ਲੁਧਿਆਣਾ: ਜ਼ਿਲ੍ਹਾ ਲੁਧਿਆਣਾ ਕਾਰੋਬਾਰੀਆਂ ਅਤੇ ਸਨਅਤਕਾਰਾਂ ਦੇ ਗੜ੍ਹ ਵਜੋਂ ਜਾਣਿਆਂ ਜਾਂ ਦਾ ਹੈ। ਹੁਣ ਕਈ ਕੰਪਨੀਆਂ ਉੱਤੇ ਇਲਜ਼ਾਮ ਹਨ ਕਿ ਉਨ੍ਹਾਂ ਨੇ ਵੱਲੋਂ ਸਰਕਾਰ ਦੇ ਨਾਲ ਧੋਖਾਧੜੀ ਅਤੇ ਟੈਕਸ ਚੋਰੀ ਕੀਤੀ ਗਈ ਹੈ। ਮਾਮਲੇ ਵਿੱਚ ਥਾਣਾ ਡਿਵੀਜ਼ਨ ਨੰਬਰ ਪੰਜ ਵਿੱਚ ਮਾਮਲਾ ਦਰਜ ਕੀਤਾ ਗਿਆ ਹੈ। ਪੁਲਿਸ ਵੱਲੋਂ 4006 ਅਤੇ 420 ਦੇ ਤਹਿਤ ਮਾਮਲਾ ਦਰਜ ਹੋਇਆ ਹੈ।
ਧੋਖਾਧੜੀ ਦਾ ਮਾਮਲਾ ਦਰਜ
ਲੁਧਿਆਣਾ ਦੇ ਕਰ ਵਿਭਾਗ ਦੇ ਸਹਾਇਕ ਕਮਿਸ਼ਨਰ ਵੱਲੋਂ ਦਿੱਤੀ ਸ਼ਿਕਾਇਤ ਤੋਂ ਬਾਅਦ ਇਹ ਮਾਮਲਾ ਦਰਜ ਪੁਲਿਸ ਨੇ ਕੀਤਾ ਹੈ। ਜਿਸ ਦੀ ਜਾਣਕਾਰੀ ਇੰਸਪੈਕਟਰ ਬਲਵਿੰਦਰ ਸਿੰਘ ਨੇ ਦਿੱਤੀ ਹੈ। ਉਹਨਾਂ ਦੱਸਿਆ ਕਿ ਇਸ ਮਾਮਲੇ ਦੇ ਵਿੱਚ ਫਿਲਹਾਲ ਕਿਸੇ ਦੀ ਗ੍ਰਿਫਤਾਰੀ ਨਹੀਂ ਹੋਈ ਪਰ ਪੁਲਿਸ ਲਗਾਤਾਰ ਛਾਪੇਮਾਰੀ ਕਰ ਰਹੀ ਹੈ ਅਤੇ ਮੁਲਜ਼ਮਾਂ ਦੀ ਭਾਲ ਦੇ ਵਿੱਚ ਜੁਟੀ ਹੋਈ ਹੈ। ਉਹਨਾਂ ਕਿਹਾ ਕਿ ਦੋ ਦਰਜਨ ਤੋਂ ਵੱਧ ਲੋਕਾਂ ਦੇ ਖਿਲਾਫ ਇਹ ਧੋਖਾਧੜੀ ਦਾ ਮਾਮਲਾ ਦਰਜ ਕੀਤਾ ਗਿਆ ਹੈ। ਜਿਨ੍ਹਾਂ ਵੱਲੋਂ ਟੈਕਸ ਚੋਰੀ ਕੀਤਾ ਗਿਆ ਸੀ।
ਮੁਲਜ਼ਮਾਂ ਦੀ ਭਾਲ ਜਾਰੀ
ਇੰਸਪੈਕਟਰ ਬਲਵਿੰਦਰ ਸਿੰਘ ਕਿਹਾ ਕਿ ਇਹ ਟ੍ਰਾਂਜੈਕਸ਼ਨ ਕਿੰਨੀਆਂ ਹੋਈਆਂ ਹਨ ਅਤੇ ਕਿੱਥੇ ਹੋਈਆਂ ਹਨ ਇਸ ਦੀ ਵੀ ਪੜਤਾਲ ਕੀਤੀ ਜਾਵੇਗੀ। ਜਿਨ੍ਹਾਂ ਮੁਲਜ਼ਮਾਂ ਦੇ ਖਿਲਾਫ ਮਾਮਲਾ ਦਰਜ ਕੀਤਾ ਗਿਆ ਹੈ, ਉਹਨਾਂ ਦੇ ਵਿੱਚ ਚੰਦਰ ਭੂਸ਼ਣ ਜੈਨ, ਜੈ ਕੁਮਾਰ, ਸਤੀਸ਼ ਕੁਮਾਰ, ਮਨੀਸ਼ ਬੰਸਲ, ਸਾਗਰ ਗੁਪਤਾ, ਗੁਰਚਰਨ ਦਾਸ, ਜਗਮੋਹਣ ਸਿੰਘ, ਪ੍ਰੀਤਮ ਸਿੰਘ, ਗਿਰਦਾਰੀ ਲਾਲ ਅਤੇ ਅਰਵਿੰਦਰ ਪਾਲ ਸਿੰਘ ਆਦਿ ਦੇ ਨਾਂ ਸ਼ਾਮਿਲ ਹਨ ਜਿਨ੍ਹਾਂ ਦੀ ਗ੍ਰਿਫ਼ਤਾਰੀ ਲਈ ਪੁਲਿਸ ਵੱਲੋਂ ਛਾਪੇਮਾਰੀਆਂ ਕੀਤੀ ਜਾ ਰਹੀਆਂ ਹਨ। ਇਸ ਸਬੰਧੀ ਥਾਣਾ ਡਿਵੀਜ਼ਨ ਨੰਬਰ ਪੰਜ ਦੇ ਇੰਸਪੈਕਟਰ ਨੇ ਜਾਣਕਾਰੀ ਸਾਂਝੀ ਕੀਤੀ ਹੈ। ਉਹਨਾਂ ਕਿਹਾ ਕਿ ਇਸ ਮਾਮਲੇ ਦੇ ਵਿੱਚ ਅੱਗੇ ਡੂੰਘਾਈ ਦੇ ਨਾਲ ਜਾਂਚ ਕੀਤੀ ਜਾ ਰਹੀ ਹੈ। ਜਲਦ ਹੀ ਪੁਲਿਸ ਨੂੰ ਅੱਗੇ ਹੋਰ ਕਾਮਯਾਬੀ ਮਿਲੇਗੀ