ਖੰਨਾ/ਲੁਧਿਆਣਾ: ਮਾਰਕਫੈੱਡ ਦੇ ਮੈਨੇਜਿੰਗ ਡਾਇਰੈਕਟਰ ਗਿਰੀਸ਼ ਦਿਆਲਨ ਨੇ ਅੱਜ ਖੰਨਾ ਦੀ ਦਾਣਾ ਮੰਡੀ ਵਿਖੇ ਕਣਕ ਦੇ ਖਰੀਦ ਕਾਰਜਾਂ ਦਾ ਨਿਰੀਖਣ ਕੀਤਾ ਗਿਆ। ਏਸ਼ੀਆ ਦੀ ਸਭ ਤੋਂ ਵੱਡੀ ਅਨਾਜ ਮੰਡੀ ਵਿੱਚ ਜ਼ਮੀਨੀ ਪੱਧਰ ਦੀ ਸਥਿਤੀ ਦਾ ਜਾਇਜ਼ਾ ਮੌਕੇ ਗਿਰੀਸ਼ ਦਿਆਲਨ ਦੇ ਨਾਲ ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ, ਮਾਰਕਫੈੱਡ ਦੇ ਐਡੀਸ਼ਨਲ ਮੈਨੇਜਿੰਗ ਡਾਇਰੈਕਟਰ ਸੰਦੀਪ ਸਿੰਘ ਗੜ੍ਹਾ, ਚੀਫ ਮੈਨੇਜਰ ਯਸ਼ਪਾਲ ਸ਼ਰਮਾ ਵੀ ਹਾਜ਼ਰ ਸਨ। ਗਿਰੀਸ਼ ਦਿਆਲਨ ਨੇ ਦੱਸਿਆ ਕਿ ਕਣਕ ਦੀ ਲਿਫਟਿੰਗ, ਖਰੀਦ ਅਤੇ ਢੋਆ-ਢੁਆਈ ਲਈ ਪਹਿਲਾਂ ਹੀ ਪੁਖਤਾ ਪ੍ਰਬੰਧ ਕੀਤੇ ਗਏ ਸਨ।
ਜ਼ਮੀਨੀ ਪੱਧਰ ਦੀ ਸਥਿਤੀ ਦਾ ਜਾਇਜ਼ਾ: ਉਨ੍ਹਾਂ ਕਿਹਾ ਕਿ ਇਸ ਕਾਰਜ ਨੂੰ ਸਾਰੇ ਭਾਈਵਾਲਾਂ ਦੇ ਸਰਗਰਮ ਸਹਿਯੋਗ ਨਾਲ ਨੇਪਰੇ ਚਾੜ੍ਹਨ ਲਈ ਵੱਡੇ ਪੱਧਰ 'ਤੇ ਯਤਨ ਕੀਤੇ ਜਾ ਰਹੇ ਹਨ। ਦਿਆਲਨ ਨੇ ਸਮੂਹ ਖਰੀਦ ਏਜੰਸੀਆਂ ਦੇ ਜ਼ਿਲ੍ਹਾ ਮੈਨੇਜਰਾਂ ਨੂੰ ਇਹ ਵੀ ਯਕੀਨੀ ਬਣਾਉਣ ਲਈ ਕਿਹਾ ਕਿ ਇਸ ਖਰੀਦ ਸੀਜ਼ਨ ਦੌਰਾਨ ਕਿਸਾਨਾਂ ਨੂੰ ਕਿਸੇ ਵੀ ਤਰ੍ਹਾਂ ਦੀ ਔਕੜ ਦਾ ਸਾਹਮਣਾ ਨਾ ਕਰਨਾ ਪਵੇ। ਉਨ੍ਹਾਂ ਅਧਿਕਾਰੀਆਂ ਨੂੰ ਨਿਯਮਿਤ ਤੌਰ 'ਤੇ ਜ਼ਿਲ੍ਹਿਆਂ ਦਾ ਦੌਰਾ ਕਰਨ ਅਤੇ ਜ਼ਮੀਨੀ ਪੱਧਰ ਦੀ ਸਥਿਤੀ ਦਾ ਜਾਇਜ਼ਾ ਲੈਣ ਦੇ ਵੀ ਆਦੇਸ਼ ਦਿੱਤੇ।
ਅਨਾਜ ਮੰਡੀਆਂ ਵਿੱਚ ਪਈ ਫ਼ਸਲ : ਉਨ੍ਹਾਂ ਕਿਹਾ ਕਿ ਆਉਣ ਵਾਲੇ ਦਿਨਾਂ ਵਿੱਚ ਆਮਦ ਅਤੇ ਖਰੀਦ ਦੀ ਰਫ਼ਤਾਰ ਤੇਜ਼ ਹੋਵੇਗੀ, ਇਸ ਲਈ ਅਧਿਕਾਰੀਆਂ ਨੂੰ ਤੁਰੰਤ ਲਿਫਟਿੰਗ ਨੂੰ ਯਕੀਨੀ ਬਣਾਉਣ ਲਈ ਤਿਆਰ ਰਹਿਣ ਦੀ ਲੋੜ ਹੈ। ਇਸ ਤੋਂ ਬਾਅਦ ਵਿੱਚ ਅਧਿਕਾਰੀਆਂ ਵਲੋਂ ਸਮਰਾਲਾ ਦੀ ਅਨਾਜ ਮੰਡੀ ਦਾ ਵੀ ਦੌਰਾ ਕੀਤਾ ਗਿਆ। ਇਸ ਦੌਰਾਨ ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਨੇ ਕਿਹਾ ਕਿ ਪ੍ਰਸ਼ਾਸਨ ਵੱਲੋਂ ਪੁਖਤਾ ਪ੍ਰਬੰਧਾਂ ਸਦਕਾ ਅਨਾਜ ਮੰਡੀਆਂ ਵਿੱਚ ਪਈ ਫ਼ਸਲ ਨੂੰ ਖ਼ਰਾਬ ਮੌਸਮ ਤੋਂ ਬਚਾਇਆ ਜਾ ਸਕਿਆ ਹੈ।
ਕਿਸਾਨਾਂ ਨੂੰ ਨਾਲ ਹੀ ਕੀਤੀ ਜਾ ਰਹੀ ਅਦਾਇਗੀ: ਉਨ੍ਹਾਂ ਦੱਸਿਆ ਕਿ ਹੁਣ ਤੱਕ ਅਨਾਜ ਮੰਡੀਆਂ ਵਿੱਚ 42372.90 ਮੀਟਰਕ ਟਨ ਕਣਕ ਦੀ ਆਮਦ ਹੋਈ ਹੈ, ਜਿਸ ਵਿੱਚੋਂ 77 ਫੀਸਦੀ ਏਜੰਸੀਆਂ ਵੱਲੋਂ ਖਰੀਦੀ ਗਈ ਹੈ। ਕਿਸਾਨਾਂ ਨੂੰ 44.982 ਕਰੋੜ ਰੁਪਏ ਦੀ ਅਦਾਇਗੀ ਵੀ ਕੀਤੀ ਜਾ ਚੁੱਕੀ ਹੈ। ਉਨ੍ਹਾਂ ਕਿਸਾਨਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਮੰਡੀਆਂ ਵਿੱਚ ਸੁੱਕੀ ਕਣਕ ਹੀ ਲਿਆਂਦੀ ਜਾਵੇ ਤਾਂ ਜੋ ਉਸਦੀ ਤੁਰੰਤ ਖਰੀਦ ਕੀਤੀ ਜਾ ਸਕੇ।
- ਸਰਵਣ ਸਿੰਘ ਪੰਧੇਰ ਨੇ ਹਰਿਆਣਾ ਵਿੱਚ ਪ੍ਰਦਰਸ਼ਨ ਦਾ ਕੀਤਾ ਐਲਾਨ, ਸ਼ੰਭੂ ਬਾਰਡਰ ਲਈ ਕਿਸਾਨਾਂ ਦਾ ਜੱਥਾ ਹੋਇਆ ਰਵਾਨਾ - protest in Haryana
- ਖੰਨਾ 'ਚ ਨੈਸ਼ਨਲ ਹਾਈਵੇਅ 'ਤੇ ਖੜ੍ਹੇ ਟਰੱਕ ਨੂੰ ਲੱਗੀ ਅੱਗ, ਸੁੱਤਾ ਪਿਆ ਡਰਾਈਵਰ ਸੜ ਕੇ ਹੋਇਆ ਸਵਾਹ - The driver burned alive
- ਮਾਂ ਵਰਗੀ ਬਜ਼ੁਰਗ ਮਾਤਾ ਤੋਂ ਪੈਸਿਆਂ ਨਾਲ ਭਰਿਆ ਬੈਗ ਖੋਹ ਕੇ ਲੁਟੇਰੇ ਹੋਏ ਫਰਾਰ, ਘਟਨਾ ਸੀਸੀਟਵੀ ਚ ਹੋਈ ਕੈਦ - Robbery incident in Moga