ETV Bharat / state

ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਵੱਲੋਂ ਪੰਜਾਬ ਭਰ ਵਿੱਚ ਕੇਂਦਰ ਸਰਕਾਰ ਦੇ ਫੂਕੇ ਪੁਤਲੇ, ਯੋਗੀ ਸਰਕਾਰ ਨਾਲ ਵੀ ਰੋਸ - ਯੋਗੀ ਸਰਕਾਰ

Farmers Union Protest : ਅੰਮ੍ਰਿਤਸਰ ਵਿੱਚ ਗੋਲਡਨ ਗੇਟ 'ਤੇ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਵੱਲੋਂ ਕੇਂਦਰ ਸਰਕਾਰ ਦਾ ਪੁਤਲਾ ਫੂਕ ਪ੍ਰਦਰਸ਼ਨ ਕੀਤਾ ਗਿਆ। ਕਿਸਾਨ ਆਗੂਆਂ ਨੇ ਪ੍ਰਦੀਪ ਖੱਤਰੀ ਤੇ ਅਮਨ ਅਬਾਸ ਖਿਲਾਫ਼ ਕਾਰਵਾਈ ਦੀ ਮੰਗ ਕੀਤੀ ਅਤੇ ਹੋਰ ਵੀ ਕਈ ਮੰਗਾਂ ਨੂੰ ਲੈ ਕੇ ਕਿਸਾਨ ਆਗੂਆਂ ਵਲੋਂ ਰੋਸ ਪ੍ਰਗਟ ਕੀਤਾ ਗਿਆ ਹੈ।

Kisan Mazdoor Sangharsh Committee
Kisan Mazdoor Sangharsh Committee
author img

By ETV Bharat Punjabi Team

Published : Jan 29, 2024, 2:16 PM IST

ਪੰਜਾਬ ਭਰ ਵਿੱਚ ਕੇਂਦਰ ਸਰਕਾਰ ਦੇ ਫੂਕੇ ਪੁਤਲੇ

ਅੰਮ੍ਰਿਤਸਰ: ਅੱਜ ਪੰਜਾਬ ਭਰ ਵਿੱਚ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਵੱਲੋਂ ਕੇਂਦਰ ਸਰਕਾਰ ਦੇ ਪੁਤਲਾ ਫੂਕ ਪ੍ਰਦਰਸ਼ਨ ਕੀਤਾ ਗਿਆ ਹੈ। ਅੱਜ ਤੋਂ ਤਿੰਨ ਸਾਲ ਪਹਿਲਾਂ, ਖੇਤੀ ਸੁਧਾਰ ਕਾਨੂੰਨ ਰੱਦ ਕਰਵਾਉਣ ਲਈ ਕਿਸਾਨ ਜਥੇਬੰਦੀਆਂ ਵੱਲੋਂ ਸਿੰਘੂ ਬਾਰਡਰ ਕੁੰਡਲੀ ਬਾਰਡਰ ਉੱਤੇ ਧਰਨਾ ਪ੍ਰਦਰਸ਼ਨ ਕੀਤਾ ਜਾ ਰਿਹਾ ਸੀ। ਇਸ ਦੌਰਾਨ ਪ੍ਰਦਰਸ਼ਨ ਕਰਦਿਆਂ 29 ਜਨਵਰੀ ਵਾਲੇ ਦਿਨ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਦੀ ਸਟੇਜ ਦੇ ਉੱਪਰ ਕੁਝ ਲੋਕਾਂ ਵੱਲੋਂ ਹਮਲਾ ਕੀਤਾ ਗਿਆ ਸੀ ਅਤੇ ਉਸ ਦੇ ਰੋਸ ਵਜੋਂ ਹਰ ਸਾਲ ਹੀ ਕਿਸਾਨ ਜਥੇਬੰਦੀਆਂ ਵੱਲੋਂ ਰੋਸ ਪ੍ਰਦਰਸ਼ਨ ਕਰਕੇ ਹਮਲਾ ਕਰਨ ਵਾਲੇ ਮੁਲਜ਼ਮਾਂ ਵਿਰੁੱਧ ਕਾਰਵਾਈ ਦੀ ਮੰਗ ਕੀਤੀ ਜਾਂਦੀ ਹੈ।

ਕੇਂਦਰ ਸਰਕਾਰ ਖਿਲਾਫ਼ ਰੋਸ: ਇਸ ਦੇ ਚੱਲਦੇ ਅੰਮ੍ਰਿਤਸਰ ਗੋਲਡਨ ਗੇਟ ਉੱਤੇ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਦੇ ਸੂਬਾ ਜਨਰਲ ਸਕੱਤਰ ਸਰਵਨ ਸਿੰਘ ਪੰਧੇਰ ਦੀ ਅਗਵਾਈ ਵਿੱਚ ਕਿਸਾਨਾਂ ਨੇ ਰੋਸ ਪ੍ਰਦਰਸ਼ਨ ਕੀਤਾ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਸਰਵਨ ਸਿੰਘ ਪੰਧੇਰ ਅਤੇ ਜਰਮਨਜੀਤ ਸਿੰਘ ਕਿਸਾਨ ਆਗੂ ਨੇ ਦੱਸਿਆ ਕਿ ਅੰਦੋਲਨ ਦੌਰਾਨ ਸਿੰਘੂ ਕੁੰਡਲੀ ਬਾਰਡਰ ਦੀ ਸਟੇਜ 'ਤੇ ਭਾਜਪਾ ਦੇ ਕਾਰਕੁੰਨਾਂ ਤੇ ਆਰਐੱਸਐੱਸ ਦੇ ਗੁੰਡਿਆਂ ਵਲੋਂ ਪੁਲਿਸ ਦੀ ਮਿਲੀ ਭੁਗਤ ਨਾਲ ਸਿੰਘੂ ਬਾਰਡਰ 'ਤੇ ਹਮਲਾ ਕੀਤਾ ਸੀ। ਸਟੇਜ ਉੱਤੇ ਹਵਾਈ ਜਹਾਜ਼ ਰਾਹੀਂ ਪੈਟਰੋਲ ਬੰਬ ਸੁੱਟੇ ਗਏ। ਇਸ ਦੇ ਉਪਰੰਤ ਅਲੱਗ ਅਲੱਗ ਸਮੇਂ ਭਾਜਪਾ ਦੇ ਗੁੰਡਿਆਂ ਵਲੋਂ ਕਾਫੀ ਤੰਗ ਪ੍ਰੇਸ਼ਾਨ ਕੀਤਾ ਗਿਆ।

ਯੂਪੀ ਸਰਕਾਰ ਨੇ ਵੀ ਨਹੀਂ ਕੀਤੀ ਕਾਰਵਾਈ: ਕਿਸਾਨ ਆਗੂ ਪੰਧੇਰ ਨੇ ਕਿਹਾ ਕਿ ਮੀਡੀਆ ਸਾਹਮਣੇ ਪ੍ਰਦੀਪ ਖੱਤਰੀ ਅਤੇ ਅਮਨ ਡਬਾਸ ਦੀਆਂ ਪਥਰਾਅ ਕਰਦਿਆਂ ਦੀਆਂ ਫੋਟੋਆਂ ਜਾਹਿਰ ਹੋਈਆਂ, ਪਰ ਉੱਥੋਂ ਦੇ ਪੁਲਿਸ ਪ੍ਰਸ਼ਾਸਨ ਵੱਲੋਂ ਰਾਜਨੀਤਕ ਲੋਕਾਂ ਦੀ ਸ਼ਹਿ 'ਤੇ ਕੋਈ ਕਾਰਵਾਈ ਨਹੀਂ ਕੀਤੀ। ਪੰਧੇਰ ਨੇ ਕਿਹਾ ਕਿ, "ਯੂਪੀ ਦੇ ਲਖੀਮਪੁਰ ਘਟਨਾ ਵਿੱਚ ਅਜੈ ਮਿਸ਼ਰਾ ਟਹਿਣੀ ਤੇ ਆਰਐੱਸਐੱਸ ਦੇ ਗੁੰਡਿਆਂ ਵਲੋਂ ਸ਼ਾਂਤਮਈ ਬੈਠੇ ਕਿਸਾਨਾਂ ਉੱਤੇ ਗੱਡੀਆਂ ਚੜਾ ਕੇ ਕਤਲ ਕਰ ਦਿੱਤਾ ਗਿਆ। ਇਸ ਸਾਰੀ ਘਟਨਾ ਦੀ ਵੀਡੀਉ ਜਗ ਜਾਹਿਰ ਹੋਈ, ਪਰ ਯੋਗੀ ਸਰਕਾਰ ਵੱਲੋਂ ਕੋਈ ਐਕਸ਼ਨ ਨਹੀਂ ਲਿਆ ਗਿਆ। ਇਸ ਦੇ ਵਿਰੋਧ ਵਜੋਂ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਦੇ ਝੰਡੇ ਹੇਠ ਅੰਮ੍ਰਿਤਸਰ ਦੇ ਗੋਲਡਨ ਗੇਟ ਉੱਤੇ ਅਰਥੀ ਫੂਕ ਮੁਜ਼ਾਹਰਾ ਕੀਤਾ ਗਿਆ।" ਕਿਸਾਨਾਂ ਨਾਲ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵਲੋਂ ਸਮੇਂ ਸਮੇਂ 'ਤੇ ਵਾਅਦੇ ਕੀਤੇ ਗਏ, ਪਰ ਹਰ ਵਾਰੀ ਵਿਸ਼ਵਾਸਘਾਤ ਕੀਤਾ ਗਿਆ। ਇਸ ਲਈ ਹੁਣ ਕਿਸਾਨ ਵਿਸ਼ਵਾਸਘਾਤ ਦਿਵਸ ਵੀ ਜਰੂਰ ਮਣਾਉਣਗੇ।

ETV Bharat Logo

Copyright © 2024 Ushodaya Enterprises Pvt. Ltd., All Rights Reserved.