ETV Bharat / state

ਡੀਸੀ ਵੱਲੋਂ ਸਕੂਲਾਂ ਨੂੰ ਸੇਫ ਸਕੂਲ ਵਾਹਨ ਪਾਲਿਸੀ ਦੀ ਪਾਲਣਾ ਦੇ ਨਿਰਦੇਸ਼, ਨਿੱਜੀ ਸਕੂਲਾਂ 'ਚ ਕਰਵਾਈ ਜਾ ਰਹੀ ਚੈਕਿੰਗ - Safe School Vehicle Policy - SAFE SCHOOL VEHICLE POLICY

ਲੁਧਿਆਣਾ ਜ਼ਿਲ੍ਹਾ ਪ੍ਰਸ਼ਾਸ਼ਨ ਵੱਲੋਂ ਸਾਰੇ ਸਕੂਲਾਂ ਨੂੰ ਸੇਫ ਸਕੂਲ ਵਾਹਨ ਪਾਲਿਸੀ ਦੀ ਪਾਲਣਾ ਯਕੀਨੀ ਬਣਾਉਣ ਦੇ ਨਿਰਦੇਸ਼ ਦਿੱਤੇ ਗਏ ਹਨ। ਇਸ ਦੇ ਚੱਲਦਿਆਂ ਪੁਲਿਸ ਵਲੋਂ ਜਿਥੇ ਸਕੂਲੀ ਬੱਸਾਂ ਦੀ ਜਾਂਚ ਕੀਤੀ ਜਾ ਰਹੀ ਹੈ ਤਾਂ ਉਥੇ ਹੀ ਨਿਯਮਾਂ ਦੀ ਉਲੰਘਣਾ 'ਤੇ ਚਲਾਨ ਵੀ ਕੱਟੇ ਜਾ ਰਹੇ ਹਨ।

ਸੇਫ ਸਕੂਲ ਵਾਹਨ ਪਾਲਿਸੀ ਦੀ ਪਾਲਣਾ ਦੇ ਨਿਰਦੇਸ਼

author img

By ETV Bharat Punjabi Team

Published : Apr 26, 2024, 11:52 AM IST

Safe School Vehicle Policy

ਲੁਧਿਆਣਾ: ਮਾਣਯੋਗ ਪੰਜਾਬ ਅਤੇ ਹਰਿਆਣਾ ਹਾਈਕੋਰਟ ਵੱਲੋ ਜਾਰੀ ਹੁਕਮਾਂ ਅਨੁਸਾਰ ਪੰਜਾਬ ਰਾਜ ਬਾਲ ਅਧਿਕਾਰ ਸੁਰੱਖਿਆ ਕਮਿਸ਼ਨ ਵੱਲੋ ਪੰਜਾਬ ਰਾਜ ਵਿੱਚ ਸੇਫ ਸਕੂਲ ਵਾਹਨ ਪਾਲਿਸੀ ਤਹਿਤ ਸਕੂਲਾਂ ਦੀਆਂ ਬੱਸਾਂ ਦੀ ਚੈਕਿੰਗ ਕੀਤੀ ਜਾ ਰਹੀ ਹੈ। ਇਸ ਸਬੰਧੀ ਲਗਾਤਾਰ ਬੱਸਾਂ ਦੇ ਚਲਾਨ ਵੀ ਕੱਟੇ ਜਾ ਰਹੇ ਨੇ ਅਤੇ ਵੱਖ-ਵੱਖ ਸਕੂਲਾਂ ਦੀਆਂ ਬੱਸਾਂ ਦੀ ਸਮੀਖਿਆ ਕੀਤੀ ਜਾ ਰਹੀ ਹੈ। ਬੀਤੇ ਦਿਨੀਂ 30 ਤੋਂ ਵੱਧ ਬੱਸਾਂ ਦੇ ਚਲਾਨ ਵੀ ਕੱਟੇ ਗਏ। ਇਸ ਤੋਂ ਇਲਾਵਾ ਰੋਡ 'ਤੇ ਜਾ ਰਹੀਆਂ ਵੱਖ-ਵੱਖ ਸਕੂਲਾਂ ਦੀਆ ਬੱਸਾਂ ਦੀ ਵੀ ਚੈਕਿੰਗ ਕੀਤੀ ਗਈ।

ਸੇਫ ਸਕੂਲ ਵਾਹਨ ਪਾਲਿਸੀ ਦੀ ਪਾਲਣਾ: ਇਸ ਦੌਰਾਨ ਪੁਲਿਸ ਵਿਭਾਗ ਦੀ ਟੀਮ ਵੱਲੋ ਸਕੂਲੀ ਵਾਹਨਾਂ ਦੇ ਡਰਾਈਵਰਾਂ ਨੂੰ ਇਹ ਗੱਲ ਸਪੱਸ਼ਟ ਕੀਤੀ ਗਈ ਕਿ ਸੇਫ ਸਕੂਲ ਵਾਹਨ ਪਾਲਿਸੀ ਦੇ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ 'ਤੇ ਬਣਦੀ ਕਾਰਵਾਈ ਵੀ ਕੀਤੀ ਜਾਵੇਗੀ ਅਤੇ ਬੱਸਾਂ ਦੇ ਚਲਾਨ ਕੱਟੇ ਜਾਣਗੇ। ਇਸ ਮਾਮਲੇ ਨੂੰ ਲੈ ਕੇ ਲੁਧਿਆਣਾ ਦੇ ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਵੱਲੋਂ ਕਿਹਾ ਗਿਆ ਹੈ ਕਿ ਕਿਸੇ ਵੀ ਤਰ੍ਹਾਂ ਦੀ ਬੱਚਿਆਂ ਦੀ ਸੁਰੱਖਿਆ ਨੂੰ ਲੈ ਕੇ ਰਿਸਕ ਨਹੀਂ ਲੈਣ ਦਿੱਤਾ ਜਾਵੇਗਾ। ਉਹਨਾਂ ਕਿਹਾ ਕਿ ਸਾਰੇ ਹੀ ਨਿੱਜੀ ਸਕੂਲਾਂ ਨੂੰ ਨਿਯਮਾਂ ਦੀ ਪਾਲਣਾ ਕਰਨ ਦੇ ਨਿਰਦੇਸ਼ ਜਾਰੀ ਕਰ ਦਿੱਤੇ ਗਏ ਹਨ ਅਤੇ ਜੋ ਨਹੀਂ ਕਰ ਰਹੇ ਉਹਨਾਂ 'ਤੇ ਲਗਾਤਾਰ ਕਾਰਵਾਈ ਵੀ ਹੋ ਰਹੀ ਹੈ। ਉਹਨਾਂ ਕਿਹਾ ਕਿ ਬੱਚਿਆਂ ਦੀ ਸੁਰੱਖਿਆ ਸਭ ਤੋਂ ਜ਼ਰੂਰੀ ਹੈ ਕਿਉਂਕਿ ਬੱਚੇ ਹੀ ਸਾਡੇ ਦੇਸ਼ ਦਾ ਭਵਿੱਖ ਹਨ।

ਬੱਚਿਆਂ ਦੀ ਸੁਰੱਖਿਆ ਪਹਿਲਾ ਕਰਤੱਵ: ਉਧਰ ਨਿੱਜੀ ਸਕੂਲਾਂ ਵਿੱਚ ਲਗਾਤਾਰ ਚੈਕਿੰਗ ਕੀਤੀ ਜਾ ਰਹੀ ਹੈ ਅਤੇ ਨਾਲ ਹੀ ਬੱਸਾਂ ਦੇ ਚਲਾਨ ਵੀ ਕੱਟੇ ਜਾ ਰਹੇ ਹਨ। ਇਸ ਨੂੰ ਲੈ ਕੇ ਲੁਧਿਆਣਾ ਡੀਏਵੀ ਸਕੂਲ ਦੀ ਪ੍ਰਿੰਸੀਪਲ ਸਤਵੰਤ ਭੁੱਲਰ ਨੇ ਕਿਹਾ ਹੈ ਕਿ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਮਾਣਯੋਗ ਅਦਾਲਤ ਦੇ ਹੁਕਮਾਂ ਦੀ ਪਾਲਣਾ ਕਰਾਉਣ ਲਈ ਇਹ ਨਿਯਮ ਜੋ ਲਾਗੂ ਕੀਤੇ ਜਾ ਰਹੇ ਹਨ, ਇਹ ਬੇਹਦ ਜ਼ਰੂਰੀ ਹਨ। ਉਹਨਾਂ ਕਿਹਾ ਕਿ ਬੱਚਿਆਂ ਦੀ ਸੁਰੱਖਿਆ ਪਹਿਲਾ ਕਰਤੱਵ ਹੈ। ਉਹਨਾਂ ਕਿਹਾ ਕਿ ਜੇਕਰ ਕਿਸੇ ਬੱਸ ਦਾ ਚਲਾਨ ਹੁੰਦਾ ਵੀ ਹੈ ਤਾਂ ਉਹਨਾਂ ਨੂੰ ਜ਼ਰੂਰ ਇਸ ਤੋਂ ਸਿੱਖਣ ਦੀ ਲੋੜ ਹੈ।

ਬੱਸਾਂ 'ਚ ਹੋਣੇ ਚਾਹੀਦੇ ਮੁਕੰਮਲ ਪ੍ਰਬੰਧ: ਸਕੂਲ ਪ੍ਰਿੰਸੀਪਲ ਨੇ ਕਿਹਾ ਕਿ ਸਾਰੇ ਹੀ ਸਕੂਲਾਂ ਦੇ ਵਿੱਚ ਬੱਸਾਂ ਦੀ ਸੁਰੱਖਿਆ ਨੂੰ ਲੈ ਕੇ ਰੀਵਿਊ ਕੀਤਾ ਜਾ ਰਿਹਾ ਹੈ। ਇਸ ਦੇ ਨਾਲ ਹੀ ਬੱਸਾਂ ਦੇ ਵਿੱਚ ਨਿਯਮਾਂ ਦੇ ਮੁਤਾਬਿਕ ਜ਼ਰੂਰੀ ਦਿਸ਼ਾ ਨਿਰਦੇਸ਼ ਫਾਲੋ ਹੋ ਰਹੇ ਹਨ ਜਾਂ ਨਹੀਂ ਉਹ ਖੁਦ ਵੀ ਇਸ ਸਬੰਧੀ ਕਾਫੀ ਜਾਗਰੂਕ ਰਹਿੰਦੇ ਹਨ। ਉਹਨਾਂ ਕਿਹਾ ਕਿ ਕਈ ਵਾਰ ਕੁਝ ਨਿੱਜੀ ਫਰਮਾਂ ਦੀਆਂ ਬੱਸਾਂ ਸਕੂਲਾਂ ਦੇ ਵਿੱਚ ਬੱਚਿਆਂ ਦੀ ਢੋਆ ਢੁਆਈ ਦਾ ਕੰਮ ਕਰਦੀਆਂ ਹਨ, ਅਜਿਹੇ 'ਚ ਉਹਨਾਂ ਦੀ ਸਪੀਡ ਤੋਂ ਲੈ ਕੇ ਬੱਸਾਂ ਦੇ ਵਿੱਚ ਪ੍ਰਬੰਧਾਂ ਦਾ ਮੁਕੰਮਲ ਹੋਣਾ ਬੇਹਦ ਜ਼ਰੂਰੀ ਹੈ।

ETV Bharat Logo

Copyright © 2025 Ushodaya Enterprises Pvt. Ltd., All Rights Reserved.