ਮਾਨਸਾ : ਨਸ਼ਿਆਂ ਦੇ ਖਿਲਾਫ ਪੰਜਾਬ ਪੁਲਿਸ ਵੱਲੋਂ ਚਲਾਈ ਗਈ ਮੁਹਿੰਮ ਦੇ ਤਹਿਤ ਬੀਤੇ ਦਿਨ ਮਾਨਸਾ ਵਿਖੇ ਬਠਿੰਡਾ ਰੇਂਜ ਦੇ ਏਡੀਜੀਪੀ ਵੱਲੋਂ ਜ਼ਿਲ੍ਹੇ ਦੇ ਵਿੱਚ ਨਸ਼ਿਆਂ ਦੇ ਖਿਲਾਫ ਬਣੀਆ ਕਮੇਟੀਆਂ ਅਤੇ ਪੁਲਿਸ ਅਧਿਕਾਰੀਆਂ ਦੇ ਨਾਲ ਮੀਟਿੰਗ ਕੀਤੀ ਗਈ। ਇਸ ਦੌਰਾਨ ਉਹਨਾਂ ਜ਼ਿਲ੍ਹਾ ਵਾਸੀਆਂ ਨੂੰ ਅਪੀਲ ਕੀਤੀ ਕਿ ਨਸ਼ੇ ਦੇ ਤਸਕਰਾਂ ਨੂੰ ਗ੍ਰਿਫਤਾਰ ਕਰਨ ਦੇ ਲਈ ਪੁਲਿਸ ਦਾ ਸਾਥ ਦਿੱਤਾ ਜਾਵੇ ਤਾਂ ਕਿ ਨਸ਼ੇ ਨੂੰ ਠੱਲ ਪਾਈ ਜਾ ਸਕੇ।
ਨਸ਼ਾ ਤਸਕਰਾਂ 'ਤੇ ਕਾਬੂ: ਮਾਨਸਾ ਵਿਖੇ ਏਡੀਜੀਪੀ ਬਠਿੰਡਾ ਰੇਂਜ ਸੁਰਿੰਦਰ ਪਾਲ ਸਿੰਘ ਪਰਮਾਰ ਵੱਲੋਂ ਜ਼ਿਲ੍ਹੇ ਦੇ ਵਿੱਚ ਨਸ਼ੇ ਦੇ ਖਿਲਾਫ ਕੰਮ ਕਰਨ ਵਾਲੀਆਂ ਪਿੰਡਾਂ ਦੀਆਂ ਕਮੇਟੀਆਂ ਕਲੱਬਾਂ ਅਤੇ ਸ਼ਹਿਰ ਵਾਸੀਆਂ ਦੇ ਨਾਲ ਮੀਟਿੰਗ ਕੀਤੀ ਗਈ। ਇਸ ਦੌਰਾਨ ਜਿਲੇ ਦੇ ਪੁਲਿਸ ਅਧਿਕਾਰੀ ਵੀ ਮੌਜੂਦ ਰਹੇ, ਉਹਨਾਂ ਕਿਹਾ ਕਿ ਨਸ਼ੇ ਦੇ ਖਿਲਾਫ ਚਲਾਈ ਗਈ। ਪੁਲਿਸ ਵੱਲੋਂ ਮੁਹਿੰਮ ਦੇ ਤਹਿਤ ਨਸ਼ਾ ਤਸਕਰਾਂ ਨੂੰ ਗ੍ਰਿਫਤਾਰ ਕਰਨ ਦੇ ਲਈ ਪੁਲਿਸ ਵੱਲੋਂ ਅਭਿਆਨ ਚਲਾਇਆ ਜਾ ਰਿਹਾ। ਜਿਸ ਦੇ ਵਿੱਚ ਆਮ ਲੋਕਾਂ ਦਾ ਪੁਲਿਸ ਨੂੰ ਸਹਿਯੋਗ ਵੀ ਬਹੁਤ ਜਰੂਰੀ ਹੈ ਉਹਨਾਂ ਕਿਹਾ ਕਿ ਅੱਜ ਮੀਟਿੰਗ ਦੇ ਵਿੱਚ ਪਿੰਡਾਂ ਦੇ ਵਿੱਚ ਬਣਾਈਆਂ ਕਮੇਟੀਆਂ ਦੇ ਮੈਂਬਰਾਂ ਨੇ ਆਪਣੇ ਵਿਚਾਰ ਸਾਂਝੇ ਕੀਤੇ ਹਨ ਅਤੇ ਇਨਾਂ ਵਿਚਾਰਾਂ ਦੇ ਤਹਿਤ ਹੀ ਪੁਲਿਸ ਨਸ਼ੇ ਦੇ ਤਸਕਰਾਂ 'ਤੇ ਕਾਬੂ ਪਾਉਣ ਦੇ ਲਈ ਕੰਮ ਕਰੇਗੀ।
ਪੰਜਾਬ ਕੈਬਨਿਟ ਦੀ ਮੀਟਿੰਗ ਅੱਜ, ਕਈ ਅਹਿਮ ਫੈਸਲੇ ਲਏ ਜਾਣ ਦੀ ਸੰਭਾਵਨਾ - Punjab Cabinet Meeting
ਉਨ੍ਹਾਂ ਕਿਹਾ ਕਿ ਕਈ ਲੋਕ ਨਸ਼ੇ ਦੀ ਤਸਕਰੀ ਕਰਨ ਵਾਲੇ ਲੋਕਾਂ ਨੂੰ ਗ੍ਰਫਤਾਰ ਕਰਕੇ ਉਹਨਾਂ ਦੀ ਕੁੱਟਮਾਰ ਕਰ ਰਹੇ ਹਨ ਜਦੋਂ ਕਿ ਕਾਨੂੰਨ ਨੂੰ ਕੋਈ ਵੀ ਹੱਥ ਵਿੱਚ ਨਾ ਲਵੇ ਅਤੇ ਪੁਲਿਸ ਨੂੰ ਉਸ ਵਿਅਕਤੀ ਦੀ ਤੁਰੰਤ ਸੂਚਨਾ ਦਿੱਤੀ ਜਾਵੇ ਤੇ ਪੁਲਿਸ ਉਸ ਦੇ ਖਿਲਾਫ ਕਾਰਵਾਈ ਕਰੇਗੀ। ਉਹਨਾਂ ਕਿਹਾ ਕਿ ਹਰ ਪਿੰਡ ਦੇ ਵਿੱਚ ਨਸ਼ੇ ਦੇ ਖਿਲਾਫ ਕਮੇਟੀਆਂ ਬਣੀਆਂ ਹਨ ਅਤੇ ਸੰਬੰਧਿਤ ਥਾਣੇ ਦੇ ਪੁਲਿਸ ਅਧਿਕਾਰੀਆਂ ਨੂੰ ਸੂਚਨਾ ਦਿੱਤੀ ਜਾ ਸਕਦੀ ਹੈ ਅਤੇ ਨਸ਼ੇ ਦੇ ਤਸਕਰਾਂ ਨੂੰ ਵੀ ਤੁਰੰਤ ਗਿਰਫਤਾਰ ਕੀਤਾ ਜਾਵੇਗਾ। ਉਹਨਾਂ ਨਸ਼ਿਆਂ ਖਿਲਾਫ ਮੁਹਿੰਮ ਚਲਾਉਣ ਵਾਲੇ ਮਾਨਸਾ ਦੇ ਨੌਜਵਾਨ ਪਰਵਿੰਦਰ ਝੋਟੇ ਦਾ ਵੈਲਕਮ ਕਰਦੇ ਹੋਏ ਕਿਹਾ ਕਿ ਪੁਲਿਸ ਦਾ ਸਾਥ ਦੇਣ ਤਾਂ ਕਿ ਅਸੀਂ ਰਲ ਮਿਲ ਕੇ ਨਸ਼ੇ ਨੂੰ ਜੜ ਤੋਂ ਖਤਮ ਕਰ ਸਕੇ।