ਬਠਿੰਡਾ : ਤਲਵੰਡੀ ਸਾਬੋ ਦੇ ਪਿੰਡ ਲੇਲੇਵਾੜਾ ਵਿਖੇ ਪਿਛਲੇ ਡੇਢ ਸਾਲ ਤੋਂ ਗੈਸ ਪਾਈਪ ਲਾਈਨ ਦੇ ਮੁਆਵਜ਼ੇ ਨੂੰ ਲੈ ਕੇ ਚੱਲ ਰਹੇ ਕਿਸਾਨ ਸੰਘਰਸ਼ ਵਿੱਚ ਉਸ ਸਮੇਂ ਹਲਚਲ ਸ਼ੁਰੂ ਹੋ ਗਈ, ਜਦੋਂ ਬੀਤੀ ਦੇਰ ਰਾਤ ਵੱਡੀ ਗਿਣਤੀ ਵਿੱਚ ਪਿੰਡ ਨੂੰ ਪੁਲਿਸ ਛਾਉਣੀ ਦੇ ਵਿੱਚ ਤਬਦੀਲ ਕਰ ਦਿੱਤਾ ਗਿਆ। ਕਿਸਾਨਾਂ ਨੂੰ ਜਦੋਂ ਪਿੰਡ ਦੇ ਪੁਲਿਸ ਛਾਉਣੀ ਵਿੱਚ ਤਬਦੀਲ ਕੀਤੇ ਜਾਣ ਦਾ ਪਤਾ ਲੱਗਿਆ ਤਾਂ ਵੱਡੀ ਗਿਣਤੀ ਵਿੱਚ ਕਿਸਾਨ ਇਕੱਠੇ ਹੋਣੇ ਸ਼ੁਰੂ ਹੋ ਗਏ, ਅਤੇ ਪਿੰਡ ਲੇਲੇਵਾੜਾ ਵਿੱਚ ਵੱਡਾ ਇਕੱਠ ਕਿਸਾਨਾਂ ਵੱਲੋਂ ਕਰਨ ਦਾ ਐਲਾਨ ਕਰ ਦਿੱਤਾ ਗਿਆ।
ਕਿਸਾਨਾਂ ਨੇ ਵਾਪਿਸ ਮੋੜੀ ਪੁਲਿਸ ਪਾਰਟੀ
ਇਸ ਐਲਾਨ ਤੋਂ ਬਾਅਦ ਪੰਜਾਬ ਭਰ ਵਿੱਚੋਂ ਬੁਲਾਈ ਗਈ ਵੱਡੀ ਗਿਣਤੀ ਵਿੱਚ ਪੁਲਿਸ ਫੋਰਸ ਨੂੰ ਭਾਵੇਂ ਵਾਪਸ ਭੇਜ ਦਿੱਤਾ ਗਿਆ ਹੈ ਪਰ ਇਹ ਮਾਮਲਾ ਇੱਕ ਵਾਰ ਫਿਰ ਗਰਮਾਉਂਦਾ ਹੋਇਆ ਨਜ਼ਰ ਆ ਰਿਹਾ ਹੈ। ਇੱਥੇ ਦੱਸਣਯੋਗ ਹੈ ਕਿ, ਪਿਛਲੇ ਡੇਢ ਸਾਲ ਤੋਂ ਲਗਾਤਾਰ ਤਲਵੰਡੀ ਸਾਬੋ ਦੇ ਪਿੰਡ ਲੇਲੇਵਾੜਾ ਅਤੇ ਇਸ ਦੇ ਆਸ ਪਾਸ ਦੇ ਪਿੰਡਾਂ ਵਿੱਚ ਵੀ ਕੱਢੀ ਜਾ ਰਹੀ ਗੈਸ ਪਾਈਪ ਲਾਈਨ ਦੇ ਮੁਆਵਜੇ ਨੂੰ ਲੈ ਕੇ ਕਿਸਾਨਾਂ ਵੱਲੋਂ ਲਗਾਤਾਰ ਸੰਘਰਸ਼ ਕੀਤਾ ਜਾ ਰਿਹਾ ਹੈ।
- ਸ੍ਰੀ ਦਰਬਾਰ ਸਾਹਿਬ ਦੇ ਬਾਹਰ ਸ਼ਰਧਾਲੂ ਨੇ ਖ਼ੁਦ ਨੂੰ ਮਾਰੀ ਗੋਲੀ, ਪੁਲਿਸ ਮੁਲਾਜ਼ਮ ਤੋਂ ਖੋਹੀ ਸੀ ਪਿਸਤੌਲ, ਜਾਂਚ ਜਾਰੀ - migrant pilgrim shot himself
- ਮੂੰਹ 'ਤੇ ਕਾਲੀਆਂ ਪੱਟੀਆਂ ਬੰਨ੍ਹ ਅਤੇ ਹੱਥਾਂ ਵਿੱਚ ਤਖ਼ਤੀਆਂ ਫੜ ਕੇ ਸੜਕਾਂ ਉਪਰ ਕੀਤਾ ਮੌਨ ਪ੍ਰਦਰਸ਼ਨ - silent protest In Barnala
- ਜਗਮਾਲਵਾਲੀ ਸਿਰਸਾ ਦੇ ਨਵੇਂ ਮੁਖੀ ਸੰਤ ਬਰਿੰਦਰ ਸਿੰਘ ਢਿੱਲੋਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਹੋਏ ਨਤਮਸਤਕ - Sant Barinder Singh Dhillon
ਕੇਂਦਰ ਨਾਲ ਮਿਲੀ ਪੰਜਾਬ ਪੁਲਿਸ
ਇਸ ਮੌਕੇ ਸੰਘਰਸ਼ ਕਰ ਰਹੇ ਕਿਸਾਨਾਂ ਨੇ ਕਿਹਾ ਕਿ ਮੁੱਖ ਮੰਤਰੀ ਪੰਜਾਬ ਵੱਲੋਂ ਪ੍ਰਤੀ ਏਕੜ ਕਿਸਾਨਾਂ ਨੂੰ 24 ਲੱਖ ਰੁਪਏ ਅਤੇ ਜੇਕਰ ਫਸਲ ਅਤੇ ਹੋਰ ਕੋਈ ਨੁਕਸਾਨ ਹੁੰਦਾ ਹੈ ਤਾਂ ਉਸ ਦਾ ਵੱਖਰਾ ਮੁਆਵਜ਼ਾ ਦੇਣ ਦਾ ਐਲਾਨ ਕੀਤਾ ਗਿਆ ਸੀ, ਪਰ ਇਹ ਐਲਾਨ, ਐਲਾਨ ਹੀ ਰਹਿ ਗਿਆ ਹੈ। ਜਿਸ ਕਾਰਨ ਉਹਨਾਂ ਵੱਲੋਂ ਲਗਾਤਾਰ ਸੰਘਰਸ਼ ਕੀਤਾ ਜਾ ਰਿਹਾ ਹੈ ਅਤੇ ਬੀਤੀ ਦੇਰ ਰਾਤ ਪਿੰਡ ਲੇਲੇਵਾੜਾ ਨੂੰ ਪੁਲਿਸ ਛਾਉਣੀ ਵਿੱਚ ਤਬਦੀਲ ਕਰਕੇ ਧੱਕੇ ਨਾਲ ਗੈਸ ਪਾਈਪ ਲਾਈਨ ਪਾਉਣ ਦੀ ਯੋਜਨਾ ਬਣਾਈ ਜਾ ਰਹੀ ਸੀ। ਕਿਸਾਨ ਆਗੂਆਂ ਦਾ ਕਹਿਨਾ ਹੈ ਕਿ ਪੰਜਾਬ ਸਰਕਾਰ ਵੀ ਕੇਂਦਰ ਸੀ ਮੋਦੀ ਸਰਕਾਰ ਨਾਲ ਰਲ੍ਹੀ ਹੋਈ ਹੈ ਿਿੲਸ ਲਈ ਕਿਸਾਨ ਵਿਰੋਧੀ ਫੈਸਲੇ ਲਏ ਜਾ ਰਹੇ ਹਨ ਅਤੇ ਮਾਨ ਸਰਕਾਰ ਸਾਡੀ ਸੁਣ ਨਹੀਂ ਰਹੀ। ਕਿਸਾਨਾਂ ਨੇ ਕਿਹਾ ਕਿ ਜੇਕਰ ਸਰਕਾਰ ਵੱਲੋਂ ਕਿਸੇ ਤਰ੍ਹਾਂ ਦਾ ਕੋਈ ਧੱਕੇਸ਼ਾਹੀ ਕਰਕੇ ਗੈਸ ਟਾਈਪ ਲਾਈਨ ਪਾਉਣ ਦੀ ਕੋਸ਼ਿਸ਼ ਕੀਤੀ ਗਈ ਤਾਂ ਉਹ ਇਸ ਦਾ ਪੁਰ ਜੋਰ ਵਿਰੋਧ ਕਰਨਗੇ।