ਫਿਰੋਜ਼ਪੁਰ: ਪੰਜਾਬ ਸਰਕਾਰ ਵੱਲੋਂ ਕਿਸਾਨਾਂ ਨੂੰ ਫ਼ਸਲਾਂ ਲਈ ਪਾਣੀ ਦੇਣ ਲਈ ਕਰੋੜਾਂ ਰੁਪਏ ਖਰਚ ਕਰ ਪਿੰਡਾਂ ਵਿੱਚ ਨਵੀਆਂ ਨਹਿਰਾਂ ਬਣਾਈਆਂ ਗਈਆਂ ਸਨ ਕਿ ਕਿਸਾਨਾਂ ਨੂੰ ਪਾਣੀ ਨੂੰ ਲੈਕੇ ਪ੍ਰੇਸ਼ਾਨੀਆਂ ਦਾ ਸਾਹਮਣਾ ਨਾ ਕਰਨਾ ਪਵੇ ਪਰ ਨਹਿਰੀ ਵਿਭਾਗ ਅਤੇ ਠੇਕੇਦਾਰ ਦੀ ਨਲਾਇਕੀ ਕਾਰਨ ਕਿਸਾਨਾਂ ਦਾ ਭਾਰੀ ਨੁਕਸਾਨ ਹੋ ਗਿਆ ਹੈ।
ਕਿਸਾਨਾਂ ਦੀ ਕਈ ਏਕੜ ਫ਼ਸਲ ਪਾਣੀ ਵਿੱਚ ਡੁੱਬੀ: ਫਿਰੋਜ਼ਪੁਰ ਦੇ ਕਸਬਾ ਮਮਦੋਟ ਤੋਂ ਜਿਥੇ ਨਵੀਂ ਬਣੀ ਨਹਿਰ ਟੁੱਟਣ ਕਾਰਨ ਖੇਤਾਂ ਵਿੱਚ ਪਾਣੀ ਭਰ ਗਿਆ ਹੈ। ਕਿਸਾਨਾਂ ਦੀ ਕਈ ਏਕੜ ਫ਼ਸਲ ਪਾਣੀ ਵਿੱਚ ਡੁੱਬ ਚੁੱਕੀ ਹੈ। ਜਿਸਨੂੰ ਲੈਕੇ ਪਿੰਡ ਵਾਸੀਆਂ ਵੱਲੋਂ ਟੁੱਟੀ ਨਹਿਰ ਨੂੰ ਬੰਨ੍ਹ ਲਗਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਫਿਰੋਜ਼ਪੁਰ ਦੇ ਕਸਬਾ ਮਮਦੋਟ ਦੇ ਪਿੰਡ ਝੋਕ ਮੋੜੇ ਵਿੱਚ ਨਹਿਰ ਟੁੱਟਣ ਦਾ ਮਾਮਲਾ ਸਾਹਮਣੇ ਆਇਆ ਹੈ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਕਿਸਾਨਾਂ ਨੇ ਦੱਸਿਆ ਕਿ ਅੱਜ ਸਵੇਰੇ ਆਏ ਮੀਂਹ ਤੋਂ ਬਾਅਦ ਪਿੰਡ ਵਿੱਚ ਲੰਘਦੀ ਨਹਿਰ ਵਿੱਚ ਪਾੜ ਪੈ ਗਿਆ ਹੈ। ਜਿਸ ਨਾਲ ਕਈ ਏਕੜ ਫ਼ਸਲ ਪਾਣੀ ਵਿੱਚ ਡੁੱਬ ਗਈ ਹੈ ਪਰ ਫਿਰ ਵੀ ਨਹਿਰੀ ਵਿਭਾਗ ਗੂੜ੍ਹੀ ਨੀਂਦ ਸੁੱਤਾ ਪਿਆ ਹੈ।
- ਸ਼ਿਵ ਸੈਨਾ ਆਗੂ ਦੇ ਗੰਨਮੈਨ 'ਤੇ ਐਕਸ਼ਨ !, ਮੁਲਜ਼ਮਾਂ ਦਾ ਵੀ ਪੁਲਿਸ ਨੂੰ ਮਿਲਿਆ ਤਿੰਨ ਦਿਨਾਂ ਰਿਮਾਂਡ - Attack on Sandeep Thapar Update
- ਅੰਮ੍ਰਿਤਸਰ ਦੀ ਅਦਾਲਤ 'ਚ ਪੇਸ਼ ਹੋਏ 'ਆਪ' ਸੰਸਦ ਮੈਂਬਰ ਸੰਜੇ ਸਿੰਘ, ਕਿਹਾ- ਮੈਂ ਕਿਸੇ ਝੂਠੇ ਕੇਸ ਤੋਂ ਨਹੀਂ ਡਰਦਾ - Sanjay Singh appeared in court
- ਤਰਨਤਾਰਨ ਪੁਲਿਸ ਨੇ ਘਰਾਂ ਵਿੱਚ ਚੋਰੀਂ ਕਰਨ ਵਾਲੇ ਗਿਰੋਹ ਦੇ ਤਿੰਨ ਮੈਂਬਰਾਂ ਨੂੰ ਕੀਤਾ ਗ੍ਰਿਫ਼ਤਾਰ - Tarn Taran police arrested thieves
ਨਹਿਰੀ ਵਿਭਾਗ ਗੂੜ੍ਹੀ ਨੀਂਦ ਸੁੱਤਾ: ਇਸ ਸਬੰਧੀ ਜਾਣਕਾਰੀ ਦਿੰਦਿਆਂ ਕਿਸਾਨਾਂ ਨੇ ਦੱਸਿਆ ਕਿ ਅੱਜ ਸਵੇਰੇ ਆਏ ਮੀਂਹ ਤੋਂ ਬਾਅਦ ਪਿੰਡ ਵਿੱਚ ਲੰਘਦੀ ਨਹਿਰ ਵਿੱਚ ਪਾੜ ਪੈ ਗਿਆ ਹੈ। ਜਿਸ ਨਾਲ ਕਈ ਏਕੜ ਫ਼ਸਲ ਪਾਣੀ ਵਿੱਚ ਡੁੱਬ ਗਈ ਹੈ ਪਰ ਫਿਰ ਵੀ ਨਹਿਰੀ ਵਿਭਾਗ ਗੂੜ੍ਹੀ ਨੀਂਦ ਸੁੱਤਾ ਪਿਆ ਹੈ।ਉਨ੍ਹਾਂ ਕਿਹਾ ਨਹਿਰੀ ਵਿਭਾਗ ਅਤੇ ਠੇਕੇਦਾਰ ਦੀ ਨਲਾਇਕੀ ਕਾਰਨ ਉਨ੍ਹਾਂ ਦਾ ਭਾਰੀ ਨੁਕਸਾਨ ਹੋ ਚੁੱਕਾ ਹੈ। ਉਨ੍ਹਾਂ ਮੰਗ ਕੀਤੀ ਕਿ ਇਸ ਨਹਿਰ ਦਾ ਜਾਇਜ਼ਾ ਲਿਆ ਜਾਵੇ ਤੇ ਅਣਗਹਿਲੀ ਕਰਨ ਵਾਲੇ ਅਫਸਰਾਂ ਅਤੇ ਠੇਕੇਦਾਰ ਦੇ ਖਿਲਾਫ਼ ਕਾਰਵਾਈ ਕੀਤੀ ਜਾਵੇ ਤਾਂ ਜੋ ਕਿਸਾਨ ਵਾਰ ਵਾਰ ਹੋ ਰਹੇ ਨੁਕਸਾਨ ਤੋਂ ਬਚ ਸਕਣ ਅਤੇ ਸਰਕਾਰ ਦਾ ਪੈਸਾ ਵੀ ਖਰਾਬ ਨਾ ਹੋਵੇ।