ਲੁਧਿਆਣਾ: ਲੁਧਿਆਣਾ ਵਿੱਚ ਪਿਛਲੇ ਦਿਨੀ ਫੈਕਟਰੀ ਦੇ ਇੱਕ ਕਰਮਚਾਰੀ ਕੋਲੋਂ 14 ਲੱਖ 80 ਹਜਾਰ ਰੁਪਏ ਦੀ ਲੁੱਟ ਦੀ ਵਾਰਦਾਤ ਨੂੰ ਅੰਜਾਮ ਦਿੱਤਾ ਗਿਆ ਸੀ, ਜਿਸ ਵਿੱਚ ਥਾਣਾ ਮੋਤੀ ਨਗਰ ਦੀ ਪੁਲਿਸ ਨੂੰ ਵੱਡੀ ਸਫਲਤਾ ਹਾਸਿਲ ਹੋਈ ਹੈ। ਪੁਲਿਸ ਵੱਲੋਂ ਤਕਰੀਬਨ 8 ਲੱਖ ਰੁਪਏ ਸਮੇਤ ਦੋ ਮੁਲਜ਼ਮ ਕਾਬੂ ਕੀਤੇ ਗਏ ਹਨ। ਏਡੀਸੀਪੀ ਪ੍ਰਭਜੋਤ ਸਿੰਘ ਵੱਲੋਂ ਪ੍ਰੈਸ ਵਾਰਤਾ ਦੌਰਾਨ ਜਾਣਕਾਰੀ ਦਿੰਦਿਆਂ ਹੋਇਆ ਦੱਸਿਆ ਗਿਆ ਕਿ ਬੀਤੇ ਦਿਨੀ ਹੋਈ 14 ਲੱਖ ਰੁਪਏ ਦੀ ਲੁੱਟ ਦੇ ਮਾਮਲੇ ਨੂੰ ਸੁਲਝਾ ਲਿਆ ਗਿਆ ਹੈ।
3 ਮੁਲਜ਼ਮਾਂ ਦੀ ਗ੍ਰਿਫਤਾਰੀ ਹਾਲੇ ਬਾਕੀ
ਜਾਣਕਾਰੀ ਸਾਂਝੀ ਕਰਦੇ ਹੋਏ ਏਡੀਸੀਪੀ ਨੇ ਦੱਸਿਆ ਕਿ ਇਹ ਵਾਰਦਾਤ ਸੋਨੂ ਨਾਮਕ ਵਿਅਕਤੀ ਵੱਲੋਂ ਘੜੀ ਗਈ ਸੀ, ਜੋ ਕੇ ਪਹਿਲਾਂ ਇਸ ਫੈਕਟਰੀ ਵਿੱਚ ਕੰਮ ਕਰਦਾ ਸੀ, ਉਸ ਵੱਲੋਂ ਤਿੰਨ ਹੋਰ ਮੁਲਜ਼ਮਾਂ ਨੂੰ ਆਪਣੇ ਨਾਲ ਰਲਾ ਕੇ ਇਸ ਵਾਰਦਾਤ ਨੂੰ ਅੰਜਾਮ ਦਿੱਤਾ ਗਿਆ। ਮਾਮਲੇ 'ਚ 2 ਮੁਲਜ਼ਮ ਕਾਬੂ ਕਰ ਲਏ ਗਏ ਹਨ, ਜਦੋਂ ਨੇ 3 ਮੁਲਜ਼ਮਾਂ ਦੀ ਗ੍ਰਿਫਤਾਰੀ ਹਾਲੇ ਮਾਮਲੇ 'ਚ ਬਾਕੀ ਹੈ। ਮੁਲਜ਼ਮਾਂ ਕੋਲੋਂ ਖੋਹ ਕੀਤੇ ਗਏ 8 ਲੱਖ ਰੁਪਏ ਅਤੇ ਵਾਰਦਾਤ ਦੇ ਵਿੱਚ ਵਰਤਿਆ ਵਾਹਨ ਵੀ ਬਰਾਮਦ ਕਰ ਲਿਆ ਗਿਆ ਹੈ।
ਪੰਜਾਬ ਤੋਂ ਬਾਹਰ ਦੀਆਂ ਸਟੇਟਾਂ ਦਾ ਰੁਖ
ਸ਼ਾਤਿਰ ਜੁਰਮਾਂ ਵੱਲੋਂ ਪੁਲਿਸ ਤੋਂ ਬਚਣ ਲਈ ਪੰਜਾਬ ਤੋਂ ਬਾਹਰ ਦੀਆਂ ਸਟੇਟਾਂ ਦਾ ਰੁਖ ਵੀ ਕੀਤਾ ਗਿਆ, ਪਰ ਪੁਲਿਸ ਵੱਲੋਂ ਵੱਖ-ਵੱਖ ਸੂਬਿਆਂ ਦੇ ਵਿੱਚ ਟੀਮਾਂ ਬਣਾ ਕੇ ਭੇਜੀਆਂ ਗਈਆਂ ਅਤੇ ਇਨ੍ਹਾਂ ਮੁਲਜ਼ਮਾਂ ਨੂੰ ਗ੍ਰਿਫਤਾਰ ਕਰਨ ਵਿੱਚ ਸਫਲਤਾ ਹਾਸਿਲ ਕੀਤੀ ਗਈ। ਏਡੀਸੀਪੀ ਨੇ ਜਾਣਕਾਰੀ ਦਿੰਦਿਆਂ ਹੋਇਆ ਦੱਸਿਆ ਕਿ ਜਲਦ ਬਾਕੀ ਦੇ ਮੁਲਜ਼ਮ ਨੂੰ ਵੀ ਪੁਲਿਸ ਵੱਲੋਂ ਜਲਦ ਕਾਬੂ ਕਰ ਲਿਆ ਜਾਵੇਗਾ।