ਲੁਧਿਆਣਾ: ਲੁਧਿਆਣਾ ਪੁਲਿਸ ਨੇ ਮਾਡਲ ਟਾਊਨ ਥਾਣੇ ਅਤੇ ਸਰਾਭਾ ਨਗਰ ਥਾਣੇ ਵਿੱਚ ਦੋ ਗੱਡੀਆਂ ਦੀ ਲੁੱਟ ਕਰਨ ਵਾਲਿਆਂ ਨੂੰ ਗ੍ਰਿਫਤਾਰ ਕਰ ਲਿਆ ਗਿਆ ਹੈ। ਗੱਡੀਆਂ ਖੋਹਣ ਵਾਲੇ ਗੈਂਗ ਦੇ ਮੈਂਬਰਾਂ ਨੂੰ ਤੋਂ ਇੱਕ ਬੱਤੀ ਬੋਰ ਦਾ ਪਿਸਤੌਲ ਅਤੇ ਕੁਝ ਰੌਂਦ ਅਤੇ ਇੱਕ ਖਿਡੌਣਾ ਪਿਸਤੌਲ ਵੀ ਬਰਾਮਦ ਕੀਤਾ ਗਿਆ ਹੈ।
ਦੋ ਗੱਡੀਆਂ 'ਚ ਕੀਤੀ ਲੁੱਟ
ਦੱਸ ਦੇਈਏ ਕਿ ਲੁਧਿਆਣਾ ਪੁਲਿਸ ਨੂੰ ਉਸ ਸਮੇਂ ਵੱਡੀ ਕਾਮਯਾਬੀ ਹਾਸਿਲ ਹੋਈ ਜਦੋਂ ਹਥਿਆਰਾਂ ਦੀ ਨੋਕ ਉੱਪਰ ਗੱਡੀਆਂ ਦੀ ਲੁੱਟ ਖੋਹ ਕਰਨ ਵਾਲੇ ਗੈਂਗ ਦੇ ਮੈਂਬਰਾਂ ਨੂੰ ਗ੍ਰਿਫਤਾਰ ਕੀਤਾ ਗਿਆ ਹੈ। ਜਿੰਨਾਂ ਕੋਲੋਂ ਛੇ ਗੱਡੀਆਂ ਬਰਾਮਦ ਕੀਤੀਆਂ ਗਈਆਂ ਹਨ। ਇਨ੍ਹਾਂ ਵਿੱਚੋਂ ਇੱਕ ਗੱਡੀ ਥਾਣਾ ਸਰਾਭਾ ਨਗਰ ਅਤੇ ਇੱਕ ਗੱਡੀ ਥਾਣਾ ਮਾਡਲ ਟਾਉਨ ਅਧੀਨ ਪੈਂਦੇ ਇਲਾਕੇ ਵਿੱਚੋਂ ਲੁੱਟੀ ਗਈ ਸੀ ਅਤੇ ਦੋ ਗੱਡੀਆਂ ਲੁੱਟ ਲਈ ਵਰਤੀਆਂ ਗਈਆਂ ਸਨ। ਬਾਕੀ ਗੱਡੀਆਂ ਬਾਰੇ ਵੀ ਪੁਲਿਸ ਜਾਂਚ ਕਰ ਰਹੀ ਹੈ। ਇਸ ਤੋਂ ਇਲਾਵਾ ਇਸ ਮਾਮਲੇ ਨੂੰ ਲੈ ਕੇ ਡੀਸੀਪੀ ਸ਼ੁਭਮ ਅਗਰਵਾਲ ਵੱਲੋਂ ਇੱਕ ਪ੍ਰੈੱਸ ਕਾਨਫਰੰਸ ਕਰ ਜਾਣਕਾਰੀ ਦਿੱਤੀ ਗਈ ਹੈ।
ਕੁਝ ਮੁਲਜ਼ਮਾਂ ਨੂੰ ਕੀਤਾ ਗਿਆ ਰਾਊਂਡ ਅੱਪ
ਜਾਣਕਾਰੀ ਦਿੰਦੇ ਹੋਏ ਡੀਸੀਪੀ ਸ਼ੁਭਮ ਅਗਰਵਾਲ ਨੇ ਦੱਸਿਆ ਕਿ ਪੁਲਿਸ ਕਮਿਸ਼ਨਰ ਕੁਲਦੀਪ ਚਾਹਲ ਦੇ ਸਖਤ ਨਿਰਦੇਸ਼ਾਂ ਤਹਿਤ ਲੁਧਿਆਣਾ ਪੁਲਿਸ ਕਰਾਇਮ ਕਰਨ ਵਾਲਿਆਂ ਖਿਲਾਫ ਸਖ਼ਤ ਹੈ। ਕੁਝ ਦਿਨ ਪਹਿਲਾਂ ਲੁਧਿਆਣਾ ਦੇ ਥਾਣਾ ਮਾਡਲ ਟਾਊਨ ਵਿੱਚ ਇੱਕ ਗੱਡੀ ਦੀ ਲੁੱਟ ਕੀਤੀ ਗਈ ਸੀ ਅਤੇ ਥਾਣਾ ਸਰਾਭਾ ਨਗਰ ਅਧੀਨ ਪੈਂਦੇ ਇਲਾਕੇ ਵਿੱਚ ਪਿਸਤੌਲ ਦੀ ਨੋਕ ਉਪਰ ਗੱਡੀ ਲੁੱਟੀ ਗਈ ਸੀ। ਜਿਸ ਨੂੰ ਲੈ ਕੇ ਲਗਾਤਾਰ ਪੁਲਿਸ ਵੱਲੋਂ ਜਾਂਚ ਕੀਤੀ ਜਾ ਰਹੀ ਸੀ। ਇਸ ਮਾਮਲੇ ਵਿੱਚ ਵੱਡੀ ਸਫਲਤਾ ਉਸ ਸਮੇਂ ਹੋਈ ਜਦੋਂ ਕੁਝ ਮੁਲਜ਼ਮਾਂ ਨੂੰ ਰਾਊਂਡ ਅੱਪ ਕੀਤਾ ਗਿਆ। ਉਨ੍ਹਾਂ ਕੋਲੋਂ ਲੁੱਟ ਵਿੱਚ ਵਰਤੀਆਂ ਹੋਈਆਂ ਦੋ ਗੱਡੀਆਂ ਦੇ ਨਾਲ ਲੁੱਟੀਆਂ ਹੋਈਆਂ ਦੋ ਗੱਡੀਆਂ ਵੀ ਬਰਾਮਦ ਹੋਈਆਂ ਅਤੇ ਦੋ ਗੱਡੀਆਂ ਹੋਰ ਬ੍ਰਾਮਦ ਹੋਈਆਂ ਹਨ। ਜਿਨਾਂ ਨੂੰ ਲੈ ਕੇ ਪੁਲਿਸ ਵੱਲੋਂ ਜਾਂਚ ਕੀਤੀ। ਉਨ੍ਹਾਂ ਨੇ ਦੱਸਿਆ ਕਿ ਆਰੋਪੀਆਂ ਕੋਲੋਂ ਇੱਕ ਵੱਧੀ ਬੋਰ ਦਾ ਪਿਸਤੌਲ ਕੁਝ ਰੌਂਦ ਅਤੇ ਇੱਕ ਖਿਡੋਣਾ ਪਿਸਤੌਲ ਵੀ ਬਰਾਮਦ ਹੋਏ ਹਨ। ਆਰੋਪੀਆ ਤੇ ਪਹਿਲਾਂ ਵੀ ਕਈ ਮੁਕੱਦਮੇ ਦਰਜ ਹਨ।