ਚੰਡੀਗੜ੍ਹ : ਭਾਜਪਾ ਨੂੰ ਉਸ ਵੇਲੇ ਵੱਡਾ ਹੁਲਾਰਾ ਮਿਲਿਆ, ਜਦੋਂ ਸ੍ਰੀ ਆਨੰਦਪੁਰ ਸਾਹਿਬ ਵਿਧਾਨ ਸਭਾ ਹਲਕੇ ਤੋਂ 4 ਵਾਰ ਵਿਧਾਇਕ ਰਹੇ ਸਾਬਕਾ ਕੈਬਨਟ ਮੰਤਰੀ ਤੇ ਸਾਬਕਾ ਸੂਬਾ ਪ੍ਰਧਾਨ ਮਦਨ ਮੋਹਨ ਮਿੱਤਲ ਦੇ ਪੁੱਤਰ ਅਰਵਿੰਦ ਮਿੱਤਲ ਨੇ ਕੇਂਦਰੀ ਮੰਤਰੀ ਤੇ ਭਾਜਪਾ ਦੇ ਸੀਨੀਅਰ ਆਗੂ ਗਜੇਂਦਰ ਸਿੰਘ ਸ਼ੇਖਾਵਤ, ਗੁਜਰਾਤ ਦੇ ਸਾਬਕਾ ਮੰਤਰੀ ਭੁਪੇਂਦਰ ਸਿੰਘ ਚੂਡਾਸਮਾ, ਪੰਜਾਬ ਭਾਜਪਾ ਦੇ ਸੂਬਾ ਮੀਤ ਪ੍ਰਧਾਨ ਕੇਵਲ ਢਿੱਲੋ, ਤੇ ਪੰਜਾਬ ਭਾਜਪਾ ਮੀਡੀਆ ਸੈਲ ਦੇ ਮੁਖੀ ਵਿਨਿਤ ਜੋਸ਼ੀ ਦੀ ਹਾਜ਼ਰੀ 'ਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਵਿਕਾਸ ਮਾਡਲ ਤੋਂ ਪ੍ਰਭਾਵਿਤ ਹੋ ਕੇ ਭਾਜਪਾ 'ਚ ਸ਼ਾਮਲ ਹੋਣ ਦਾ ਫੈਸਲਾ ਕਰ ਲਿਆ।
'2021 'ਚ ਸ਼੍ਰੋਮਣੀ ਅਕਾਲੀ ਦਲ ਤੇ ਫਿਰ ਬਹੁਜਨ ਸਮਾਜ ਪਾਰਟੀ ਚ ਸ਼ਾਮਲ ਹੋਏ ਅਰਵਿੰਦ ਮਿੱਤਲ': ਜ਼ਿਕਰਯੋਗ ਹੈ ਕਿ ਅਰਵਿੰਦ ਮਿੱਤਲ 2021 'ਚ ਸ਼੍ਰੋਮਣੀ ਅਕਾਲੀ ਦਲ ਤੇ ਫਿਰ ਬਹੁਜਨ ਸਮਾਜ ਪਾਰਟੀ ਚ ਸ਼ਾਮਲ ਹੋਏ ਤੇ ਅੱਜ ਉਹ ਮੁੜ ਪੰਜਾਬ ਵਿੱਚ ਵੱਧ ਰਹੇ ਭਾਜਪਾ ਦੇ ਕਾਫਲੇ ਨਾਲ ਜੁੜੇ ਹਨ।
ਵਰਨਣਯੋਗ ਹੈ ਕਿ ਮਦਨ ਮੋਹਨ ਮਿੱਤਲ ਵੀ ਸਾਲ 2021 ਚ ਸ਼੍ਰੋਮਣੀ ਅਕਾਲੀ ਦਲ 'ਚ ਸ਼ਾਮਲ ਹੋ ਗਏ ਸਨ। ਇਸ ਮੌਕੇ ਆਮ ਆਦਮੀ ਪਾਰਟੀ ਦੇ ਪ੍ਰਵਾਸੀ ਵਿੰਗ ਦੇ ਸੂਬਾ ਪ੍ਰਧਾਨ ਅਨਿਲ ਕੁਮਾਰ ਨੇ ਵੀ ਭਾਜਪਾ ਜੁਆਇਨ ਕੀਤੀ।
ਇਸ ਮੌਕੇ ਅਰਵਿੰਦ ਮਿੱਤਲ ਨੇ ਕਿਹਾ ਕਿ ਉਹ ਪਾਰਟੀ ਅਨੁਸ਼ਾਸਨ 'ਚ ਰਹਿ ਕੇ ਲੀਡਰਸ਼ਿਪ ਦੇ ਹੁਕਮਾਂ ਅਨੁਸਾਰ ਮੋਦੀ ਸਰਕਾਰ ਦੀਆਂ ਵਿਕਾਸਮੁਖੀ ਨੀਤੀਆਂ ਨੂੰ ਘਰ-ਘਰ ਤੱਕ ਪਹੁੰਚਾਉਣਗੇ ਤਾਂ ਕਿ ਪੂਰੇ ਦੇਸ਼ ਦੀ ਤਰਜ ਉੱਤੇ ਪੰਜਾਬ ਦਾ ਵੀ ਵਿਕਾਸ ਹੋ ਸਕੇ।
ਇਸ ਮੌਕੇ ਅਰਵਿੰਦ ਮਿੱਤਲ ਦਾ ਕੇਂਦਰੀ ਮੰਤਰੀ ਤੇ ਭਾਜਪਾ ਦੇ ਸੀਨੀਅਰ ਆਗੂ ਗਜੇਂਦਰ ਸਿੰਘ ਸ਼ੇਖਾਵਤ, ਗੁਜਰਾਤ ਦੇ ਸਾਬਕਾ ਮੰਤਰੀ ਭੁਪੇਂਦਰ ਸਿੰਘ ਚੂਡਾਸਮਾ, ਪੰਜਾਬ ਭਾਜਪਾ ਦੇ ਸੂਬਾ ਮੀਤ ਪ੍ਰਧਾਨ ਕੇਵਲ ਢਿੱਲੋਂ ਤੇ ਪੰਜਾਬ ਭਾਜਪਾ ਮੀਡੀਆ ਸੈਲ ਦੇ ਮੁਖੀ ਵਿਨਿਤ ਜੋਸ਼ੀ ਨੇ ਸਾਂਝੇ ਤੌਰ ਉੱਤੇ ਸਵਾਗਤ ਕਰਦਿਆਂ ਪਾਰਟੀ ਦੇ ਚੋਣ ਨਿਸ਼ਾਨ ਵਾਲੇ ਪਟਕੇ ਨਾਲ ਸਨਮਾਨ ਕੀਤਾ।
- ਪਟਿਆਲਾ ਪੁਲਿਸ ਨੇ ਕੀਤੇ ਲਾਰੈਂਸ ਗੈਂਗ ਦੇ 2 ਸਾਥੀ ਗ੍ਰਿਫਤਾਰ, 3 ਪਿਸਤੌਲਾਂ ਸਮੇਤ 15 ਕਾਰਤੂਸ ਅਤੇ ਇੱਕ ਕਾਰ ਬਰਾਮਦ - 2 associates Lawrence gang arrested
- ਮੋਗਾ ਵਿਖੇ ਹਲਕਾ ਫਰੀਦਕੋਟ ਤੋਂ ਕਰਮਜੀਤ ਅਨਮੋਲ ਨੂੰ ਗੈਵੀ ਚਾਹਲ ਨੇ ਵੋਟ ਪਾਉਣ ਦੀ ਕੀਤੀ ਅਪੀਲ - Punjabi actor Karamjit Anmol
- ਸਿਮਰਨਜੀਤ ਸਿੰਘ ਮਾਨ ਨੂੰ ਰੋਡ ਸ਼ੋਅ ਦੌਰਾਨ ਮਿਲਿਆ ਹਲਕੇ ਦੇ ਲੋਕਾਂ ਦਾ ਭਰਵਾਂ ਹੁੰਗਾਰਾ - Simranjit Singh Maan road show