ETV Bharat / state

ਜਾਣੋਂ ਕੌਣ ਨੇ ਪੰਜਾਬ ਦੇ ਨਵੇਂ ਬਣੇ ਰਾਜਪਾਲ ਗੋਪਾਲ ਚੰਦ ਕਟਾਰੀਆ - New Governor Gopal Chand Kataria - NEW GOVERNOR GOPAL CHAND KATARIA

ਬਨਵਾਰੀ ਲਾਲ ਪੁਰੋਹਿਤ ਦਾ ਅਸਤੀਫ਼ਾ ਰਾਸ਼ਟਰਪਤੀ ਦ੍ਰੋਪਦੀ ਮੁਰਮੂ ਨੇ ਮਨਜ਼ੂਰ ਕਰ ਲਿਆ ਹੈ। ਜਿਸ ਤੋਂ ਬਾਅਦ ਗੋਪਾਲ ਚੰਦ ਕਟਾਰੀਆ ਨੂੰ ਨਵੇਂ ਰਾਜਪਾਲ ਵਜੋਂ ਨਿਯੁਕਤ ਕੀਤਾ ਗਿਆ ਹੈ। ਪੜ੍ਹੋ ਪੰਜਾਬ ਦੇ ਨਵੇਂ ਰਾਜਪਾਲ ਗੋਪਾਲ ਚੰਦ ਕਟਾਰੀਆ ਕੌਣ ਹਨ।

ਨਵੇਂ ਰਾਜਪਾਲ ਗੋਪਾਲ ਚੰਦ ਕਟਾਰੀਆ
ਨਵੇਂ ਰਾਜਪਾਲ ਗੋਪਾਲ ਚੰਦ ਕਟਾਰੀਆ (@Gulab_kataria X)
author img

By ETV Bharat Punjabi Team

Published : Jul 28, 2024, 9:52 AM IST

Updated : Jul 28, 2024, 10:13 AM IST

ਚੰਡੀਗੜ੍ਹ: ਰਾਸ਼ਟਰਪਤੀ ਦ੍ਰੋਪਦੀ ਮੁਰਮੂ ਵਲੋਂ ਪੰਜਾਬ ਦੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਦਾ ਅਸਤੀਫ਼ਾ ਪ੍ਰਵਾਨ ਕਰ ਲਿਆ ਹੈ। ਜਿਸ ਤੋਂ ਬਾਅਦ ਹੁਣ ਪੰਜਾਬ ਦੇ ਨਵੇਂ ਰਾਜਪਾਲ ਵਜੋਂ ਗੋਪਾਲ ਚੰਦ ਕਟਾਰੀਆ ਨੂੰ ਨਿਯੁਕਤ ਕੀਤਾ ਗਿਆ ਹੈ ਤੇ ਨਾਲ ਹੀ ਉਹ ਕੇਂਦਰ ਸ਼ਾਸਤ ਪ੍ਰਦੇਸ਼ ਚੰਡੀਗੜ੍ਹ ਦੇ ਪ੍ਰਸ਼ਾਸਕ ਵਜੋਂ ਵੀ ਵਾਧੂ ਕਾਰਜਭਾਰ ਸੰਭਾਲਣਗੇ। ਇਸ ਦੇ ਨਾਲ ਹੀ ਰਾਸ਼ਟਰਪਤੀ ਭਵਨ ਵਲੋਂ ਦਿੱਤੀ ਜਾਣਕਾਰੀ ਅਨੁਸਾਰ ਪੰਜਾਬ ਸਣੇ 9 ਸੂਬਿਆਂ ਦੇ ਰਾਜਪਾਲ ਨਿਯੁਕਤ ਕੀਤੇ ਗਏ ਹਨ।

ਅਸਾਮ ਦੇ ਰਹਿ ਚੁੱਕੇ ਰਾਜਪਾਲ: ਇਸ ਸਬੰਧੀ ਮਿਲੀ ਜਾਣਕਾਰੀ ਅਨੁਸਾਰ ਗੋਪਾਲ ਚੰਦ ਕਟਾਰੀਆ ਜੋ ਇਸ ਤੋਂ ਪਹਿਲਾਂ ਅਸਾਮ ਦੇ ਰਾਜਪਾਲ ਸਨ। ਕਿਸੇ ਸਮੇਂ ਗਣਿਤ ਦੇ ਅਧਿਆਪਕ ਰਹੇ ਗੁਲਾਬਚੰਦ ਕਟਾਰੀਆ ਦਾ ਸਿਆਸੀ ਸਫ਼ਰ ਬਹੁਤ ਦਿਲਚਸਪ ਰਿਹਾ ਹੈ। ਉਹ ਰਾਜਸਥਾਨ ਸਰਕਾਰ ਦੇ ਸਾਬਕਾ ਗ੍ਰਹਿ ਮੰਤਰੀ ਸਣੇ ਕਈ ਅਹਿਮ ਅਹੁਦਿਆਂ ’ਤੇ ਰਹਿ ਚੁੱਕੇ ਹਨ। ਇਸ ਤੋਂ ਪਹਿਲਾਂ ਉਨ੍ਹਾਂ ਨੂੰ ਪਿਛਲੇ ਸਾਲ ਫਰਵਰੀ 2023 ਵਿੱਚ ਅਸਾਮ ਦਾ ਰਾਜਪਾਲ ਨਿਯੁਕਤ ਕੀਤਾ ਗਿਆ ਸੀ। ਰਾਜਪਾਲ ਵਜੋਂ ਇਹ ਉਨ੍ਹਾਂ ਦੀ ਦੂਜੀ ਨਿਯੁਕਤੀ ਹੈ।

ਪਹਿਲੀ ਵਾਰ 1977 ਵਿੱਚ ਚੋਣ ਲੜੀ: ਇਸ ਦੇ ਨਾਲ ਹੀ ਗੁਲਾਬ ਚੰਦ ਕਟਾਰੀਆ ਦੇ ਸਿਆਸੀ ਸਫ਼ਰ ਦੀ ਗੱਲ ਕਰੀਏ ਤਾਂ ਉਹ ਪਹਿਲਾਂ ਗਣਿਤ ਦੇ ਅਧਿਆਪਕ ਸੀ। ਪ੍ਰਾਈਵੇਟ ਸਕੂਲ ਅਧਿਆਪਕ ਵਜੋਂ ਆਪਣਾ ਗੁਜ਼ਾਰਾ ਚਲਾਉਣ ਵਾਲੇ ਕਟਾਰੀਆ ਨੇ ਪਹਿਲੀ ਵਾਰ 1977 ਵਿੱਚ ਚੋਣ ਲੜੀ ਸੀ। ਉਹ ਉਦੈਪੁਰ ਸ਼ਹਿਰ ਸੀਟ ਤੋਂ ਵਿਧਾਇਕ ਚੁਣੇ ਗਏ ਸਨ। ਇਸ ਤੋਂ ਬਾਅਦ ਉਨ੍ਹਾਂ ਨੇ ਪਿੱਛੇ ਮੁੜ ਕੇ ਨਹੀਂ ਦੇਖਿਆ। ਇਸ ਦੇ ਨਾਲ ਹੀ ਕਿਹਾ ਜਾਂਦਾ ਹੈ ਕਿ ਉਨ੍ਹਾਂ ਨੇ ਆਪਣੇ ਜੀਵਨ ਕਾਲ 'ਚ ਕੁੱਲ 11 ਚੋਣਾਂ ਲੜੀਆਂ, ਜਿਨ੍ਹਾਂ 'ਚੋਂ 9 'ਚ ਜਿੱਤ ਹਾਸਲ ਕੀਤੀ। ਸਾਲ 1998 ਵਿੱਚ ਉਹ ਸਾਦਰੀ ਤੋਂ ਸੰਸਦ ਮੈਂਬਰ ਵਜੋਂ ਚੋਣ ਜਿੱਤੇ। ਉਹ ਪਿਛਲੀਆਂ ਚੋਣਾਂ 2018 ਵਿੱਚ ਜਿੱਤ ਕੇ 15ਵੀਂ ਰਾਜਸਥਾਨ ਵਿਧਾਨ ਸਭਾ ਵਿੱਚ ਪੁੱਜੇ ਸਨ।

ਕਟਾਰੀਆ ਦਾ ਸਿਆਸੀ ਸਫ਼ਰ: ਗੁਲਾਬ ਚੰਦ ਕਟਾਰੀਆ ਦਾ ਸਿਆਸੀ ਸਫ਼ਰ ਉਦੈਪੁਰ ਤੋਂ ਸ਼ੁਰੂ ਹੋ ਕੇ ਇੱਥੇ ਹੀ ਸਮਾਪਤ ਹੋਇਆ। ਸਾਲ 2003 ਤੋਂ ਉਦੈਪੁਰ ਸ਼ਹਿਰ ਸੀਟ ਤੋਂ ਵਿਧਾਇਕ ਗੁਲਾਬ ਚੰਦ ਕਟਾਰੀਆ ਰਾਜਸਥਾਨ ਸਰਕਾਰ ਵਿੱਚ ਗ੍ਰਹਿ ਮੰਤਰੀ ਰਹੇ ਹਨ। 1977, 1980, 2003 ਤੋਂ 2018 ਤੱਕ, ਉਨ੍ਹਾਂ ਨੇ ਉਦੈਪੁਰ ਤੋਂ ਭਾਜਪਾ ਨੂੰ ਜਿੱਤ ਦਿਵਾਈ। ਲਗਾਤਾਰ ਕਾਰਜਕਾਲ ਦੇ ਬਾਅਦ ਉਨ੍ਹਾਂ ਨੇ ਉਦੈਪੁਰ ਨੂੰ ਭਾਜਪਾ ਦਾ ਗੜ੍ਹ ਬਣਾ ਲਿਆ ਸੀ।

ਰਾਜਸਥਾਨ ਦੇ ਗ੍ਰਹਿ ਮੰਤਰੀ: ਉਹ ਵਸੁੰਧਰਾ ਰਾਜੇ ਦੀ ਸਰਕਾਰ ਵਿੱਚ 2014 ਤੋਂ 2018 ਤੱਕ ਸੂਬੇ ਦੇ ਗ੍ਰਹਿ ਮੰਤਰੀ ਵੀ ਰਹਿ ਚੁੱਕੇ ਹਨ। ਕਟਾਰੀਆ ਮੂਲ ਰੂਪ ਤੋਂ ਉਦੈਪੁਰ ਦੇ ਰਹਿਣ ਵਾਲੇ ਹਨ, ਉਹ ਲੋਕ ਸਭਾ ਮੈਂਬਰ ਅਤੇ ਰਾਜਸਥਾਨ ਦੇ ਪੇਂਡੂ ਵਿਕਾਸ ਅਤੇ ਪੰਚਾਇਤੀ ਰਾਜ ਮੰਤਰੀ ਵੀ ਰਹਿ ਚੁੱਕੇ ਹਨ। ਕਿਸੇ ਸਮੇਂ ਉਹ ਰਾਜਸਥਾਨ ਦੇ ਸਭ ਤੋਂ ਸੀਨੀਅਰ ਨੇਤਾਵਾਂ ਵਿੱਚ ਗਿਣੇ ਜਾਂਦੇ ਸਨ। ਪਾਰਟੀ ਨੇ ਕਟਾਰੀਆ ਨੂੰ ਅਸਾਮ ਦਾ ਰਾਜਪਾਲ ਨਿਯੁਕਤ ਕਰਕੇ ਇਨਾਮ ਦਿੱਤਾ। ਹੁਣ ਉਨ੍ਹਾਂ ਨੂੰ ਪੰਜਾਬ ਦਾ ਰਾਜਪਾਲ ਅਤੇ ਚੰਡੀਗੜ੍ਹ ਦਾ ਪ੍ਰਸ਼ਾਸਨਕ ਬਣਾਇਆ ਹੈ।

ਸਿੱਖਿਆ ਮੰਤਰੀ ਦਾ ਵੀ ਸਾਂਭਿਆ ਅਹੁਦਾ: ਇਸ ਸਮੇਂ ਦੌਰਾਨ ਉਹ 1980 ਤੋਂ 1981 ਤੱਕ ਰਾਜਸਥਾਨ ਵਿਧਾਨ ਸਭਾ ਦੀ ਐਸਟੀਮੇਟ ਕਮੇਟੀ ਦੇ ਮੈਂਬਰ ਵੀ ਰਹੇ। 1981 ਤੋਂ 1985 ਤੱਕ ਵਿਧਾਇਕ ਰਹਿੰਦਿਆਂ ਉਹ ਰਾਜਸਥਾਨ ਵਿਧਾਨ ਸਭਾ ਵਿੱਚ ਅਨੁਮਾਨ ਕਮੇਟੀ ਦੇ ਮੈਂਬਰ ਵੀ ਰਹੇ। 1989 ਵਿੱਚ ਗੁਲਾਬ ਚੰਦ ਕਟਾਰੀਆ ਉਦੈਪੁਰ ਤੋਂ 9ਵੀਂ ਲੋਕ ਸਭਾ ਲਈ ਚੁਣੇ ਗਏ ਅਤੇ ਲੋਕ ਸਭਾ ਦੀ ਲੋਕ ਲੇਖਾ ਕਮੇਟੀ ਦਾ ਮੈਂਬਰ ਵੀ ਬਣਾਇਆ ਗਿਆ। ਇਸ ਦੇ ਨਾਲ ਹੀ ਉਹ ਲੋਕ ਸਭਾ ਦੀ ਖੇਤੀਬਾੜੀ ਕਮੇਟੀ ਦੇ ਮੈਂਬਰ ਵੀ ਰਹੇ। 1993 ਵਿੱਚ ਗੁਲਾਬ ਚੰਦ ਉਦੈਪੁਰ ਤੋਂ 10ਵੀਂ ਰਾਜਸਥਾਨ ਵਿਧਾਨ ਸਭਾ ਲਈ ਚੁਣੇ ਗਏ ਸਨ ਅਤੇ ਉਨ੍ਹਾਂ ਦਾ ਸਿਆਸੀ ਕੱਦ ਕਾਫੀ ਵਧ ਗਿਆ ਸੀ। 1993 ਵਿੱਚ ਉਨ੍ਹਾਂ ਨੂੰ ਰਾਜਸਥਾਨ ਸਰਕਾਰ ਵਿੱਚ ਪ੍ਰਾਇਮਰੀ ਅਤੇ ਸੈਕੰਡਰੀ ਸਿੱਖਿਆ ਮੰਤਰੀ ਬਣਾਇਆ ਗਿਆ। ਉਹ 30 ਨਵੰਬਰ 1998 ਤੱਕ ਇਸ ਅਹੁਦੇ 'ਤੇ ਰਹੇ।

ਪੰਜਾਬ ਸਰਕਾਰ ਤੇ ਰਾਜਪਾਲ ਦਾ ਟਕਰਾਅ: ਕਾਬਿਲੇਗੌਰ ਹੈ ਕਿ ਹੁਣ ਤੱਕ ਪੰਜਾਬ ਦੇ ਰਾਜਪਾਲ ਦਾ ਚਾਰਜ ਸੰਭਾਲ ਰਹੇ ਬਨਵਾਰੀ ਲਾਲ ਪੁਰੋਹਿਤ ਅਤੇ ਪੰਜਾਬ ਦੀ ਭਗਵੰਤ ਮਾਨ ਸਰਕਾਰ ਵਿਚਾਲੇ ਕਈ ਵਾਰ ਟਕਰਾਅ ਹੋ ਚੁੱਕਾ ਹੈ। ਮਾਮਲਾ ਕਈ ਵਾਰ ਹਾਈ ਕੋਰਟ ਅਤੇ ਸੁਪਰੀਮ ਕੋਰਟ ਤੱਕ ਪਹੁੰਚਿਆ। ਬਨਵਾਰੀ ਲਾਲ ਪੁਰੋਹਿਤ ਨੂੰ 31 ਅਗਸਤ 2021 ਨੂੰ ਰਾਸ਼ਟਰਪਤੀ ਦੁਆਰਾ ਪੰਜਾਬ ਦਾ ਰਾਜਪਾਲ ਨਿਯੁਕਤ ਕੀਤਾ ਗਿਆ ਸੀ। ਬੀਤੀ ਰਾਤ ਹੀ ਪੁਰੋਹਿਤ ਨੇ ਆਪਣਾ ਅਸਤੀਫਾ ਰਾਸ਼ਟਰਪਤੀ ਨੂੰ ਭੇਜ ਦਿੱਤਾ ਸੀ, ਜਿਸ ਨੂੰ ਰਾਸ਼ਟਰਪਤੀ ਨੇ ਸਵੀਕਾਰ ਕਰ ਲਿਆ ਹੈ।

Last Updated : Jul 28, 2024, 10:13 AM IST
ETV Bharat Logo

Copyright © 2025 Ushodaya Enterprises Pvt. Ltd., All Rights Reserved.