ETV Bharat / state

ਕੁਲਦੀਪ ਧਾਲੀਵਾਲ ਨੇ ਪੰਜਾਬੀ ਨੌਜਵਾਨਾਂ ਨੂੰ ਜ਼ਬਰਦਸਤੀ ਰੂਸੀ ਫੌਜ ਚ ਭਰਤੀ ਕੀਤੇ ਜਾਣ ਦਾ ਮਾਮਲਾ ਉਠਾਇਆ - ਰੂਸੀ ਰਾਜਦੂਤ ਨੂੰ ਪੱਤਰ ਲਿਖਿਆ

ਵਿਦੇਸ਼ੀ ਮਾਮਲਿਆਂ ਦੇ ਐਨ ਆਰ ਆਈ ਮੰਤਰੀ ਕੁਲਦੀਪ ਧਾਲੀਵਾਲ ਨੇ ਪੰਜਾਬੀ ਨੌਜਵਾਨਾਂ ਨੂੰ ਜ਼ਬਰਦਸਤੀ ਰੂਸੀ ਫੌਜ ਵਿਚ ਭਰਤੀ ਕੀਤੇ ਜਾਣ ਦਾ ਮਾਮਲਾ ਉਠਾਇਆ। ਇਸ ਸਬੰਧੀ ਉਹਨਾਂ ਕਿਹਾ ਕਿ ਵਿਦੇਸ਼ ਮੰਤਰਾਲੇ ਅਤੇ ਰੂਸੀ ਰਾਜਦੂਤ ਨੂੰ ਪੱਤਰ ਲਿਖਿਆ ਗਿਆ ਹੈ ਅਤੇ ਮੰਤਰਾਲੇ ਤੱਕ ਇਸ ਸਬੰਧੀ ਗੱਲ ਕੀਤੀ ਜਾ ਚੁਕੀ ਹੈ ਅਤੇ ਜਲਦ ਹੀ ਨੌਜਵਾਨਾਂ ਦੀ ਘਰ ਵਾਪਸੀ ਲਈ ਯਤਨ ਸਫਲ ਹੋਣਗੇ।

Kuldeep Dhaliwal raised the issue of Punjabi youth being forcibly recruited into the Russian army
ਕੁਲਦੀਪ ਧਾਲੀਵਾਲ ਨੇ ਪੰਜਾਬੀ ਨੌਜਵਾਨਾਂ ਨੂੰ ਜ਼ਬਰਦਸਤੀ ਰੂਸੀ ਫੌਜ ਚ ਭਰਤੀ ਕੀਤੇ ਜਾਣ ਦਾ ਮਾਮਲਾ ਉਠਾਇਆ
author img

By ETV Bharat Punjabi Team

Published : Mar 7, 2024, 5:24 PM IST

ਚੰਡੀਗੜ੍ਹ : ਭਾਰਤੀ ਨੌਜਵਾਨਾਂ ਨੂੰ ਜ਼ਬਰਦਸਤੀ ਰੂਸੀ ਮਿਲਟਰੀ ਵਿੱਚ ਭਰਤੀ ਕਰਕੇ ਯੂਕਰੇਨ ਦੀ ਜੰਗ ਵਿੱਚ ਭੇਜੇ ਜਾਣ ਦੀਆਂ ਮੀਡੀਆ ਰਿਪੋਰਟਾਂ ਦੇ ਚਲਦਿਆਂ ਪੰਜਾਬ ਦੇ ਪ੍ਰਵਾਸੀ ਭਾਰਤੀ ਮਾਮਲਿਆਂ ਬਾਰੇ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਇਹ ਮਸਲਾ ਵਿਦੇਸ਼ ਮੰਤਰਾਲੇ ਅਤੇ ਭਾਰਤ ਵਿੱਚ ਰੂਸੀ ਸਫ਼ੀਰ ਕੋਲ ਉਠਾਇਆ ਹੈ। ਪੰਜਾਬ ਵਿਧਾਨ ਸਭਾ ਵਿੱਚ ਇਹ ਮੁੱਦਾ ਉਠਾਉਂਦਿਆਂ ਧਾਲੀਵਾਲ ਨੇ ਕਿਹਾ ਕਿ ਇਹ ਬੜਾ ਗੰਭੀਰ ਮਾਮਲਾ ਹੈ, ਜਿਸ ਨੂੰ ਜਲਦ ਹੱਲ ਕੀਤਾ ਜਾਣਾ ਬਹੁਤ ਜ਼ਰੂਰੀ ਹੈ ਕਿਉਂਕਿ ਇਨ੍ਹਾਂ ਵਿੱਚੋਂ ਜ਼ਿਆਦਾਤਰ ਨੌਜਵਾਨ ਪੰਜਾਬ ਨਾਲ ਸਬੰਧਤ ਹਨ, ਜੋ ਵਿਜ਼ਟਰ ਵੀਜ਼ੇ ’ਤੇ ਰੂਸ ਗਏ ਸਨ, ਪਰ ਉਨ੍ਹਾਂ ਨੂੰ ਜ਼ਬਰਨ ਰੂਸੀ ਮਿਲਟਰੀ ਵਿੱਚ ਸ਼ਾਮਲ ਕਰ ਲਿਆ ਗਿਆ। ਉਨ੍ਹਾਂ ਦੱਸਿਆ ਕਿ ਇਨ੍ਹਾਂ ਵਿੱਚੋਂ ਇੱਕ ਦੀ ਜੰਗ ਦੌਰਾਨ ਮੌਤ ਹੋ ਗਈ ਸੀ।

ਮਦਦ ਮੁਹੱਈਆ ਕਰਵਾਉਣ ਲਈ ਬਣਦੀ ਕਾਰਵਾਈ: ਧਾਲੀਵਾਲ ਨੇ ਅਪੀਲ ਕੀਤੀ ਕਿ ਇਨ੍ਹਾਂ ਨੌਜਵਾਨਾਂ ਦੀ ਘਰ ਵਾਪਸੀ ਲਈ ਯੋਗ ਮਦਦ ਮੁਹੱਈਆ ਕਰਵਾਉਣ ਲਈ ਬਣਦੀ ਕਾਰਵਾਈ ਕੀਤੀ ਜਾਵੇ। ਉਨ੍ਹਾਂ ਇਹ ਵੀ ਮੰਗ ਕੀਤੀ ਕਿ ਵੀਜ਼ਾ ਨਿਯਮਾਂ ਜਾਂ ਇਮੀਗ੍ਰੇਸ਼ਨ ਐਕਟ ਦੀ ਉਲੰਘਣਾ ਕਰਨ ਵਾਲਿਆਂ ਵਿਰੁੱਧ ਵੀ ਬਣਦੀ ਕਾਰਵਾਈ ਕੀਤੀ ਜਾਵੇ। ਉਨ੍ਹਾਂ ਕਿਹਾ ਕਿ ਕੁਝ ਮੀਡੀਆ ਰਿਪੋਰਟਾਂ ਤੋਂ ਪਤਾ ਲੱਗਾ ਹੈ ਕਿ ਇਨ੍ਹਾਂ ਨੌਜਵਾਨਾਂ ਨੂੰ ਏਜੰਟਾਂ ਨੇ ਨੌਕਰੀਆਂ ਦਾ ਝਾਂਸਾ ਦੇ ਕੇ ਰੂਸੀ ਫੌਜ ਵਿੱਚ ‘ਹੈਲਪਰ’ ਵਜੋਂ ਕੰਮ ਕਰਨ ਲਈ ਮਜਬੂਰ ਕੀਤਾ।

ਪ੍ਰਵਾਸੀ ਭਾਰਤੀ ਮਾਮਲਿਆਂ ਬਾਰੇ ਮੰਤਰੀ ਨੇ ਇਹ ਵੀ ਮੰਗ ਕੀਤੀ ਕਿ ਜੰਗ ਦੌਰਾਨ ਮਾਰੇ ਗਏ ਨੌਜਵਾਨਾਂ ਦੀ ਲਾਸ਼ ਨੂੰ ਵਾਪਸ ਲਿਆਂਦਾ ਜਾਵੇ। ਉਨ੍ਹਾਂ ਕੇਂਦਰ ਸਰਕਾਰ ਤੋਂ ਇਸ ਮਾਮਲੇ ਵਿੱਚ ਤੁਰੰਤ ਦਖਲ ਦੇਣ ਦੀ ਮੰਗ ਕੀਤੀ। ਉਨ੍ਹਾਂ ਦੱਸਿਆ ਕਿ ਭਾਰਤ ਦੇ ਸੱਤ ਨੌਜਵਾਨ ਗਗਨਦੀਪ ਸਿੰਘ, ਲਵਪ੍ਰੀਤ ਸਿੰਘ, ਨਰਾਇਣ ਸਿੰਘ, ਗੁਰਪ੍ਰੀਤ ਸਿੰਘ (21), ਗੁਰਪ੍ਰੀਤ ਸਿੰਘ (23) ਅਤੇ ਹੋਰ ਯੂਕਰੇਨ ਦੇ ਯੁੱਧ ਖੇਤਰ ਵਿੱਚ ਫਸੇ ਹੋਏ ਹਨ।

ਕਾਂਗਰਸ ਵਿਧਾਇਕ ਨੇ ਵੀ ਚੁੱਕਿਆ ਸੀ ਮੁੱਦਾ : ਜ਼ਿਕਰਯੋਗ ਹੈ ਕਿ ਇਸ ਸਬੰਧੀ ਕਾਂਗਰਸ ਦੇ ਆਗੂ ਅਤੇ ਸਾਬਕਾ ਵਿਧਾਇਕ ਪਰਗਟ ਸਿੰਘ ਨੇ ਵੀ ਇਸ ਮੁੱਦੇ ਨੂੰ ਚੁੱਕਿਆ ਸੀ। ਨਾਲ ਹੀ ਉਹਨਾਂ ਕਿਹਾ ਕਿ ਕੇਂਦਰ ਨੂੰ ਦਖਲ ਦੇਣ ਦੀ ਲੋੜ ਹੈ ਕਿਓਂਕਿ ਇਸ ਵਿੱਚ ਪੰਜਾਬ ਹੀ ਨਹੀਂ ਬਲਕਿ ਹੋਰਨਾਂ ਸੂਬਿਆਂ ਦੇ ਨੌਜਵਾਨ ਵੀ ਸ਼ਾਮਿਲ ਹਨ। ਸਾਨੂ ਨੌਜਵਾਨਾਂ ਦੀ ਜਾਨ ਬਚਾਅ ਕੇ ਉਹਨਾਂ ਦੇ ਸੁਖਾਲੇ ਭਵਿੱਖ ਲਈ ਯੋਜਨਾ ਬਣਾਉਣ ਦੀ ਲੋੜ ਹੈ।

ETV Bharat Logo

Copyright © 2024 Ushodaya Enterprises Pvt. Ltd., All Rights Reserved.