ਚੰਡੀਗੜ੍ਹ: ਕੋਲਕਾਤਾ ਵਿੱਚ ਬਲਾਤਕਾਰ ਅਤੇ ਕਤਲ ਦੇ ਸ਼ਰਮਨਾਕ ਮਾਮਲੇ ਵਿਰੁੱਧ ਅੰਦੋਲਨ ਕਰ ਰਹੇ ਡਾਕਟਰ ਭਾਈਚਾਰੇ ਦੇ ਨਾਲ ਮਜ਼ਬੂਤੀ ਨਾਲ ਪੰਜਾਬ ਦੇ ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਡਾ: ਬਲਬੀਰ ਸਿੰਘ ਖੜ੍ਹੇ ਹੋਏ ਹਨ। ਅੱਜ ਪੀੜਤ ਡਾਕਟਰ ਦੇ ਮਾਪਿਆਂ ਲਈ ਕੇਂਦਰ ਅਤੇ ਪੱਛਮੀ ਬੰਗਾਲ ਸਰਕਾਰ ਤੋਂ 10 ਕਰੋੜ ਰੁਪਏ ਦੀ ਐਕਸ-ਗ੍ਰੇਸ਼ੀਆ ਦੀ ਮੰਗ ਕੀਤੀ ਹੈ। ਪੀੜਤ ਲਈ ਜਲਦੀ ਨਿਆਂ ਅਤੇ ਦੋਸ਼ੀਆਂ ਨੂੰ ਮਿਸਾਲੀ ਸਜ਼ਾ ਦੇਣ ਦੀ ਮੰਗ ਕੀਤੀ। ਉਨ੍ਹਾਂ ਨੇ ਕੇਂਦਰ ਸਰਕਾਰ ਨੂੰ ਦੇਸ਼ ਭਰ ਵਿੱਚ ਮੈਡੀਕਲ ਪੇਸ਼ੇਵਰਾਂ ਵਿਰੁੱਧ ਹਮਲੇ ਰੋਕਣ ਲਈ ਇੱਕ ਸਖ਼ਤ ਕੇਂਦਰੀ ਕਾਨੂੰਨ ਲਿਆਉਣ ਦੀ ਵੀ ਅਪੀਲ ਕੀਤੀ। ਮੰਗ ਕੀਤੀ ਗਈ ਕਿ ਕੋਲਕਾਤਾ 'ਚ ਬਲਾਤਕਾਰ ਅਤੇ ਕਤਲ ਕੀਤੀ ਗਈ ਮਹਿਲਾ ਡਾਕਟਰ ਦੇ ਪਰਿਵਾਰ ਨੂੰ ਕੇਂਦਰ ਅਤੇ ਸੂਬਾ ਸਰਕਾਰਾਂ 5 ਕਰੋੜ ਰੁਪਏ ਦਾ ਮੁਆਵਜ਼ਾ ਦੇਵੇ।
ਮਹਿਲਾ ਸਿਹਤ ਸੰਭਾਲ ਸਟਾਫ: ਸਿਹਤ ਮੰਤਰੀ ਪੰਜਾਬ ਨੇ ਕਿਹਾ ਕਿ ਕੇਂਦਰ ਸਰਕਾਰ ਨੂੰ ਸਾਰੇ ਰਾਜਾਂ ਦੇ ਸਿਹਤ ਮੰਤਰੀਆਂ ਅਤੇ ਮੁੱਖ ਮੰਤਰੀਆਂ ਦੀ ਮੀਟਿੰਗ ਬੁਲਾਉਣੀ ਚਾਹੀਦੀ ਹੈ। ਇਸ ਤੋਂ ਇਲਾਵਾ ਪੰਜਾਬ ਸਰਕਾਰ ਸੂਬੇ ਦੇ ਸਾਰੇ ਹਸਪਤਾਲਾਂ ਦਾ ਸੁਰੱਖਿਆ ਆਡਿਟ ਕਰੇਗੀ ਅਤੇ ਪੁਲਿਸ ਵੱਲੋਂ ਇੱਕ ਹੈਲਪਲਾਈਨ ਨੰਬਰ ਜਾਰੀ ਕੀਤਾ ਜਾਵੇਗਾ ਜਿਸ 'ਤੇ ਮੈਡੀਕਲ ਪੇਸ਼ੇਵਰ ਕੋਈ ਵੀ ਸ਼ਿਕਾਇਤ ਦਰਜ ਕਰਵਾ ਸਕਦੇ ਹਨ। ਉਨ੍ਹਾਂ ਅੰਦੋਲਨਕਾਰੀ ਡਾਕਟਰਾਂ ਨੂੰ ਭਰੋਸਾ ਦਿਵਾਇਆ ਕਿ ਉਹ ਮੈਡੀਕਲ ਪੇਸ਼ੇਵਰਾਂ 'ਤੇ ਹਮਲੇ ਰੋਕਣ ਲਈ ਕੇਂਦਰੀ ਕਾਨੂੰਨ ਲਿਆਉਣ ਲਈ ਕੇਂਦਰੀ ਸਿਹਤ ਮੰਤਰੀ ਨੂੰ ਪੱਤਰ ਲਿਖਣਗੇ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਸਾਰੇ ਡਾਕਟਰਾਂ ਖਾਸ ਕਰਕੇ ਮਹਿਲਾ ਸਿਹਤ ਸੰਭਾਲ ਸਟਾਫ ਦੀ ਸੁਰੱਖਿਆ ਨੂੰ ਯਕੀਨੀ ਬਣਾਏਗੀ।
ਸਿਹਤ ਸੰਸਥਾਵਾਂ ਵਿੱਚ ਸੁਰੱਖਿਆ ਆਡਿਟ: ਬਲਬੀਰ ਸਿੰਘ ਨੇ ਵਿਭਾਗ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਉਹ ਸਾਰੇ ਰਾਜ ਦੇ ਸਿਹਤ ਸੰਸਥਾਵਾਂ ਵਿੱਚ ਸੁਰੱਖਿਆ ਆਡਿਟ ਕਰਵਾਉਣ ਲਈ ਜ਼ਿਲ੍ਹਾ ਸਿਹਤ ਬੋਰਡਾਂ ਦਾ ਗਠਨ ਕਰਨ ਤਾਂ ਜੋ ਮੈਡੀਕਲ ਪੇਸ਼ੇਵਰਾਂ ਖਾਸ ਕਰਕੇ ਮਹਿਲਾ ਸਟਾਫ ਦੀ ਸੁਰੱਖਿਆ ਨੂੰ ਯਕੀਨੀ ਬਣਾਇਆ ਜਾ ਸਕੇ। ਉਨ੍ਹਾਂ ਸਰਕਾਰੀ ਸਿਹਤ ਸੰਸਥਾਵਾਂ ਦੇ ਮੁਖੀਆਂ ਨੂੰ 48 ਘੰਟਿਆਂ ਦੇ ਅੰਦਰ-ਅੰਦਰ ਸੁਰੱਖਿਆ ਅਤੇ ਬੁਨਿਆਦੀ ਢਾਂਚੇ ਨਾਲ ਸਬੰਧਤ ਮਿਆਰੀ ਸੰਚਾਲਨ ਪ੍ਰਕਿਰਿਆਵਾਂ (SoPs) ਨੂੰ ਆਪਣੇ ਅਦਾਰਿਆਂ ਵਿੱਚ ਲਾਗੂ ਕਰਨ ਲਈ ਕਿਹਾ।
- ਰੱਖੜ ਪੁੰਨਿਆ ਮੇਲੇ ਉੱਤੇ ਸਿਹਤ ਵਿਭਾਗ ਦਾ ਐਕਸ਼ਨ, ਟੀਮ ਨੇ ਮੇਲੇ ਵਿੱਚ ਖਾਣ ਪੀਣ ਦੇ ਸਟਾਲਾਂ 'ਤੇ ਕੀਤੀ ਛਾਪੇਮਾਰੀ - MEDICAL DEPARTMENT TEAM CHECKING
- ਪੰਜਾਬ ਸਣੇ ਇਨ੍ਹਾਂ ਸੂਬਿਆਂ 'ਚ ਭਾਰੀ ਮੀਂਹ ਦੀ ਚੇਤਾਵਨੀ, ਜਾਣੋ ਆਪਣੇ ਸ਼ਹਿਰ ਦਾ ਹਾਲ - Weather Update
- ਕੋਟਲੀ ਕਲਾਂ ਕਤਲ ਮਾਮਲਾ, ਮਾਨਸਾ ਪੁਲਿਸ ਨੇ ਕਤਲ ਦਾ ਮੁੱਖ ਮੁਲਜ਼ਮ ਕੀਤਾ ਗ੍ਰਿਫਤਾਰ - Kotli clan murder case
ਡਿਊਟੀ ਮੁੜ ਸ਼ੁਰੂ ਕਰਨ ਦੀ ਅਪੀਲ: ਸਿਹਤ ਮੰਤਰੀ ਨੇ ਸਪੱਸ਼ਟ ਤੌਰ 'ਤੇ ਕਿਹਾ ਕਿ ਇੱਥੇ ਕੋਈ ਡਾਰਕ ਸਪਾਟ ਨਹੀਂ ਹੋਣਾ ਚਾਹੀਦਾ ਅਤੇ ਰਾਤ ਦੀ ਸ਼ਿਫਟ 'ਤੇ ਮਹਿਲਾ ਮੈਡੀਕਲ ਪੇਸ਼ੇਵਰਾਂ ਨੂੰ ਜਦੋਂ ਵੀ ਦੂਰ-ਦੁਰਾਡੇ ਵਾਰਡਾਂ ਵਿੱਚ ਮਰੀਜ਼ਾਂ ਨੂੰ ਦੇਖਣ ਲਈ ਜਾਣਾ ਪੈਂਦਾ ਹੈ ਤਾਂ ਦੋ ਪੁਰਸ਼ ਸਟਾਫ ਦੇ ਨਾਲ ਹੋਣਾ ਚਾਹੀਦਾ ਹੈ। ਪੰਜਾਬ ਸਰਕਾਰ ਵੱਲੋਂ ਸਿਹਤ ਸੰਭਾਲ ਭਾਈਚਾਰੇ ਨੂੰ ਪੂਰਨ ਸਹਿਯੋਗ ਦਾ ਭਰੋਸਾ ਦਿੰਦੇ ਹੋਏ ਡਾ: ਬਲਬੀਰ ਸਿੰਘ ਨੇ ਸਾਰੇ ਡਾਕਟਰਾਂ ਨੂੰ ਆਪਣੀ ਡਿਊਟੀ ਮੁੜ ਸ਼ੁਰੂ ਕਰਨ ਦੀ ਅਪੀਲ ਕੀਤੀ ਕਿਉਂਕਿ ਮਰੀਜਾਂ ਖਾਸ ਕਰਕੇ ਗਰੀਬਾਂ ਦਾ ਦੁੱਖ ਡੂੰਘਾ ਚਿੰਤਾਜਨਕ ਹੈ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਮੈਡੀਕਲ ਭਾਈਚਾਰੇ ਦੀ ਇਨਸਾਫ਼ ਦੀ ਮੰਗ ਦਾ ਸਮਰਥਨ ਕਰ ਰਹੀ ਹੈ।