ETV Bharat / state

ਜਾਇਦਾਦ ਧੋਖਾਧੜੀ ਮਾਮਲੇ ਵਿੱਚ ਪੁਲਿਸ ਵੱਲੋਂ 5 ਖਿਲਾਫ਼ ਮਾਮਲਾ ਦਰਜ, ਪੀੜਤਾਂ ਨੇ ਕਿਹਾ... - LUDHIANA PROPERTY FRAUD CASE

ਲੁਧਿਆਣਾ 'ਚ ਜਾਇਦਾਦ ਦੇ ਵਿਵਾਦ ਨੂੰ ਲੈ ਕੇ ਧੋਖਾਧੜੀ ਮਾਮਲੇ ਨੂੰ ਲੈਕੇ ਪੁਲਿਸ ਵਲੋਂ 5 ਲੋਕਾਂ ਖਿਲਾਫ਼ ਮਾਮਲਾ ਦਰਜ ਕੀਤਾ ਹੈ। ਪੜ੍ਹੋ ਖ਼ਬਰ...

ਜਾਇਦਾਦ ਦੀ ਧੋਖਾਧੜੀ ਮਾਮਲਾ
ਜਾਇਦਾਦ ਦੀ ਧੋਖਾਧੜੀ ਮਾਮਲਾ (ETV BHARAT)
author img

By ETV Bharat Punjabi Team

Published : Nov 6, 2024, 4:34 PM IST

ਲੁਧਿਆਣਾ: ਜ਼ਿਲ੍ਹੇ ਦੇ ਵਿੱਚ ਇੱਕ ਜਾਇਦਾਦ ਦੇ ਵਿਵਾਦ ਨੂੰ ਲੈ ਕੇ ਧੋਖਾਧੜੀ ਦਾ ਸ਼ਿਕਾਰ ਹੋਏ ਬਲਜਿੰਦਰ ਸਿੰਘ ਅਤੇ ਅਮਿਤ ਭੱਲਾ ਵੱਲੋਂ ਇੱਕ ਪ੍ਰੈਸ ਕਾਨਫਰੰਸ ਕਰਕੇ ਲੁਧਿਆਣਾ ਪੁਲਿਸ ਦਾ ਧੰਨਵਾਦ ਕੀਤਾ ਗਿਆ। ਇਸ ਦੌਰਾਨ ਉਹਨਾਂ ਨੇ ਕਿਹਾ ਕਿ ਲੁਧਿਆਣਾ ਦੇ ਹੀ ਕੁਝ ਲੋਕਾਂ ਵੱਲੋਂ ਉਹਨਾਂ ਦੇ ਨਾਲ ਧੋਖਾਧੜੀ ਕੀਤੀ ਗਈ ਸੀ। ਜਿਸ ਵਿੱਚ ਪੁਲਿਸ ਨੇ ਕਾਰਵਾਈ ਕਰਦੇ ਹੋਏ ਪੰਜ ਲੋਕਾਂ ਦੇ ਖਿਲਾਫ ਮਾਮਲਾ ਦਰਜ ਕਰ ਲਿਆ।

ਜਾਇਦਾਦ ਦੀ ਧੋਖਾਧੜੀ ਮਾਮਲਾ (ETV BHARAT)

ਪੰਜ ਲੋਕਾਂ ਨੇ ਕੀਤੀ ਹੈ ਧੋਖਾਧੜੀ

ਉਹਨਾਂ ਨੇ ਕਿਹਾ ਕਿ ਸਿਰਫ ਸਾਡੇ ਨਾਲ ਹੀ ਨਹੀਂ ਸਗੋਂ ਉਹਨਾਂ ਨੇ ਕਈ ਹੋਰ ਲੋਕਾਂ ਦੇ ਨਾਲ ਵੀ ਧੋਖਾਧੜੀ ਕੀਤੀ ਹੈ, ਜੋ ਕਿ ਲੋਕ ਹੁਣ ਖੁੱਲ੍ਹ ਕੇ ਸਾਹਮਣੇ ਆ ਰਹੇ ਹਨ। ਉਹ ਆਪਣੇ ਨਾਲ ਕੁਝ ਹੋਰ ਲੋਕਾਂ ਨੂੰ ਵੀ ਲੈ ਕੇ ਆਏ, ਜਿੰਨਾਂ ਨੇ ਕਿਹਾ ਕਿ ਇਹ ਇਕਲੋਤੇ ਪੀੜਿਤ ਨਹੀਂ ਹਨ। ਸਗੋਂ ਉਹਨਾਂ ਲੋਕਾਂ ਨੇ ਕਈ ਹੋਰਾਂ ਨਾਲ ਵੀ ਪੈਸਿਆਂ ਦੇ ਲੈਣ ਦੇਣ ਨੂੰ ਲੈ ਕੇ ਹੇਰਾਫੇਰੀ ਕੀਤੀ ਹੈ।

ਪੀੜਤਾਂ ਨੇ ਕੀਤੀ ਗ੍ਰਿਫ਼ਤਾਰੀ ਦੀ ਮੰਗ

ਇਸ ਮਾਮਲੇ ਦੇ ਵਿੱਚ ਪੁਲਿਸ ਪਹਿਲਾਂ ਹੀ ਪੰਜ ਲੋਕਾਂ 'ਤੇ ਐਫਆਈਆਰ ਦਰਜ ਕਰ ਚੁੱਕੀ ਹੈ। ਉਧਰ ਦੂਜੇ ਪਾਸੇ ਪੀੜਤ ਪਰਿਵਾਰ ਨੇ ਜਿੱਥੇ ਲੁਧਿਆਣਾ ਪੁਲਿਸ ਦਾ ਧੰਨਵਾਦ ਕੀਤਾ ਤੇ ਕਿਹਾ ਹੈ ਕਿ ਕਿਸੇ ਹੋਰ ਦੇ ਨਾਲ ਇਸ ਤਰ੍ਹਾਂ ਕੋਈ ਧੋਖਾਧੜੀ ਨਾ ਹੋਵੇ, ਇਸ ਕਰਕੇ ਅਸੀਂ ਚਾਹੁੰਦੇ ਹਾਂ ਕਿ ਲੋਕ ਸਾਵਧਾਨ ਰਹਿਣ। ਉਹਨਾਂ ਕਿਹਾ ਕਿ ਪੁਲਿਸ ਨੇ ਮਾਮਲਾ ਤਾਂ ਦਰਜ ਕਰ ਦਿੱਤਾ ਹੈ ਪਰ ਹਾਲੇ ਤੱਕ ਗ੍ਰਿਫਤਾਰੀ ਨਹੀਂ ਹੋ ਸਕੀ ਹੈ। ਉਹਨਾਂ ਕਿਹਾ ਕਿ ਇਹਨਾਂ ਤਿੰਨ ਲੋਕਾਂ ਦੀ ਗ੍ਰਿਫਤਾਰੀ ਦੀ ਅਸੀਂ ਪੁਲਿਸ ਨੂੰ ਅਪੀਲ ਕਰਦੇ ਹਾਂ।

ਲੋਕਾਂ ਨੂੰ ਸਾਵਧਾਨ ਰਹਿਣ ਦੀ ਅਪੀਲ

ਪੀੜਤ ਪਰਿਵਾਰ ਨੇ ਕਿਹਾ ਕਿ ਪੁਲਿਸ ਵੱਲੋਂ ਲਗਾਤਾਰ ਇਸ ਮਾਮਲੇ ਨੂੰ ਲੈ ਕੇ ਛਾਪੇਮਾਰੀਆਂ ਕੀਤੀ ਜਾ ਰਹੀਆਂ ਹਨ। ਉਹਨਾਂ ਨੂੰ ਉਮੀਦ ਹੈ ਕਿ ਜਲਦ ਹੀ ਇਹਨਾਂ ਮੁਲਜ਼ਮਾਂ ਦੀ ਗ੍ਰਿਫਤਾਰੀ ਵੀ ਹੋ ਜਾਵੇਗੀ। ਉਹਨਾਂ ਕਿਹਾ ਕਿ ਇਹ ਸਾਡੀ ਦੂਜੀ ਪ੍ਰੈਸ ਕਾਨਫਰੰਸ ਹੈ। ਇਸ ਤੋਂ ਪਹਿਲਾਂ ਵੀ ਅਸੀਂ ਪ੍ਰੈਸ ਕਾਨਫਰੰਸ ਕੀਤੀ ਸੀ ਜਿਸ ਵਿੱਚ ਇਨਸਾਫ ਲਈ ਗੁਹਾਰ ਲਗਾਈ ਸੀ ਅਤੇ ਪੁਲਿਸ ਨੇ ਤੁਰੰਤ ਐਕਸ਼ਨ ਦੇ ਵਿੱਚ ਆਉਂਦਿਆਂ ਕਾਰਵਾਈ ਕੀਤੀ ਸੀ।

ਪੁਲਿਸ ਨੇ ਮਾਮਲਾ ਕੀਤਾ ਦਰਜ

ਇਸ ਸਬੰਧੀ ਪੁਲਿਸ ਦਾ ਕਹਿਣਾ ਕਿ ਧੋਖਾਧੜੀ ਦੇ ਮਾਮਲੇ 'ਚ ਪੰਜ ਲੋਕਾਂ ਖਿਲਾਫ਼ ਮਾਮਲਾ ਦਰਜ ਕੀਤਾ ਜਾ ਚੁੱਕਿਆ ਹੈ। ਉਨ੍ਹਾਂ ਦੱਸਿਆ ਕਿ ਕਰੋੜਾਂ ਦੇ ਕਰੀਬ ਰਕਮ ਦੀ ਧੋਖਾਧੜੀ ਦੱਸੀ ਜਾ ਰਹੀ ਹੈ। ਜਿਸ 'ਚ ਮੁਲਜ਼ਮਾਂ ਦੀ ਭਾਲ ਕੀਤੀ ਜਾ ਰਹੀ ਹੈ ਤੇ ਜਲਦੀ ਹੀ ਉਨ੍ਹਾਂ ਦੀ ਗ੍ਰਿਫ਼ਤਾਰੀ ਕਰ ਲਈ ਜਾਵੇਗੀ।

ETV Bharat Logo

Copyright © 2024 Ushodaya Enterprises Pvt. Ltd., All Rights Reserved.