ਮਾਨਸਾ: ਇਹ ਤਸਵੀਰਾਂ ਮਾਨਸਾ ਦੇ ਮਾਤਾ ਸੁੰਦਰੀ ਗਰਲਜ ਕਾਲਜ ਦੀਆਂ ਹਨ। ਜਿੱਥੇ ਇਹ ਵਿਦਿਆਰਥੀ ਧਰਨਾ ਪ੍ਰਦਰਸ਼ਨ ਕਰਨ ਨੂੰ ਮਜ਼ਬੂਰ ਹੋਏ ਹਨ। ਇਸ ਦਾ ਕਾਰਨ ਅਧਿਆਪਕਾਂ ਦੀ ਕਮੀ ਹੈ। ਵਿਦਿਆਰਥੀਆਂ ਦਾ ਕਹਿਣਾ ਹੈ ਕਿ ਪਿਛਲੇ ਦੋ ਮਹੀਨੇ ਤੋਂ ਪੜਾਈ ਨਹੀਂ ਹੋ ਰਹੀ। ਇਸ ਕਾਰਨ ਵਿਦਿਆਰਥਣਾਂ ਵੱਲੋਂ ਪਿਛਲੇ ਕਈ ਦਿਨਾਂ ਤੋਂ ਵਿਰੋਧ ਪ੍ਰਦਰਸ਼ਨ ਕੀਤੇ ਜਾ ਰਹੇ ਹਨ।
ਵਿਦਿਆਰਥਣਾਂ ਨਿਰਾਸ਼: ਇਸ ਮੌਕੇ ਵਿਦਿਆਰਥਣਾਂ ਨੇ ਕਿਹਾ ਕਿ ਕਾਲਜ ਵਿੱਚ ਕਲਾਸਾਂ ਨਾ ਲੱਗਣ ਕਾਰਨ ਉਹਨਾਂ ਨੂੰ ਨਿਰਾਸ਼ ਘਰ ਪਰਤਣਾ ਪੈਂਦਾ ਹੈ । ਉਨ੍ਹਾਂ ਦੀ ਪੜਾਈ ਖ਼ਰਾਬ ਹੋ ਰਹੀ ਹੈ ਪਰ ਇਸ ਪਾਸੇ ਕਿਸੇ ਦਾ ਕੋਈ ਧਿਆਨ ਨਹੀਂ। ਜਿਸ ਕਾਰਨ ਵਿਦਿਆਰਥੀਆਂ ਵੱਲੋਂ ਪਿਛਲੇ ਕਈ ਦਿਨਾਂ ਤੋਂ ਧਰਨੇ ਪ੍ਰਦਰਸ਼ਨ ਕੀਤੇ ਜਾ ਰਹੇ ਨੇ ਕਾਲਜ ਵਿੱਚ ਪ੍ਰਦਰਸ਼ਨ ਕਰ ਰਹੀਆਂ ਵਿਦਿਆਰਥਣਾਂ ਨੇ ਕਿਹਾ ਕਿ ਪਿਛਲੇ ਦੋ ਮਹੀਨਿਆਂ ਤੋਂ ਕਾਲਜ ਵਿੱਚ ਉਹਨਾਂ ਦੀਆਂ ਕਲਾਸਾਂ ਨਹੀਂ ਲੱਗ ਰਹੀਆਂ ਜਿਸ ਕਾਰਨ ਉਹਨਾਂ ਨੂੰ ਨਿਰਾਸ਼ ਆਪਣੇ ਘਰਾਂ ਨੂੰ ਵਾਪਸ ਪਰਤਣਾ ਪੈਂਦਾ ਹੈ।
ਪ੍ਰੋਫੈਸਰਾਂ ਦੀ ਵੱਡੀ ਕਮੀ: ਉਹਨਾਂ ਕਿਹਾ ਕਿ ਕਾਲਜ ਦੇ ਵਿੱਚ ਪ੍ਰੋਫੈਸਰਾਂ ਦੀ ਵੱਡੀ ਕਮੀ ਹੈ ਅਤੇ ਪਹਿਲਾਂ ਜੋ ਪ੍ਰੋਫੈਸਰ ਕਾਲਜ ਦੇ ਵਿੱਚ ਪੜਾਉਂਦੇ ਸਨ, ਉਹਨਾਂ ਨੂੰ ਕਿਸੇ ਕਾਰਨ ਕਰਕੇ ਕੱਢ ਦਿੱਤਾ ਗਿਆ ਹੈ ।ਜਿਸ ਕਾਰਨ ਹੁਣ ਵਿਦਿਆਰਥਣਾਂ ਦੀ ਪੜ੍ਹਾਈ 'ਤੇ ਬੁਰਾ ਅਸਰ ਪੈ ਰਿਹਾ ਹੈ। ਕਾਲਜ ਦੇ ਵਿੱਚ ਵਿਦਿਆਰਥੀਆਂ ਦੀਆਂ ਕਲਾਸਾਂ ਨਾ ਲੱਗਣ ਕਾਰਨ ਜਿੱਥੇ ਉਹਨਾਂ ਦੀ ਪੜ੍ਹਾਈ ਖਰਾਬ ਹੋ ਰਹੀ ਹੈ। ਉਥੇ ਹੀ ਆਉਣ ਵਾਲੇ ਦਿਨਾਂ ਦੇ ਵਿੱਚ ਪੇਪਰਾਂ ਦੇ ਦੌਰਾਨ ਵੀ ਉਹਨਾਂ ਨੂੰ ਨੁਕਸਾਨ ਝੱਲਣਾ ਪਵੇਗਾ। ਇੰਨ੍ਹਾ ਹੀ ਨਹੀਂ ਇਸ ਤੋਂ ਉਹਨਾਂ ਕਿਹਾ ਕਿ ਇਸ ਤੋਂ ਪਹਿਲਾਂ ਜ਼ਿਲ੍ਹੇ ਦੇ ਡਿਪਟੀ ਕਮਿਸ਼ਨਰ ਨੂੰ ਵੀ ਕਾਲਜ 'ਚ ਪ੍ਰੋਫੈਸਰਾਂ ਦੀ ਕਮੀ ਨੂੰ ਪੂਰਾ ਕਰਨ ਸਬੰਧੀ ਮੰਗ ਪੱਤਰ ਦਿੱਤਾ ਗਿਆ ਸੀ ਪਰ ਅਜੇ ਤੱਕ ਉਸ 'ਤੇ ਵੀ ਕੋਈ ਕਾਰਵਾਈ ਨਹੀਂ ਹੋਈ । ਵਿਦਿਆਰਥੀਆਂ ਨੇ ਮੰਗ ਕਰਦੇ ਹੋਏ ਕਿਹਾ ਕਿ ਕਾਲਜ ਦੇ ਵਿੱਚ ਤੁਰੰਤ ਪ੍ਰੋਫੈਸਰਾਂ ਦੀ ਕਮੀ ਨੂੰ ਪੂਰਾ ਕੀਤਾ ਜਾਵੇ ਤਾਂ ਕਿ ਵਿਦਿਆਰਥੀਆਂ ਦੀ ਪੜ੍ਹਾਈ ਰੈਗੂਲਰ ਜਾਰੀ ਰਹੇ।
- ਬਿਆਸ ਦਰਿਆ 'ਚ ਡੁੱਬੇ 4 ਨੌਜਵਾਨਾਂ ਦਾ ਮਾਮਲਾ; 3 ਦਿਨਾਂ ਬਾਅਦ ਵੀ ਗੋਤਾਖੋਰਾਂ ਦੇ ਹੱਥ ਖਾਲੀ, ਹੁਣ ਗੋਇੰਦਵਾਲ ਸਾਹਿਬ ਦੇ ਦਰਿਆ 'ਚ ਸਰਚ ਅਭਿਆਨ ਜਾਰੀ - Boys Drowned Into Beas River
- ਨਵਾਂ ਘਰ ਲੈਣ ਵਾਲਿਆਂ ਲਈ ਵੱਡੀ ਖ਼ਬਰ, ਐੱਨਓਸੀ ਦਾ ਝੰਜਟ ਹੋਇਆ ਖ਼ਤਮ, ਹੁਣ ਫਟਾਫ਼ਟ ਹੋਣਗੀਆਂ ਰਜਿਸਟਰੀਆਂ.... - NO NOC
- ਗੈਂਗਸਟਰ ਤਾਂ ਵਥੇਰੇ ਨੇ ਪਰ ਕੀ ਤੁਸੀਂ ਜਾਣਦੋ ਹੋ ਸਭ ਤੋਂ ਅਮੀਰ ਗੈਂਗਸਟਰ ਬਾਰੇ, ਜੇ ਨਹੀਂ ਤਾਂ ਜਰੂਰ ਪੜ੍ਹੋ ਇਹ ਕਹਾਣੀ, ਜੋ ਸੁਪਾਰੀ ਲੈ ਕੇ ਬਣਿਆ ਕਰੋੜਪਤੀ... - WHO IS JAGGU BHAGWANPURIA