ਲੁਧਿਆਣਾ: ਜ਼ਿਲ੍ਹੇ ਦੀ ਰਾਏਕੋਟ ਰੋਡ 'ਤੇ ਇੱਕ ਨਿੱਜੀ ਸਕੂਲ ਦੀ ਵਿਦਿਆਰਥੀਆਂ ਨਾਲ ਭਰੀ ਬੱਸ ਹਾਦਸੇ ਦਾ ਸ਼ਿਕਾਰ ਹੋ ਗਈ ਸੀ ਤੇ ਇੱਕ ਵਿਦਿਆਰਥੀ ਦੀ ਮੌਤ ਹੋ ਗਈ ਸੀ। ਇਸ ਸਬੰਧੀ ਹੁਣ ਪੁਲਿਸ ਨੇ ਮਾਮਲਾ ਦਰਜ ਕਰ ਲਿਆ ਹੈ। ਨਵੇਂ ਕਾਨੂੰਨਾਂ ਦੇ ਤਹਿਤ ਪੁਲਿਸ ਵੱਲੋਂ ਮਾਮਲਾ ਦਰਜ ਕੀਤਾ ਗਿਆ ਹੈ, ਜਿਸ ਦੀ ਜਾਣਕਾਰੀ ਏਸੀਪੀ ਸੰਦੀਪ ਵਡੇਰਾ ਵੱਲੋਂ ਸਾਂਝੀ ਕੀਤੀ ਗਈ ਹੈ।
ਪੁਲਿਸ ਨੇ ਮਾਮਲਾ ਕੀਤਾ ਦਰਜ: ਇਸ ਮਾਮਲੇ ਦੇ ਵਿੱਚ ਪੁਲਿਸ ਨੇ ਸਕੂਲ ਦੀ ਪ੍ਰਿੰਸੀਪਲ ਅਤੇ ਬੱਸ ਦੇ ਡਰਾਈਵਰ ਨੂੰ ਹਿਰਾਸਤ ਦੇ ਵਿੱਚ ਲਿਆ ਹੈ। ਇਸ ਤੋਂ ਪਹਿਲਾਂ ਕੁਝ ਸਮਾਜ ਸੇਵੀ ਜਥੇਬੰਦੀਆਂ, ਕਿਸਾਨਾਂ ਵੱਲੋਂ ਅਤੇ ਮ੍ਰਿਤਕ ਬੱਚੇ ਦੇ ਪਰਿਵਾਰਿਕ ਮੈਂਬਰਾਂ ਵੱਲੋਂ ਉਸ ਦੀ ਮ੍ਰਿਤਕ ਦੇਹ ਨੂੰ ਸੜਕ 'ਤੇ ਰੱਖ ਕੇ ਧਰਨਾ ਪ੍ਰਦਰਸ਼ਨ ਕੀਤਾ ਗਿਆ ਸੀ। ਜਿਸ ਤੋਂ ਬਾਅਦ ਪ੍ਰਸ਼ਾਸਨ ਹਰਕਤ ਵਿੱਚ ਆਇਆ ਤੇ ਉਸ ਨੇ ਮੌਕੇ 'ਤੇ ਪਹੁੰਚ ਕੇ ਸਕੂਲ ਪ੍ਰਸ਼ਾਸਨ ਅਤੇ ਡਰਾਈਵਰ ਦੇ ਖਿਲਾਫ ਮਾਮਲਾ ਦਰਜ ਕੀਤਾ। ਜਿਸ ਤੋਂ ਬਾਅਦ ਮਾਪਿਆਂ ਨੇ ਧਰਨਾ ਖਤਮ ਕੀਤਾ।
ਸਕੂਲ ਪ੍ਰਿੰਸੀਪਲ ਤੇ ਡਰਾਈਵਰ ਗ੍ਰਿਫ਼ਤਾਰ: ਇਸ ਸੰਬੰਧੀ ਜਾਣਕਾਰੀ ਸਾਂਝੀ ਕਰਦੇ ਹੋਏ ਸੰਦੀਪ ਵਡੇਰਾ ਨੇ ਦੱਸਿਆ ਕਿ ਅਸੀਂ ਅਗਲੇਰੀ ਕਾਰਵਾਈ ਕਰ ਰਹੇ ਹਾਂ ਪਰ ਫਿਲਹਾਲ ਅਸੀਂ ਸ਼ੁਰੂਆਤੀ ਦੌਰ ਦੇ ਵਿੱਚ ਨਵੇਂ ਕਨੂੰਨਾਂ ਤਹਿਤ ਮਾਮਲਾ ਦਰਜ ਕਰਕੇ ਸਕੂਲ ਦੀ ਪ੍ਰਿੰਸੀਪਲ ਅਤੇ ਸਕੂਲ ਬੱਸ ਦੇ ਡਰਾਈਵਰ ਨੂੰ ਰਾਊਂਡ ਅੱਪ ਕਰ ਲਿਆ ਹੈ।
ਇੱਕ ਵਿਦਿਆਰਥੀ ਦੀ ਹੋਈ ਸੀ ਮੌਤ: ਕਿਸਾਨ ਜਥੇਬੰਦੀਆਂ ਵੱਲੋਂ ਵੀ ਇਸ ਦੌਰਾਨ ਸਕੂਲ ਪ੍ਰਸ਼ਾਸਨ 'ਤੇ ਸਵਾਲ ਖੜੇ ਕੀਤੇ ਗਏ ਸਨ ਅਤੇ ਧਰਨਾ ਪ੍ਰਦਰਸ਼ਨ ਦੇ ਵਿੱਚ ਪਰਿਵਾਰਿਕ ਮੈਂਬਰਾਂ ਦਾ ਸਾਥ ਦਿੱਤਾ ਗਿਆ ਸੀ। ਕਿਸਾਨ ਆਗੂਆਂ ਨੇ ਕਿਹਾ ਕਿ ਅੱਜ ਸਵੇਰੇ ਸੜਕ ਹਾਦਸਾ ਹੋਇਆ ਹੈ ਜਿਸ ਵਿੱਚ ਡਰਾਈਵਰ ਦੀ ਗਲਤੀ ਸੀ। ਉਹਨਾਂ ਕਿਹਾ ਕਿ ਇਸ ਵਿੱਚ ਸੱਤ ਸਾਲ ਦੇ ਪਹਿਲੀ ਜਮਾਤ 'ਚ ਪੜ੍ਹਨ ਵਾਲੇ ਇੱਕ ਗੁਰਮਨ ਨਾਂ ਦੇ ਵਿਦਿਆਰਥੀ ਦੀ ਮੌਤ ਹੋ ਗਈ ਅਤੇ ਕਈ ਵਿਦਿਆਰਥੀ ਜ਼ਖਮੀ ਹੋ ਗਏ। ਉਹਨਾਂ ਕਿਹਾ ਕਿ ਧਰਨੇ ਤੋਂ ਬਾਅਦ ਪ੍ਰਸ਼ਾਸਨ ਨੇ ਸਾਨੂੰ ਕਾਰਵਾਈ ਦਾ ਭਰੋਸਾ ਦਿੱਤਾ ਹੈ।
ਪੰਜਾਬ ਰਾਜ ਬਾਲ ਅਧਿਕਾਰ ਸੁਰੱਖਿਆ ਕਮਿਸ਼ਨ ਵਲੋਂ ਨੋਟਿਸ: ਪੰਜਾਬ ਰਾਜ ਬਾਲ ਅਧਿਕਾਰ ਰੱਖਿਆ ਕਮਿਸ਼ਨ ਨੇ ਜਗਰਾਓਂ 'ਚ ਸਕੂਲ ਬੱਸ ਹਾਦਸਾ ਹੋਣ ਦੀ ਖ਼ਬਰ ਦਾ ਸੂ-ਮੋਟੋ ਨੋਟਿਸ ਲਿਆ ਹੈ। ਇਸ ਘਟਨਾ ਸਬੰਧੀ ਸੀਨੀਅਰ ਪੁਲਿਸ ਕਪਤਾਨ, ਜਗਰਾਓ ਨੂੰ ਪੱਤਰ ਜਾਰੀ ਕਰਦੇ ਹੋਏ ਸਕੂਲ ਦੀ ਬੱਸ ਦੇ ਐਕਸੀਡੈਂਟ ਹੋਣ ਸਬੰਧੀ ਕਰਨਾ ਦੀ ਰਿਪੋਰਟ 8 ਅਗਸਤ ਤੱਕ ਮੰਗੀ ਗਈ ਹੈ। ਇਸ ਸਬੰਧੀ ਵਧੇਰੇ ਜਾਣਕਾਰੀ ਦਿੰਦਿਆਂ ਪੰਜਾਬ ਰਾਜ ਬਾਲ ਅਧਿਕਾਰ ਰੱਖਿਆ ਕਮਿਸ਼ਨ ਦੇ ਚੇਅਰਮੈਨ ਕੰਵਰਦੀਪ ਸਿੰਘ ਨੇ ਦੱਸਿਆ ਕਿ ਮੀਡੀਆ ਦੀਆਂ ਖਬਰਾਂ ਅਨੁਸਾਰ ਜਗਰਾਉਂ 'ਚ ਸਕੂਲੀ ਬੱਸ ਦੇ ਐਕਸੀਡੈਂਟ ਹੋਣ ਕਾਰਣ ਪਹਿਲੀ ਜਮਾਤ ਦੇ ਇੱਕ ਵਿਦਿਆਰਥੀ ਦੀ ਮੌਤ ਹੋ ਗਈ ਹੈ ਅਤੇ ਦੋ ਵਿਦਿਆਰਥੀਆਂ ਜਖ਼ਮੀ ਹੋ ਗਏ ਹਨ। ਉਨ੍ਹਾਂ ਕਿਹਾ ਕਿ ਸਕੂਲ ਬੱਸਾਂ ਸੇਫ਼ ਸਕੂਲ ਵਾਹਨ ਸਕੀਮ ਅਨੁਸਾਰ ਸਾਰੀਆਂ ਸ਼ਰਤਾਂ ਪੂਰੀਆਂ ਕਰਦੀਆਂ ਹੋਣੀਆਂ ਚਾਹੀਦੀਆਂ ਹਨ ਅਤੇ ਇਹਨਾਂ ਸ਼ਰਤਾਂ ਪੂਰੀਆਂ ਕਰਦੇ ਵਾਹਨਾਂ ਨੂੰ ਹੀ ਵਰਤਣਾ ਸਬੰਧਤ ਸਕੂਲ ਦੇ ਪ੍ਹਿੰਸੀਪਲ ਦੀ ਜ਼ਿੰਮੇਵਾਰੀ ਹੈ।
- ਜਗਰਾਓਂ ਸਕੂਲ ਬੱਸ ਹਾਦਸਾ; 1 ਮਾਸੂਮ ਦੀ ਮੌਤ, ਪਰਿਵਾਰ ਲਾਸ਼ ਰੱਖ ਕੇ ਕਰ ਰਿਹਾ ਪ੍ਰਦਰਸ਼ਨ, ਟਰਾਂਸਪੋਰਟ ਮੰਤਰੀ ਨੇ ਸਕੱਤਰ ਤੋਂ ਮੰਗੀ ਰਿਪੋਰਟ - JAGRAON SCHOOL BUS ACCIDENT
- ਖੁਸ਼ਖਬਰੀ...ਸ਼ਿਕਾਇਤ ਨਿਵਾਰਣ ਰੈਂਕਿੰਗ ਵਿੱਚ ਪੰਜਾਬ ਦੇਸ਼ ਭਰ ‘ਚੋਂ ਮੋਹਰੀ - Grievance Redressal Ranking
- ਸਰਕਾਰੀ ਪ੍ਰਾਇਮਰੀ ਸਕੂਲ ਨੂੰ ਚੋਰਾਂ ਨੇ ਬਣਾਇਆ ਨਿਸ਼ਾਨਾ, ਚੋਰੀ ਕੀਤਾ ਬੱਚਿਆਂ ਦਾ ਮਿਡ ਡੇ ਮੀਲ ਦਾ ਰਾਸ਼ਨ ਅਤੇ ਹੋਰ ਸਮਾਨ - bathinda school targeted by thieves