ਮਾਨਸਾ : ਮਾਨਸਾ ਤੋਂ ਅੱਜ ਧੱਕਾ ਮੁੱਕੀ ਦੀਆਂ ਤਸਵੀਰਾਂ ਸਾਹਮਣੇ ਆਈਆਂ ਜਦੋਂ ਪੁਲਿਸ ਅਤੇ ਪੱਲੇਦਾਰਾਂ ਦਾ ਟਕਰਾਅ ਹੋਇਆ।ਇਸ ਟਕਰਾਅ 'ਚ ਪੱਲੇਦਾਰਾਂ ਦੀਆਂ ਪੱਗਾਂ ਤੱਕ ਲੱਥ ਗਈਆਂ। ਪੱਲੇਦਾਰਾਂ ਵੱਲੋਂ ਆਪਣੀਆਂ ਮੰਗਾਂ ਠੇਕੇਦਾਰੀ ਸਿਸਟਮ ਨੂੰ ਬੰਦ ਕਰਨ ਦੀ ਮੰਗ ਨੂੰ ਲੈ ਕੇ ਪਿਛਲੇ ਸੱਤ ਮਹੀਨਿਆਂ ਤੋਂ ਸੰਗਰੂਰ ਵਿਖੇ ਪੱਕਾ ਮੋਰਚਾ ਲਗਾਇਆ ਹੋਇਆ ਹੈ।ਅੱਜ ਪੰਜਾਬ ਭਰ ਵਿੱਚ ਸਰਕਾਰ ਦੇ ਖਿਲਾਫ਼ ਡੀਸੀ ਦਫਤਰਾਂ ਦੇ ਬਾਹਰ ਧਰਨੇ ਪ੍ਰਦਰਸ਼ਨ ਕੀਤੇ ਗਏ।
ਕਦੋਂ ਤੋਂ ਲਗਾਇਆ ਧਰਨਾ: ਠੇਕੇਦਾਰੀ ਸਿਸਟਮ ਨੂੰ ਬੰਦ ਕਰਨ ਦੀ ਮੰਗ ਨੂੰ ਲੈ ਕੇ ਪੱਲੇਦਾਰਾਂ ਵੱਲੋਂ ਪਿਛਲੇ ਸੱਤ ਮਹੀਨਿਆਂ ਤੋਂ ਸੰਗਰੂਰ ਵਿਖੇ ਮੁੱਖ ਮੰਤਰੀ ਦੇ ਸ਼ਹਿਰ ਅਣਮਿਥੇ ਸਮੇਂ ਦੇ ਲਈ ਧਰਨਾ ਦਿੱਤਾ ਜਾ ਰਿਹਾ ਅੱਜ ਪੰਜਾਬ ਭਰ ਦੇ ਵਿੱਚ ਪੱਲੇਦਾਰਾਂ ਵੱਲੋਂ ਡੀਸੀ ਦਫਤਰਾਂ ਦੇ ਬਾਹਰ ਸਰਕਾਰ ਦੇ ਖਿਲਾਫ ਰੋਸ ਪ੍ਰਦਰਸ਼ਨ ਕਰਨ ਦਾ ਐਲਾਨ ਕੀਤਾ ਗਿਆ ਸੀ ਮਾਨਸਾ ਵਿਖੇ ਪੱਲੇਦਾਰਾਂ ਵੱਲੋਂ ਸ਼ਹਿਰ ਦੇ ਵਿੱਚ ਕਾਲੀਆਂ ਝੰਡੀਆਂ ਦੇ ਨਾਲ ਰੋਸ ਪ੍ਰਤਦਰਸ਼ਨ ਕਰਦੇ ਹੋਏ ਜ਼ਿਲ੍ਾ ਕਚਹਿਰੀਆਂ ਵਿੱਚ ਪੁਲਿਸ ਦੀਆਂ ਰੋਕਾਂ ਨੂੰ ਤੋੜਦੇ ਹੋਏ ਡੀਸੀ ਦਫਤਰ ਦੇ ਨਜ਼ਦੀਕ ਜਾ ਪਹੁੰਚੇ ਤਾਂ ਪੁਲਿਸ ਦੇ ਨਾਲ ਪੱਲੇਦਾਰਾਂ ਦੀ ਧੱਕਾ ਮੁੱਕੀ ਹੋਈ ਅਤੇ ਪੱਲੇਦਾਰਾਂ ਦੀਆਂ ਪੱਗਾਂ ਵੀ ਲੱਥ ਗਈਆਂ। ਇਸ ਦੌਰਾਨ ਪੱਲੇਦਾਰਾਂ ਨੇ ਕਿਹਾ ਕਿ ਪਿਛਲੇ ਸੱਤ ਮਹੀਨਿਆਂ ਤੋਂ ਉਹ ਆਪਣੀਆਂ ਮੰਗਾਂ ਨੂੰ ਲੈ ਕੇ ਸੰਗਰੂਰ ਵਿਖੇ ਪ੍ਰਦਰਸ਼ਨ ਕਰ ਰਹੇ ਹਨ ਪਰ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਪੱਲੇਦਾਰਾਂ ਦੇ ਨਾਲ ਕੋਈ ਵੀ ਮੀਟਿੰਗ ਨਹੀਂ ਕੀਤੀ ਅਤੇ ਨਾ ਹੀ ਉਹਨਾਂ ਦੀਆਂ ਮੰਗਾਂ ਵੱਲ ਧਿਆਨ ਦਿੱਤਾ ਹੈ।
ਠੇਕੇਦਾਰੀ ਸਿਸਟਮ ਨੂੰ ਬੰਦ ਨਹੀਂ ਕੀਤਾ: ਪੱਲੇਦਾਰਾਂ ਨੇ ਆਖਿਆ ਕਿ ਮੁੱਖ ਮੰਤਰੀ ਬਣਨ ਤੋਂ ਪਹਿਲਾਂ ਭਗਵੰਤ ਮਾਨ ਨੇ ਪੱਲੇਦਾਰਾਂ ਨਾਲ ਵਾਅਦਾ ਕੀਤਾ ਸੀ ਕਿ ਪੰਜਾਬ ਦੇ ਵਿੱਚ ਠੇਕੇਦਾਰੀ ਸਿਸਟਮ ਨੂੰ ਬੰਦ ਕਰ ਦਿੱਤਾ ਜਾਵੇਗਾ ਪਰ ਅਜੇ ਤੱਕ ਠੇਕੇਦਾਰੀ ਸਿਸਟਮ ਨੂੰ ਬੰਦ ਨਹੀਂ ਕੀਤਾ ਗਿਆ ਉਹਨਾਂ ਕਿਹਾ ਕਿ ਪੰਜਾਬ ਦੇ ਫੂਡ ਮਨਿਸਟਰ ਲਾਲ ਚੰਦ ਕਟਾਰੂ ਚੱਕ ਨੇ ਪੱਲੇਦਾਰਾਂ ਦੇ ਨਾਲ ਪਹਿਲਾਂ ਕੁਝ ਮੀਟਿੰਗਾਂ ਤੱਕ ਕੀਤੀਆਂ ਪਰ ਹੁਣ ਪੱਲੇਦਾਰਾਂ ਨੂੰ ਪਹਿਚਾਨਣ ਤੋਂ ਹੀ ਇਨਕਾਰ ਕਰ ਦਿੱਤਾ ਹੈ। ਉਹਨਾਂ ਇਲਜ਼ਾਮ ਲਾਇਆ ਕਿ ਮੰਤਰੀ ਤੱਕ ਠੇਕੇਦਾਰਾਂ ਨੇ ਵੱਡਾ ਚੜਾਵਾ ਚੜਾਇਆ ਹੈ ।ਜਿਸ ਕਾਰਨ ਪੱਲੇਦਾਰਾਂ ਨੂੰ ਫੂਡ ਮਨਿਸਟਰ ਪਹਿਚਾਨਣ ਤੋਂ ਮਨਾ ਕਰ ਰਿਹਾ ਹੈ ।ਉਹਨਾਂ ਕਿਹਾ ਕਿ ਅੱਜ ਫੂਡ ਮਨਿਸਟਰ ਲਾਲ ਚੰਦ ਕਟਾਰੂ ਚੱਕ ਅਤੇ ਪੰਜਾਬ ਸਰਕਾਰ ਦੇ ਖਿਲਾਫ ਵਿਰੋਧ ਪ੍ਰਦਰਸ਼ਨ ਕੀਤਾ ਗਿਆ ਹੈ ਆਉਣ ਵਾਲੇ ਦਿਨਾਂ ਦੇ ਵਿੱਚ ਜੇਕਰ ਸਰਕਾਰ ਨੇ ਉਨਾਂ ਦੀ ਮੰਗਾਂ ਵੱਲ ਧਿਆਨ ਨਾ ਦਿੱਤਾ ਤਾਂ ਪ੍ਰਦਰਸ਼ਨ ਹੋਰ ਵੀ ਤਿੱਖਾ ਸੰਘਰਸ਼ ਕਰਨਗੇ।
- ਦਰਦਨਾਕ : ਡਿਊਟੀ ਦੌਰਾਨ ਸੱਪ ਨੇ ਡੰਗਿਆਂ ਬਰਨਾਲਾ ਦਾ ਫੌਜੀ, ਹੋਈ ਮੌਤ, ਪੂਰੇ ਪਿੰਡ 'ਚ ਸੋਗ ਦੀ ਲਹਿਰ - solider simrandeep singh of died
- ਅੰਮ੍ਰਿਤਪਾਲ ਸਿੰਘ ਦੀ ਰਿਹਾਈ ਲਈ ਲੁਧਿਆਣਾ ਤੋਂ ਰਵਾਨਾਂ ਹੋਈਆਂ ਕਿਸਾਨ ਜੱਥੇਬੰਦੀਆਂ, ਅੰਮ੍ਰਿਤਸਰ ਦੇ ਡੀਸੀ ਨੂੰ ਸੌਪਿਆ ਜਾਵੇਗਾ ਮੰਗ ਪੱਤਰ - Release MP Amritpal singh
- ਨੌਜਵਾਨ ਪੋਤੇ ਦੇ ਕਤਲ ਦਾ ਨਹੀਂ ਮਿਲਿਆ ਇਨਸਾਫ ਤਾਂ ਧਰਨੇ 'ਤੇ ਬੈਠੀ ਬਜ਼ੁਰਗ ਦਾਦੀ, ਪੰਜਾਬੀ ਗਾਇਕ ਦੇ ਮੁੰਡੇ 'ਤੇ ਕਤਲ ਦੇ ਲਾਏ ਦੋਸ਼ - murder case of Gurdeep Singh Mana