ਅੰਮ੍ਰਿਤਸਰ : ਜ਼ਿਲ੍ਹਾ ਅੰਮ੍ਰਿਤਸਰ ਕਮਿਸ਼ਨਰੇਟ ਪੁਲਿਸ ਵੱਲੋਂ ਇੱਕ ਵੱਡੀ ਸਫਲਤਾ ਹਾਸਿਲ ਕਰਦਿਆਂ ਅੰਤਰ-ਰਾਜੀ ਸੰਗਠਿਤ ਅਪਰਾਧ ਸਿੰਡੀਕੇਟ ਚਲਾਉਣ ਵਾਲੇ 5 ਵਿਅਕਤੀਆਂ ਨੂੰ ਗ੍ਰਿਫਤਾਰ ਕਰਕੇ 2 ਪਿਸਤੌਲਾਂ ਅਤੇ 8 ਜਿੰਦਾ ਰੌਂਦ ਬਰਾਮਦ ਕੀਤੇ ਗਏ। ਇਨ੍ਹਾਂ ਵੱਲੋਂ ਮੱਧ ਪ੍ਰਦੇਸ਼ ਦੇ ਖੰਡਵਾ ਤੋਂ ਹਥਿਆਰ ਮੰਗਵਾਏ ਗਏ ਸਨ। ਆਰਮਜ਼ ਐਕਟ ਅਤੇ ਨਵੀਂ ਲਾਗੂ ਹੋਈ ਧਾਰਾ 111 ਬੀਐਨਐਸ ਦੇ ਤਹਿਤ ਮਾਮਲਾ ਦਰਜ ਕੀਤਾ ਗਿਆ ਜਿਸ ਦੇ ਤਹਿਤ ਸੰਗਠਿਤ ਅਪਰਾਧ ਸਜ਼ਾਯੋਗ ਹੈ। ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਉਹ ਅੰਮ੍ਰਿਤਸਰ ਵਿੱਚ ਵਿਰੋਧੀ ਗਿਰੋਹ ਨੂੰ ਨਿਸ਼ਾਨਾ ਬਣਾਉਣ ਦੀ ਯੋਜਨਾ ਬਣਾ ਰਹੇ ਸਨ।
5 ਵਿਅਕਤੀਆਂ ਨੂੰ ਗ੍ਰਿਫਤਾਰ ਕੀਤਾ: ਮਾਮਲੇ ਸਬੰਧੀ ਇਹ ਜਾਣਕਾਰੀ ਪੰਜਾਬ ਦੇ ਡਾਇਰੈਕਟਰ ਜਨਰਲ ਆਫ ਪੁਲਿਸ ਗੌਰਵ ਯਾਦਵ ਨੇ ਸੋਸ਼ਲ ਮੀਡੀਆ ਅਕਾਊਂਟ ਐਕਸ 'ਤੇ ਸਾਂਝੀ ਕੀਤੀ। ਇਸ ਪੋਸਟ ਜ਼ਰੀਏ DGP ਗੌਰਵ ਯਾਦਵ ਨੇ ਦੱਸਿਆ ਕਿ ਅੰਮ੍ਰਿਤਸਰ ਕਮਿਸ਼ਨਰੇਟ ਪੁਲਿਸ ਨੇ ਅੰਤਰ-ਰਾਜੀ ਸੰਗਠਿਤ ਅਪਰਾਧ ਸਿੰਡੀਕੇਟ ਚਲਾਉਣ ਵਾਲੇ ਗਿਰੋਹ ਦੇ 5 ਵਿਅਕਤੀਆਂ ਨੂੰ ਗ੍ਰਿਫਤਾਰ ਕੀਤਾ ਹੈ। ਫੜੇ ਗਏ ਮੁਲਜ਼ਮਾਂ ਕੋਲੋਂ 2 ਪਿਸਤੌਲਾਂ, 8 ਜਿੰਦਾ ਰੌਂਦ ਬਰਾਮਦ ਕੀਤੇ ਗਏ ਹਨ। ਉਨ੍ਹਾਂ ਦੱਸਿਆ ਕਿ ਮੁਲਜ਼ਮਾਂ ਵੱਲੋਂ ਮੱਧ ਪ੍ਰਦੇਸ਼ ਦੇ ਖੰਡਵਾ ਤੋਂ ਹਥਿਆਰ ਮੰਗਵਾਏ ਗਏ ਸਨ।
ਵਿਰੋਧੀ ਗਿਰੋਹ ਨੂੰ ਨਿਸ਼ਾਨਾ ਬਣਾਉਣ ਦੀ ਯੋਜਨਾ : ਪੰਜਾਬ ਦੇ ਡੀਜੀਪੀ ਗੌਰਵ ਯਾਦਵ ਨੇ ਅੱਗੇ ਦੱਸਿਆ ਕਿ ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਮੁਲਜ਼ਮ ਅੰਮ੍ਰਿਤਸਰ ਵਿੱਚ ਵਿਰੋਧੀ ਗਿਰੋਹ ਨੂੰ ਨਿਸ਼ਾਨਾ ਬਣਾਉਣ ਦੀ ਯੋਜਨਾ ਬਣਾ ਰਹੇ ਸਨ, ਪਰ ਚੌਕਸ ਪੁਲਿਸ ਨੇ ਪਹਿਲਾਂ ਹੀ ਮੁਲਜ਼ਮਾਂ ਨੂੰ ਗ੍ਰਿਫਤਾਰ ਕਰ ਲਿਆ। ਮੁਲਜ਼ਮਾਂ ਖ਼ਿਲਾਫ਼ ਆਰਮਜ਼ ਐਕਟ ਅਤੇ ਨਵੀਂ ਲਾਗੂ ਕੀਤੀ ਧਾਰਾ 111 BNS ਦੇ ਤਹਿਤ ਮਾਮਲਾ ਦਰਜ ਕੀਤਾ ਗਿਆ ਹੈ।
- ਗੰਦੇ ਪਾਣੀ ਦੀ ਨਿਕਾਸੀ ਨਾ ਹੋਣ ਕਾਰਨ ਤੰਗ ਆਏ ਹੁਸ਼ਿਆਰਪੁਰ ਵਾਸੀ, ਪ੍ਰਸ਼ਾਸਨ ਖਿਲਾਫ ਕੀਤੀ ਨਾਅਰੇਬਾਜ਼ੀ - lack of drainage in Hoshiarpur
- ਸੜਕਾਂ 'ਤੇ ਖੜਾ ਮੀਂਹ ਦਾ ਪਾਣੀ ਲੋਕਾਂ ਲਈ ਬਣਿਆ ਮੁਸੀਬਤ, ਨਗਰ ਨਿਗਮ 'ਚ ਵੀ ਲੋਕਾਂ ਦੀ ਸੁਣਵਾਈ ਨਹੀਂ - Water Sewage Problem
- ਅਮਰਨਾਥ ਯਾਤਰਾ 10ਵੇਂ ਦਿਨ ਵੀ ਜਾਰੀ, ਹੁਣ ਤੱਕ ਲੱਖਾਂ ਸ਼ਰਧਾਲੂਆਂ ਨੇ ਬਾਬਾ ਬਰਫਾਨੀ ਦੇ ਦਰਸ਼ਨ ਕੀਤੇ - Amarnath Yatra 2024
ਜ਼ਿਕਰਯੋਗ ਹੈ ਕਿ ਪੰਜਾਬ ਪੁਲਿਸ ਵੱਲੋਂ ਇਹਨੀਂ ਦਿਨੀਂ ਮੁਸਤੈਦੀ ਦਿਖਾਉਂਦੇ ਹੋਏ ਲਗਾਤਾਰ ਬਦਮਾਸ਼ਾਂ ਉੱਤੇ ਠੱਲ ਪਾਈ ਜਾ ਰਹੀ ਹੈ। ਬੀਤੇ ਦਿਨ ਪੰਜਾਬ ਦੇ ਜਲੰਧਰ ਕਾਊਂਟਰ ਇੰਟੈਲੀਜੈਂਸ ਵਿੰਗ ਨੇ ਬੱਬਰ ਖਾਲਸਾ ਇੰਟਰਨੈਸ਼ਨਲ ਦੇ ਇੱਕ ਸਰਗਰਮ ਮੈਂਬਰ ਨੂੰ ਗ੍ਰਿਫਤਾਰ ਕੀਤਾ ਹੈ। ਮੁਲਜ਼ਮ ਦੀ ਪਛਾਣ ਸਿਮਰਨਜੀਤ ਸਿੰਘ ਉਰਫ਼ ਬਬਲੂ ਵਜੋਂ ਹੋਈ ਹੈ। ਮੁਲਜ਼ਮ ਬੱਬਰ ਖਾਲਸਾ ਦੇ ਕਥਿਤ ਅੱਤਵਾਦੀ ਰਤਨਦੀਪ ਸਿੰਘ ਦੇ ਕਤਲ 'ਚ ਸ਼ਾਮਲ ਸੀ। ਖੁਫੀਆ ਸੂਚਨਾ ਦੇ ਆਧਾਰ 'ਤੇ ਜਲੰਧਰ ਕਾਊਂਟਰ ਇੰਟੈਲੀਜੈਂਸ ਨੇ ਮੁੱਖ ਹਮਲਾਵਰ ਸਿਮਰਨਜੀਤ ਬਬਲੂ ਨੂੰ ਗ੍ਰਿਫਤਾਰ ਕੀਤਾ।