ETV Bharat / state

ਬੇਅਦਬੀ ਅਤੇ ਕੋਟਕਪੂਰਾ ਗੋਲੀਕਾਂਡ ਦੀ ਮੁੜ ਸੁਣਵਾਈ ਹੋਵੇਗੀ ਸ਼ੁਰੂ, ਫਰੀਦਕੋਟ ਅਦਾਲਤ ਨੇ ਲਿਆ ਅਹਿਮ ਫੈਸਲਾ - KOTKAPURA

ਬੇਅਦਬੀ ਮਾਮਲੇ ਨਾਲ ਜੁੜੇ ਕੋਟਕਪੂਰਾ ਗੋਲ਼ੀਕਾਂਡ ਮਾਮਲੇ ਦੀ ਸੁਣਵਾਈ ਮੁੜ ਤੋਂ ਫਰੀਦਕੋਟ ਅਦਾਲਤ ਵੱਲੋਂ ਸ਼ੁਰੂ ਕਰਨ ਦਾ ਫੈਸਲਾ ਲਿਆ ਗਿਆ ਹੈ।

BEHBAL KALAN GOLI KAND
ਬੇਅਦਬੀ ਅਤੇ ਕੋਟਕਪੂਰਾ ਗੋਲੀ ਕਾਂਡ (ETV Bharat)
author img

By ETV Bharat Punjabi Team

Published : Jan 29, 2025, 5:41 PM IST

ਫਰੀਦਕੋਟ: ਹਰ ਇੱਕ ਨੂੰ ਉਸ ਦਿਨ ਦਾ ਇੰਤਜ਼ਾਰ ਹੈ ਜਦੋਂ ਕੋਟਕਪੂਰਾ ਗੋਲੀਕਾਂਡ 'ਚ ਇਨਸਾਫ਼ ਮਿਲੇਗਾ। ਹੁਣ ਇੱਕ ਵਾਰ ਮੁੜ ਤੋਂ ਸਿੱਖ ਕੌਮ ਨੂੰ ਉਮੀਦ ਜਾਗੀ ਹੈ ਕਿ ਇਸ ਮਾਮਲੇ ਵਿੱਚ ਦੋਸ਼ੀਆਂ ਨੂੰ ਜਲਦ ਹੀ ਆਪਣੇ ਕੀਤੇ ਦੀ ਸਜ਼ਾ ਮਿਲੇਗੀ। ਦਰਅਸਲ ਬੇਅਦਬੀ ਮਾਮਲੇ ਨਾਲ ਜੁੜੇ ਕੋਟਕਪੂਰਾ ਗੋਲ਼ੀਕਾਂਡ ਮਾਮਲੇ ਦੀ ਸੁਣਵਾਈ ਮੁੜ ਤੋਂ ਫਰੀਦਕੋਟ ਅਦਾਲਤ ਵੱਲੋਂ ਸ਼ੁਰੂ ਕਰਨ ਦਾ ਫੈਸਲਾ ਕੀਤਾ ਗਿਆ ਹੈ।

ਬੇਅਦਬੀ ਅਤੇ ਕੋਟਕਪੂਰਾ ਗੋਲੀ ਕਾਂਡ (ETV Bharat)

ਅਦਾਲਤ ਦੇ ਫੈਸਲੇ 'ਤੇ ਖੁਸ਼ੀ

ਤੁਹਾਨੂੰ ਦੱਸ ਦਈਏ ਜਿਵੇਂ ਹੀ ਅਦਾਲਤ ਵੱਲੋਂ ਮੁੜ ਸੁਣਵਾਈ ਸ਼ੁਰੂ ਕਰਨ ਦਾ ਫੈਸਲਾ ਲਿਆ ਗਿਆ ਤਾਂ ਕੋਟਕਪੂਰਾ ਗੋਲੀਕਾਂਡ ਵਿੱਚ ਮਾਰੇ ਗਏ ਕ੍ਰਿਸ਼ਨ ਭਗਵਾਨ ਸਿੰਘ ਦੇ ਪੁੱਤਰ ਸੁਖਰਾਜ ਸਿੰਘ ਨੇ ਖੁਸ਼ੀ ਜਾਹਿਰ ਕੀਤੀ। ਉਨ੍ਹਾਂ ਨੇ ਫਰੀਦਕੋਟ ਅਦਾਲਤ ਦੇ ਇਸ ਫੈਸਲੇ ਦੀ ਸ਼ਲਾਘਾ ਕੀਤੀ। ਇੱਕ ਵੀਡੀਓ ਰਾਹੀਂ ਉਸ ਵੱਲੋਂ ਖੁਸ਼ੀ ਜ਼ਾਹਿਰ ਕਰਦਿਆਂ ਕਿਹਾ ਗਿਆ ਕਿ ਜੋ ਮਾਣਯੋਗ ਅਦਾਲਤ ਵੱਲੋਂ ਇੱਕ ਫੈਸਲਾ ਲੈਂਦੇ ਹੋਏ ਕੋਟਕਪੂਰਾ ਗੋਲੀਕਾਂਡ ਕੇਸ ਨੂੰ ਹੋਰ ਜ਼ਿਆਦਾ ਨਾ ਲਮਕਾਉਣ ਅਤੇ ਮੁੜ ਤੋਂ ਸੁਣਵਾਈ ਦਾ ਫੈਸਲਾ ਲਿਆ ਗਿਆ ਹੈ ਇਹ ਇੱਕ ਬਹੁਤ ਹੀ ਵਧੀਆ ਫੈਸਲਾ ਹੈ,ਇਸ ਫੈਸਲੇ ਨਾਲ ਇਨਸਾਫ਼ ਦੀ ਉਮੀਦ ਮੁੜ ਤੋਂ ਜਾਗੀ ਹੈ।

ਹੁਣ ਜਲਦ ਹੋਣਗੀਆਂ ਸਜ਼ਾਵਾਂ

ਸੁਖਰਾਜ ਸਿੰਘ ਨੇ ਕਿਹਾ ਕੇ ਦੋਸ਼ੀਆਂ ਵੱਲੋਂ ਅਦਾਲਤ ਨੂੰ ਗੁੰਮਰਾਹ ਕੀਤਾ ਗਿਆ। ਇਸ ਕੇਸ ਨੂੰ ਹੋਰ ਲੰਬਾ ਖਿੱਚਣ ਦੀ ਨੀਅਤ ਨਾਲ ਵਾਰ-ਵਾਰ ਕਈ ਤਰ੍ਹਾਂ ਦੀਆਂ ਅਰਜ਼ੀਆ ਲਗਾ ਕੇ ਇਸ ਕੇਸ ਨੂੰ ਲਮਕਉਣ ਦੀ ਕੋਸ਼ਿਸ ਕੀਤੀ ਗਈ ਸੀ ਪਰ ਹੁਣ ਉਮੀਦ ਹੈ ਕਿ ਇਸ ਕੇਸ ਦੀ ਸੁਣਵਾਈ ਜਲਦ ਪੂਰੀ ਹੋਣ ਤੋਂ ਬਾਅਦ ਦੋਸ਼ੀਆਂ ਨੂੰ ਸਜ਼ਾਵਾਂ ਸੁਣਾਈਆਂ ਜਾਣਗੀਆਂ ਅਤੇ ਸਾਰੇ ਦੋਸ਼ੀ ਜਲਦ ਸਲਾਖਾਂ ਪਿੱਛੇ ਹੋਣਗੇ।

ਕੀ ਸੀ ਪੂਰਾ ਮਾਮਲਾ ?

ਦਰਅਸਲ ਸਾਲ 2015 ਦੌਰਾਨ ਫਰੀਦਕੋਟ ਵਿੱਚ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਾਵਨ ਅੰਗ ਖਿੰਡੇ ਪਾਏ ਜਾਣ ਤੋਂ ਬਾਅਦ ਕੋਟਕਪੂਰਾ ਵਿੱਚ ਸਿੱਖਾਂ ਨੇ ਵਿਰੋਧ ਪ੍ਰਦਰਸ਼ਨ ਕੀਤਾ ਸੀ। 14 ਅਕਤੂਬਰ 2015 ਨੂੰ ਪੁਲਿਸ ਨੇ ਕੋਟਕਪੂਰਾ ਵਿੱਚ ਸਾਂਤਮਈ ਪ੍ਰਦਰਸ਼ਨ ਕਰ ਰਹੇ ਲੋਕਾਂ ਉੱਤੇ ਗੋਲੀਆਂ ਚਲਾਈਆਂ, ਜਿਸ ਵਿੱਚ ਦੋ ਵਿਅਕਤੀ ਮਾਰੇ ਗਏ ਅਤੇ ਕਈ ਹੋਰ ਜ਼ਖਮੀ ਹੋ ਗਏ। ਉਸ ਸਮੇਂ ਪ੍ਰਕਾਸ਼ ਸਿੰਘ ਬਾਦਲ ਪੰਜਾਬ ਦੇ ਮੁੱਖ ਮੰਤਰੀ ਅਤੇ ਸੁਖਬੀਰ ਸਿੰਘ ਬਾਦਲ ਉਪ ਮੁੱਖ ਮੰਤਰੀ ਸਨ।

ETV Bharat Logo

Copyright © 2025 Ushodaya Enterprises Pvt. Ltd., All Rights Reserved.