ਲੁਧਿਆਣਾ: ਸ਼ਹੀਦ ਭਗਤ ਸਿੰਘ, ਰਾਜਗੁਰੂ ਅਤੇ ਸੁਖਦੇਵ ਦੇ ਸ਼ਹੀਦੀ ਦਿਹਾੜੇ 'ਤੇ ਸ਼ਰਧਾਂਜਲੀ ਦੇਣ ਲਈ ਪਹੁੰਚੇ ਵੱਖ-ਵੱਖ ਪਾਰਟੀਆਂ ਦੇ ਆਗੂ ਅਤੇ ਆਮ ਲੋਕਾਂ ਨੇ ਕਿਹਾ ਕਿ ਸ਼ਹੀਦਾਂ ਦੀ ਸ਼ਹਾਦਤ ਦੇ ਚਲਦਿਆਂ ਹੀ ਅਜ਼ਾਦੀ ਦਾ ਨਿੱਘ ਮਾਣ ਰਹੇ ਹਾਂ। ਨੌਜਵਾਨਾਂ ਨੂੰ ਸ਼ਹੀਦਾਂ ਤੋਂ ਸੇਧ ਲੈ ਕੇ ਉਹਨਾਂ ਦੇ ਦੱਸੇ ਰਸਤੇ 'ਤੇ ਚੱਲਣ ਲਈ ਅਪੀਲ ਕੀਤੀ ਹੈ। ਇਸ ਤਹਿਤ ਲੁਧਿਆਣਾ ਬਹੁਤ ਵੱਡੀ ਗਿਣਤੀ ਵਿੱਚ ਲੋਕ ਸ਼ਹੀਦਾਂ ਨੂੰ ਸ਼ਰਧਾਂਜਲੀ ਭੇਂਟ ਕਰਨ ਲਈ ਪਹੁੰਚੇ। ਜਿੱਥੇ ਵੱਖ ਵੱਖ ਪਾਰਟੀਆਂ ਦੇ ਆਗੂਆਂ ਵਲੋਂ ਸ਼ਹੀਦਾਂ ਨੂੰ ਸ਼ਰਧਾਂਜਲੀ ਭੇਂਟ ਕੀਤੀ ਗਈ ਹੈ ਉਥੇ ਹੀ ਸਕੂਲੀ ਬੱਚਿਆਂ ਨੇ ਵੀ ਸ਼ਹੀਦਾਂ ਦੇ ਚਰਨਾਂ ਵਿਚ ਨਮਨ ਕੀਤਾ।
ਇਸ ਮੌਕੇ ਬੋਲਦੇ ਹੋਏ ਆਮ ਆਦਮੀ ਪਾਰਟੀ ਦੇ ਵਿਧਾਇਕ ਦਲਜੀਤ ਸਿੰਘ ਭੋਲਾ ਗਰੇਵਾਲ ਨੇ ਕਿਹਾ ਕਿ ਸ਼ਹੀਦਾਂ ਦੀ ਸ਼ਹਾਦਤ ਦੇ ਸਦਕਾ ਹੀ ਅਸੀਂ ਆਜ਼ਾਦੀ ਦਾ ਨਿੱਘ ਮਾਣ ਰਹੇ ਹਾਂ । ਉਹਨਾਂ ਨੇ ਨੌਜਵਾਨ ਪੀੜੀ ਨੂੰ ਸ਼ਹੀਦਾਂ ਦੀ ਦਿੱਤੀ ਸਿਹਤ ਉੱਪਰ ਚੱਲਣ ਦੀ ਅਪੀਲ ਕੀਤੀ ਹੈ। ਉਹਨਾਂ ਕਿਹਾ ਕਿ ਇਸ ਦਿਨ ਪ੍ਰਣ ਲੈਣਾ ਚਾਹੀਦਾ ਹੈ ਕਿ ਬੁਰਾਈਆਂ ਨੂੰ ਛੱਡ ਕੇ ਸ਼ਹੀਦਾਂ ਦੇ ਦਿਖਾਈ ਮਾਰਗ ਉੱਪਰ ਚੱਲਣਗੇ।
ਲੋਕਤੰਤਰ ਦੀ ਹੱਤਿਆ ਕਰਨਾ ਚਾਹੁੰਦੀ ਹੈ ਭਾਜਪਾ: ਉਥੇ ਹੀ ਦਿੱਲੀ ਵਿੱਚ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੀ ਗ੍ਰਿਫਤਾਰੀ ਨੂੰ ਲੈ ਕੇ ਵੀ ਭਾਜਪਾ ਉੱਪਰ ਨਿਸ਼ਾਨਾ ਸਾਧਿਆ ਤੇ ਕਿਹਾ ਕਿ ਭਾਜਪਾ ਵੱਲੋਂ ਬਦਲੇ ਦੀ ਰਾਜਨੀਤੀ ਕੀਤੀ ਜਾ ਰਹੀ ਹੈ। ਉਹਨਾਂ ਨੇ ਕਿਹਾ ਕਿ ਕੇਜਰੀਵਾਲ ਨੂੰ ਤਾਂ ਗ੍ਰਿਫਤਾਰ ਕਰ ਲਿਆ ਹੈ। ਪਰ ਉਹਨਾਂ ਦੀ ਸੋਚ ਨੂੰ ਗ੍ਰਿਫਤਾਰ ਨਹੀਂ ਕੀਤਾ ਜਾ ਸਕਦਾ। ਉਹਨਾਂ ਨੇ ਗਿਰਫਤਾਰੀ ਉੱਪਰ ਸਵਾਲ ਖੜੇ ਕਰਦੇ ਹੋਏ ਕਿਹਾ ਕਿ ਲੋਕਤੰਤਰ ਦੀ ਹੱਤਿਆ ਕਰਨਾ ਚਾਹੁੰਦੀ ਹੈ ਭਾਜਪਾ। ਉਹਨਾਂ ਨੇ ਪੰਜਾਬ ਵਿੱਚ ਜਹਿਰੀਲੀ ਸ਼ਰਾਬ ਨਾਲ ਹੋਈਆਂ ਮੌਤਾਂ ਨੂੰ ਲੈ ਕੇ ਵੀ ਦੁੱਖ ਪ੍ਰਗਟ ਕੀਤਾ ਤੇ ਕਿਹਾ ਕਿ ਦੋਸ਼ੀਆਂ ਨੂੰ ਕਿਸੇ ਵੀ ਹਾਲਤ ਵਿੱਚ ਬਖਸ਼ਿਆ ਨਹੀਂ ਜਾਵੇਗਾ। ਉਥੇ ਹੀ ਭਾਜਪਾ ਦੇ ਪ੍ਰਧਾਨ ਸੁਨੀਲ ਜਾਖੜ ਦੇ ਬਿਆਨ ਕੀ ਪੰਜਾਬ ਉੱਪਰ ਅਗਲੇਰੀ ਕਾਰਵਾਈ ਹੋਵੇਗੀ ਨੂੰ ਲੈ ਕੇ ਵੀ ਕਿਹਾ ਕਿ ਉਹਨਾਂ ਵੱਲੋਂ ਪਾਰਟੀਆਂ ਹੀ ਬਦਲੀਆਂ ਗਈਆਂ ਹਨ।
ਸ਼ਹੀਦ ਸੁਖਦੇਵ ਥਾਪਰ ਦੇ ਵੰਸ਼ਜਾਂ ਨੇ ਲੁਧਿਆਣਾ 'ਚ ਹਵਨ ਯੱਗ ਕਰਕੇ ਮਨਾਇਆ ਸ਼ਹੀਦੀ ਦਿਹਾੜਾ, ਅੱਜ ਵੀ ਸ਼ਹੀਦ ਸੁਖਦੇਵ ਦੀ ਯਾਦਗਾਰ ਦਾ ਕੰਮ ਬਾਕੀ - Martyrdom Day- ਜ਼ਹਿਰੀਲੀ ਸ਼ਰਾਬ ਮਾਮਲੇ 'ਚ ਪੰਜਾਬ ਦੇ ਮੁੱਖ ਚੋਣ ਅਧਿਕਾਰੀ ਨੇ ਡੀਜੀਪੀ ਤੋਂ ਮੰਗੀ ਰਿਪੋਰਟ, ਸਿਆਸੀ ਪਾਰਟੀਆਂ ਨੇ ਘੇਰੀ ਸਰਕਾਰ - Sangrur poisoned liquor case
- ਮਹਾਨ ਸ਼ਹੀਦਾਂ ਨੂੰ ਸ਼ਰਧਾਂਜਲੀ: ਦੇਖੋ ਭਗਤ ਸਿੰਘ, ਰਾਜਗੁਰੂ ਤੇ ਸੁਖਦੇਵ ਦੇ ਕਾਲਜ ਸਾਥ ਕਿਵੇਂ ਫਾਂਸੀ ਦੇ ਤਖ਼ਤੇ ਤੱਕ ਗਿਆ - Shaheedi Diwas 2024
ਉਥੇ ਹੀ ਇਸ ਮੌਕੇ 'ਤੇ ਪਹੁੰਚੇ ਆਮ ਆਦਮੀ ਪਾਰਟੀ ਦੇ ਵਿਧਾਇਕ ਕੁਲਵੰਤ ਸਿੰਘ ਸਿੱਧੂ ਨੇ ਵੀ ਸ਼ਹੀਦਾਂ ਨੂੰ ਨਮਨ ਕੀਤਾ ਤੇ ਕਿਹਾ ਉਹਨਾਂ ਦੇ ਪਾਏ ਪੂਰਨਿਆਂ ਤੇ ਚੱਲਣਾ ਚਾਹੀਦਾ ਹੈ । ਉਹਨਾਂ ਨੇ ਕਿਹਾ ਕਿ ਭਾਜਪਾ ਵੱਲੋਂ ਕੇਜਰੀਵਾਲ ਨੂੰ ਗ੍ਰਿਫਤਾਰ ਕਰ ਲੋਕਤੰਤਰ ਦੀ ਹੱਤਿਆ ਕੀਤੀ ਗਈ ਹੈ। ਇਸ ਦੇ ਨਾਲ ਹੀ ਹੋਰ ਤਾਕਤਵਰ ਹੋਵੇਗੀ। ਆਮ ਆਦਮੀ ਪਾਰਟੀ ਅਤੇ ਵੱਡੀ ਲੋਕ ਸਭਾ ਚੋਣਾਂ ਵਿੱਚ ਜਿੱਤ ਪ੍ਰਾਪਤ ਕਰੇਗੀ। ਉੱਥੇ ਹੀ ਸਕੂਲੀ ਬੱਚੇ ਵੀ ਇਸ ਮੌਕੇ 'ਤੇ ਸ਼ਹੀਦਾਂ ਨੂੰ ਨਮਨ ਕਰਨ ਪਹੁੰਚੇ ।