ਅੰਮ੍ਰਿਤਸਰ : ਲੁੱਟਾਂ ਖੋਹਾਂ ਦੀਆਂ ਵਾਰਦਾਤਾਂ ਕਰਕੇ ਫਰਾਰ ਹੋ ਜਾਂਦੇ ਹਨ। ਉੱਥੇ ਹੀ ਇੱਕ ਵਿਆਹ ਵਾਲੇ ਘਰ ਦੇ ਵਿੱਚ ਚੋਰਾਂ ਵਲੋਂ ਲੁੱਟ ਦੀ ਵਾਰਦਾਤ ਨੂੰ ਅੰਜਾਮ ਦਿੱਤਾ ਗਿਆ। ਦੱਸਿਆ ਜਾ ਰਿਹਾ ਹੈ ਕਿ ਪਰਿਵਾਰ ਆਪਣੇ ਲੜਕੇ ਦੀ ਬਰਾਤ ਲੈ ਕੇ ਬਾਹਰ ਗਿਆ ਹੋਇਆ ਸੀ ਜਦੋਂ ਸ਼ਾਮ ਨੂੰ ਡੋਲੀ ਲੈ ਕੇ ਘਰ ਪੁੱਜਾ ਅਤੇ ਉਹਨਾਂ ਦੇ ਹੋਸ਼ ਉੱਡ ਗਏ। ਉਹਨਾਂ ਦੇ ਘਰ ਵਿੱਚ ਜਿਹੜਾ ਸਾਰਾ ਸਮਾਨ ਤੇ ਨਕਦੀ ਚੋਰੀ ਹੋ ਗਈ। ਪੀੜਤ ਪਰਿਵਾਰ ਵੱਲੋਂ ਇਸ ਦੀ ਸੂਚਨਾ ਪੁਲਿਸ ਪ੍ਰਸ਼ਾਸਨ ਨੂੰ ਦਿੱਤੀ ਗਈ।
ਪੁੱਤ ਨੂੰ ਵਿਆਹ ਕੇ ਪਤਰਦੇ ਹੀ ਮਿਲੀ ਸੂਚਨਾ
ਉਥੇ ਹੀ ਪੁਲਿਸ ਅਧਿਕਾਰੀ ਮੌਕੇ 'ਤੇ ਪੁੱਜੇ ਅਤੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ। ਇਸ ਮੌਕੇ ਮੀਡੀਆ ਨਾਲ ਗੱਲਬਾਤ ਕਰਦੇ ਹੋਏ ਪੀੜਿਤ ਪਰਿਵਾਰ ਨੇ ਦੱਸਿਆ ਕਿ ਝਬਾਲ ਰੋਡ 'ਤੇ ਡਰੀਮ ਸਿਟੀ ਇਲਾਕੇ ਵਿੱਚ ਰਹਿੰਦੇ ਹਨ। ਉਹਨਾਂ ਦੇ ਬੇਟੇ ਦਾ ਵਿਆਹ ਸੀ ਤੇ ਉਹ ਉਸ ਨੂੰ ਵਿਆਉਣ ਦੇ ਲਈ ਗਏ ਹੋਏ ਸਨ। ਉਥੇ ਹੀ ਜਦੋਂ ਘਰ ਸ਼ਾਮ ਨੂੰ ਡੋਲੀ ਲੈ ਕੇ ਵਾਪਸ ਪੁੱਜੇ ਤੇ ਉਹਨਾਂ ਦੇ ਘਰ ਦੇ ਸਾਰੇ ਤਾਲੇ ਟੁੱਟੇ ਪਏ ਸਨ। ਅਲਮਾਰੀਆਂ ਤੱਕ ਦੇ ਤਾਲੇ ਟੁੱਟੇ ਹੋਏ ਸਨ। ਜਦੋਂ ਉਹਨਾਂ ਨੇ ਆਪਣੇ ਘਰ ਦੇ ਅੰਦਰ ਜਾਂਚ ਕੀਤੀ ਤਾਂ ਉਹਨਾਂ ਵੇਖਿਆ ਕਿ ਘਰ ਵਿੱਚ ਪਈ ਨਕਦੀ ਤੇ ਜੇਵਰਾ ਚੋਰਾਂ ਵੱਲੋਂ ਚੋਰੀ ਕਰ ਲਏ ਗਏ ਹਨ। ਉਹਨਾਂ ਕਿਹਾ ਕਿ ਇਹਨਾਂ ਦੇ ਘਰ ਵਿੱਚ ਪਹਿਲਾਂ ਵੀ ਇੱਕ ਵਾਰ ਚੋਰੀ ਹੋਈ ਸੀ ਤੇ ਇਸ ਵਾਰ ਫਿਰ ਚੋਰਾਂ ਵੱਲੋਂ ਇਸ ਵਾਰਦਾਤ ਨੂੰ ਅੰਜਾਮ ਦਿੱਤਾ ਗਿਆ ਹੈ।
ਪਰਿਵਾਰ ਨੇ ਲਾਈ ਇਨਸਾਫ ਦੀ ਗੁਹਾਰ
ਉਹਨਾਂ ਕਿਹਾ ਕਿ ਉਹਨਾਂ ਦਾ ਸੁਨਿਆਰੇ ਦਾ ਕੰਮ ਹੈ ਤੇ ਕਾਫੀ ਸਮਾਨ ਤੇ ਨਕਦੀ ਜਿਹੜਾ ਚੋਰਾਂ ਵੱਲੋਂ ਚੋਰੀ ਕਰਕੇ ਫਰਾਰ ਹੋ ਗਿਆ। ਉਹਨਾਂ ਕਿਹਾ ਕਿ ਕਰੀਬ 35 ਲੱਖ ਰੁਪਏ ਦੇ ਕਰੀਬ ਚੋਰੀ ਦੀ ਵਾਰਦਾਤ ਨੂੰ ਅੰਜਾਮ ਦਿੱਤਾ ਗਿਆ ਹੈ। ਉਹਨਾਂ ਕਿਹਾ ਕਿ ਅਸੀਂ ਪੁਲਿਸ ਅਧਿਕਾਰੀ ਮੌਕੇ 'ਤੇ ਪੁੱਜੇ ਹਨ ਉਹਨਾਂ ਵੱਲੋਂ ਜਾਂਚ ਕੀਤੀ ਜਾ ਰਹੀ ਹੈ। ਉੱਥੇ ਪੀੜਿਤ ਪਰਿਵਾਰ ਨੇ ਪੁਲਿਸ ਪ੍ਰਸ਼ਾਸਨ ਕੋਲੋਂ ਇਨਸਾਫ ਦੀ ਗੁਹਾਰ ਲਗਾਈ ਹੈ।
ਜਲਦ ਹੀ ਮਾਮਲਾ ਸੁਲਝਾਉਣ ਦਾ ਭਰੋਸਾ
ਇਸ ਮੌਕੇ ਥਾਣਾ ਇਸਲਾਮਾਬਾਦ ਦੇ ਪੁਲਿਸ ਅਧਿਕਾਰੀ ਨੇ ਮੀਡੀਆ ਨਾਲ ਗੱਲਬਾਤ ਕਰਦੇ ਹੋਏ ਕਿਹਾ ਕਿ ਸਾਨੂੰ ਸੂਚਨਾ ਮਿਲੀ ਸੀ ਕਿ ਝਬਾਲ ਰੋਡ ਤੇ ਡਰੀਮ ਸਿਟੀ ਇਲਾਕੇ ਦੇ ਵਿੱਚ ਵਿਆਹ ਵਾਲੇ ਘਰ ਦੇ ਵਿੱਚ ਚੋਰੀ ਹੋ ਗਈ ਹੈ ਅਸੀਂ ਮੌਕੇ ਤੇ ਪੁੱਜੇ ਹਾਂ ਜਾਂਚ ਕੀਤੀ ਜਾ ਰਹੀ ਹੈ। ਉਹਨਾਂ ਕਿਹਾ ਕਿ ਆਲੇ ਦੁਆਲੇ ਦੇ ਸੀਸੀ ਟੀਵੀ ਕੈਮਰੇ ਵੀ ਖੰਗਾਲੇ ਜਾ ਰਹੇ ਹਨ। ਜਲਦੀ ਹੀ ਚੋਰਾਂ ਨੂੰ ਕਾਬੂ ਕਰ ਲਿਆ ਜਾਵੇਗਾ।