ETV Bharat / state

ਪ੍ਰੇਮਿਕਾ ਦੇ ਪਿਤਾ ਨੂੰ ਕਤਲ ਕਰਨ ਦੇ ਮਾਮਲੇ 'ਚ ਪੁਲਿਸ ਵੱਲੋਂ ਪੰਜਾਬੀ ਗਾਇਕ ਦਾ ਭਤੀਜਾ ਕਾਬੂ - Ludhiana murder case update

Ludhiana murder case update: ਪੰਜਾਬੀ ਗਾਇਕ ਰਣਜੀਤ ਬਾਠ ਵੱਲੋਂ ਆਪਣੇ ਭਤੀਜੇ ਨਾਲ ਮਿਲਕੇ ਆਪਣੇ ਸਹੁਰੇ ਦਾ ਕਤਲ ਕਰਨ ਦੇ ਮਾਮਲੇ ਵਿਚ ਜਗਰਾਓ ਪੁਲਿਸ ਵੱਲੋਂ ਗਾਇਕ ਦਾ ਭਤੀਜਾ ਕਾਬੂ ਕੀਤਾ ਅਤੇ ਫਰਾਰ ਚਲ ਰਹੇ ਪੰਜਾਬੀ ਗਾਇਕ ਨੂੰ ਐਸਐਸਪੀ ਜਗਰਾਉਂ ਨਵਨੀਤ ਸਿੰਘ ਬੈਂਸ ਵੱਲੋਂ ਜਲਦੀ ਕਾਬੂ ਕਰਨ ਦਾ ਦਾਅਵਾ ਕੀਤਾ ਹੈ।

LUDHIANA MURDER CASE UPDATE
LUDHIANA MURDER CASE UPDATE (ETV Bharat)
author img

By ETV Bharat Punjabi Team

Published : Aug 31, 2024, 8:52 PM IST

LUDHIANA MURDER CASE UPDATE (ETV Bharat)

ਲੁਧਿਆਣਾ: : ਪੰਜਾਬ ਦੇ ਲੁਧਿਆਣਾ ਜ਼ਿਲੇ ਤੋਂ ਕਤਲ ਦਾ ਸਨਸਨੀਖੇਜ਼ ਮਾਮਲਾ ਸਾਹਮਣੇ ਆਇਆ ਹੈ। ਜਿੱਥੇ ਇੱਕ ਵਿਆਹੁਤਾ ਔਰਤ ਦੇ TikTok ਦੋਸਤ ਨੇ ਉਸਦੇ ਪਿਤਾ ਦਾ ਕਤਲ ਕਰ ਦਿੱਤਾ। ਮ੍ਰਿਤਕ ਦਾ ਨਾਂ ਰਵਿੰਦਰਪਾਲ ਸਿੰਘ ਸੀ, ਜੋ ਕਿ ਐਲਆਈਸੀ ਏਜੰਟ ਸੀ। ਕਾਤਲ ਨੇ ਬਦਲਾ ਲੈਣ ਲਈ ਰਵਿੰਦਰਪਾਲ ਸਿੰਘ ਦਾ ਕਤਲ ਕਰ ਦਿੱਤਾ, ਕਿਉਂਕਿ ਔਰਤ ਨੇ ਉਸ ਦੀਆਂ ਗਤੀਵਿਧੀਆਂ ਬਾਰੇ ਪੁਲਿਸ ਨੂੰ ਸੂਚਿਤ ਕੀਤਾ ਸੀ ਅਤੇ ਉਸ ਨੂੰ ਆਸਟ੍ਰੇਲੀਆ ਤੋਂ ਭਾਰਤ ਡਿਪੋਰਟ ਕਰਵਾਉਣ ਦੀ ਕੋਸ਼ਿਸ਼ ਕੀਤੀ ਸੀ।

ਪ੍ਰਾਪਤ ਜਾਣਕਾਰੀ ਅਨੁਸਾਰ ਕਾਤਲ ਨੇ ਆਪਣੇ ਭਤੀਜੇ ਬਲਜਿੰਦਰ ਸਿੰਘ ਗੁੱਲੀ ਉਰਫ ਮੋਨਾ ਪੁੱਤਰ ਮੇਜ਼ਰ ਸਿੰਘ ਵਾਸੀ ਬਾਠ ਕਲਾਂ ਨਾਲ ਮਿਲ ਕੇ ਥਾਣਾ ਡੇਹਲੋਂ ਦੇ ਪਿੰਡ ਕਿਲਾ ਰਾਏਪੁਰ ਵਿੱਚ ਰਵਿੰਦਰਪਾਲ ਸਿੰਘ ਦਾ ਕਤਲ ਕਰ ਦਿੱਤਾ। ਲਾਸ਼ ਨੂੰ ਲੁਧਿਆਣਾ-ਫਿਰੋਜ਼ਪੁਰ ਨੈਸ਼ਨਲ ਹਾਈਵੇ 'ਤੇ ਪਿੰਡ ਮੰਡੇਆਣੀ ਨੇੜੇ ਝਾੜੀਆਂ 'ਚ ਸੁੱਟ ਦਿੱਤਾ ਗਿਆ। ਸਰੀਰ 'ਤੇ ਸੱਟਾਂ ਦੇ ਕਈ ਨਿਸ਼ਾਨ ਸਨ ਅਤੇ ਉਸ ਦਾ ਗਲਾ ਘੁੱਟ ਕੇ ਕਤਲ ਕੀਤਾ ਗਿਆ ਸੀ।

ਕਤਲ ਤੋਂ ਬਾਅਦ ਕਾਤਲ ਨੇ ਆਸਟ੍ਰੇਲੀਆ ਤੋਂ ਔਰਤ ਨੂੰ ਫੋਨ ਕਰਕੇ ਆਪਣੇ ਪਿਤਾ ਦੇ ਕਤਲ ਅਤੇ ਲਾਸ਼ ਦੀ ਲੋਕੇਸ਼ਨ ਬਾਰੇ ਜਾਣਕਾਰੀ ਦਿੱਤੀ। ਪੁਲਿਸ ਨੇ ਕੁਝ ਦਿਨਾਂ ਵਿੱਚ ਹੀ ਲਾਸ਼ ਬਰਾਮਦ ਕਰ ਲਈ। ਪੁਲਿਸ ਨੇ ਔਰਤ ਦੇ ਭਰਾ ਵਿਕਰਮ ਸੱਗੜ ਦੀ ਸ਼ਿਕਾਇਤ ’ਤੇ ਰਣਜੀਤ ਸਿੰਘ ਕਾਹਲੋਂ ਉਰਫ਼ ਰਣਜੀਤ ਬਾਠ ਅਤੇ ਉਸ ਦੇ ਭਤੀਜੇ ਗੁੱਲੀ ਖ਼ਿਲਾਫ਼ ਕਤਲ ਦਾ ਕੇਸ ਦਰਜ ਕਰ ਲਿਆ ਹੈ। ਇਹ ਦੋਵੇਂ ਜਲੰਧਰ ਜ਼ਿਲ੍ਹੇ ਦੇ ਪਿੰਡ ਬਾਠ ਕਲਾਂ ਦੇ ਰਹਿਣ ਵਾਲੇ ਹਨ।

ਪੁਲਿਸ ਦਾ ਕੀ ਕਹਿਣਾ ਹੈ?: ਐਸਐਸਪੀ ਨਵਨੀਤ ਸਿੰਘ ਬੈਂਸ ਨੇ ਇਸ ਮਾਮਲੇ ਦੀ ਖੁਦ ਨਿਗਰਾਨੀ ਕੀਤੀ ਹੈ ਅਤੇ ਇਸ ਮਾਮਲੇ ਦੀ ਜਾਂਚ ਦੀ ਜ਼ਿੰਮੇਵਾਰੀ ਥਾਣਾ ਦਾਖਾ ਦੇ ਇੰਚਾਰਜ ਇੰਸਪੈਕਟਰ ਕੁਲਵਿੰਦਰ ਸਿੰਘ ਨੂੰ ਸੌਂਪੀ ਹੈ। ਇੰਸਪੈਕਟਰ ਕੁਲਵਿੰਦਰ ਸਿੰਘ ਨੇ ਦੱਸਿਆ ਕਿ ਲਾਸ਼ ਦਾ ਪੰਚਨਾਮਾ ਤਿਆਰ ਕਰਕੇ ਪੋਸਟਮਾਰਟਮ ਲਈ ਸਿਵਲ ਹਸਪਤਾਲ ਲੁਧਿਆਣਾ ਭੇਜ ਦਿੱਤਾ ਗਿਆ ਅਤੇ ਫਿਰ ਪਰਿਵਾਰਕ ਮੈਂਬਰਾਂ ਨੂੰ ਸੌਂਪ ਦਿੱਤਾ ਗਿਆ। ਉਨ੍ਹਾਂ ਦੱਸਿਆ ਕਿ ਦੋਵੇਂ ਮੁਲਜ਼ਮ ਫ਼ਰਾਰ ਹਨ, ਪਰ ਜਲਦੀ ਹੀ ਉਨ੍ਹਾਂ ਨੂੰ ਗ੍ਰਿਫ਼ਤਾਰ ਕਰ ਲਿਆ ਜਾਵੇਗਾ।

ਸ਼ਿਕਾਇਤਕਰਤਾ ਵਿਕਰਮ ਨੇ ਪੁਲਿਸ ਨੂੰ ਦੱਸਿਆ ਕਿ ਉਸਦੀ ਭੈਣ ਦੀ ਰਣਜੀਤ ਸਿੰਘ ਕਾਹਲੋਂ ਉਰਫ਼ ਰਣਜੀਤ ਬਾਠ ਨਾਲ ਟਿੱਕ-ਟਾਕ 'ਤੇ ਦੋਸਤੀ ਹੋ ਗਈ ਸੀ। ਹਾਲਾਂਕਿ, ਉਸਦੀ ਭੈਣ ਪਹਿਲਾਂ ਹੀ ਵਿਆਹੀ ਹੋਈ ਸੀ। ਮਾਰਚ 'ਚ ਰਣਜੀਤ ਆਸਟ੍ਰੇਲੀਆ ਗਿਆ ਸੀ ਅਤੇ ਉੱਥੇ ਦੋਹਾਂ ਨੇ ਡੇਟ ਕਰਨਾ ਸ਼ੁਰੂ ਕਰ ਦਿੱਤਾ ਸੀ। ਰਣਜੀਤ ਸ਼ਰਾਬ ਦਾ ਆਦੀ ਸੀ ਅਤੇ ਉਸ ਨੇ ਇਸ ਦੇ ਪ੍ਰਭਾਵ ਹੇਠ ਹੰਗਾਮਾ ਕਰਨਾ ਸ਼ੁਰੂ ਕਰ ਦਿੱਤਾ, ਜਿਸ ਨਾਲ ਆਸਟੇ੍ਰਲੀਆ ਦੇ ਆਸ-ਪਾਸ ਦੇ ਲੋਕ ਪ੍ਰੇਸ਼ਾਨ ਸਨ।

ਮੁਲਜ਼ਮ ਨੇ ਨਕਾਰੇ ਦੋਸ਼: ਇਸ ਮੌਕੇ ਪੰਜਾਬੀ ਗਾਇਕ ਰਣਜੀਤ ਬਾਠ ਦੇ ਭਤੀਜੇ ਬਲਜਿੰਦਰ ਸਿੰਘ ਗੁੱਲੀ ਉਰਫ ਮੋਨਾ ਪੁੱਤਰ ਮੇਜ਼ਰ ਸਿੰਘ ਵਾਸੀ ਬਾਠ ਕਲਾਂ ਜਲੰਧਰ ਨੇ ਕਿਹਾ ਕਿ ਉਸਨੂੰ ਤਾਂ ਉਸਦਾ ਚਾਚਾ ਗੱਲਾਂ ਵਿਚ ਲਾ ਕੇ ਆਪਣੇ ਨਾਲ ਲੈ ਆਇਆ ਅਤੇ ਉਸ ਦੇ ਚਾਚੇ ਨੇ ਹੀ ਰਵਿੰਦਰਪਾਲ ਦਾ ਗਲਾ ਘੁੱਟ ਕੇ ਕਤਲ ਕੀਤਾ ਹੈ ਅਤੇ ਆਪ ਹੁਣ ਫਰਾਰ ਹੋ ਗਿਆ।

ETV Bharat Logo

Copyright © 2024 Ushodaya Enterprises Pvt. Ltd., All Rights Reserved.