ਅੰਮ੍ਰਿਤਸਰ : ਅੰਮ੍ਰਿਤਸਰ ਦੇ ਥਾਣਾ ਕਟੋਂਨਮੇਂਟ ਅਧੀਨ ਪੈਂਦੇ ਏਅਰਪੋਰਟ ਰੋਡ 'ਤੇ ਕੋਠੀ ਨੰਬਰ 49, ਜੁਝਾਰ ਸਿੰਘ ਐਵੀਨਿਊ ਵਿਖੇ ਕੁਝ ਹਮਲਾਵਰਾਂ ਵੱਲੋਂ ਇੱਕ ਔਰਤ ਦਾ ਤੇਜ਼ਧਾਰ ਹਥਿਆਰਾਂ ਨਾਲ ਕਤਲ ਕਰ ਦਿੱਤਾ ਗਿਆ। ਘਟਨਾ ਸਮੇਂ ਔਰਤ ਘਰ 'ਚ ਇਕੱਲੀ ਸੀ। ਮ੍ਰਿਤਕਾ ਦੀ ਸੱਸ ਅਤੇ ਸਹੁਰਾ ਸ਼ਹਿਰ ਤੋਂ ਬਾਹਰ ਗਏ ਹੋਏ ਸਨ ਜਦੋਂ ਕਿ ਉਸ ਦਾ ਪਤੀ ਡਿਊਟੀ 'ਤੇ ਗਿਆ ਹੋਇਆ ਸੀ। ਉਸ ਦੀ ਇੱਕ ਬੇਟੀ ਹੈ ਜੋ ਸਕੂਲ ਗਈ ਸੀ। ਘਟਨਾ ਦੀ ਸੂਚਨਾ ਮਿਲਦਿਆਂ ਹੀ ਏਸੀਪੀ ਸਰਵਨਜੀਤ ਸਿੰਘ, ਥਾਣਾ ਕੰਟੋਨਮੈਂਟ ਦੀ ਇੰਚਾਰਜ ਅਮਨਜੋਤ ਕੌਰ ਅਤੇ ਸੀਆਈਏ ਸਟਾਫ਼ ਦੇ ਇੰਚਾਰਜ ਅਮਨਦੀਪ ਸਿੰਘ ਰੰਧਾਵਾ ਮੌਕੇ ’ਤੇ ਪੁੱਜੇ ਅਤੇ ਘਟਨਾ ਦਾ ਜਾਇਜ਼ਾ ਲਿਆ। ਪੁਲਿਸ ਵਲੋਂ ਜਾਂਚ ਕੀਤੀ ਜਾ ਰਹੀ ਹੈ ਕਿ ਇਹ ਘਟਨਾ ਕਿਉਂ ਵਾਪਰੀ। ਪੁਲਿਸ ਹਮਲਾਵਰਾਂ ਦੀ ਪਛਾਣ ਕਰਨ ਲਈ ਸੀਸੀਟੀਵੀ ਕੈਮਰੇ ਵੀ ਚੈੱਕ ਕਰ ਰਹੀ ਹੈ। ਮ੍ਰਿਤਕ ਔਰਤ ਦੀ ਪਛਾਣ ਸ਼ੈਲੀ ਅਰੋੜਾ ਵਜੋਂ ਹੋਈ ਹੈ।
ਕੋਠੀ ਦੇ ਵਿੱਚ ਇੱਕ ਔਰਤ ਦੀ ਖੂਨ ਨਾਲ ਲੱਥਪੱਥ ਲਾਸ਼ ਪਈ: ਪੁਲਿਸ ਨੇ ਲਾਸ਼ ਨੂੰ ਕਬਜ਼ੇ 'ਚ ਲੈ ਕੇ ਪੋਸਟਮਾਰਟਮ ਲਈ ਭੇਜ ਦਿੱਤਾ ਹੈ। ਪੁਲਿਸ ਨੇ ਅਣਪਛਾਤੇ ਹਮਲਾਵਰਾਂ ਖ਼ਿਲਾਫ਼ ਕਤਲ ਦਾ ਕੇਸ ਦਰਜ ਕਰ ਲਿਆ ਹੈ। ਏਸੀਪੀ ਸਰਵਨਜੀਤ ਸਿੰਘ ਨੇ ਦੱਸਿਆ ਕਿ ਉਨ੍ਹਾਂ ਨੂੰ ਸਵੇਰੇ ਕਰੀਬ 11 ਵਜੇ ਸੂਚਨਾ ਮਿਲੀ ਸੀ ਕਿ ਇੱਕ ਕੋਠੀ ਦੇ ਵਿੱਚ ਔਰਤ ਦੀ ਖੂਨ ਨਾਲ ਲੱਥਪੱਥ ਲਾਸ਼ ਪਈ ਹੈ। ਸੂਚਨਾ ਮਿਲਦੇ ਹੀ ਉਨ੍ਹਾਂ ਮੌਕੇ 'ਤੇ ਪਹੁੰਚ ਕੇ ਜਾਂਚ ਸ਼ੁਰੂ ਕਰ ਦਿੱਤੀ। ਉੱਥੇ ਹੀ ਪੀੜਤ ਪਰਿਵਾਰ ਦਾ ਕਹਿਣਾ ਹੈ ਕਿ ਮ੍ਰਿਤਕ ਔਰਤ ਦੀ ਉਮਰ 30 ਸਾਲ ਦੇ ਕਰੀਬ ਸੀ ਤੇ ਉਸ ਦਾ ਨਾਂ ਸ਼ੈਲੀ ਅਰੋੜਾ ਸੀ, ਜਦੋਂ ਉਸ ਦਾ ਕਤਲ ਕੀਤਾ ਗਿਆ ਉਹ ਘਰ ਵਿੱਚ ਇਕੱਲੀ ਸੀ। ਉਹਨਾਂ ਕਿਹਾ ਕਿ ਦਿਨ ਦਿਹਾੜੇ ਘਰ ਦੇ ਵਿੱਚ ਇੱਕ ਔਰਤ ਦਾ ਕਤਲ ਕਰ ਦਿੱਤਾ ਗਿਆ। ਇਹ ਬਹੁਤ ਹੀ ਮੰਦਭਾਗੀ ਘਟਨਾ ਹੈ, ਉਹਨਾਂ ਦੀ ਕਿਸੇ ਨਾਲ ਵੀ ਕੋਈ ਪੁਰਾਣੀ ਰੰਜਿਸ਼ ਨਹੀਂ ਸੀ ਕਤਲ ਦੇ ਕਾਰਨਾਂ ਦਾ ਫਿਲਹਾਲ ਪਤਾ ਨਹੀਂ ਚੱਲ ਸਕਿਆ।
- ਬੁਢਲਾਡਾ ਸ਼ਹਿਰ 'ਚ ਚੋਰਾਂ ਦੀ ਦਹਿਸ਼ਤ; ਪੁਲਿਸ ਨੇ ਕਾਬੂ ਕੀਤੇ ਗੈਂਗ ਮੈਂਬਰ, ਹੋਏ ਵੱਡੇ ਖੁਲਾਸੇ - Police arrest Kambali gang member
- ਪੰਜਾਬ ਵਿੱਚ ਬਣੀ ਬਾਇਓਮਾਸ ਗਉਕਰੀਟ ਮਟੀਰੀਅਲ ਨਾਲ ਪੁਲਿਸ ਪੋਸਟ, ਆਖਿਰ ਕੀ ਹੈ ਖਾਸੀਅਤ - Biomass Gaucret Police Post
- ਗਊ ਰਖਸ਼ਾ ਦਲ ਨੇ ਫੜਿਆ ਗਊ ਮਾਂਸ ਨਾਲ ਭਰਿਆ ਟਰੱਕ, ਮੰਡੀ ਗੋਬਿੰਦਗੜ੍ਹ ਥਾਣੇ ਬਾਹਰ ਲਗਾਇਆ ਧਰਨਾ - Truck Full Of Beef
ਉਹਨਾਂ ਕਿਹਾ ਕਿ ਜਦੋਂ ਸਾਨੂੰ ਪਤਾ ਲੱਗਾ ਤੇ ਇਸ ਨੂੰ ਹਸਪਤਾਲ ਲਿਜਾਇਆ ਗਿਆ। ਜਿੱਥੇ ਡਾਕਟਰਾਂ ਨੇ ਮਹਿਲਾ ਨੂੰ ਮ੍ਰਿਤ ਘੋਸ਼ਿਤ ਕੀਤਾ। ਉਨ੍ਹਾਂ ਕਿਹਾ ਕਿ ਘਰ ਵਿੱਚ ਕਮ ਵਾਲ਼ੀ ਜਦੋ ਆਈ ਤਾਂ ਉਸ ਨੇ ਵੇਖੀਆ ਅਤੇ ਉਸ ਵੱਲੋ ਰੌਲਾ ਪਾਇਆ ਗਿਆ, ਮ੍ਰਿਤਕ ਆਪਣੇ ਪਿੱਛੇ ਪੰਜ ਸਾਲ ਦੀ ਬੱਚੀ ਨੂੰ ਛੱਡ ਗਈ ਹੈ, ਇਸ ਮੌਕੇ ਪੀੜਿਤ ਪਰਿਵਾਰ ਨੇ ਪੁਲਿਸ ਪ੍ਰਸ਼ਾਸਨ ਕੋਲੋਂ ਇਨਸਾਫ਼ ਦੀ ਮੰਗ ਕੀਤੀ ਹੈ।