ETV Bharat / state

ਬਰਨਾਲਾ ਸੀਟ ਉਤੇ ਜਿੱਤ ਤੋਂ ਬਾਅਦ ਕੁਲਦੀਪ ਸਿੰਘ ਢਿੱਲੋਂ ਦੇ ਘਰ ਖੁਸ਼ੀ ਦਾ ਮਾਹੌਲ, ਪਟਾਕੇ ਚਲਾ ਕੇ ਮਨਾਇਆ ਜਾ ਰਿਹਾ ਹੈ ਜਸ਼ਨ - KULDEEP DHILLON WON BY ELECTION

ਬਰਨਾਲਾ ਵਿਧਾਨ ਸਭਾ ਜ਼ਿਮਨੀ ਚੋਣ ਵਿੱਚ ਜੇਤੂ ਰਹੇ ਕਾਂਗਰਸੀ ਉਮੀਦਵਾਰ ਕੁਲਦੀਪ ਸਿੰਘ ਕਾਲਾ ਢਿੱਲੋਂ ਦੇ ਘਰ ਜਸ਼ਨ ਦਾ ਮਾਹੌਲ ਹੈ।

Kuldeep Singh Dhillon
Kuldeep Singh Dhillon (ETV Bharat)
author img

By ETV Bharat Punjabi Team

Published : Nov 23, 2024, 2:32 PM IST

ਬਰਨਾਲਾ: ਪੰਜਾਬ ਦੀ ਬਰਨਾਲਾ ਵਿਧਾਨ ਸਭਾ ਸੀਟ ਤੋਂ ਕਾਂਗਰਸੀ ਉਮੀਦਵਾਰ ਕੁਲਦੀਪ ਸਿੰਘ ਢਿੱਲੋਂ ਜਿੱਤ ਗਏ ਹਨ। ਬਰਨਾਲਾ ਸਮੇਤ ਪੰਜਾਬ ਦੀਆਂ ਚਾਰ ਵਿਧਾਨ ਸਭਾ ਸੀਟਾਂ 'ਤੇ 20 ਨਵੰਬਰ ਨੂੰ ਵੋਟਾਂ ਪਈਆਂ ਸਨ। ਅੱਜ ਇਨ੍ਹਾਂ ਸੀਟਾਂ 'ਤੇ ਸਵੇਰੇ 8 ਵਜੇ ਤੋਂ ਗਿਣਤੀ ਸ਼ੁਰੂ ਹੋ ਗਈ ਸੀ। ਇੱਥੇ ਭਾਜਪਾ, ਕਾਂਗਰਸ ਅਤੇ ਆਮ ਆਦਮੀ ਪਾਰਟੀ ਦੇ ਉਮੀਦਵਾਰਾਂ ਵਿਚਕਾਰ ਤਿਕੋਣਾ ਮੁਕਾਬਲਾ ਸੀ। ਇੱਥੇ ਆਮ ਆਦਮੀ ਪਾਰਟੀ ਦੇ ਹਰਿੰਦਰ ਸਿੰਘ ਧਾਲੀਵਾਲ, ਕਾਂਗਰਸੀ ਉਮੀਦਵਾਰ ਕੁਲਦੀਪ ਸਿੰਘ ਢਿੱਲੋਂ ਅਤੇ ਭਾਜਪਾ ਉਮੀਦਵਾਰ ਕੇਵਲ ਸਿੰਘ ਢਿੱਲੋਂ ਵਿਚਕਾਰ ਮੁਕਾਬਲਾ ਸੀ।

ਹੁਣ ਬਰਨਾਲਾ ਵਿਧਾਨ ਸਭਾ ਜ਼ਿਮਨੀ ਚੋਣ ਵਿੱਚ ਜੇਤੂ ਰਹੇ ਕਾਂਗਰਸੀ ਉਮੀਦਵਾਰ ਕੁਲਦੀਪ ਸਿੰਘ ਕਾਲਾ ਢਿੱਲੋਂ ਦੇ ਘਰ ਤਿਉਹਾਰ ਵਰਗਾ ਮਾਹੌਲ ਬਣਿਆ ਹੋਇਆ ਹੈ, ਉਨ੍ਹਾਂ ਦੇ ਸਮਰਥਕ ਪਟਾਕੇ ਅਤੇ ਆਤਿਸ਼ਬਾਜ਼ੀ ਚਲਾ ਕੇ ਖੁਸ਼ੀ ਮਨਾ ਰਹੇ ਹਨ।

ਕੁਲਦੀਪ ਸਿੰਘ ਢਿੱਲੋਂ ਦੇ ਘਰ ਖੁਸ਼ੀ ਦਾ ਮਾਹੌਲ (ETV BHARAT)

ਕਿੰਨੀਆਂ ਵੋਟਾਂ ਨਾਲ ਜਿੱਤੇ ਕੁਲਦੀਪ ਸਿੰਘ ਢਿੱਲੋਂ

ਕਾਂਗਰਸ ਦੇ ਕੁਲਦੀਪ ਸਿੰਘ ਕਾਲਾ ਢਿੱਲੋਂ ਨੂੰ 28254 ਵੋਟਾਂ ਮਿਲੀਆਂ ਹਨ। ਜਦੋਂਕਿ ਆਮ ਆਦਮੀ ਪਾਰਟੀ ਦੇ ਉਮੀਦਵਾਰ ਹਰਿੰਦਰ ਸਿੰਘ ਧਾਲੀਵਾਲ ਨੂੰ 26097 ਵੋਟਾਂ ਮਿਲੀਆਂ। ਇਸ ਤਰ੍ਹਾਂ ਕੁਲਦੀਪ ਨੂੰ ਹਰਿੰਦਰ ਧਾਲੀਵਾਲ ਨਾਲੋਂ 2157 ਵੋਟਾਂ ਵੱਧ ਮਿਲੀਆਂ। ਜਦਕਿ ਭਾਜਪਾ ਦੇ ਕੇਵਲ ਸਿੰਘ ਢਿੱਲੋਂ ਨੂੰ 17958 ਵੋਟਾਂ ਮਿਲੀਆਂ।

ਕਿਹੋ ਜਿਹਾ ਸੀ ਬਰਨਾਲਾ ਸੀਟ ਉਤੇ ਸਿਆਸੀ ਸਮੀਕਰਨ

ਉਲੇਖਯੋਗ ਹੈ ਕਿ ਬਰਨਾਲਾ ਤੋਂ ਕੁੱਲ 20 ਉਮੀਦਵਾਰਾਂ ਵੱਲੋਂ ਨਾਮਜ਼ਦਗੀਆਂ ਭਰੀਆਂ ਗਈਆਂ ਸਨ, ਜਿਨ੍ਹਾਂ ਚੋਂ 15 ਉਮੀਦਵਾਰਾਂ ਦੀਆਂ ਨਾਮਜ਼ਦਗੀਆਂ ਨੂੰ ਹੀ ਮਾਨਤਾ ਦਿੱਤੀ ਗਈ ਸੀ। ਚਾਰ ਉਮੀਦਵਾਰਾਂ ਦੀਆਂ ਨਾਮਜ਼ਦਗੀਆਂ ਰੱਦ ਕਰ ਦਿੱਤੀਆਂ ਗਈਆਂ ਸਨ, ਜਦਕਿ ਦੂਜੇ ਪਾਸੇ ਇੱਕ ਉਮੀਦਵਾਰ ਨੇ ਆਪਣੇ ਕਾਗਜ਼ ਵਾਪਸ ਲੈ ਲਏ ਸਨ।

ਹਰਿੰਦਰ ਸਿੰਘ ਧਾਲੀਵਾਲ ਆਮ ਆਦਮੀ ਪਾਰਟੀ ਦੇ ਉਮੀਦਵਾਰ ਸਨ। 2024 ਲੋਕ ਸਭਾ ਚੋਣਾਂ ਵਿੱਚ ਇਸ ਹਲਕੇ ਤੋਂ ਆਮ ਆਦਮੀ ਪਾਰਟੀ ਦੇ ਕੈਬਿਨਟ ਮੰਤਰੀ ਗੁਰਮੀਤ ਮੀਤ ਹੇਅਰ ਨੇ ਲੋਕ ਸਭਾ ਸੀਟ ਉੱਤੇ ਕਬਜ਼ਾ ਕਰਕੇ ਇਹ ਸੀਟ ਜਿੱਤੀ ਸੀ।

ਕਾਂਗਰਸ ਦੀ ਜੇਕਰ ਗੱਲ ਕੀਤੀ ਜਾਵੇ ਤਾਂ ਬਰਨਾਲਾ ਵਿੱਚ ਕੁਲਦੀਪ ਸਿੰਘ ਢਿੱਲੋਂ ਨੂੰ ਚੋਣ ਮੈਦਾਨ ਵਿੱਚ ਉਤਾਰਿਆ ਸੀ। ਭਾਜਪਾ ਵੱਲੋਂ ਬਰਨਾਲਾ ਵਿਧਾਨ ਸਭਾ ਜ਼ਿਮਨੀ ਚੋਣ ਲਈ ਕੇਵਲ ਸਿੰਘ ਢਿੱਲੋ ਨੂੰ ਚੋਣ ਮੈਦਾਨ ਵਿੱਚ ਉਤਾਰਿਆ ਗਿਆ ਸੀ।

ਇਹ ਵੀ ਪੜ੍ਹੋ:

ETV Bharat Logo

Copyright © 2024 Ushodaya Enterprises Pvt. Ltd., All Rights Reserved.