ਬਠਿੰਡਾ: ਸੰਯੁਕਤ ਕਿਸਾਨ ਮੋਰਚੇ ਦੇ ਸੱਦੇ 'ਤੇ ਹਰਿਆਣਾ ਦੇ ਟੋਹਾਣਾ ਵਿਖੇ ਬੀਤੇ ਕੁਝ ਦਿਨ ਪਹਿਲਾਂ ਮਹਾ ਪੰਚਾਇਤ ਵਿੱਚ ਭਾਗ ਲੈਣ ਜਾ ਰਹੇ ਜ਼ਿਲ੍ਹਾ ਬਠਿੰਡਾ ਦੇ ਪਿੰਡ ਕੋਠਾ ਗੁਰੂ ਦੇ ਕਿਸਾਨਾਂ ਦੀ ਬੱਸ ਹਾਦਸੇ ਦਾ ਸ਼ਿਕਾਰ ਹੋ ਗਈ ਸੀ। ਇਸ ਹਾਦਸੇ ਦੌਰਾਨ ਜਿੱਥੇ ਤਿੰਨ ਕਿਸਾਨ ਔਰਤਾਂ ਦੀ ਮੌਤ ਹੋ ਗਈ ਸੀ ਅਤੇ ਕਈ ਲੋਕ ਜ਼ਖ਼ਮੀ ਹੋ ਗਏ ਸਨ।
ਕਿਸਾਨਾਂ ਦੀ ਬੱਸ ਹਾਦਸੇ ਦਾ ਸ਼ਿਕਾਰ
ਹਾਦਸੇ 'ਚ ਜ਼ਖ਼ਮੀਆਂ ਦਾ ਇਲਾਜ ਬਠਿੰਡਾ ਦੇ ਸਰਕਾਰੀ ਹਸਪਤਾਲ ਵਿੱਚ ਚੱਲ ਰਿਹਾ ਸੀ। ਇਸ ਦੌਰਾਨ ਹੀ ਅੱਜ ਇੱਕ ਹੋਰ ਵੱਡੀ ਮੰਦਭਾਗੀ ਖ਼ਬਰ ਸਾਹਮਣੇ ਆਈ, ਜਦੋਂ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੀ ਬਠਿੰਡਾ ਜ਼ਿਲ੍ਹੇ ਦੇ ਸੂਬਾ ਮੀਤ ਪ੍ਰਧਾਨ ਬਸੰਤ ਸਿੰਘ ਕੋਠਾ ਗੁਰੂ ਦੀ ਇਲਾਜ ਦੌਰਾਨ ਮੌਤ ਹੋ ਗਈ। ਇਸ ਘਟਨਾ ਦਾ ਪਤਾ ਚੱਲਦੇ ਹੀ ਵੱਡੀ ਗਿਣਤੀ ਵਿੱਚ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੇ ਸੂਬਾ ਪ੍ਰਧਾਨ ਜੋਗਿੰਦਰ ਸਿੰਘ ਉਗਰਾਹਾਂ ਦੀ ਅਗਵਾਈ ਵਿੱਚ ਕਿਸਾਨ ਏਮਜ਼ ਹਸਪਤਾਲ ਬਠਿੰਡਾ ਪਹੁੰਚਣੇ ਸ਼ੁਰੂ ਹੋ ਗਏ।
ਅੱਜ ਇੱਕ ਹੋਰ ਕਿਸਾਨ ਦੀ ਮੌਤ
ਇਸ ਮੌਕੇ ਕਿਸਾਨ ਆਗੂ ਜੋਗਿੰਦਰ ਸਿੰਘ ਉਗਰਾਹਾਂ ਨੇ ਗੱਲਬਾਤ ਦੌਰਾਨ ਕਿਹਾ ਕਿ ਉਹਨਾਂ ਦੇ ਜਥੇਬੰਦੀ ਨੂੰ ਬਹੁਤ ਵੱਡਾ ਘਾਟਾ ਪਿਆ ਹੈ। ਪਿਛਲੇ ਦਿਨੀਂ ਤਿੰਨ ਬੀਬੀਆਂ ਇਸ ਹਾਦਸੇ ਕਾਰਨ ਮੌਤ ਦੇ ਮੂੰਹ ਵਿੱਚ ਜਾ ਪਈਆਂ ਸਨ ਅਤੇ ਕਈ ਲੋਕ ਜ਼ਖਮੀ ਹੋ ਗਏ ਸਨ। ਉਨ੍ਹਾਂ ਕਿਹਾ ਕਿ ਅੱਜ ਇੱਕ ਹੋਰ ਸਾਡਾ ਸਾਥੀ ਇਸ ਦੁਨੀਆ ਨੂੰ ਅਲਵਿਦਾ ਆਖ ਗਿਆ ਹੈ, ਜਿਸ ਦੀ ਮੌਤ ਨਾਲ ਜਥੇਬੰਦੀ ਨੂੰ ਵੱਡਾ ਘਾਟਾ ਪਿਆ ਹੈ।
ਤਿੰਨ ਮਹਿਲਾ ਕਿਸਾਨਾਂ ਦੀ ਪਹਿਲਾਂ ਹੋ ਚੁੱਕੀ ਮੌਤ
ਇਸ ਮੌਕੇ ਕਿਸਾਨ ਆਗੂ ਝੰਡਾ ਸਿੰਘ ਜੇਠੂਕੇ ਨੇ ਪੰਜਾਬ ਸਰਕਾਰ ਦੀ ਕਾਰਗੁਜ਼ਰੀ 'ਤੇ ਸਵਾਲ ਉਠਾਉਂਦੇ ਹੋਏ ਕਿਹਾ ਕਿ ਬਰਨਾਲਾ ਵਿਖੇ ਵਾਪਰੇ ਬੱਸ ਹਾਦਸੇ ਤੋਂ ਬਾਅਦ ਪੰਜਾਬ ਸਰਕਾਰ ਅਤੇ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਭਾਵੇਂ ਇਲਾਜ ਲਈ ਹਰ ਸੰਭਵ ਮਦਦ ਦੇਣ ਦਾ ਐਲਾਨ ਕੀਤਾ ਗਿਆ ਸੀ ਪਰ ਇਹ ਸਿਰਫ ਐਲਾਨ ਹੀ ਰਹਿ ਗਿਆ। ਉਹਨਾਂ ਦੇ ਸਾਥੀ ਇੱਕ-ਇੱਕ ਕਰਕੇ ਇਸ ਦੁਨੀਆ ਤੋਂ ਰੁਖ਼ਸਤ ਹੋ ਰਹੇ ਹਨ। ਇਲਾਜ ਸਹੀ ਢੰਗ ਨਾਲ ਨਾ ਹੋਣ ਕਾਰਨ ਅੱਜ ਉਹ ਆਪਣੇ ਸਾਥੀ ਨੂੰ ਇਥੋਂ ਰੈਫਰ ਕਰਵਾ ਰਹੇ ਹਨ ਤਾਂ ਜੋ ਉਸ ਦੀ ਜ਼ਿੰਦਗੀ ਨੂੰ ਬਚਾਇਆ ਜਾ ਸਕੇ।
ਸਰਕਾਰ 'ਤੇ ਕਿਸਾਨਾਂ ਨੇ ਚੁੱਕੇ ਸਵਾਲ
ਉਹਨਾਂ ਕਿਹਾ ਕਿ ਸਿਆਸੀ ਲੋਕ ਆਪਣੇ ਇਲਾਜ 'ਤੇ ਪੰਜਾਬ ਸਰਕਾਰ ਦੇ ਖਜ਼ਾਨੇ ਚੋਂ ਕਰੋੜਾਂ ਰੁਪਏ ਖਰਚਦੇ ਹਨ ਪਰ ਆਮ ਲੋਕਾਂ ਲਈ ਉਸ ਖਜ਼ਾਨੇ ਚੋਂ ਇੱਕ ਰੁਪਏ ਵੀ ਖਰਚ ਕੇ ਰਾਜ਼ੀ ਨਹੀਂ ਹਨ। ਉਹਨਾਂ ਕਿਹਾ ਕਿ ਬਰਨਾਲਾ ਵਿਖੇ ਜਿਸ ਜਗ੍ਹਾ 'ਤੇ ਹਾਦਸਾ ਵਾਪਰਿਆ ਹੈ, ਉਸ ਪੁਲ ਦਾ ਨਿਰਮਾਣ ਕਰਨ ਵਾਲੀ ਕੰਪਨੀ ਖਿਲਾਫ਼ ਸਖ਼ਤ ਕਾਰਵਾਈ ਹੋਣੀ ਚਾਹੀਦੀ ਹੈ, ਕਿਉਂਕਿ ਉਸ ਜਗ੍ਹਾ ਉੱਪਰ ਆਏ ਦਿਨ ਹਾਦਸੇ ਵਾਪਰਦੇ ਹਨ। ਕਈ ਲੋਕਾਂ ਦੀਆਂ ਜਾਨਾਂ ਜਾ ਚੁੱਕੀਆਂ ਹਨ ਕਿਉਂਕਿ ਉਹ ਪੁਲ ਸਹੀ ਢੰਗ ਨਾਲ ਨਹੀਂ ਬਣਾਇਆ ਗਿਆ ਜੋ ਕਿ ਲੋਕਾਂ ਲਈ ਮੌਤ ਦਾ ਕਾਰਨ ਬਣ ਰਿਹਾ ਹੈ।
- ਮਾਘੀ ਮੇਲੇ 'ਚ ਗਰਜੇ ਸੁਖਬੀਰ ਬਾਦਲ, ਕਿਹਾ- ਪੰਜਾਬ ਨੂੰ ਬਚਾ ਲਓ, ਖ਼ਤਮ ਕਰਨ ਦੀ ਕੀਤੀ ਜਾ ਰਹੀ ਹੈ ਕੋਸ਼ਿਸ਼, ਲੋਕਾਂ ਨੂੰ ਭਾਵੁਕ ਅਪੀਲ...
- CISF ਦੀਆਂ ਦੋ ਨਵੀਆਂ ਬਟਾਲੀਅਨਾਂ ਨੂੰ ਮਨਜ਼ੂਰੀ, ਨੌਜਵਾਨਾਂ ਨੂੰ ਮਿਲੇਗੀ ਨੌਕਰੀ, ਰਾਸ਼ਟਰੀ ਸੁਰੱਖਿਆ ਹੋਵੇਗੀ ਮਜ਼ਬੂਤ
- ਲੁਧਿਆਣਾ 'ਚ ਇੱਕ ਦਿਨ 'ਚ ਤਿੰਨ ਸਾਈਬਰ ਠੱਗੀ ਦੇ ਮਾਮਲੇ, 30 ਲੱਖ ਤੋਂ ਵੱਧ ਦੀ ਠੱਗੀ, ਕਿਤੇ ਤੁਸੀਿਂ ਵੀ ਨਾ ਬਣਾ ਜਾਣਾ ਸ਼ਿਕਾਰ