ਚੰਡੀਗੜ੍ਹ : ਲੋਕ ਸਭਾ ਚੋਣਾਂ ਤੋਂ ਪਹਿਲਾਂ ਅੱਜ ਇੱਕ ਵਾਰ ਫਿਰ ਤੋਂ ਪੰਜਾਬ ਦੀ ਸਿਆਸਤ ਨਾਲ ਜੁੜੀ ਵੱਡੀ ਖਬਰ ਸਾਹਮਣੇ ਆਈ ਹੈ। ਪੰਜਾਬ ਕਾਂਗਰਸ ਨੂੰ ਫਿਰ ਤੋਂ ਵੱਡਾ ਝਟਕਾ ਲੱਗਾ ਹੈ।ਦਰਅਸਲ ਜਲੰਧਰ ਤੋਂ ਮਰਹੂਮ ਕਾਂਗਰਸੀ ਐਮ ਪੀ ਸੰਤੋਖ ਚੌਧਰੀ ਦੀ ਪਤਨੀ ਕਰਮਜੀਤ ਕੌਰ BJP ‘ਚ ਸ਼ਾਮਿਲ ਹੋ ਗਏ ਹਨ। ਇਸ ਦੇ ਨਾਲ ਹੀ ਵਿਕਰਮ ਚੌਧਰੀ ਨੇ ਵੀ ਕਾਂਗਰਸ ਪਾਰਟੀ ਛੱਡ ਦਿੱਤੀ ਹੈ। ਚੌਧਰੀ ਪਰਿਵਾਰ ਤੋਂ ਇਲਾਵਾ ਹੋਰ ਵੀ ਕਈ ਵੱਡੇ ਆਗੂ ਭਾਜਪਾ ਜੁਆਇਨ ਕਰ ਚੁੱਕੇ ਹਨ।
ਭਾਰਤ ਜੋੜੋ ਯਾਤਰਾ ਦੌਰਾਨ ਸੰਤੋਖ ਸਿੰਘ ਚੌਧਰੀ ਦਾ ਦੇਹਾਂਤ : ਇਥੇ ਦੱਸਣਯੋਗ ਹੈ ਕਿ ਜਲੰਧਰ ਤੋਂ ਚੌਧਰੀ ਪਰਿਵਾਰ ਟਿਕਟ ਨਾ ਮਿਲਣ ਕਾਰਨ ਪਾਰਟੀ ਤੋਂ ਨਾਰਾਜ਼ ਚੱਲ ਰਿਹਾ ਸੀ। ਭਾਰਤ ਜੋੜੋ ਯਾਤਰਾ ਦੌਰਾਨ ਸੰਤੋਖ ਸਿੰਘ ਚੌਧਰੀ ਦਾ ਦੇਹਾਂਤ ਹੋ ਗਿਆ ਸੀ। ਚੌਧਰੀ ਪਰਿਵਾਰ ਫਿਰ ਤੋਂ ਲੋਕ ਸਭਾ ਟਿਕਟ ਮੰਗ ਰਿਹਾ ਸੀ ਪਰ ਕਾਂਗਰਸ ਨੇ ਸਾਬਕਾ ਮੁੱਖ ਮੰਤਰੀ ਚੰਨੀ ਨੂੰ ਟਿਕਟ ਦਿੱਤੀ ਹੈ, ਜਿਸ ਤੋਂ ਬਾਅਦ ਪਤਨੀ ਕਰਮਜੀਤ ਕੌਰ ਨੇ ਭਾਜਪਾ ਜੁਆਇਨ ਕਰ ਲਈ। ਭਾਜਪਾ ਵਿਚ ਸ਼ਾਮਲ ਹੋਣ ਦੇ ਬਾਅਦ ਕਰਮਜੀਤ ਕੌਰ ਚੌਧਰੀ ਨੇ ਸਭ ਤੋਂ ਪਹਿਲਾਂ ਪੀਐੱਮ ਮੋਦੀ ਤੇ ਗ੍ਰਹਿ ਮੰਤਰੀ ਅਮਿਤ ਸ਼ਾਹ ਦਾ ਧੰਨਵਾਦ ਕੀਤਾ। ਉਨ੍ਹਾਂ ਕਿਹਾ ਕਿ ਮੇਰੇ ਪਰਿਵਾਰ ਨੇ ਇਕ ਦਹਾਕੇ ਤੱਕ ਪੰਜਾਬ ਤੇ ਜਲੰਧਰ ਦੀ ਸੇਵਾ ਕੀਤੀ। ਇਸ ਸੇਵਾ ਨੂੰ ਦੇਖਦੇ ਹੋਏ ਅੱਜ ਭਾਜਪਾ ਨੇ ਮੇਰੇ ‘ਤੇ ਭਰੋਸਾ ਪ੍ਰਗਟਾਇਆ ਹੈ। ਮੇਰੇ ਪਰਿਵਾਰ ਨੇ ਹਮੇਸ਼ਾ ਸਮਾਜ ਦੇ ਸਾਰੇ ਵਰਗਾਂ ਲਈ ਕੰਮ ਕੀਤਾ ਹੈ ਤੇ ਹਮੇਸ਼ਾ ਕਰਦਾ ਰਹੇਗਾ।
- ਲੁੱਟ-ਖੋਹ ਦੀਆਂ ਵਾਰਦਾਤਾਂ ਨੂੰ ਅੰਜਾਮ ਦੇਣ ਵਾਲਾ 6 ਮੈਂਬਰੀ ਗਿਰੋਹ ਪੁਲਿਸ ਨੇ ਕੀਤਾ ਕਾਬੂ - Various incidents of looting
- ਹਰੀਓਮ ਨੇ ਬਸਤੀ ਵਿੱਚ ਖੋਲ੍ਹਿਆ ਸਕੂਲ, ਉਸ ਦਾ ਨਾਅਰਾ - 'ਸਿੱਖਿਆ ਹਰ ਵਰਗ ਲਈ ਜ਼ਰੂਰੀ' ਟੀਚਾ - School In Slum Area
- ਹਲਕਾ ਅਜਨਾਲਾ ਦੀ ਸਿਆਸਤ 'ਚ ਹੋਇਆ ਵੱਡਾ ਫੇਰਬਦਲ, ਕਿਸਾਨ ਆਗੂ ਮਾਕੋਵਾਲ ਭਾਜਪਾ ਸ਼ਾਮਿਲ - Farmer leader Makowal joins BJP
ਕਾਂਗਰਸ ਪਾਰਟੀ ਨੇ ਕੀਤੀ ਅਣਦੇਖੀ: ਭਾਜਪਾ ਚ ਸ਼ਾਮਿਲ ਹੋਏ ਕਰਮਜੀਤ ਕੌਰ ਨੇ ਕਿਹਾ ਕਿ ਮੈਂ ਭਾਜਪਾ 'ਚ ਸ਼ਾਮਿਲ ਹੋਣ ਲਈ ਸੁਸ਼ੀਲ ਰਿੰਕੂ ਦਾ ਧਨਵਾਦ ਕਰਦੀ ਹਾਂ, ਜਿੰਨਾ ਨੇ ਸਾਡੀ ਬਾਂਹ ਫੜ੍ਹੀ ਹੈ। ਉਹਨਾਂ ਕਿਹਾ ਕਿ ਮੇਰੇ ਸਹੁਰਾ ਪਰਿਵਾਰ ਨੇ ਸ਼ੁਰੂ ਤੋਂ ਹੀ ਪਾਰਟੀ ਦਾ ਸਾਥ ਦਿੱਤਾ,ਪਾਰਟੀ ਦੀ ਸੇਵਾ ਕੀਤੀ ਅਤੇ ਲੋਕ ਭਲਾਈ ਲਈ ਵੀ ਕਾਰਜ ਕੀਤੇ ਕਿ ਅਸੀਂ ਪੰਜਾਬ ਦੀ ਸੇਵਾ ਕਰ ਸਕੇ। ਉਹਨਾਂ ਕਿਹਾ ਕਿ ਮੇਰੇ ਪਤੀ ਨੇ ਆਖਰੀ ਸਾਹ ਤੱਕ ਪਾਰਟੀ ਦੀ ਸੇਵਾ ਕੀਤੀ ਅਤੇ ਭਾਰਤ ਜੋੜੋ ਯਾਤਰਾ ਵਿੱਚ ਯੋਗਦਾਨ ਦਿੰਦੇ ਹੋਏ ਜਾਨ ਦਿੱਤੀ। ਉਹਨਾਂ ਕਿਹਾ ਕਿ ਮੇਰਾ ਪੁੱਤਰ ਵੀ ਪਾਰਟੀ ਦੀ ਸੇਵਾ ਕਰ ਰਿਹਾ ਹੈ ਅਤੇ ਮੈਂ ਆਪ ਵੀ ਪਾਰਟੀ ਦਾ ਸਾਥ ਦਿੱਤਾ। ਪਰ ਅੱਜ ਮੈਨੂੰ ਅਹਿਸਾਸ ਹੋ ਰਿਹਾ ਹੈ ਕਿ ਪ੍ਰਧਾਨ ਮੰਤਰੀ ਦੀ ਅਗਾਂਹ ਵਧੂ ਸੋਚ ਨਾਲ ਜੁੜਾਂਗੀ ਅਤੇ ਪੰਜਾਬ ਦੇ ਲੋਕਾਂ ਦੀ ਸੇਵਾ ਕਰਾਂਗੀ। ਉਹਨਾਂ ਕਿਹਾ ਕਿ ਸਾਡੇ ਨਾਲ ਨਾਇਨਸਾਫੀ ਹੋਈ ਹੈ ਜੋ ਕਿ ਬਰਦਾਸ਼ਤ ਤੋਂ ਬਾਹਰ ਹੈ। ਪਤੀ ਸੰਤੋਖ ਚੌਧਰੀ ਦੀ ਮੌਤ ਤੋਂ ਬਾਅਦ ਪਰਿਵਾਰ ਦੀ ਅਣਦੇਖੀ ਪਾਰਟੀ ਨੇ ਕੀਤਾ ਹੈ ਜੋ ਮੈ ਦੇਖਿਆ ਹੈ। ਉਹਨਾਂ ਕਿਹਾ ਕਿ ਅੱਜ ਭਰੇ ਮੰਨ ਨਾਲ ਕਹਿੰਦੀ ਹਾਂ ਕਿ ਕਾਂਗਰਸ ਪਾਰਟੀ ਨੂੰ ਪੜਚੋਲ ਕਰਨ ਦੀ ਲੋੜ ਹੈ। ਕਿ ਅਖੀਰ ਇੰਨੇ ਪੁਰਾਣੇ ਸਾਥੀ ਅੱਜ ਪਾਰਟੀ ਕਿਓਂ ਛੱਡ ਰਹੇ ਹਨ।
ਚਰਨਜੀਤ ਚੰਨੀ ਨੇ ਕੀਤੀ ਨਿਖੇਧੀ: ਜ਼ਿਕਰਯੋਗ ਹੈ ਕਿ ਭਾਜਪਾ 'ਚ ਸ਼ਾਮਿਲ ਹੋਣ ਵਾਲੇ ਚੌਧਰੀ ਪਰਿਵਾਰ ਨੂੰ ਲੈਕੇ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀਨਿੇ ਪਰਿਵਾਰ ਦੇ ਫੈਸਲੇ ਦੀ ਨਿਖੇਧੀ ਕੀਤੀ ਹੈ। ਉਹਨਾ ਕਿਹਾ ਕਿ ਅਸਲ 'ਚ ਸੰਤੋਖ ਚੌਧਰੀ ਦੀ ਮੌਤ ਅੱਜ ਹੋਈ ਹੈ। ਉਹਨਾਂ ਨੇ ਪਾਰਟੀ ਦੀ ਦਹਾਕਿਆਂ ਤੱਕ ਸੇਵਾ ਕੀਤੀ। ਪਰ ਅੱਜ ਜੋ ਪਰਿਵਾਰ ਨੇ ਕੀਤਾ ਅੱਜ ਸੰਤੌਖ ਚੌਧਰੀ ਦੀ ਆਤਮਾਂ ਨੂੰ ਵੀ ਦੁੱਖ ਹੋਇਆ ਹੋਣਾ ਹੈ। ਅੱਜ ਪਰਿਵਾਰ ਨੇ ਅਸਲ 'ਚ ਉਹਨਾਂ ਨੁੰ ਮਾਰ ਮੁਕਾਇਆ ਹੈ। ਉਹਨਾਂ ਕਿਹਾ ਕਿ ਪਰਿਵਾਰ ਨੂੰ ਲਾਲਚ ਲੈ ਬੈਠਾ ਹੈ ਅਤੇ ਹੁਣ ਪਰਿਵਾਰ ਨੁੰ ਕਿਸੇ ਨੇ ਮੁੰਹ ਨਹੀਂ ਲਾਉਣਾ।