ETV Bharat / state

ਕੁੱਲੜ੍ਹ ਪੀਜ਼ਾ ਕੱਪਲ ਦੀ ਜ਼ਾਨ ਨੂੰ ਕਿਸ ਤੋਂ ਖ਼ਤਰਾ, ਹਾਈਕੋਰਟ 'ਚ ਆਖੀ ਵੱਡੀ ਗੱਲ - KULHAD PIZZA COUPLE NEWS

ਜਲੰਧਰ ਦਾ ਕੁਲੱੜ੍ਹ ਪੀਜ਼ਾ ਜੋੜਾ ਹੁਣ ਸੁਰੱਖਿਆ ਦੀ ਮੰਗ ਕਰਨ ਲਈ ਹਾਈਕੋਰਟ ਪਹੁੰਚ ਗਿਆ ਹੈ।

KULHAD PIZZA COUPLE NEWS
KULHAD PIZZA COUPLE NEWS (ETV Bharat)
author img

By ETV Bharat Punjabi Team

Published : Oct 15, 2024, 8:21 PM IST

ਜਲੰਧਰ :ਮਸ਼ਹੂਰ ਕੁਲੱੜ੍ਹ ਪੀਜ਼ਾ ਜੋੜਾ ਇੱਕ ਵਾਰ ਫਿਰ ਸੁਰਖੀਆਂ ਵਿੱਚ ਆ ਗਿਆ ਹੈ। ਜੋੜੇ ਨੇ ਆਪਣੀ ਸੁਰੱਖਿਆ ਨੂੰ ਲੈ ਕੇ ਚਿੰਤਾ ਜ਼ਾਹਰ ਕੀਤੀ ਹੈ। ਇਸ 'ਤੇ ਜੋੜੇ ਨੇ ਪੰਜਾਬ ਅਤੇ ਹਰਿਆਣਾ ਹਾਈਕੋਰਟ 'ਚ ਪਟੀਸ਼ਨ ਦਾਇਰ ਕੀਤੀ ਹੈ, ਜਿਸ ਵਿੱਚ ਉਨ੍ਹਾਂ ਨੇ ਸੁਰੱਖਿਆ ਦੀ ਮੰਗ ਕੀਤੀ ਹੈ। ਦੱਸ ਦੇਈਏ ਕਿ ਬਾਬਾ ਬੁੱਢਾ ਗਰੁੱਪ ਦੇ ਨਿਹੰਗਾਂ ਨੇ ਕੁਲੱੜ੍ਹ ਪੀਜ਼ਾ ਦੀ ਦੁਕਾਨ 'ਤੇ ਹੰਗਾਮਾ ਕਰ ਦਿੱਤਾ ਸੀ। ਇਸ ਤੋਂ ਬਾਅਦ ਕੁਲੱੜ੍ਹ ਪੀਜ਼ਾ ਜੋੜਾ ਸਹਿਜ ਅਰੋੜਾ ਅਤੇ ਗੁਰਪ੍ਰੀਤ ਨੇ ਜਾਨ-ਮਾਲ ਦੀ ਸੁਰੱਖਿਆ ਲਈ ਪੰਜਾਬ ਅਤੇ ਹਰਿਆਣਾ ਹਾਈਕੋਰਟ ਵਿੱਚ ਪਟੀਸ਼ਨ ਦਾਇਰ ਕੀਤੀ ਹੈ।

ਜੋੜੇ ਨੇ ਵੀਡੀਓ ਸ਼ੇਅਰ ਕਰ ਕਹੀ ਸੀ ਇਹ ਗੱਲ

ਨਿਹੰਗਾਂ ਦੇ ਵਿਰੋਧ ਤੋਂ ਬਾਅਦ ਜੋੜੇ ਨੇ ਐਤਵਾਰ ਨੂੰ ਆਪਣੀ ਇੱਕ ਵੀਡੀਓ ਵੀ ਜਾਰੀ ਕੀਤੀ ਸੀ। ਇਸ ਵਿੱਚ ਜੋੜੇ ਨੇ ਕਿਹਾ ਸੀ ਕਿ ਉਹ ਆਪਣੇ ਪਰਿਵਾਰ ਸਮੇਤ ਸ੍ਰੀ ਦਰਬਾਰ ਸਾਹਿਬ ਜਾਣਗੇ ਅਤੇ ਉੱਥੇ ਆਪਣੀ ਅਰਜ਼ੀ ਜਮਾਂ ਕਰਵਾਉਣਗੇ। ਸਹਿਜ ਨੇ ਕਿਹਾ ਸੀ ਕਿ,"ਸ੍ਰੀ ਦਰਬਾਰ ਸਾਹਿਬ ਪਹੁੰਚ ਕੇ ਉਹ ਪੁੱਛਣਗੇ ਕਿ ਉਹ ਦਸਤਾਰ ਸਜਾ ਸਕਦੇ ਹਨ ਜਾਂ ਨਹੀਂ। ਜੇਕਰ ਮੈਂ ਗਲਤ ਹਾਂ, ਤਾਂ ਮੈਨੂੰ ਸਜ਼ਾ ਮਿਲਣੀ ਚਾਹੀਦੀ ਹੈ।" ਵੀਡੀਓ 'ਚ ਸਹਿਜ ਨਾਲ ਉਨ੍ਹਾਂ ਦੀ ਪਤਨੀ ਗੁਰਪ੍ਰੀਤ ਵੀ ਮੌਜੂਦ ਸੀ। ਇਹ ਵੀਡੀਓ ਸੋਸ਼ਲ ਮੀਡੀਆ 'ਤੇ ਕਾਫੀ ਵਾਇਰਲ ਹੋ ਰਹੀ ਹੈ, ਜਿਸ ਤੋਂ ਬਾਅਦ ਨਿਹੰਗ ਬਾਬਾ ਮਾਨ ਸਿੰਘ ਨੇ ਫਿਰ ਤੋਂ ਇੱਕ ਨਵੀਂ ਵੀਡੀਓ ਜਾਰੀ ਕੀਤੀ ਹੈ।

ਕੁਲੱੜ੍ਹ ਪੀਜ਼ਾ ਜੋੜੇ ਨੇ ਸ਼੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਨੂੰ ਕੀਤੀ ਬੇਨਤੀ

ਦੱਸ ਦਈਏ ਕਿ ਸਹਿਜ ਨੇ ਦੋਸ਼ ਲਗਾਇਆ ਸੀ ਕਿ ਮੇਰੇ ਅਤੇ ਮੇਰੇ ਪਰਿਵਾਰ ਨਾਲ ਜੋ ਵੀ ਗਲਤ ਹੋ ਰਿਹਾ ਹੈ, ਉਸ 'ਤੇ ਸਾਡੇ ਵਿਚਾਰ ਸੁਣੇ ਜਾਣੇ ਚਾਹੀਦੇ ਹਨ। ਸਹਿਜ ਨੇ ਅੱਗੇ ਕਿਹਾ ਸੀ ਕਿ ਮੈਨੂੰ ਭਰੋਸਾ ਹੈ ਕਿ ਸਾਨੂੰ ਇਨਸਾਫ਼ ਮਿਲੇਗਾ, ਕਿਉਂਕਿ ਸਾਡੀ ਸੰਸਥਾ ਸਹੀ ਨੂੰ ਸਹੀ ਅਤੇ ਗਲਤ ਨੂੰ ਗਲਤ ਕਰਾਰ ਦਿੰਦੀ ਹੈ। ਮੈਂ ਸ਼੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਾਹਿਬ ਨੂੰ ਬੇਨਤੀ ਕਰਦਾ ਹਾਂ ਕਿ ਉਹ ਮੇਰੀ ਅਤੇ ਮੇਰੇ ਪਰਿਵਾਰ ਦੀ ਸੁਰੱਖਿਆ ਦਾ ਧਿਆਨ ਰੱਖਣ ਅਤੇ ਮੇਰੇ ਰੈਸਟੋਰੈਂਟ ਦੀ ਸੁਰੱਖਿਆ ਦਾ ਵੀ ਧਿਆਨ ਰੱਖਣ।

ਕੀ ਹੈ ਪੂਰਾ ਮਾਮਲਾ?:

ਦੱਸ ਦੇਈਏ ਕਿ ਹਾਲ ਹੀ 'ਚ ਜਲੰਧਰ 'ਚ ਕੁਲੱੜ੍ਹ ਪੀਜ਼ਾ ਕਪਲ ਦੇ ਰੈਸਟੋਰੈਂਟ ਦੇ ਬਾਹਰ ਨਿਹੰਗਾਂ ਨੇ ਜ਼ਬਰਦਸਤ ਪ੍ਰਦਰਸ਼ਨ ਕੀਤਾ ਸੀ। ਨਿਹੰਗਾਂ ਨੇ ਮੰਗ ਕੀਤੀ ਸੀ ਕਿ ਕੁਲੱੜ੍ਹ ਪੀਜ਼ਾ ਜੋੜੇ ਵੱਲੋਂ ਵਾਇਰਲ ਕੀਤੀ ਗਈ ਅਸ਼ਲੀਲ ਵੀਡੀਓ ਦਾ ਬੱਚਿਆਂ 'ਤੇ ਮਾੜਾ ਅਸਰ ਪੈ ਰਿਹਾ ਹੈ। ਜੇਕਰ ਕੁਲੱੜ੍ਹ ਪੀਜ਼ਾ ਜੋੜਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੋਂ ਸਾਰੀਆਂ ਵੀਡੀਓਜ਼ ਡਿਲੀਟ ਕਰ ਦਿੰਦਾ ਹੈ, ਤਾਂ ਠੀਕ ਹੈ ਨਹੀਂ ਤਾਂ ਉਹ ਪੁਲਿਸ ਨੂੰ ਬੁਲਾ ਕੇ ਉਨ੍ਹਾਂ ਦੇ ਸਾਹਮਣੇ ਆਪਣੀਆਂ ਪੱਗਾਂ ਵਾਪਸ ਕਰ ਸਕਦੇ ਹਨ। ਇਸ ਤੋਂ ਬਾਅਦ ਉਨ੍ਹਾਂ ਨੂੰ ਜੋੜੇ ਵੱਲੋ ਬਣਾਈ ਗਈ ਵੀਡੀਓ 'ਤੇ ਕੋਈ ਇਤਰਾਜ਼ ਨਹੀਂ ਹੋਵੇਗਾ।

ਨਿਹੰਗਾਂ ਨੇ ਕਿਹਾ ਸੀ ਕਿ ਜੇਕਰ ਉਨ੍ਹਾਂ ਨੇ ਵੀਡੀਓ ਡਿਲੀਟ ਨਾ ਕੀਤੀ, ਤਾਂ ਉਹ ਉਨ੍ਹਾਂ ਖਿਲਾਫ ਸਖਤ ਕਾਰਵਾਈ ਕਰਨਗੇ। ਨਿਹੰਗਾਂ ਨੇ ਕਿਹਾ ਕਿ ਉਹ ਜੇਲ੍ਹ ਜਾਣ ਤੋਂ ਡਰਨ ਵਾਲੇ ਨਹੀਂ ਹਨ। ਉਹ ਇਸ ਮਾਮਲੇ ਨੂੰ ਲੈ ਕੇ ਆਪਣਾ ਗੁੱਸਾ ਜ਼ਾਹਰ ਕਰਨਗੇ। ਉਨ੍ਹਾਂ ਨੇ ਦੱਸਿਆ ਕਿ ਥਾਣਾ ਡਵੀਜ਼ਨ ਨੰਬਰ 4 ਦੇ ਇੰਚਾਰਜ ਨੇ ਮੌਕੇ ’ਤੇ ਪਹੁੰਚ ਕੇ ਕਿਸੇ ਤਰ੍ਹਾਂ ਮਾਮਲਾ ਸ਼ਾਂਤ ਕਰਵਾਇਆ। ਇਸਦੇ ਨਾਲ ਹੀ ਜਾਂਦੇ ਹੋਏ ਨਿਹੰਗਾਂ ਨੇ ਧਮਕੀ ਦਿੱਤੀ ਸੀ ਕਿ ਜੇਕਰ ਅਜਿਹਾ ਨਾ ਹੋਇਆ ਤਾਂ ਉਹ ਖੁਦ ਕਾਰਵਾਈ ਕਰਨਗੇ।

ਇਹ ਵੀ ਪੜ੍ਹੋ:-

ETV Bharat Logo

Copyright © 2024 Ushodaya Enterprises Pvt. Ltd., All Rights Reserved.