ਮਾਨਸਾ: ਜ਼ਿਲ੍ਹਾ ਮਾਨਸਾ ਵਿੱਚ 19 ਸਾਲ ਦੀ ਕੁੜੀ ਅਤੇ 45 ਸਾਲਾਂ ਦੇ ਵਿਅਕਤੀ ਨੂੰ ਕਥਿਤ ਨਜਾਇਜ਼ ਸਬੰਧਾਂ ਦੇ ਚੱਲਦਿਆਂ ਕਤਲ ਕਰ ਦਿੱਤਾ ਗਿਆ। ਪੁਲਿਸ ਮੁਤਾਬਿਕ ਇਸ ਵਾਰਦਾਤ ਨੂੰ ਅੰਜਾਮ ਮ੍ਰਿਤਕ ਕੁੜੀ ਅਤੇ ਵਿਅਕਤੀ ਦੇ ਪਰਿਵਾਰਾਂ ਵੱਲੋਂ ਮਿਲ ਕੇ ਦਿੱਤਾ ਗਿਆ। ਦੋਹਰੇ ਕਤਲ ਮਾਮਲੇ ਵਿੱਚ ਪੁਲਿਸ ਵੱਲੋਂ ਤਿੰਨ ਮੁਲਜ਼ਮਾਂ ਨੂੰ ਗ੍ਰਿਫਤਾਰ ਕਰਕੇ ਵਾਰਦਾਤ ਵਿੱਚ ਵਰਤੀ ਗਈ ਐਕਸਯੂਵੀ ਗੱਡੀ ਬਰਾਮਦ ਕੀਤੀ ਗਈ ਹੈ।
ਤਿੰਨ ਗ੍ਰਿਫ਼ਤਾਰ, ਚਾਰ ਫਰਾਰ: ਪੁਲਿਸ ਦਾ ਕਹਿਣਾ ਹੈ ਕਿ ਨਜਾਇਜ਼ ਸਬੰਧਾਂ ਦੇ ਚੱਲਦਿਆਂ ਪਿਤਾ ਵੱਲੋਂ ਆਪਣੀ 19 ਸਾਲ ਦੀ ਧੀ ਅਤੇ ਪੁੱਤਰ ਵੱਲੋਂ ਆਪਣੇ 45 ਸਾਲ ਦੇ ਪਿਤਾ ਦਾ ਕੁਝ ਸਾਥੀਆਂ ਨਾਲ ਮਿਲ ਕੇ ਕਤਲ ਕੀਤਾ ਗਿਆ ਸੀ। ਹੁਣ ਇਸ ਮਾਮਲੇ ਵਿੱਚ ਪੁਲਿਸ ਨੇ ਗੁੱਥੀ ਸੁਲਝਾਉਂਦੇ ਹੋਏ ਸੱਤ ਮੁਲਜ਼ਮਾਂ ਉੱਤੇ ਮਾਮਲਾ ਦਰਜ ਕਰਕੇ ਤਿੰਨ ਨੂੰ ਗ੍ਰਿਫਤਾਰ ਕਰ ਲਿਆ ਹੈ। ਜਦੋਂ ਕਿ ਚਾਰ ਅਜੇ ਵੀ ਪੁਲਿਸ ਦੀ ਪਕੜ ਤੋਂ ਦੂਰ ਹਨ।
ਲਾਸ਼ਾਂ ਨਹਿਰ ਵਿੱਚ ਸੁੱਟੀਆਂ: ਐਸਪੀ ਇਨਵੈਸਟੀਗੇਸ਼ਨ ਮਨਮੋਹਨ ਸਿੰਘ ਔਲਖ ਨੇ ਦੱਸਿਆ ਕਿ 19 ਦੀ ਕੁੜੀ ਅਤੇ 45 ਸਾਲ ਦੇ ਸ਼ਖ਼ਸ ਵਿਚਾਲੇ ਨਜਾਇਜ਼ ਸਬੰਧ ਸਨ। ਜਿਸ ਦੇ ਚਲਦਿਆਂ ਉਹ ਦੋਨੋਂ ਹੀ ਕੁਝ ਸਮਾਂ ਪਹਿਲਾਂ ਘਰੋਂ ਫਰਾਰ ਹੋ ਗਏ ਸਨ ਪਰ ਦੋਨੋਂ ਹੀ ਪਰਿਵਾਰਾਂ ਵੱਲੋਂ ਬੇਇਜਤੀ ਮਹਿਸੂਸ ਕਰਦੇ ਹੋਏ ਆਪਣੇ ਰਿਸ਼ਤੇਦਾਰਾਂ ਦੇ ਨਾਲ ਮਿਲ ਕੇ ਉਹਨਾਂ ਨੂੰ ਖੇਤਾਂ ਵਿੱਚ ਇੱਕ ਮੋਟਰ ਉੱਤੇ ਬੁਲਾ ਕੇ ਤੇਜ਼ਧਾਰ ਹਥਿਆਰਾਂ ਦੇ ਨਾਲ ਕਤਲ ਕਰ ਦਿੱਤਾ ਗਿਆ ਅਤੇ ਲਾਸ਼ਾਂ ਨੂੰ ਖੁਰਦ-ਬੁਰਦ ਕਰਨ ਦੇ ਲਈ ਭਾਖੜਾ ਨਹਿਰ ਵਿੱਚ ਸੁੱਟ ਦਿੱਤਾ।
- ਕਿਸਾਨ ਆਗੂ ਸਰਵਣ ਪੰਧੇਰ ਨੇ ਕੀਤੀ ਪ੍ਰੈੱਸ ਕਾਨਫਰੰਸ, ਅੰਮ੍ਰਿਤਸਰ ਰੇਲਵੇ ਸਟੇਸ਼ਨ ਤੋਂ ਸ਼ੰਭੂ ਬਾਰਡਰ ਲਈ ਜਥਾ ਰਵਾਨਾ
- ਖ਼ਜ਼ਾਨਾ ਮੰਤਰੀ ਦੇ ਹਲਕੇ 'ਚ ਜ਼ਹਿਰੀਲੀ ਸ਼ਰਾਬ ਨੇ ਘਰਾਂ 'ਚ ਵਿਛਾਏ ਸੱਥਰ, ਚਾਰ ਲੋਕਾਂ ਦੀ ਮੌਤ, ਪੁਲਿਸ ਨੇ ਦੋ ਵਿਅਕਤੀਆਂ ਨੂੰ ਕੀਤਾ ਗ੍ਰਿਫਤਾਰ, ਜਾਂਚ ਜਾਰੀ
- ਲੋਕ ਸਭਾ ਚੋਣਾਂ ਤੋਂ ਪਹਿਲਾਂ ਲੁਧਿਆਣਾ ਦੀ ਮੁੱਖ ਚੋਣ ਅਫਸਰ ਦਾ ਬਿਆਨ, ਕਿਹਾ- 39 ਥਾਂ ਨਾਕੇਬੰਦੀ ਦੇ ਨਾਲ 42 ਫਲਾਇੰਗ ਸਕੁਇਡ ਟੀਮਾਂ ਤਾਇਨਾਤ, ਸ਼ਿਕਾਇਤ ਲਈ ਬਣਾਈ ਐਪ
ਕੁੜੀ ਦੀ ਲਾਸ਼ ਬਰਾਮਦ: ਪੁਲਿਸ ਨੇ ਥੋੜ੍ਹੇ ਸਮੇਂ ਦੇ ਵਿੱਚ ਹੀ ਕਤਲ ਦੀ ਗੁੱਥੀ ਨੂੰ ਸੁਲਝਾਉਂਦਿਆਂ ਹੋਇਆ ਲੜਕੀ ਦੀ ਲਾਸ਼ ਬਰਾਮਦ ਕਰ ਲਈ ਹੈ ਜਦੋਂ ਕਿ ਅਜੇ ਤੱਕ ਵਿਅਕਤੀ ਦੀ ਲਾਸ਼ ਲਈ ਭਾਲ ਜਾਰੀ ਹੈ। ਪੁਲਿਸ ਵੱਲੋਂ ਇਸ ਮਾਮਲੇ ਵਿੱਚ ਤਿੰਨ ਮੁਲਜ਼ਮਾਂ ਨੂੰ ਗ੍ਰਿਫਤਾਰ ਕੀਤਾ ਗਿਆ ਹੈ ਅਤੇ ਬਾਕੀ 4 ਦੀ ਭਾਲ ਕੀਤੀ ਜਾ ਰਹੀ ਹੈ।