ਅੰਮ੍ਰਿਤਸਰ: ਕਾਂਗਰਸ ਦੇ ਅੰਮ੍ਰਿਤਸਰ ਤੋਂ ਲੋਕ ਸਭਾ ਉਮੀਦਵਾਰ ਗੁਰਜੀਤ ਸਿੰਘ ਔਜਲਾ ਅੱਜ ਸੱਚਖੰਡ ਸ੍ਰੀ ਦਰਬਾਰ ਸਾਹਿਬ ਨਤਮਸਤਕ ਹੋਣ ਵਾਸਤੇ ਪਹੁੰਚੇ। ਉੱਥੇ ਹੀ ਉਹਨਾਂ ਦੇ ਨਾਲ ਉਹਨਾਂ ਦੇ ਪਰਿਵਾਰਿਕ ਮੈਂਬਰ ਵੀ ਮੌਜੂਦ ਰਹੇ, ਜਿੱਥੇ ਕਿ ਉਹਨਾਂ ਵੱਲੋਂ ਸੱਚਖੰਡ ਸ਼੍ਰੀ ਦਰਬਾਰ ਸਾਹਿਬ ਦੀ ਪਰਿਕਰਮਾ ਕੀਤੀ। ਉਥੇ ਹੀ ਦੂਸਰੇ ਪਾਸੇ ਗੁਰੂ ਸਾਹਿਬਾਨ ਦਾ ਸ਼ੁਕਰਾਨਾ ਵੀ ਅਦਾ ਕੀਤਾ ਕਿ ਉਹਨਾਂ ਨੂੰ ਤੀਸਰੀ ਵਾਰ ਅੰਮ੍ਰਿਤਸਰ ਤੋਂ ਚੋਣ ਲੜਨ ਲਈ ਪਾਰਟੀ ਵੱਲੋਂ ਚੋਣ ਮੈਦਾਨ 'ਚ ਉਤਾਰਿਆ ਗਿਆ ਹੈ। ਇਸ ਦੌਰਾਨ ਗੁਰਜੀਤ ਸਿੰਘ ਔਜਲਾ ਨੇ ਸਾਰੇ ਸਿਆਸੀ ਲੀਡਰਾਂ ਨੂੰ ਵਧੀਆ ਰਾਜਨੀਤੀ ਕਰਨ ਅਤੇ ਝੂਠ ਦੀ ਰਾਜਨੀਤੀ ਛੱਡਣ ਦੀ ਅਪੀਲ ਵੀ ਕੀਤੀ।
ਔਜਲਾ ਦਰਬਾਰ ਸਾਹਿਬ ਹੋਏ ਨਤਮਸਤਕ: ਕਾਬਿਲੇਗੌਰ ਹੈ ਕਿ ਅੰਮ੍ਰਿਤਸਰ ਤੋਂ ਲੋਕ ਸਭਾ ਦੇ ਉਮੀਦਵਾਰ ਸਰਦਾਰ ਗੁਰਜੀਤ ਸਿੰਘ ਔਜਲਾ ਵੱਲੋਂ ਆਪਣੀ ਚੋਣ ਮੁਹਿੰਮ ਦੀ ਸ਼ੁਰੂਆਤ ਕਰਨ ਤੋਂ ਪਹਿਲਾਂ ਸੱਚਖੰਡ ਸ੍ਰੀ ਦਰਬਾਰ ਸਾਹਿਬ, ਸ੍ਰੀ ਅਕਾਲ ਤਖਤ ਸਾਹਿਬ ਤੇ ਅਰਦਾਸ ਕਰਕੇ ਗੁਰੂ ਦਾ ਆਸ਼ੀਰਵਾਦ ਪ੍ਰਾਪਤ ਕੀਤਾ। ਜਿਸ ਤੋਂ ਬਾਅਦ ਉਹਨਾਂ ਵੱਲੋਂ ਪੱਤਰਕਾਰ ਨਾਲ ਗੱਲਬਾਤ ਕਰਦੇ ਹੋਏ ਕਿਹਾ ਕਿ ਉਹ ਅੱਜ ਆਪਣੀ ਚੋਣ ਮੁਹਿੰਮ ਦੀ ਸ਼ੁਰੂਆਤ ਕਰਨ ਜਾ ਰਹੇ ਹਨ ਅਤੇ ਉਹਨਾਂ ਵੱਲੋਂ ਸਭ ਤੋਂ ਪਹਿਲਾਂ ਗੁਰੂ ਸਾਹਿਬ ਦਾ ਆਸ਼ੀਰਵਾਦ ਪ੍ਰਾਪਤ ਕੀਤਾ ਗਿਆ ਹੈ।
ਝੂਠ ਦੀ ਰਾਜਨੀਤੀ ਛੱਡਣ ਲੀਡਰ: ਉਹਨਾਂ ਕਿਹਾ ਕਿ ਅਸੀਂ ਹਮੇਸ਼ਾ ਹੀ ਧੰਨ ਸ੍ਰੀ ਗੁਰੂ ਰਾਮਦਾਸ ਜੀ ਦਾ ਕੋਟਨ ਕੋਟ ਧੰਨਵਾਦ ਕਰਦੇ ਹਾਂ, ਜਿਨਾਂ ਨੇ ਇਸ ਵਾਰ ਤੀਜੀ ਵਾਰ ਵੀ ਗੁਰੂ ਨਗਰੀ ਦੀ ਸੇਵਾ ਕਰਨ ਵਾਸਤੇ ਮੈਨੂੰ ਚੁਣਿਆ ਹੈ। ਇਸ ਦੇ ਨਾਲ ਹੀ ਅੱਗੇ ਬੋਲਦੇ ਹੋਏ ਉਹਨਾਂ ਨੇ ਕਿਹਾ ਕਿ ਜੋ ਵੀ ਰਾਜਨੀਤਿਕ ਲੀਡਰ ਝੂਠ ਬੋਲ ਰਹੇ ਹਨ, ਉਹਨਾਂ ਨੂੰ ਮੈਂ ਅਪੀਲ ਕਰਨਾ ਚਾਹੁੰਦਾ ਕਿ ਉਹ ਵਧੀਆ ਰਾਜਨੀਤੀ ਕਰਨ ਅਤੇ ਝੂਠ ਦੀ ਰਾਜਨੀਤੀ ਦਾ ਸਾਥ ਛੱਡਣ। ਉਹਨਾਂ ਨੇ ਕਿਹਾ ਕਿ ਗੁਰੂ ਸਾਹਿਬਾਨ ਨੇ ਸਾਨੂੰ ਇਹੀ ਸਿਧਾਂਤ ਦਿੱਤਾ ਕਿ ਅਸੀਂ ਕਦੀ ਵੀ ਝੂਠ ਦੀ ਰਾਜਨੀਤੀ ਨਾ ਕਰੀਏ।
ਔਜਲਾ ਦੇ ਕੀਤੇ ਕੰਮਾਂ ਨੂੰ ਲੋਕ ਜਾਣਦੇ ਨੇ: ਉਥੇ ਉਹਨਾਂ ਕਿਹਾ ਕਿ ਕਈ ਰਾਜਨੀਤਿਕ ਲੀਡਰ ਬੋਲਦੇ ਹਨ ਕਿ ਗੁਰਜੀਤ ਸਿੰਘ ਔਜਲਾ ਨੇ ਅੰਮ੍ਰਿਤਸਰ ਲਈ ਕੀ ਕੀਤਾ ਹੈ ਤਾਂ ਔਜਲਾ ਨੇ ਕਿਹਾ ਕਿ ਮੈਂ ਉਹਨਾਂ ਨੂੰ ਸਿਰਫ ਇਹ ਕਹਿਣਾ ਚਾਹੁੰਦੇ ਹਾਂ ਕਿ ਅੰਮ੍ਰਿਤਸਰ ਦੇ ਲੋਕ ਹੀ ਜਾਣਦੇ ਹਨ ਕਿ ਗੁਰਜੀਤ ਸਿੰਘ ਔਜਲਾ ਹਮੇਸ਼ਾ ਹੀ ਅੰਮ੍ਰਿਤਸਰ ਦੇ ਨਿਵਾਸੀਆਂ ਦੇ ਨਾਲ ਅਤੇ ਉਹਨਾਂ ਦੇ ਮੁੱਦੇ ਚੁੱਕਣ ਵਾਸਤੇ ਹਮੇਸ਼ਾ ਹੀ ਤਿਆਰ ਰਹਿੰਦਾ ਰਿਹਾ ਹੈ। ਉਥੇ ਗੁਰਜੀਤ ਸਿੰਘ ਔਜਲਾ ਨੇ ਬਾਕੀ ਸਾਰੀ ਸਿਆਸੀ ਪਾਰਟੀਆਂ ਨੂੰ ਅਪੀਲ ਕੀਤੀ ਕਿ ਇੱਕ ਦੂਸਰੇ 'ਤੇ ਚਿੱਕੜ ਸੁੱਟਣ ਦੀ ਬਜਾਏ ਸਾਨੂੰ ਸਾਰਿਆਂ ਨੂੰ ਆਪਣੇ ਕੰਮਾਂ ਦੇ ਪ੍ਰਤੀ ਲੋਕਾਂ ਨੂੰ ਜਾਗਰੂਕ ਕੀਤਾ ਜਾਣਾ ਚਾਹੀਦਾ ਹੈ। ਉਹਨਾਂ ਨੇ ਕਿਹਾ ਕਿ ਜੇਕਰ ਕਿਸੇ ਹੋਰ ਰਾਜਨੀਤਿਕ ਪਾਰਟੀ ਨੇ ਚੰਗੇ ਕੰਮ ਕੀਤੇ ਹਨ ਤਾਂ ਉਹ ਆਪਣੀ ਉਪਲਬਧੀਆਂ ਬੇਸ਼ੱਕ ਅੰਮ੍ਰਿਤਸਰ ਦੇ ਲੋਕਾਂ ਨੂੰ ਦੱਸ ਸਕਦੇ ਹਨ, ਪਰ ਅੰਮ੍ਰਿਤਸਰ ਦੇ ਲੋਕਾਂ ਨੂੰ ਤਾਂ ਗੁਰਜੀਤ ਸਿੰਘ ਔਜਲਾ ਵੱਲੋਂ ਕੀਤੇ ਹੋਏ ਸਾਰੇ ਕੰਮ ਯਾਦ ਹਨ।
- ਇਟਲੀ 'ਚ ਪੰਜਾਬੀ ਦਾ ਗੋਲੀਆਂ ਮਾਰ ਕੇ ਕਤਲ, ਮੁਲਜ਼ਮ ਨੇ ਖੁਦ ਨੂੰ ਵੀ ਮਾਰੀ ਗੋਲੀ - Punjabi Murder in Italy
- ਪਾਥੀਆਂ ਥੱਪਣ ਵਾਲੇ ਹੱਥਾਂ 'ਚ ਅੱਜ ਮਿਸੇਜ਼ ਇੰਡੀਆ ਓਵਰਸੀਜ਼ 2024 ਦਾ ਖਿਤਾਬ, ਬਣੀ 'ਲਾਈਫ ਕੋਚ' - Mrs India Overseas 2024
- ਕਾਂਗਰਸ ਪਾਰਟੀ ਇੱਕਜੁੱਟ ਹੋ ਕੇ ਲੜੇਗੀ ਲੋਕ ਸਭਾ ਦੀ ਚੋਣ, ਨਹੀਂ ਹੈ ਕੋਈ ਧੜੇਬੰਦੀ: ਜੀਤ ਮਹਿੰਦਰ ਸਿੰਘ ਸਿੱਧੂ - Lok Sabha elections