ETV Bharat / state

ਬਠਿੰਡਾ 'ਚ ਲਗਾਈ ਗਈ ਲੋਕ ਅਦਾਲਤ, ਵੱਖ- ਵੱਖ ਤਰ੍ਹਾਂ ਦੇ ਕੇਸਾਂ ਦਾ ਕੀਤਾ ਗਿਆ ਨਿਪਟਾਰਾ - Lok Adalat established in Bathinda - LOK ADALAT ESTABLISHED IN BATHINDA

Lok Adala in Bathinda : ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ, ਐਸ.ਏ.ਐਸ. ਨਗਰ, (ਮੋਹਾਲੀ) ਦੇ ਦਿਸ਼ਾ ਨਿਰਦੇਸ਼ ਅਨੁਸਾਰ ਸੁਰੇਸ਼ ਗੋਇਲ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਬਠਿੰਡਾ ਦੀ ਅਗਵਾਈ ਹੇਠ ਲੋਕ ਅਦਾਲਤ ਲਗਾਈ ਗਈ।

Lok Adala in Bathinda
ਬਠਿੰਡਾ 'ਚ ਲਗਾਈ ਗਈ ਲੋਕ ਅਦਾਲਤ (ETV Bharat Bathinda)
author img

By ETV Bharat Punjabi Team

Published : May 11, 2024, 5:37 PM IST

ਬਠਿੰਡਾ 'ਚ ਲਗਾਈ ਗਈ ਲੋਕ ਅਦਾਲਤ (ETV Bharat Bathinda)

ਬਠਿੰਡਾ : ਨੈਸ਼ਨਲ ਲੀਗਲ ਸਰਵਿਸਿਜ਼ ਅਥਾਰਟੀ, ਨਵੀ ਦਿੱਲੀ ਅਤੇ ਮਾਨਯੋਗ ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ, ਐਸ.ਏ.ਐਸ. ਨਗਰ, (ਮੋਹਾਲੀ) ਦੇ ਦਿਸ਼ਾ ਨਿਰਦੇਸ਼ ਅਨੁਸਾਰ ਸੁਰੇਸ਼ ਗੋਇਲ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਬਠਿੰਡਾ ਦੀ ਅਗਵਾਈ ਹੇਠ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਬਠਿੰਡਾ ਵੱਲੋਂ ਕੌਮੀ ਲੋਕ ਅਦਾਲਤ ਵਿਚ 18 ਬੈਂਚਾਂ ਦਾ ਗਠਨ ਕੀਤਾ ਗਿਆ, ਜਿਨ੍ਹਾਂ ਵਿਚ ਸਬ-ਡਵੀਜ਼ਨ ਫੂਲ ਅਤੇ ਤਲਵੰਡੀ ਸਾਬੋ ਦੇ ਬੈਂਚ ਵੀ ਸ਼ਾਮਿਲ ਹਨ। ਇਸ ਕੌਮੀ ਲੋਕ ਅਦਾਲਤ ਵਿਚ ਸਿਵਲ ਅਤੇ ਕਰੀਮੀਨਲ ਸਮੇਤ ਅਪੀਲ, ਬੈਂਕ ਰਿਕਵਰੀ ਕੇਸ, ਟ੍ਰੈਫਿਕ ਚਲਾਨਾਂ ਅਤੇ ਪ੍ਰੀ-ਲਿਟੀਗੇਟਿਵ ਕੇਸਾਂ ਨਾਲ ਸਬੰਧਿਤ ਕੇਸਾਂ ਦਾ ਨਿਪਟਾਰਾ ਕੀਤਾ ਗਿਆ। ਇਸ ਕੌਮੀ ਲੋਕ ਅਦਾਲਤ ਵਿਚ ਕੁੱਲ 14 ਹਜ਼ਾਰ ਕੇਸ ਲਗਾਏ ਗਏ ਹਨ।

ਸੁਰੇਸ਼ ਗੋਇਲ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਬਠਿੰਡਾ ਨੇ ਦੱਸਿਆ ਕਿ ਦੇਸ਼ ਭਰ ਵਿੱਚ ਕੌਮੀ ਲੋਕ ਅਦਾਲਤ ਦਾ ਆਯੋਜਨ ਕੀਤਾ ਜਾਂਦਾ ਹੈ। ਜੇਕਰ ਕਿਸੇ ਧਿਰ ਨੇ ਆਪਣਾ ਕੇਸ ਲੋਕ ਅਦਾਲਤ ਵਿਚ ਲਗਾਉਣਾ ਹੋਵੇ ਤਾਂ ਉਹ ਸਬੰਧਤ ਅਦਾਲਤ ਨੂੰ ਦਰਖਾਸਤ ਦੇ ਸਕਦਾ ਹੈ। ਲੋਕ ਅਦਾਲਤ ਦੇ ਫੈਸਲੇ ਨਾਲ ਦੋਵਾਂ ਧਿਰਾਂ ਦੀ ਜਿੱਤ ਹੁੰਦੀ ਹੈ ਅਤੇ ਇਸ ਦੇ ਫੈਸਲੇ ਨਾਲ ਸਮੇਂ ਅਤੇ ਪੈਸੇ ਦੀ ਬੱਚਤ ਹੁੰਦੀ ਹੈ ਅਤੇ ਲੋਕ ਅਦਾਲਤ ਦੇ ਫੈਸਲੇ ਖਿਲਾਫ ਕੋਈ ਵੀ ਅਪੀਲ ਨਹੀਂ ਹੁੰਦੀ ਹੈ।

ਉਹਨਾਂ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਆਪਣੇ ਝਗੜਿਆਂ ਦਾ ਨਿਪਟਾਰਾ ਲੋਕ ਅਦਾਲਤਾਂ ਵਿੱਚ ਕਰਨ। ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਨੇ ਟੋਲ ਫ੍ਰੀ ਨੰਬਰ 1968 ਬਾਰੇੇ ਦਸਦਿਆਂ ਕਿਹਾ ਕਿ ਕਿਸੇ ਨੂੰ ਮੁਫਤ ਕਾਨੂੰਨੀ ਸੇਵਾਵਾਂ ਲੋੜ ਹੈ ਤਾਂ ਉਹ ਇਸ ਟੋਲ ਫ੍ਰੀ ਨੰਬਰ ਤੇ ਸੰਪਰਕ ਕਰ ਸਕਦਾ ਹੈ।

ETV Bharat Logo

Copyright © 2025 Ushodaya Enterprises Pvt. Ltd., All Rights Reserved.