ਚੰਡੀਗੜ੍ਹ: ਪੰਜਾਬ ਕਾਂਗਰਸ ਦੇ ਦੋ ਸੀਨੀਅਰ ਆਗੂ ਅੱਜ ਘਰ ਪਰਤ ਆਏ ਹਨ। ਇਨ੍ਹਾਂ ਵਿੱਚ ਗੜ੍ਹਸ਼ੰਕਰ ਵਿਧਾਨ ਸਭਾ ਹਲਕੇ ਤੋਂ ਦੋ ਵਾਰ ਕਾਂਗਰਸੀ ਵਿਧਾਇਕ ਰਹੇ ਲਵ ਕੁਮਾਰ ਗੋਲਡੀ ਅਤੇ ਪੰਜਾਬ ਦੇ ਸਾਬਕਾ ਜੇਲ੍ਹ ਮੰਤਰੀ ਮਲਕੀਤ ਸਿੰਘ ਬੀਰਮੀ ਵੀ ਸ਼ਾਮਲ ਹਨ। ਅੱਜ ਚੰਡੀਗੜ੍ਹ ਸਥਿਤ ਕਾਂਗਰਸ ਦਫ਼ਤਰ ਵਿੱਚ ਪਾਰਟੀ ਵਿੱਚ ਸ਼ਾਮਲ ਹੋਏ। ਇਸ ਮੌਕੇ ਪਾਰਟੀ ਦੇ ਪੰਜਾਬ ਇੰਚਾਰਜ ਦੇਵੇਂਦਰ ਯਾਦਵ, ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਅਤੇ ਸੰਸਦ ਮੈਂਬਰ ਮਨੀਸ਼ ਤਿਵਾੜੀ ਸਮੇਤ ਕਈ ਸੀਨੀਅਰ ਆਗੂ ਮੌਜੂਦ ਸਨ।
ਪੱਤਰਕਾਰਾਂ ਨੂੰ ਸੰਬੋਧਨ ਕਰਦਿਆਂ ਪੰਜਾਬ ਕਾਂਗਰਸ ਦੀ ਸੀਨੀਅਰ ਲੀਡਰਸ਼ਿਪ ਨੇ ਦੋ ਵਾਰ ਸਾਬਕਾ ਵਿਧਾਇਕ ਲਵ ਕੁਮਾਰ ਗੋਲਡੀ ਅਤੇ ਸਾਬਕਾ ਕੈਬਨਿਟ ਮੰਤਰੀ ਮਲਕੀਤ ਸਿੰਘ ਬੀਰਮੀ ਦਾ ਅਧਿਕਾਰਤ ਤੌਰ ‘ਤੇ ਪਾਰਟੀ ‘ਚ ਸ਼ਾਮਲ ਹੋਣ ‘ਤੇ ਸਵਾਗਤ ਕੀਤਾ।
ਇਸ ਮੌਕੇ ਰਾਜਾ ਵੜਿੰਗ ਨੇ ਦੱਸਿਆ ਕਿ “ਬੀਰਮੀ ਜੀ 2014 ਵਿੱਚ ਸਾਡੇ ਨਾਲੋਂ ਵੱਖ ਹੋ ਗਏ ਸਨ ਅਤੇ ਜ਼ਮੀਨੀ ਪੱਧਰ ਦੀਆਂ ਸਮਾਜਿਕ ਪਹਿਲਕਦਮੀਆਂ ਵਿੱਚ ਸ਼ਾਮਲ ਹੋਣ ਲਈ ਉਨ੍ਹਾਂ ਰਾਜਨੀਤਿਕ ਮਾਮਲਿਆਂ ਤੋਂ ਦੂਰ ਰਹਿਣ ਦਾ ਫੈਸਲਾ ਕੀਤਾ ਸੀ। ਇੱਕ ਦਹਾਕੇ ਬਾਅਦ, ਉਨ੍ਹਾਂ ਨੇ ਸਾਡੇ ਬੈਨਰ ਹੇਠ ਮੁੜ ਰਾਜਨੀਤੀ ਵਿੱਚ ਆਉਣ ਦਾ ਫੈਸਲਾ ਕੀਤਾ ਹੈ। ਇਸੇ ਤਰ੍ਹਾਂ ਗੋਲਡੀ ਜੀ ਕੈਪਟਨ ਅਮਰਿੰਦਰ ਸਿੰਘ ਦੇ ਕਾਰਜਕਾਲ ਦੌਰਾਨ ਗਏ ਸਨ। ਹੁਣ ਉਹ ਦੋਵੇਂ ਲੋਕ ਸੇਵਾ ਪ੍ਰਤੀ ਆਪਣੀ ਵਚਨਬੱਧਤਾ ਵਿੱਚ ਅਡੋਲ ਰਹਿ ਕੇ ਕਾਂਗਰਸ ਵਿੱਚ ਘਰ ਪਰਤੇ ਹਨ।”
ਜਲਦੀ ਹੀ ਉਮੀਦਵਾਰਾਂ ਦਾ ਫੈਸਲਾ ਕੀਤਾ ਜਾਵੇਗਾ: ਲੁਧਿਆਣਾ ਸੀਟ ਖਾਲੀ ਹੋਣ ਦੇ ਜਵਾਬ ਚ ਉਹਨਾਂ ਦੱਸਿਆ ਕਿ ਕਿਹਾ ਕਿ ਪਾਰਟੀ ਹਾਈਕਮਾਂਡ ਵੱਲੋਂ ਜੋ ਫੈਸਲਾ ਲਿਆ ਜਾਵੇਗਾ, ਉਸ ਅਨੁਸਾਰ ਅਗਲੀ ਕਾਰਵਾਈ ਕੀਤੀ ਜਾਵੇਗੀ।
ਅਖੀਰ 'ਚ ਵੜਿੰਗ ਕਿਹਾ ਕਿ “ਪੰਜਾਬ ਅਤੇ ਦੇਸ਼ ਦੇ ਲੋਕ ਸੂਝਵਾਨ ਹਨ। ਉਹ ਜਾਣਦੇ ਹਨ ਕਿ ਉਹ ਕਿਸ ਨੂੰ ਵੋਟ ਪਾਉਣਾ ਚਾਹੁੰਦੇ ਹਨ। ਸੂਬੇ ਦੇ ਲੋਕ ਉਨ੍ਹਾਂ ਲੋਕਾਂ ਨੂੰ ਦਰਵਾਜ਼ਾ ਜ਼ਰੂਰ ਦਿਖਾਉਣਗੇ ਜਿਨ੍ਹਾਂ ਨੇ ਛਾਲ ਮਾਰੀ ਹੈ ਕਿਉਂਕਿ ਉਨ੍ਹਾਂ 'ਤੇ ਭਰੋਸਾ ਨਹੀਂ ਕੀਤਾ ਜਾ ਸਕਦਾ। ਜਿਹੜੇ ਆਗੂ ਛੱਡ ਕੇ ਚਲੇ ਗਏ ਉਨ੍ਹਾਂ ਨੂੰ ਕਾਂਗਰਸ ਨੇ ਸਭ ਕੁਝ ਦਿੱਤਾ, ਉਨ੍ਹਾਂ ਨੇ ਪਾਰਟੀ ਨਹੀਂ ਬਣਾਈ, ਸਗੋਂ ਪਾਰਟੀ ਨੇ ਉਨ੍ਹਾਂ ਨੂੰ ਬਣਾਇਆ ਸੀ। ਆਉਣ ਵਾਲੀ 4 ਜੂਨ ਦਾ ਨਤੀਜਾ ਪਿਛਲੇ ਦੋ ਸਾਲਾਂ ਵਿੱਚ ਕੀਤੀ ਮਿਹਨਤ ਨੂੰ ਜਰੂਰ ਦਰਸਾਏਗਾ।
- ਪੰਜਾਬ ਸਣੇ ਇੰਨ੍ਹਾਂ ਸੂਬਿਆਂ 'ਚ ਚੋਣ ਲੜੇਗੀ ਸਾਂਸਦ ਸਿਮਰਨਜੀਤ ਮਾਨ ਦੀ ਪਾਰਟੀ ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ, ਉਮੀਦਵਾਰਾਂ ਦਾ ਕੀਤਾ ਐਲਾਨ - Declaration of election contest
- ਲੋਕ ਸਭਾ ਚੋਣਾਂ ਨੂੰ ਲੈਕੇ ਫਾਜ਼ਿਲਕਾ ਪੁਲਿਸ ਪ੍ਰਸ਼ਾਸਨ ਨੇ ਵਧਾਈ ਸੁਰੱਖਿਆ, ਸੜਕਾਂ 'ਤੇ ਉਤਰੇ ਵੱਡੇ ਅਧਿਕਾਰੀ - Fazilka police increased vigilance
- AAP ਤੋਂ ਭਾਜਪਾ 'ਚ ਗਏ ਸੁਸ਼ੀਲ ਰਿੰਕੂ ਤੇ ਸ਼ੀਤਲ ਅੰਗੂਰਾਲ ਨੇ 'ਆਪ' ਸਰਕਾਰ ਖਿਲਾਫ਼ ਕੱਢੀ ਭੜਾਸ, ਆਖੀਆਂ ਇਹ ਗੱਲਾਂ - Statements made against AAP
ਇਸ ਦੇ ਨਾਲ ਹੀ ਪਾਰਟੀ ਇੰਚਾਰਜ ਦੇਵੇਂਦਰ ਯਾਦਵ ਨੇ ਕਿਹਾ ਕਿ ਪੰਜਾਬ 'ਚ ਚੋਣਾਂ ਆਖਰੀ ਪੜਾਅ 'ਤੇ ਹਨ। ਅਜਿਹੇ 'ਚ ਜਲਦ ਹੀ ਉਮੀਦਵਾਰਾਂ ਨੂੰ ਅੰਤਿਮ ਰੂਪ ਦਿੱਤਾ ਜਾਵੇਗਾ। ਜਲਦੀ ਹੀ ਸਕਰੀਨਿੰਗ ਕਮੇਟੀ ਦੀ ਮੀਟਿੰਗ ਹੋਵੇਗੀ। ਉਨ੍ਹਾਂ ਕਿਹਾ ਕਿ ਸਾਡੇ ਮੌਜੂਦਾ ਸੰਸਦ ਮੈਂਬਰ ਨੂੰ ਟਿਕਟ ਦਿੱਤੀ ਜਾਂਦੀ ਹੈ ਜਿੱਥੋਂ ਉਹ ਜਿੱਤਦਾ ਹੈ। ਹਾਲਾਂਕਿ ਅੰਤਿਮ ਫੈਸਲਾ ਪਾਰਟੀ ਹਾਈਕਮਾਂਡ ਨੇ ਲੈਣਾ ਹੈ।