ETV Bharat / state

Bathinda Bus Accident : ਬਠਿੰਡਾ ’ਚ ਵੱਡਾ ਹਾਦਸਾ, ਨਾਲੇ ਵਿੱਚ ਡਿੱਗੀ ਸਵਾਰੀਆਂ ਨਾਲ ਭਰੀ ਬੱਸ, 8 ਦੀ ਮੌਤ - BATHINDA BUS ACCIDENT

ਬਠਿੰਡਾ ਦੇ ਤਲਵੰਡੀ ਸਾਬੋ ਰੋਡ ਉੱਤੇ ਇੱਕ ਨਿੱਜੀ ਕੰਪਨੀ ਦੀ ਬੱਸ ਹਾਦਸੇ ਦਾ ਸ਼ਿਕਾਰ ਹੋ ਗਈ। ਹਾਦਸੇ ਵਿੱਚ 8 ਲੋਕਾਂ ਦੀ ਮੌਤ ਹੋ ਗਈ ਹੈ।

BATHINDA BUS ACCIDENT
ਬਠਿੰਡਾ ’ਚ ਵੱਡਾ ਹਾਦਸਾ (Etv Bharat (ਬਠਿੰਡਾ, ਪੱਤਰਕਾਰ))
author img

By ETV Bharat Punjabi Team

Published : 16 hours ago

Updated : 11 hours ago

ਬਠਿੰਡਾ: ਤੇਜ਼ ਬਾਰਿਸ਼ ਕਾਰਨ ਬਠਿੰਡਾ 'ਚ ਵੱਡਾ ਹਾਦਸਾ ਵਾਪਰਿਆ ਹੈ। ਬਠਿੰਡਾ ਦੇ ਤਲਵੰਡੀ ਸਾਬੋ ਰੋਡ ਉੱਤੇ ਜੀਵਨ ਸਿੰਘ ਵਾਲਾ ਨੇੜੇ ਇੱਕ ਨਿੱਜੀ ਕੰਪਨੀ ਦੀ ਬੱਸ ਹਾਦਸੇ ਦਾ ਸ਼ਿਕਾਰ ਹੋ ਗਈ। ਤੇਜ਼ ਮੀਂਹ ਕਾਰਨ ਇਹ ਹਾਦਸਾ ਵਾਪਰਿਆ ਹੈ। ਰੇਲਿੰਗ ਨਾ ਹੋਣ ਦੇ ਚੱਲਦਿਆਂ ਬੱਸ ਪੁਲ ਤੋਂ ਥੱਲੇ ਡਿੱਗ ਗਈ। ਇਸ ਹਾਦਸੇ ਵਿੱਚ 8 ਲੋਕਾਂ ਦੀ ਮੌਤ ਹੋ ਗਈ, ਮਰਨ ਵਾਲਿਆਂ ਵਿੱਚ ਬੱਚੇ ਵੀ ਸ਼ਾਮਲ ਹਨ। ਦੱਸਿਆ ਜਾ ਰਿਹਾ ਹੈ ਕਿ ਇਹ ਬੱਸ ਇੱਕ ਨਿੱਜੀ ਕੰਪਨੀ ਦੀ ਹੈ ਜੋ ਕਿ ਹਾਦਸੇ ਦਾ ਸ਼ਿਕਾਰ ਹੋ ਗਈ ਹੈ।

ਬਠਿੰਡਾ ’ਚ ਵੱਡਾ ਹਾਦਸਾ (Etv Bharat (ਬਠਿੰਡਾ, ਪੱਤਰਕਾਰ))

ਸਰਦੂਲਗੜ੍ਹ ਤੋਂ ਬਠਿੰਡਾ ਆ ਰਹੀ ਸੀ ਬੱਸ

ਜਾਣਕਾਰੀ ਦੇ ਮੁਤਾਬਿਕ ਇਹ ਨਿੱਜੀ ਬੱਸ ਸਰਦੂਲਗੜ੍ਹ ਤੋਂ ਬਠਿੰਡਾ ਆ ਰਹੀ ਸੀ ਤੇ ਇਸ ਬੱਸ ਸਵਾਰੀਆਂ ਨਾਲ ਭਰੀ ਹੋਈ ਸੀ। ਕਰੀਬ ਇੱਕ ਦਰਜਨ ਸਵਾਰੀਆਂ ਨੂੰ ਇਲਾਜ ਲਈ ਬਠਿੰਡਾ ਦੇ ਸਿਵਲ ਹਸਪਤਾਲ ਲਿਆਂਦਾ ਗਿਆ ਹੈ। ਜਖ਼ਮੀਆਂ ਵਿੱਚ ਚਾਰ ਤੋਂ ਪੰਜ ਬੱਚੇ ਵੀ ਸ਼ਾਮਲ ਹਨ। ਹਾਲਾਂਕਿ ਇਹ ਬੱਸ ਕਿਵੇਂ ਪੁਲ ਤੋਂ ਨਾਲੇ ’ਚ ਡਿੱਗੀ ਇਸ ਦਾ ਕਾਰਨ ਅਜੇ ਸਪਸ਼ਟ ਨਹੀਂ ਹੋ ਸਕਿਆ ਹੈ।

ਹਾਦਸੇ ਦੀ ਸੂਚਨਾ ਮਿਲਦੇ ਹੀ 'ਆਪ' ਵਿਧਾਇਕ ਜਗਰੂਪ ਸਿੰਘ ਗਿੱਲ ਮੌਕੇ 'ਤੇ ਪਹੁੰਚ ਗਏ। ਵਿਧਾਇਕ ਜਗਰੂਪ ਸਿੰਘ ਗਿੱਲ ਨੇ ਕਿਹਾ- ਇਹ ਘਟਨਾ ਬਹੁਤ ਹੀ ਦੁਖਦਾਈ ਹੈ। 5 ਲੋਕਾਂ ਦੀ ਮੌਕੇ 'ਤੇ ਹੀ ਮੌਤ ਹੋ ਗਈ ਸੀ, ਜਦਕਿ ਬਾਕੀ ਲੋਕਾਂ ਦੀ ਹਸਪਤਾਲ 'ਚ ਮੌਤ ਹੋ ਗਈ। ਜ਼ਖਮੀਆਂ ਦੇ ਬਿਹਤਰ ਇਲਾਜ ਲਈ ਸੀ.ਐਮ.ਓ ਨੂੰ ਆਦੇਸ਼ ਦਿੱਤੇ ਗਏ ਹਨ। ਲੋਕਾਂ ਦੀ ਆਰਥਿਕ ਮਦਦ ਲਈ ਡੀਸੀ ਸਾਹਿਬ ਨਾਲ ਗੱਲ ਕੀਤੀ ਜਾਵੇਗੀ। ਅਸੀਂ ਪ੍ਰਮਾਤਮਾ ਅੱਗੇ ਅਰਦਾਸ ਕਰਦੇ ਹਾਂ ਕਿ ਸਾਰੇ ਜ਼ਖਮੀ ਜਲਦੀ ਠੀਕ ਹੋ ਜਾਣ।

Last Updated : 11 hours ago
ETV Bharat Logo

Copyright © 2024 Ushodaya Enterprises Pvt. Ltd., All Rights Reserved.