ETV Bharat / state

ਪ੍ਰਤਾਪ ਬਾਜਵਾ ਦਾ ਸੀਐੱਮ ਮਾਨ ਉੱਤੇ ਤੰਜ, ਕਿਹਾ-ਸੂਬੇ ਦੇ ਗੰਭੀਰ ਮੁੱਦਿਆਂ ਨੂੰ ਛੱਡ ਸੀਐੱਮ ਪੰਜਾਬ ਕ੍ਰਿਕਟ ਵੇਖਣ ਲਈ ਚੱਲੇ ਮੈਲਬੋਰਨ - POLITICAL ATTACK ON CM MANN

LOP ਪ੍ਰਤਾਪ ਬਾਜਵਾ ਨੇ ਕਿਹਾ ਪੰਜਾਬ ਨੂੰ ਰੱਬ ਆਸਰੇ ਛੱਡ ਕੇ ਸੀਐੱਮ ਮਾਨ ਹੁਣ ਖੁੱਦ ਕ੍ਰਿਕਚ ਮੈਚ ਵੇਖਣ ਲਈ ਮੈਲਬੋਰਨ ਰਵਾਨਾ ਹੋਣ ਵਾਲੇ ਹਨ।

Leader of Opposition in Chandigarh
ਪ੍ਰਤਾਪ ਬਾਜਵਾ ਦਾ ਸੀਐੱਮ ਮਾਨ ਉੱਤੇ ਤੰਜ (ETV BHARAT)
author img

By ETV Bharat Punjabi Team

Published : Dec 23, 2024, 10:10 PM IST

Updated : Dec 23, 2024, 10:17 PM IST

ਚੰਡੀਗੜ੍ਹ: ਵਿਰੋਧੀ ਧਿਰ ਦੇ ਆਗੂ ਪ੍ਰਤਾਪ ਸਿੰਘ ਬਾਜਵਾ ਨੇ ਸੋਮਵਾਰ ਨੂੰ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਦੀ ਤਿੱਖੀ ਆਲੋਚਨਾ ਕਰਦਿਆਂ ਕਿਹਾ ਕਿ ਉਹ ਸੂਬੇ ਦੇ ਮੌਜੂਦਾ ਨਾਜ਼ੁਕ ਮੁੱਦਿਆਂ ਨਾਲ ਨਜਿੱਠਣ ਦੀ ਬਜਾਏ ਆਸਟ੍ਰੇਲੀਆ ਵਿੱਚ ਕ੍ਰਿਕਟ ਮੈਚ ਦੇਖਣ ਨੂੰ ਤਰਜੀਹ ਦੇ ਰਹੇ ਹਨ। ਸੀਨੀਅਰ ਕਾਂਗਰਸੀ ਆਗੂ ਬਾਜਵਾ ਨੇ ਕਿਹਾ ਕਿ ਮੁੱਖ ਮੰਤਰੀ ਮਾਨ ਬਾਕਸਿੰਗ ਡੇਅ (26 ਦਸੰਬਰ 2024) ਨੂੰ ਮੈਲਬੌਰਨ ਕ੍ਰਿਕਟ ਗਰਾਊਂਡ (ਐਮਸੀਜੀ) ਵਿਖੇ ਬਾਰਡਰ-ਗਾਵਸਕਰ ਸੀਰੀਜ਼ ਲਈ ਆਸਟ੍ਰੇਲੀਆ ਅਤੇ ਭਾਰਤ ਵਿਚਾਲੇ ਚੌਥੇ ਟੈੱਸਟ ਮੈਚ ਨੂੰ ਦੇਖਣ ਲਈ ਤਿਆਰੀਆਂ ਖਿੱਚੀਆਂ ਹੋਈਆਂ ਹਨ। ਹਾਲਾਂਕਿ ਉਨ੍ਹਾਂ ਨੇ ਪਿਛਲੇ ਕਈ ਮਹੀਨਿਆਂ ਤੋਂ ਕੈਬਨਿਟ ਮੀਟਿੰਗਾਂ ਨਹੀਂ ਕੀਤੀਆਂ ਹਨ।

ਪ੍ਰਤਾਪ ਸਿੰਘ ਬਾਜਵਾ,ਆਗੂ,ਵਿਰੇੋਧੀ ਧਿਰ (ETV BHARAT)

'ਪੰਜਾਬ ਦੀ ਨਹੀਂ ਫਿਕਰ'

ਪ੍ਰਤਾਪ ਬਾਜਵਾ ਨੇ ਕਿਹਾ ਕਿ ਸੂਬਾ ਹੁਣ ਬਹੁਤ ਹੀ ਨਾਜ਼ੁਕ ਦੌਰ 'ਚੋਂ ਲੰਘ ਰਿਹਾ ਹੈ। ਸਰਹੱਦੀ ਜ਼ਿਲ੍ਹੇ ਧਮਾਕਿਆਂ ਨਾਲ ਹਿੱਲ ਗਏ ਹਨ, ਜਿਸ ਨਾਲ ਕਾਨੂੰਨ ਵਿਵਸਥਾ ਦੀ ਸਭ ਤੋਂ ਖ਼ਰਾਬ ਸਥਿਤੀ ਸਾਹਮਣੇ ਆਈ ਹੈ। ਕਿਸਾਨ ਯੂਨੀਅਨ ਦੇ ਸੀਨੀਅਰ ਆਗੂਆਂ 'ਚੋਂ ਇੱਕ ਜਗਜੀਤ ਸਿੰਘ ਡੱਲੇਵਾਲ ਦਾ ਮਰਨ ਵਰਤ 28ਵੇਂ ਦਿਨ 'ਚ ਦਾਖਲ ਹੋ ਗਿਆ ਹੈ। ਭਾਰਤੀ ਜਨਤਾ ਪਾਰਟੀ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਨੇ ਪੰਜਾਬ ਵਿੱਚ ਮੰਡੀ ਪ੍ਰਣਾਲੀ ਨੂੰ ਖ਼ਤਮ ਕਰਨ ਅਤੇ ਖੇਤੀਬਾੜੀ ਮੰਡੀਕਰਨ ਬਾਰੇ ਰਾਸ਼ਟਰੀ ਨੀਤੀ ਢਾਂਚੇ ਰਾਹੀਂ ਤਿੰਨ ਕਿਸਾਨ ਵਿਰੋਧੀ ਕਾਨੂੰਨਾਂ ਦੀਆਂ ਕੁਝ ਧਾਰਾਵਾਂ ਨੂੰ ਵਾਪਸ ਲਿਆਉਣ ਦੀ ਸਾਜ਼ਿਸ਼ ਰਚੀ ਹੈ। ਅਜਿਹੇ ਹਾਲਾਤ 'ਚ ਪੰਜਾਬ ਦੇ ਮੁੱਖ ਮੰਤਰੀ ਆਸਟ੍ਰੇਲੀਆ 'ਚ ਕ੍ਰਿਕਟ ਮੈਚ ਦਾ ਆਨੰਦ ਲੈਣ ਬਾਰੇ ਕਿਵੇਂ ਸੋਚ ਸਕਦੇ ਹਨ।

'ਸਰਬ ਪਾਰਟੀ ਮੀਟਿੰਗ ਬੁਲਾਉਣੀ ਦੀ ਲੋੜ'

ਬਾਜਵਾ ਨੇ ਕਿਹਾ ਕਿ ਕੇਂਦਰ ਸਰਕਾਰ ਨੂੰ ਢੁੱਕਵਾਂ ਜਵਾਬ ਦੇਣ ਅਤੇ ਖੇਤੀਬਾੜੀ ਮੰਡੀਕਰਨ ਬਾਰੇ ਕੌਮੀ ਨੀਤੀ ਢਾਂਚੇ ਦੇ ਪੰਜਾਬੀ ਕਿਸਾਨਾਂ 'ਤੇ ਪੈਣ ਵਾਲੇ ਮਾੜੇ ਪ੍ਰਭਾਵਾਂ ਦਾ ਵਿਸ਼ਲੇਸ਼ਣ ਕਰਨ ਲਈ ਆਮ ਆਦਮੀ ਪਾਰਟੀ ਦੀ ਸਰਕਾਰ ਨੂੰ ਤੁਰੰਤ ਸਰਬ ਪਾਰਟੀ ਮੀਟਿੰਗ ਬੁਲਾਉਣੀ ਚਾਹੀਦੀ ਸੀ। ਇਸੇ ਤਰ੍ਹਾਂ ਪੰਜਾਬ ਵਿਧਾਨ ਸਭਾ ਦਾ ਸਰਦ ਰੁੱਤ ਇਜਲਾਸ ਜਨਵਰੀ 2025 ਤੱਕ ਮੁਲਤਵੀ ਕਰਨ ਦੀ ਬਜਾਏ ਦਸੰਬਰ 2024 ਵਿੱਚ ਹੋਣਾ ਚਾਹੀਦਾ ਸੀ। ਬਾਜਵਾ ਨੇ ਕਿਹਾ ਕਿ ਸੂਬੇ ਦੀ ਵਿੱਤੀ ਹਾਲਤ ਅਸਥਿਰ ਹੈ। ਮਾਨ ਸਰਕਾਰ ਅਰਥਵਿਵਸਥਾ ਨੂੰ ਮੁੜ ਸੁਰਜੀਤ ਕਰਨ 'ਚ ਬੁਰੀ ਤਰ੍ਹਾਂ ਅਸਫ਼ਲ ਰਹੀ ਹੈ।

Last Updated : Dec 23, 2024, 10:17 PM IST
ETV Bharat Logo

Copyright © 2025 Ushodaya Enterprises Pvt. Ltd., All Rights Reserved.