ਫਤਹਿਗੜ੍ਹ ਸਾਹਿਬ : ਕੇਂਦਰ ਸਰਕਾਰ ਵੱਲੋਂ ਆਪਣਾ ਪਹਿਲਾ ਬਜਟ ਪੇਸ਼ ਕੀਤਾ ਜਾ ਰਿਹਾ ਹੈ। ਜਿਸ ਨੂੰ ਲੋਕਾਂ ਦੀਆਂ ਉਮੀਦਾਂ ਕੀ ਹਨ ਇਹ ਜਾਣਨਾ ਲਈ ਜਿਲ੍ਹਾ ਫ਼ਤਹਿਗੜ੍ਹ ਸਾਹਿਬ ਦੇ ਲੋਕਾਂ ਨਾਲ ਗੱਲਬਾਤ ਕੀਤੀ ਗਈ, ਜਿਨ੍ਹਾਂ ਦਾ ਕਹਿਣਾ ਸੀ ਕਿ ਕਿਸਾਨਾਂ ਨੂੰ ਧਿਆਨ ਵਿੱਚ ਰੱਖ ਸਾਰੀਆਂ ਫ਼ਸਲਾਂ 'ਤੇ ਐਮ.ਐਸ.ਪੀ. ਮਿਲਣੀ ਚਾਹੀਦੀ ਹੈ ਤਾਂ ਜੋ ਕਿਸਾਨਾਂ ਨੂੰ ਉਸਦਾ ਫਾਇਦਾ ਮਿਲੇ।
ਪੈਟਰੋਲ ਅਤੇ ਡੀਜ਼ਲ ਨੂੰ ਜੀ.ਐਸ.ਟੀ. ਦੇ ਦਾਇਰੇ ਵਿੱਚ ਲਿਆਉਣਾ: ਉੱਥੇ ਹੀ ਲੋਕਾਂ ਦਾ ਕਹਿਣਾ ਸੀ ਕਿ ਮੀਡੀਅਮ ਪਰਿਵਾਰਾਂ ਨੂੰ ਧਿਆਨ ਵਿੱਚ ਰੱਖ ਕੇ ਬਜਟ ਵਿੱਚ ਸਹੂਲਤਾਂ ਦੇਣੀਆਂ ਚਾਹੀਦੀਆਂ ਹਨ ਅਤੇ ਸਿੱਖਿਆ ਅਤੇ ਸਿਹਤ ਲਈ ਕੋਈ ਖਾਸ ਪਾਲਿਸੀ ਲੈ ਕੇ ਆਉਣੀ ਚਾਹੀਦੀ ਹੈ, ਤਾਂ ਕਿ ਹਰ ਵਰਗ ਨੂੰ ਇਸਦਾ ਫਾਇਦਾ ਮਿਲੇ। ਇੰਡਸਟਰੀ ਨੂੰ ਧਿਆਨ ਵਿੱਚ ਰੱਖਦੇ ਹੋਏ ਜੀ.ਐਸ.ਟੀ. ਦੀ ਕੋਈ ਸਲੈਬ ਬਣਾਉਣੀ ਚਾਹੀਦੀ ਹੈ। ਲੋਕਾਂ ਦਾ ਕਹਿਣਾ ਸੀ ਕਿ ਪੈਟਰੋਲ ਅਤੇ ਡੀਜ਼ਲ ਨੂੰ ਜੀ.ਐਸ.ਟੀ. ਦੇ ਦਾਇਰੇ ਵਿੱਚ ਲਿਉਣਾ ਚਾਹੀਦਾ ਹੈ ਜਿਸ ਨਾਲ ਜਿੱਤੇ ਪੈਟਰੋਲ ਡੀਜ਼ਲ ਦੇ ਰੇਟ ਘੱਟ ਹੋਣਗੇ। ਉੱਥੇ ਹੀ ਇਸ ਨਾਲ ਮਹਿੰਗਾਈ 'ਤੇ ਵੀ ਇਸਦਾ ਅਸਰ ਹੋਵੇਗਾ ਅਤੇ ਮਹਿੰਗਾਈ ਘਟੇਗੀ।
11 ਵਜੇ ਸੰਸਦ 'ਚ ਕੇਂਦਰੀ ਬਜਟ ਪੇਸ਼ ਕਰਨਗੇ: ਵਿੱਤ ਮੰਤਰੀ ਨਿਰਮਲਾ ਸੀਤਾਰਮਨ ਵਿੱਤ ਮੰਤਰਾਲੇ ਪਹੁੰਚੀ ਹੈ। ਨਿਰਮਲਾ ਸੀਤਾਰਮਨ ਅੱਜ ਸਵੇਰੇ 11 ਵਜੇ ਸੰਸਦ 'ਚ ਕੇਂਦਰੀ ਬਜਟ ਪੇਸ਼ ਕਰਨਗੇ। ਕੇਂਦਰੀ ਵਿੱਤ ਮੰਤਰੀ ਨਿਰਮਲਾ ਸੀਤਾਰਮਨ ਜੰਮੂ ਅਤੇ ਕਸ਼ਮੀਰ ਦੇ ਕੇਂਦਰ ਸ਼ਾਸਤ ਪ੍ਰਦੇਸ਼ ਦੀਆਂ ਅਨੁਮਾਨਿਤ ਪ੍ਰਾਪਤੀਆਂ ਅਤੇ ਖਰਚਿਆਂ (2024-25) ਦੇ ਬਿਆਨ ਅੱਗੇ ਮੇਜ਼ 'ਤੇ ਰੱਖਣਗੇ। ਕੇਂਦਰੀ ਵਿੱਤ ਮੰਤਰੀ ਵਿੱਤੀ ਜ਼ਿੰਮੇਵਾਰੀ ਅਤੇ ਬਜਟ ਪ੍ਰਬੰਧਨ ਐਕਟ, 2003 ਦੀ ਧਾਰਾ 3 ਦੀ ਉਪ ਧਾਰਾ (1) ਦੇ ਅਧੀਨ ਬਜਟ ਪੇਸ਼ ਕਰਨਗੇ।
ਸਰਕਾਰ ਦੀਆਂ ਅਨੁਮਾਨਿਤ ਪ੍ਰਾਪਤੀਆਂ ਅਤੇ ਖਰਚੇ: ਰਾਜ ਸਭਾ ਵਿੱਚ ਸਾਲ 2024-25 ਲਈ ਸਰਕਾਰ ਦੀਆਂ ਅਨੁਮਾਨਿਤ ਪ੍ਰਾਪਤੀਆਂ ਅਤੇ ਖਰਚੇ। ਉਹ ਲੋਕ ਸਭਾ ਵਿੱਚ ਕੇਂਦਰੀ ਬਜਟ 2024-25 ਦੀ ਪੇਸ਼ਕਾਰੀ ਦੀ ਸਮਾਪਤੀ ਤੋਂ ਇੱਕ ਘੰਟੇ ਬਾਅਦ ਬਜਟ ਪੇਸ਼ ਕਰਨਗੇ।
- ਤੇਲ ਟੈਂਕਰ ਡਰਾਈਵਰ ਦੀ ਮੌਤ ਤੋਂ ਬਾਅਦ ਭਖਿਆ ਮਾਮਲਾ, ਟੈਂਕਰ ਚਾਲਕਾਂ ਨੇ ਕੰਮਕਾਰ ਠੱਪ ਕਰਕੇ ਕੀਤੀ ਹੜਤਾਲ, ਜਾਣੋ ਮਾਮਲਾ - oil tanker driver death in Bathinda
- ਅਕਾਲੀ ਦਲ ਦੀ ਪੁਨਰ ਸੁਰਜੀਤੀ ਉੱਤੇ ਰਾਜਦੇਵ ਸਿੰਘ ਖ਼ਾਲਸਾ ਦਾ ਬਿਆਨ, ਕਿਹਾ- ਜਸਵੀਰ ਸਿੰਘ ਰੋਡੇ ਨੂੰ ਬਣਾਇਆ ਜਾਵੇ ਸ਼੍ਰੋਮਣੀ ਅਕਾਲੀ ਦਲ ਦਾ ਪ੍ਰਧਾਨ - Jasvir Singh Rode
- ਸੱਤਾ ਉੱਤੇ ਮੁੜ ਕਾਬਿਜ਼ ਹੋਣ ਮਗਰੋਂ ਮੋਦੀ ਸਰਕਾਰ ਦਾ ਪਲੇਠਾ ਬਜਟ , ਬਜਟ ਤੋਂ ਵਪਾਰੀਆਂ, ਕਿਸਾਨਾਂ ਅਤੇ ਆਮ ਦੁਕਾਨਦਾਰਾਂ ਨੂੰ ਵੱਡੀਆਂ ਉਮੀਦਾਂ - central government budget 2024