ETV Bharat / state

ਲੁਧਿਆਣਾ 'ਚ ਬਜ਼ੁਰਗ ਵੋਟਰਾਂ ਦੀ ਮਦਦ ਕਰ ਰਹੇ ਨੇ ਸਕੂਲੀ ਵਿਦਿਆਰਥੀ, ਬਜ਼ੁਰਗ ਵੋਟਰ ਵੀ ਵਿਖਾ ਰਹੇ ਹਨ ਜੋਸ਼ - School students helping elderly

Lok Sabha Election 2024: ਲੁਧਿਆਣਾ ਵਿੱਚ ਵੋਟਿੰਗ ਦਾ ਖੁਮਾਰ ਸਿਖ਼ਰ ਉੱਤੇ ਹੈ ਅਤੇ ਇਸ ਦੌਰਾਨ ਆਪਣੇ ਜ਼ਮਹੂਰੀ ਹੱਕ ਦਾ ਇਸਤੇਮਾਲ ਕਰਨ ਪਹੁੰਚ ਰਹੇ ਬਜ਼ੁਰਗ ਵੋਟਰਾਂ ਦੀ ਮਦਦ ਸਕੂਲੀ ਵਿਦਿਆਰਥੀਆਂ ਵੱਲੋਂ ਕੀਤੀ ਜਾ ਰਹੀ ਹੈ।

School students helping elderly voters in Ludhiana
ਲੁਧਿਆਣਾ 'ਚ ਬਜ਼ੁਰਗ ਵੋਟਰਾਂ ਦੀ ਮਦਦ ਕਰ ਰਹੇ ਸਕੂਲੀ ਵਿਦਿਆਰਥੀ (ਲੁਧਿਆਣਾ ਰਿਪੋਟਰ)
author img

By ETV Bharat Punjabi Team

Published : Jun 1, 2024, 11:06 AM IST

ਬਜ਼ੁਰਗਾਂ ਨੇ ਪਾਈ ਵੋਟ (ਲੁਧਿਆਣਾ ਰਿਪੋਟਰ)

ਲੁਧਿਆਣਾ: ਲੋਕ ਸਭਾ ਚੋਣਾਂ 2024 ਦੌਰਾਨ ਆਮ ਲੋਕਾਂ ਦੇ ਨਾਲ-ਨਾਲ ਬਜ਼ੁਰਗ ਵੋਟਰਾਂ ਵਿੱਚ ਵੀ ਉਤਸ਼ਾਹ ਵੇਖਣ ਨੂੰ ਮਿਲ ਰਿਹਾ ਹੈ। ਲੁਧਿਆਣਾ ਵਿੱਚ ਆਪਣੇ ਜ਼ਮਹੂਰੀ ਹੱਕ ਦਾ ਇਸਤੇਮਾਲ ਕਨ ਲਈ 80 ਸਾਲ ਦੀ ਬਜ਼ੁਰਗ ਮਹਿਲਾ ਵੀਲ੍ਹ ਚੇਅਰ ਰਾਹੀਂ ਪਹੁੰਚੀ ਤਾਂ ਸਕੂਲੀ ਵਿਦਿਆਰਥੀਆਂ ਨੇ ਉਨ੍ਹਾਂ ਦੀ ਹਰ ਸੰਭਵ ਮਦਦ ਕੀਤੀ। ਦੱਸ ਦਈਏ ਲੁਧਿਆਣਾ ਵਿੱਚ ਕੁੱਝ ਸਕੂਲੀ ਵਿਦਿਆਰਥੀ ਆਪਣਾ ਫਰਜ ਸਮਝਦਿਆਂ ਲੋੜਵੰਦਾਂ ਦੀ ਪੋਲਿੰਗ ਬੂਥਾਂ ਉੱਤੇ ਮਦਦ ਕਰ ਰਹੇ ਹਨ ਜਦ ਕਿ ਫਿਲਹਾਲ ਸਕੂਲਾਂ ਵਿੱਚ ਛੁੱਟੀਆਂ ਹਨ।

ਵਿਦਿਆਰਥੀ ਅਤੇ ਬਜ਼ੁਰਗਾਂ ਨੇ ਰੱਖੀ ਆਪਣੀ ਰਾਏ: 80 ਸਾਲ ਦੀ ਉਮਰ ਵਿੱਚ ਵੋਟ ਪਾਉਣ ਲਈ ਅੱਤ ਦੀ ਗਰਮੀ ਵਿੱਚ ਪਹੁੰਚੀ ਬਜ਼ੁਰਗ ਮਹਿਲਾ ਨੇ ਕਿਹਾ ਕਿ ਉਹ ਆਪਣੇ ਹੱਕ ਦਾ ਇਸਤੇਮਾਲ ਕਰਨ ਪਹੁੰਚੇ ਹਨ ਅਤੇ ਅੱਜ ਸਭ ਨੂੰ ਵੋਟ ਪਾਣੀ ਚਾਹੀਦੀ ਹੈ। ਉਨ੍ਹਾਂ ਆਖਿਆ ਕਿ ਵੋਟਰਾਂ ਲਈ ਪ੍ਰਸ਼ਾਸਨ ਨੇ ਚੰਗੇ ਪ੍ਰਬੰਧ ਕੀਤੇ ਹਨ ਅਤੇ ਪਹਿਲਾਂ ਦੇ ਹਾਲਾਤਾਂ ਨਾਲੋਂ ਹੁਣ ਵੋਟਰਾਂ ਲਈ ਸਹੂਲਤਾਂ ਹਨ। ਦੂਜੇ ਪਾਸੇ ਵਿਦਿਆਰਥੀਆਂ ਨੇ ਕਿਹਾ ਕਿ ਉਹ ਆਪਣੀ ਇੱਛਾ ਨਾਲ ਬਜ਼ੁਰਗਾਂ ਦੀ ਸੇਵਾ ਕਰਨ ਲਈ ਪਹੁੰਚੇ ਹਨ ਭਾਵੇਂ ਸਕੂਲਾਂ ਵਿੱਚ ਛੁੱਟੀਆਂ ਹਨ ਪਰ ਫਿਰ ਵੀ ਉਹ ਲੋੜਵੰਦ ਵੋਟਰਾਂ ਨੂੰ ਪੋਲਿੰਗ ਬੂਥਾਂ ਤੱਕ ਪਹੁੰਚਾਉਣ ਲਈ ਹਰ ਸੰਭਵ ਮਦਦ ਕਰ ਰਹੇ ਹਨ।

ਸੀਐਮ ਭਗਵੰਤ ਮਾਨ ਨੇ ਪਾਈ ਵੋਟ, ਕਿਹਾ- ਇੰਡੀਆ ਗਠਜੋੜ ਦੀ ਮੀਟਿੰਗ 'ਚ ਹੋਵਾਂਗਾ ਸ਼ਾਮਲ - Punjab Lok Sabha Election 2024

ਪਟਿਆਲਾ ਅਤੇ ਅੰਮ੍ਰਿਤਸਰ ਤੋਂ ਅਕਾਲੀ ਉਮੀਦਵਾਰਾਂ ਨੇ ਪਰਿਵਾਰ ਸਣੇ ਪਾਈ ਵੋਟ, ਲੋਕਾਂ ਨੂੰ ਕੀਤੀ ਅਪੀਲ - Anil joshi and NK Sharmw cast vote

ਕਾਂਗਰਸ ਦੀ ਉਮੀਦਵਾਰ ਅਮਰਜੀਤ ਕੌਰ ਸਾਹੋਕੇ ਤੇ ਰਾਜਾ ਵੜਿੰਗ ਨੇ ਭੁਗਤਾਈ ਵੋਟ, ਲੋਕਾਂ ਨੂੰ ਕੀਤੀ ਇਹ ਅਪੀਲ - Punjab Lok Sabha Election 2024

ਦੱਸ ਦਈਏ ਪੰਜਾਬ ਦੀਆਂ 13 ਲੋਕ ਸਭਾ ਸੀਟਾਂ 'ਤੇ ਅੱਜ ਵੋਟਾਂ ਪੈ ਰਹੀਆਂ ਹਨ। ਪੰਜਾਬ ਵਿੱਚ ਕੁੱਲ 2.14 ਕਰੋੜ ਵੋਟਰ ਹਨ। ਇੱਥੇ 1.12 ਕਰੋੜ ਪੁਰਸ਼ ਅਤੇ 1.1 ਕਰੋੜ ਮਹਿਲਾ ਵੋਟਰ ਹਨ। 18 ਤੋਂ 19 ਸਾਲ ਦੇ 5.38 ਲੱਖ ਵੋਟਰ ਪਹਿਲੀ ਵਾਰ ਵੋਟ ਪਾਉਣਗੇ। ਇਸ ਤੋਂ ਇਲਾਵਾ ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ ਨੇ ਸੂਬੇ ਵਿੱਚ ਲੋਕ ਸਭਾ ਚੋਣਾਂ 2024 ਦੌਰਾਨ ਪਾਰਦਰਸ਼ੀ ਅਤੇ ਨਿਰਪੱਖ ਚੋਣ ਅਮਲ ਨੂੰ ਨੇਪਰੇ ਚਾੜ੍ਹਨ ਦੇ ਨਾਲ-ਨਾਲ ਵੱਧ ਤੋਂ ਵੱਧ ਵੋਟਿੰਗ ਫੀਸਦ ਨੂੰ ਯਕੀਨੀ ਬਣਾਉਣ ਲਈ ਡਿਪਟੀ ਕਮਿਸ਼ਨਰਾਂ (ਡੀਸੀਜ਼) ਅਤੇ ਸੀਨੀਅਰ ਸੁਪਰਡੈਂਟ ਆਫ਼ ਪੁਲਿਸ (ਐਸਐਸਪੀਜ਼) ਨੂੰ ਵਿਆਪਕ ਨਿਰਦੇਸ਼ ਜਾਰੀ ਕੀਤੇ ਹਨ।

ETV Bharat Logo

Copyright © 2024 Ushodaya Enterprises Pvt. Ltd., All Rights Reserved.