ਅੰਮ੍ਰਿਤਸਰ: ਲੋਕ ਸਭਾ ਚੋਣਾਂ 2024 ਦੇ ਲਈ ਵਿਧਾਨ ਸਭਾ ਹਲਕਾ ਖਡੂਰ ਸਾਹਿਬ ਤੋਂ ਅਜ਼ਾਦ ਉਮੀਦਵਾਰ ਦੇ ਤੌਰ ਉੱਤੇ ਚੋਣ ਮੈਦਾਨ ਵਿੱਚ ਅਸਾਮ ਦੀ ਜੇਲ੍ਹ ਅੰਦਰ ਰਹਿੰਦਿਆਂ ਉਤਰੇ ਅੰਮ੍ਰਿਤਪਾਲ ਸਿੰਘ ਲਈ ਚੋਣ ਪ੍ਰਚਾਰ ਦਾ ਅਗਾਜ਼ ਕਰ ਦਿੱਤਾ ਗਿਆ। ਅੰਮ੍ਰਿਤਪਾਲ ਸਿੰਘ ਦੇ ਪਰਿਵਾਰਿਕ ਮੈਂਬਰਾਂ ਅਤੇ ਉਹਨਾਂ ਦੇ ਸਮਰਥਕਾਂ ਵੱਲੋਂ ਸ਼੍ਰੀ ਅਕਾਲ ਤਖਤ ਸਾਹਿਬ ਵਿਖੇ ਪਹੁੰਚ ਕੇ ਅਰਦਾਸ ਕੀਤੀ ਗਈ ਅਤੇ ਚੋਣ ਪ੍ਰਚਾਰ ਸ਼ੁਰੂ ਕੀਤਾ ਗਿਆ।
ਚੋਣ ਪ੍ਰਚਾਰ ਦਾ ਅਗਾਜ਼: ਗੱਲਬਾਤ ਕਰਦਿਆਂ ਅੰਮ੍ਰਿਤਪਾਲ ਸਿੰਘ ਦੇ ਪਿਤਾ ਨੇ ਦੱਸਿਆ ਕਿ ਲੋਕ ਸਭਾ ਚੋਣਾਂ ਦੇ ਲਈ ਅਜ਼ਾਦ ਉਮੀਦਵਾਰ ਦੇ ਤੌਰ ਉੱਤੇ ਅੰਮ੍ਰਿਤਪਾਲ ਸਿੰਘ ਚੋਣ ਮੈਦਾਨ ਵਿੱਚ ਆਇਆ ਹੈ ਅਤੇ ਅੱਜ ਉਹਨਾਂ ਵੱਲੋਂ ਚੋਣ ਪ੍ਰਚਾਰ ਸ਼ੁਰੂ ਕੀਤਾ ਜਾਣਾ ਜਿਸ ਦੇ ਲਈ ਸ਼੍ਰੀ ਅਕਾਲ ਤਖਤ ਸਾਹਿਬ ਉੱਤੇ ਅਰਦਾਸ ਕੀਤੀ ਗਈ ਹੈ ਅਤੇ ਇਸ ਤੋਂ ਬਾਅਦ ਤਰਨ ਤਰਨ ਸਾਹਿਬ ਜਾ ਕੇ ਉੱਥੇ ਗੁਰਦੁਆਰਾ ਸਾਹਿਬ ਵਿੱਚ ਨਤਮਸਤਕ ਹੋਣ ਤੋਂ ਬਾਅਦ ਉਹ ਆਪਣਾ ਚੋਣ ਪ੍ਰਚਾਰ ਸ਼ੁਰੂ ਕਰਨਗੇ।
- ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਮਨਾਇਆ ਜਾ ਰਿਹਾ ਸ੍ਰੀ ਗੁਰੂ ਅਰਜਨ ਦੇਵ ਜੀ ਦਾ ਪ੍ਰਕਾਸ਼ ਪੁਰਬ - Guru Arjan Dev Ji Parkash Purab
- ਸਾਬਕਾ ਏਡੀਜੀਪੀ ਪੰਜਾਬ ਗੁਰਿੰਦਰ ਸਿੰਘ ਢਿੱਲੋਂ ਕਾਂਗਰਸ ਵਿੱਚ ਸ਼ਾਮਲ, ਦਿੱਲੀ 'ਚ ਪਾਰਟੀ ਹਾਈਕਮਾਂਡ ਨੇ ਕੀਤਾ ਸੁਆਗਤ - Gurinder Dhillon Joined Congress
- ਸ੍ਰੀ ਅਨੰਦਪੁਰ ਸਾਹਿਬ -ਨੰਗਲ ਫਲਾਈ ਓਵਰ ਦੇ ਕੋਲ ਜ਼ਬਰਦਸਤ ਹਾਦਸਾ, ਆਪਸ 'ਚ ਟਕਰਾਏ ਤਿੰਨ ਵਾਹਨ, ਹੋਇਆ ਨੁਕਸਾਨ - Sri Anandpur Sahib Nangal flyover
ਵਿਰਾਸਤੀ ਮਾਰਗ ਮੋਰਚਾ ਖਤਮ: ਇਸ ਦੇ ਨਾਲ ਹੀ ਉਹਨਾਂ ਨੇ ਦੱਸਿਆ ਕਿ ਅੰਮ੍ਰਿਤਪਾਲ ਸਿੰਘ ਦੇ ਹੱਕ ਦੇ ਵਿੱਚ ਵਿਰਾਸਤੀ ਮਾਰਗ ਉੱਤੇ ਲੱਗਾ ਮੋਰਚਾ ਵੀ ਅੱਜ ਸਮਾਪਤ ਕਰ ਦਿੱਤਾ ਗਿਆ ਹੈ ਅਤੇ ਇਸ ਦੇ ਨਾਲ ਹੀ ਅੰਮ੍ਰਿਤਪਾਲ ਸਿੰਘ ਦੇ ਮਾਤਾ ਬਲਵਿੰਦਰ ਕੌਰ ਨੇ ਵੀ ਕਿਹਾ ਕਿ ਅੱਜ ਉਹ ਅਰਦਾਸ ਕਰਨ ਤੋਂ ਬਾਅਦ ਤਰਨ ਤਰਨ ਵਿਖੇ ਜਾਣਗੇ। ਤਰਨ ਤਰਨ ਸਾਹਿਬ ਦੇ ਗੁਰਦੁਆਰਾ ਸਾਹਿਬ ਵਿੱਚ ਵੀ ਮੱਥਾ ਟੇਕਣ ਮਗਰੋਂ ਆਪਣੀ ਚੋਣ ਮੁਹਿੰਮ ਸ਼ੁਰੂ ਕਰਨਗੇ। ਇਸ ਦੇ ਨਾਲ ਹੀ 2019 ਵਿੱਚ ਪੰਜਾਬ ਏਕਤਾ ਪਾਰਟੀ ਵੱਲੋਂ ਖਡੂਰ ਸਾਹਿਬ ਤੋਂ ਚੋਣ ਲੜ ਚੁੱਕੇ ਪਰਮਜੀਤ ਕੌਰ ਖਾਲੜਾ ਨੇ ਵੀ ਅੰਮ੍ਰਿਤਪਾਲ ਸਿੰਘ ਨੂੰ ਸਮਰਥਨ ਦਿੱਤਾ ਹੈ ਅਤੇ ਉਹਨਾਂ ਨੇ ਗੱਲਬਾਤ ਕਰਦੇ ਹੋਏ ਕਿਹਾ ਕਿ ਅੰਮ੍ਰਿਤਪਾਲ ਸਿੰਘ ਇੱਕ ਪੰਥਕ ਆਗੂ ਹੈ ਅਤੇ ਪੰਥ ਦੀ ਸੇਵਾ ਕਰਦੇ ਹਨ। ਹਲਕਾ ਖਡੂਰ ਸਾਹਿਬ ਤੋਂ ਉਹ ਅੰਮ੍ਰਿਤਪਾਲ ਸਿੰਘ ਦੇ ਨਾਲ ਖੜੇ ਹਨ ਅਤੇ ਚੋਣ ਪ੍ਰਚਾਰ ਵਿੱਚ ਉਹ ਸਾਥ ਦੇਣਗੇ।