ ਨੂੰ 32ਵਾਂ ਦਿਨ ਹੈ। ਹਰਿਆਣਾ-ਪੰਜਾਬ ਦੇ ਸ਼ੰਭੂ-ਖਨੌਰੀ ਨਾਲ ਲੱਗਦੀ ਡੱਬਵਾਲੀ ਬਾਰਡਰ 'ਤੇ ਹਜ਼ਾਰਾਂ ਕਿਸਾਨ ਆਪਣੀਆਂ ਮੰਗਾਂ ਸਰਕਾਰ ਤੋਂ ਮਨਵਾਉਣ ਲਈ ਖੜ੍ਹੇ ਹਨ। ਕਿਸਾਨ ਆਗੂ ਸਰਵਣ ਸਿੰਘ ਪੰਧੇਰ ਨੇ ਦੇਸ਼ ਭਰ ਦੇ ਨੌਜਵਾਨਾਂ ਨੂੰ ਸ਼ਹੀਦ-ਏ-ਆਜ਼ਮ ਸਰਦਾਰ ਭਗਤ ਸਿੰਘ ਦੇ ਸ਼ਹੀਦੀ ਦਿਹਾੜੇ ’ਤੇ ਸ਼ੰਭੂ ਸਰਹੱਦ ’ਤੇ ਪੁੱਜਣ ਦੀ ਅਪੀਲ ਕੀਤੀ ਹੈ।
ਹਰਿਆਣਾ 'ਚ ਮਨਾਇਆ ਜਾਵੇਗਾ ਸ਼ਹੀਦੀ ਸਮਾਗਮ: ਇਸ ਮੋਰਚੇ ਨੇ ਹਰਿਆਣਾ ਅਤੇ ਪੰਜਾਬ ਸਮੇਤ ਹੋਰਨਾਂ ਰਾਜਾਂ ਵਿੱਚ ਨੌਜਵਾਨ ਸ਼ਹੀਦ ਕਿਸਾਨ ਸ਼ੁਭਕਰਨ ਦੇ ਪਿੰਡ ਤੋਂ ਅਸਥੀਆਂ ਦਾ ਕਲਸ਼ ਲਿਆ ਕੇ ਕਲਸ਼ ਯਾਤਰਾ ਕੱਢਣ ਦਾ ਐਲਾਨ ਕੀਤਾ ਹੈ। ਇਹ ਵੀ ਕਿਹਾ ਗਿਆ ਹੈ ਕਿ 22 ਮਾਰਚ ਨੂੰ ਹਿਸਾਰ ਅਤੇ 31 ਮਾਰਚ ਨੂੰ ਅੰਬਾਲਾ ਦੀ ਮੋਹਰਾ ਅਨਾਜ ਮੰਡੀ ਵਿੱਚ ਸ਼ਹੀਦੀ ਸਮਾਗਮ ਕਰਵਾਇਆ ਜਾਵੇਗਾ।
ਚਾਰ ਵਾਰ ਦੀ ਮੀਟਿੰਗ ਰਹਿ ਚੁੱਕੀ ਬੇਸਿੱਟਾ: ਕਿਸਾਨ ਅੰਦੋਲਨ ਵਿੱਚ ਹੁਣ ਤੱਕ 9 ਲੋਕਾਂ ਦੀ ਮੌਤ ਹੋ ਚੁੱਕੀ ਹੈ। ਇਨ੍ਹਾਂ ਵਿੱਚ 3 ਪੁਲਿਸ ਮੁਲਾਜ਼ਮ ਵੀ ਸ਼ਾਮਲ ਹਨ। ਕਿਸਾਨ ਘੱਟੋ-ਘੱਟ ਸਮਰਥਨ ਮੁੱਲ ਦੀ ਗਰੰਟੀ ਲਈ ਕਾਨੂੰਨ ਬਣਾਉਣ ਸਮੇਤ ਹੋਰ ਕਈ ਮੰਗਾਂ 'ਤੇ ਅੜੇ ਹੋਏ ਹਨ। ਸਰਕਾਰ ਨਾਲ ਹੁਣ ਤੱਕ 4 ਦੌਰ ਦੀ ਗੱਲਬਾਤ ਅਸਫਲ ਰਹੀ ਹੈ। ਕਿਸਾਨਾਂ ਦਾ ਕਹਿਣਾ ਹੈ ਕਿ ਜਦੋਂ ਤੱਕ ਉਨ੍ਹਾਂ ਦੀਆਂ ਮੰਗਾਂ ਪੂਰੀਆਂ ਨਹੀਂ ਹੁੰਦੀਆਂ ਉਹ ਧਰਨੇ ਪ੍ਰਦਰਸ਼ਨ 'ਤੇ ਰਹਿਣਗੇ।
- ਲੁਧਿਆਣਾ ਪੁਲਿਸ ਨੂੰ ਮਿਲੀ ਕਾਮਯਾਬੀ: ਦੋ ਧੜਿਆਂ ਵਿੱਚ ਹੋਈ ਗੋਲੀਬਾਰੀ ਦੇ ਮਾਮਲੇ 'ਚ 9 ਮੁਲਜ਼ਮ ਕੀਤੇ ਕਾਬੂ, ਇਹ ਕੁਝ ਹੋਇਆ ਬਰਾਮਦ
- ਸਾਬਕਾ ਮੰਤਰੀ ਧਰਮਸੋਤ 'ਤੇ ED ਦਾ ਐਕਸ਼ਨ: ਜਲੰਧਰ ਯੂਨਿਟ ਨੇ ਕਰੋੜਾਂ ਦੀ ਜਾਇਦਾਦ ਕੀਤੀ ਜ਼ਬਤ ਕੀਤੀ, ਜਾਣੋ ਵੇਰਵਾ
- ਲੋਕ ਸਭਾ ਚੋਣਾਂ: ਕਾਂਗਰਸ ਦਾ ਮਹਿਲਾ ਵੋਟਰਾਂ ਨੂੰ ਭਰਮਾਉਣ ਲਈ ਵੱਡਾ ਦਾਅ, AAP ਨੇ ਵੀ ਦਿੱਤੀ ਸੀ ਗਰੰਟੀ ਪਰ ਨਹੀਂ ਹੋਈ ਪੂਰੀ, ਸੁਣੋ ਮਹਿਲਾਵਾਂ ਦੀ ਕੀ ਹੈ ਰਾਏ