ਚੰਡੀਗੜ੍ਹ: ਬੀਤੇ ਦਿਨ ਵੀਰਵਾਰ ਨੂੰ ਚੰਡੀਗੜ੍ਹ ਹਵਾਈ ਅੱਡੇ ਉੱਤੇ ਉਸ ਵੇਲ੍ਹੇ ਹੰਗਾਮਾ ਹੋ ਗਿਆ, ਜਦੋਂ ਦਿੱਲੀ ਜਾਣ ਤੋਂ ਪਹਿਲਾਂ ਸਕਿਓਰਿਟੀ ਚੈਕ ਸਮੇਂ ਕੰਗਨਾ ਰਣੌਤ ਦੇ ਸੀਆਈਐਸਐਫ ਮਹਿਲਾ ਜਵਾਨ ਨੇ ਉਸ ਦੇ ਥੱਪੜ ਮਾਰ ਦਿੱਤਾ। ਇਸ ਬਾਅਦ ਅਜੇ ਤੱਕ ਇਹ ਇਹ ਮਾਮਲਾ ਤੂਲ ਫੜ੍ਹਦਾ ਨਜ਼ਰ ਆ ਰਿਹਾ ਹੈ।
ਕੁਲਵਿੰਦਰ ਕੌਰ ਚੰਡੀਗੜ੍ਹ ਏਅਰਪੋਰਟ ਉੱਤੇ ਤਾਇਨਾਤ ਸੀ: ਦਰਅਸਲ, ਕੁਲਵਿੰਦਰ ਕੌਰ ਪੰਜਾਬ ਦੇ ਸ਼ਹਿਰ ਸੁਲਤਾਨਪੁਰ ਲੋਧੀ ਤੋਂ ਸੰਬੰਧਿਤ ਹੈ ਅਤੇ ਉਸ ਦੀ ਉਮਰ 35 ਸਾਲ ਦੇ ਕਰੀਬ ਹੈ। ਕੁਲਵਿੰਦਰ ਕੌਰ ਦਾ ਭਰਾ ਸ਼ੇਰ ਸਿੰਘ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਦਾ ਪ੍ਰਬੰਧਕ ਸੈਕਟਰੀ ਹੈ। ਉਸ ਦਾ ਪਤੀ ਵੀ ਕੇਂਦਰੀ ਸੁਰੱਖਿਆ ਦਸਤਿਆਂ 'ਚ ਤੈਨਾਤ ਹੈ। ਕੁਲਵਿੰਦਰ ਕੌਰ ਦੇ 2 ਬੱਚੇ ਹਨ, ਲਗਭਗ 10 ਸਾਲ ਪਹਿਲਾਂ ਇਸ ਦਾ ਵਿਆਹ ਹੋਇਆ ਸੀ। ਉਸ ਦੇ ਪਤੀ ਦੀ ਪੋਸਟਿੰਗ ਸਰਹੱਦ ਉੱਤੇ ਦੱਸੀ ਜਾ ਰਹੀ ਹੈ। ਪਿਛਲੇ 2 ਸਾਲ ਤੋਂ ਕੁਲਵਿੰਦਰ ਕੌਰ ਚੰਡੀਗੜ੍ਹ ਏਅਰਪੋਰਟ ਉੱਤੇ ਤੈਨਾਤ ਸੀ ਅਤੇ ਕੱਲ੍ਹ ਦੇ ਹਾਦਸੇ ਤੋਂ ਬਾਅਦ ਉਸ ਨੂੰ ਤੁਰੰਤ ਪ੍ਰਭਾਵ ਦੇ ਨਾਲ ਸੀਆਈਐਸਐਫ ਵੱਲੋਂ ਮੁੱਅਤਲ ਕਰ ਦਿੱਤਾ ਗਿਆ ਹੈ ਅਤੇ ਉਸ ਨੂੰ ਹਿਰਾਸਤ ਦੇ ਵਿੱਚ ਲੈ ਕੇ ਉਸ ਤੋਂ ਪੁੱਛਗਿੱਛ ਕੀਤੀ ਜਾ ਰਹੀ ਹੈ।
ਕੰਗਨਾ ਰਣੌਤ ਦੇ ਥੱਪੜ ਮਾਰਨ ਦਾ ਮਾਮਲਾ : ਕੰਗਨਾ ਰਣੌਤ ਦੇ ਥੱਪੜ ਮਾਰਨ ਦੇ ਪੂਰੇ ਮਾਮਲੇ ਦੀ ਜਾਂਚ ਲਈ ਸੀਆਈਐਸਐਫ ਦੇ ਡੀਆਈਜੀ ਵਿਨੈ ਕੁਮਾਰ ਕਾਜਲਾ ਦਿੱਲੀ ਤੋਂ ਚੰਡੀਗੜ੍ਹ ਏਅਰਪੋਰਟ ਪੁੱਜੇ ਹਨ। ਜਿਸਤੋਂ ਬਾਅਦ ਵਿਨੈ ਕੁਮਾਰ ਕਾਜਲਾ ਨੇ ਪੂਰੇ ਮਾਮਲੇ ਦੀ ਜਾਂਚ ਕਰਕੇ ਆਪਣੀ ਰਿਪੋਰਟ ਪੇਸ਼ ਕਰਨਗੇ।
ਐੱਫ.ਆਈ.ਆਰ. ਦਾ ਮੁਕੱਦਮਾ ਦਰਜ ਕੀਤਾ ਗਿਆ: ਇਸ ਪੂਰੇ ਮਾਮਲੇ ਦੀ ਜਾਂਚ ਤੋਂ ਬਾਅਦ ਸੀਆਈਐਸਐਫ ਦੇ ਡੀਆਈਜੀ ਵਿਨੈ ਕੁਮਾਰ ਕਾਜਲਾ ਨੇ ਦੱਸਿਆ ਹੈ ਕਿ ਮੁਲਜ਼ਮ ਕੁੱਲਵਿੰਦਰ ਕੌਰ CISF ਕਾਂਸਟੇਬਲ ਦੇ ਖਿਲਾਫ ਧਾਰਾ 323 ਅਤੇ 341 ਦੇ ਤਹਿਤ ਐੱਫ.ਆਈ.ਆਰ. ਦਾ ਮੁਕੱਦਮਾ ਦਰਜ ਕੀਤਾ ਗਿਆ ਹੈ।
- ਲੋਕ ਸਭਾ ਚੋਣਾਂ ਤੋਂ ਬਾਅਦ ਅਕਾਲੀ ਦਲ 'ਚ ਵੱਡਾ ਧਮਾਕਾ, ਇਆਲੀ ਨੇ ਛੱਡੀ ਪਾਰਟੀ - Yali left the party
- ਪਠਾਨਕੋਟ ਪੁਲਿਸ ਨੇ 24 ਘੰਟਿਆਂ 'ਚ ਸੁਲਝਾਈ ਕਤਲ ਦੀ ਗੁੱਥੀ, ਸਵਾਰੀਆਂ ਬਿਠਾਉਣ ਲਈ ਹੋਇਆ ਸੀ ਝਗੜਾ - Pathankot police solved the murder mystery
- ਬਠਿੰਡਾ ਸੈਲਰ ਐਸੋਸੀਏਸ਼ਨ ਦੇ ਪ੍ਰਧਾਨ ਨੇ ਕਿਹਾ ਪੰਜਾਬ ਸਰਕਾਰ ਦੀ ਗਲਤੀ ਦਾ ਨਤੀਜਾ ਭੁਗਤ ਰਹੀ ਹੈ ਸੈਲਰ ਇੰਡਸਟਰੀ - Agro Wes Industry Cellar of Punjab