ਲੁਧਿਆਣਾ: ਜ਼ਿਲ੍ਹਾ ਲੁਧਿਆਣਾ 'ਚ ਸੋਸ਼ਲ ਮੀਡੀਆ 'ਤੇ ਅਕਸਰ ਹੀ ਆਪਣੀ ਗੱਲ ਕਹਿਣ ਵਾਲੇ ਹਨੀ ਸੇਠੀ ਨੂੰ ਲੁਧਿਆਣਾ ਦੁਗਰੀ ਪੁਲਿਸ ਵੱਲੋਂ ਗ੍ਰਿਫ਼ਤਾਰ ਕਰਕੇ ਅੱਜ ਅਦਾਲਤ ਦੇ ਵਿੱਚ ਪੇਸ਼ ਕੀਤਾ ਗਿਆ ਹੈ। ਬੀਤੇ ਦਿਨ ਹਨੀ ਸੇਠੀ ਨੂੰ ਗ੍ਰਿਫ਼ਤਾਰ ਕੀਤਾ ਗਿਆ ਸੀ ਅਤੇ ਵਿਦੇਸ਼ ਦੇ ਵਿੱਚ ਬੈਠੇ ਅਵੀ ਸਿੱਧੂ ਤੇ ਇਲਜ਼ਾਮ ਹਨ ਕਿ ਉਹਨਾਂ ਨੇ ਇੱਕ ਲੜਕੀ ਦੀ ਤਸਵੀਰਾਂ ਦੇ ਨਾਲ ਛੇੜਛਾੜ ਕੀਤੀ ਹੈ।
ਹਨੀ ਸੇਠੀ ਦੁਗਰੀ ਪੁਲਿਸ ਨੇ ਕੀਤਾ ਗ੍ਰਿਫ਼ਤਾਰ
ਇਸ ਨੂੰ ਲੈ ਕੇ ਲੜਕੀ ਵੀ ਮੀਡੀਆ ਸਾਹਮਣੇ ਆਈ, ਜਿਸ ਨੇ ਕਿਹਾ ਕਿ ਉਹ ਕੁਝ ਵਿਲ ਪਹਿਲਾਂ ਹੀ ਕੈਨੇਡਾ ਤੋਂ ਆਈ ਹੈ। ਉਹਨਾਂ ਨੇ ਕਿਹਾ ਕਿ ਹਨੀ ਸੇਠੀ ਅਤੇ ਉਸ ਦੇ ਇੱਕ ਹੋਰ ਸਾਥੀ ਵੱਲੋਂ ਉਸ ਨੂੰ ਤੰਗ ਪਰੇਸ਼ਾਨ ਕੀਤਾ ਜਾ ਰਿਹਾ ਹੈ ਅਤੇ ਨਾਲ ਹੀ ਉਸ ਦੀ ਤਸਵੀਰ ਨੂੰ ਐਡਿਟ ਕਰਕੇ ਗਲਤ ਤਰੀਕੇ ਨਾਲ ਪੇਸ਼ ਕੀਤਾ ਜਾ ਰਿਹਾ ਹੈ। ਇੰਨਾਂ ਹੀ ਨਹੀਂ ਉਸ ਦੀਆਂ ਤਸਵੀਰਾਂ 'ਤੇ ਗਲਤ ਟਿੱਪਣੀਆਂ ਵੀ ਕੀਤੀਆਂ ਗਈਆਂ ਹਨ। ਜਿਸ ਦੀ ਸ਼ਿਕਾਇਤ ਉਸ ਨੇ ਲੁਧਿਆਣਾ ਪੁਲਿਸ ਨੂੰ ਦਿੱਤੀ ਹੈ। ਜਿਸ ਤੋਂ ਬਾਅਦ ਲੁਧਿਆਣਾ ਪੁਲਿਸ ਨੇ ਹਨੀ ਸੇਠੀ ਨੂੰ ਗ੍ਰਿਫਤਾਰ ਕਰ ਲਿਆ ਹੈ ਅਤੇ ਉਸ ਨੂੰ ਅਦਾਲਤ ਵਿੱਚ ਲਿਆਂਦਾ ਗਿਆ ਹੈ।
ਲੜਕੀ ਦੀ ਫੋਟੋ ਨਾਲ ਛੇੜਛਾੜ ਦਾ ਇਲਜ਼ਾਮ
ਉਧਰ ਪੀੜਤ ਪੱਖ ਦੇ ਵਕੀਲ ਨੇ ਕਿਹਾ ਹੈ ਕਿ ਇਸ ਵਿੱਚ ਦੋ ਮੁਲਜ਼ਮ ਸ਼ਾਮਿਲ ਹਨ। ਉਹਨਾਂ ਕਿਹਾ ਕਿ ਹਨੀ ਸੇਠੀ ਨੂੰ ਗ੍ਰਿਫਤਾਰ ਕਰ ਲਿਆ ਗਿਆ ਹੈ, ਜਦੋਂ ਕਿ ਵਿਦੇਸ਼ ਦੇ ਵਿੱਚ ਬੈਠਾ ਇੱਕ ਹੋਰ ਮੁਲਜ਼ਮ ਜਿਸ ਨਾਲ ਹਨੀ ਸੇਠੀ ਦੇ ਲਿੰਕ ਹਨ ਉਸ ਦੀ ਗ੍ਰਿਫਤਾਰੀ ਹਾਲੇ ਬਾਕੀ ਹੈ। ਉਸ ਸਬੰਧੀ ਵੀ ਕਾਨੂੰਨ ਮੁਤਾਬਿਕ ਕਾਰਵਾਈ ਕੀਤੀ ਜਾ ਰਹੀ ਹੈ।
ਵਿਦੇਸ਼ ਬੈਠੇ ਇੱਕ ਹੋਰ ਮੁਲਜ਼ਮ ਦੀ ਗ੍ਰਿਫ਼ਤਾਰੀ ਬਾਕੀ
ਹਾਲਾਂਕਿ ਉਹਨਾਂ ਦੱਸਿਆ ਕਿ ਅਜਿਹਾ ਕਰਨ ਪਿੱਛੇ ਉਹਨਾਂ ਦਾ ਕੀ ਮੰਤਵ ਸੀ, ਹਾਲੇ ਤੱਕ ਇਹ ਸਾਫ ਨਹੀਂ ਹੋ ਸਕਿਆ ਹੈ। ਉਹਨਾਂ ਕਿਹਾ ਕਿ ਹੋ ਸਕਦਾ ਹੈ ਕਿ ਇਹ ਅਜਿਹਾ ਕੰਮ ਕਰਕੇ ਲੜਕੀਆਂ ਨੂੰ ਬਲੈਕਮੇਲ ਕਰਦੇ ਹੋਣ। ਹਾਲਾਂਕਿ ਇਸ ਦੌਰਾਨ ਪੁਲਿਸ ਨਾਲ ਗੱਲਬਾਤ ਕਰਨ ਦੀ ਕੋਸ਼ਿਸ਼ ਕੀਤੀ ਤਾਂ ਪੁਲਿਸ ਨੇ ਕੁਝ ਵੀ ਕਹਿਣ ਤੋਂ ਇਨਕਾਰ ਕਰ ਦਿੱਤਾ ਹੈ।