ETV Bharat / state

ਗੁਰਦੁਆਰਾ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਪਾਤਸ਼ਾਹੀ ਨੌਵੀਂ 'ਚ ਅਰਦਾਸੀ ਸਿੰਘ ਨਾਲ ਕੀਤੀ ਬਦਸਲੂਕੀ, ਸੀਸੀਟੀਵੀ ਵੀਡੀਓ ਵਾਇਰਲ - Maltreatment of Ardasi Singh - MALTREATMENT OF ARDASI SINGH

Gurdwara Sri Guru Teg Bahadur Sahib: ਅੰਮ੍ਰਿਤਸਰ ਵਿਖੇ ਗੁਰਦੁਆਰਾ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਪਾਤਸ਼ਾਹੀ ਨੌਵੀਂ ਬਾਬਾ ਬਕਾਲਾ ਸਾਹਿਬ ਵਿੱਚ ਇੱਕ ਅਨਜਾਣ ਵਿਅਕਤੀ ਵੱਲੋਂ ਸੇਵਾਦਾਰ ਅਰਦਾਸੀਏ ਸਿੰਘ ਨਾਲ ਬਦਸਲੂਕੀ ਦਾ ਮਾਮਲਾ ਸਾਹਮਣੇ ਆਇਆ ਹੈ। ਪੜ੍ਹੋ ਪੂਰੀ ਖਬਰ...

MALTREATMENT OF ARDASI SINGH
ਅਰਦਾਸੀ ਸਿੰਘ ਨਾਲ ਕੀਤੀ ਬਦਸਲੂਕੀ (ETV Bharat (ਅੰਮ੍ਰਿਤਸਰ, ਪੱਤਰਕਾਰ))
author img

By ETV Bharat Punjabi Team

Published : Aug 16, 2024, 6:42 PM IST

ਅਰਦਾਸੀ ਸਿੰਘ ਨਾਲ ਕੀਤੀ ਬਦਸਲੂਕੀ (ETV Bharat (ਅੰਮ੍ਰਿਤਸਰ, ਪੱਤਰਕਾਰ))

ਅੰਮ੍ਰਿਤਸਰ : ਗੁਰਦੁਆਰਾ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਪਾਤਸ਼ਾਹੀ ਨੌਵੀਂ ਬਾਬਾ ਬਕਾਲਾ ਸਾਹਿਬ ਵਿੱਚ ਅਰਦਾਸੀਏ ਸਿੰਘ ਨਾਲ ਬਦਸਲੂਕੀ ਕੀਤੇ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ। ਇਸ ਘਟਨਾ ਸਬੰਧੀ ਜਾਣਕਾਰੀ ਦਿੰਦਿਆਂ ਗੁਰਦੁਆਰਾ ਸਾਹਿਬ ਦੇ ਮੈਨੇਜਰ ਗੁਰਪ੍ਰੀਤ ਸਿੰਘ ਮੱਲੇਵਾਲ ਨੇ ਦੱਸਿਆ ਕਿ ਅੱਜ ਸਵੇਰੇ ਤੜਕਸਾਰ ਇੱਕ ਵਿਅਕਤੀ ਗੁਰਦੁਆਰਾ ਸ੍ਰੀ ਭੋਰਾ ਸਾਹਿਬ ਵਿਖੇ ਨਤਮਸਤਕ ਹੋਣ ਦੇ ਲਈ ਪਹੁੰਚਿਆ।

ਚਾਬੀਆਂ ਚੁੱਕਣ ਦੀ ਕੋਸ਼ਿਸ਼ ਕੀਤੀ ਗਈ: ਇੱਕ ਵਾਰ ਮੱਥਾ ਟੇਕਣ ਤੋਂ ਬਾਅਦ ਮੁੜ ਤੋਂ ਥੋੜੀ ਦੇਰ ਬਾਅਦ ਜਦੋਂ ਗੁਰਦੁਆਰਾ ਸ੍ਰੀ ਭੋਰਾ ਸਾਹਿਬ ਦੇ ਵਿੱਚ ਦਾਖਿਲ ਹੁੰਦਾ ਹੈ ਤਾਂ ਇਸ ਦੌਰਾਨ ਉਸ ਵੱਲੋਂ ਗੁਰਦੁਆਰਾ ਸਾਹਿਬ ਦੇ ਅਰਦਾਸੀਏ ਸਿੰਘ ਦੇ ਨਾਲ ਬਦਸਲੂਕੀ ਕੀਤੀ ਗਈ। ਗੁਰਦੁਆਰਾ ਸਾਹਿਬ ਦੇ ਅੰਦਰ ਗੋਲਕ ਦੇ ਵਿੱਚ ਪੈਸੇ ਪਾਉਣ ਲਈ ਲਗਾਈ ਚਪਟੀ ਚੁੱਕਣ ਤੋਂ ਇਲਾਵਾ ਚਾਬੀਆਂ ਚੁੱਕਣ ਦੀ ਕੋਸ਼ਿਸ਼ ਕੀਤੀ ਗਈ। ਉਕਤ ਵਿਅਕਤੀ ਦੀ ਇਸ ਹਰਕਤ ਨੂੰ ਦੇਖਦਿਆਂ ਐਸਜੀਪੀਸੀ ਮੁਲਾਜ਼ਮਾਂ ਅਤੇ ਸੰਗਤ ਦੇ ਸਹਿਯੋਗ ਨਾਲ ਕਾਬੂ ਕਰਕੇ ਗੁਰਦੁਆਰਾ ਸਾਹਿਬ ਤੋਂ ਬਾਹਰ ਲਿਜਾਇਆ ਗਿਆ।

ਸੇਵਾਦਾਰਾਂ ਨਾਲ ਬਹਿਸ ਅਤੇ ਹੱਥੋਪਾਈ : ਉਸਨੂੰ ਸਮਝਾ ਕੇ ਬਾਹਰ ਭੇਜਣ ਦੀ ਕੋਸ਼ਿਸ਼ ਕੀਤੀ ਤਾਂ ਉਹ ਬਾਹਰ ਜਾਣ ਦੀ ਬਜਾਏ ਉਹ ਸੇਵਾਦਾਰਾਂ ਨਾਲ ਬਹਿਸ ਅਤੇ ਹੱਥੋਪਾਈ ਕਰਨ ਦੀ ਕੋਸ਼ਿਸ਼ ਕੀਤੀ ਗਈ। ਉਨ੍ਹਾਂ ਦੱਸਿਆ ਕਿ ਇਸ ਸਬੰਧੀ ਪੁਲਿਸ ਨੂੰ ਸੂਚਿਤ ਕੀਤਾ ਗਿਆ ਸੀ ਅਤੇ ਪੁਲਿਸ ਵੱਲੋਂ ਉਕਤ ਵਿਅਕਤੀ ਨੂੰ ਹਿਰਾਸਤ ਵਿੱਚ ਲਿਆ ਗਿਆ ਹੈ।

ਕਾਬੂ ਕੀਤੇ ਵਿਅਕਤੀ ਕੋਲੋਂ ਕੀਤੀ ਜਾ ਰਹੀ ਪੁੱਛ ਪੜਤਾਲ: ਉੱਧਰ ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਡੀਐਸਪੀ ਬਾਬਾ ਬਕਾਲਾ ਸੁਵਿੰਦਰਪਾਲ ਸਿੰਘ ਨੇ ਦੱਸਿਆ ਕਿ ਸਵੇਰੇ ਇੱਕ ਵਿਅਕਤੀ ਵੱਲੋਂ ਗੁਰਦੁਆਰਾ ਸਾਹਿਬ ਦੇ ਵਿੱਚ ਮੱਥਾ ਟੇਕਣ ਦੌਰਾਨ ਅਰਦਾਸੀ ਸਿੰਘ ਦੇ ਨਾਲ ਬਦਸਲੂਕੀ ਦਾ ਮਾਮਲਾ ਸਾਹਮਣੇ ਆਏ ਸੀ। ਜਿਸ ਤੋਂ ਬਾਅਦ ਪੁਲਿਸ ਵੱਲੋਂ ਇਸ ਮਾਮਲੇ ਦੇ ਵਿੱਚ ਕਾਬੂ ਕੀਤੇ ਵਿਅਕਤੀ ਕੋਲੋਂ ਪੁੱਛ ਪੜਤਾਲ ਕੀਤੀ ਜਾ ਰਹੀ ਹੈ। ਉਨ੍ਹਾਂ ਨੇ ਕਿਹਾ ਕਿ ਗੁਰਦੁਆਰਾ ਸਾਹਿਬ ਵੱਲੋਂ ਸ਼ਿਕਾਇਤ ਮਿਲੀ ਹੈ ਅਤੇ ਕਾਨੂੰਨ ਅਨੁਸਾਰ ਬਣਦੀ ਕਾਰਵਾਈ ਕੀਤੀ ਜਾਵੇਗੀ।

ETV Bharat Logo

Copyright © 2025 Ushodaya Enterprises Pvt. Ltd., All Rights Reserved.