ETV Bharat / state

ਬਠਿੰਡਾ-ਚੰਡੀਗੜ੍ਹ ਨੈਸ਼ਨਲ ਹਾਈਵੇ 'ਤੇ ਰੈਸਟੋਰੈਂਟ ਵਿੱਚ ਲੱਗੀ ਭਿਆਨਕ ਅੱਗ - BATHINDA FIRE NEWS

ਬਠਿੰਡਾ ਵਿਖੇ ਹਾਈਵੇਅ 'ਤੇ ਬਣੇ ਇੱਕ ਰੈਸਟੋਰੈਂਟ ਵਿੱਚ ਭਿਆਨਕ ਅੱਗ ਲੱਗ ਗਈ। ਮੌਕੇ 'ਤੇ ਫਾਇਰ ਬ੍ਰਿਗੇਡ ਦੀਆਂ ਗੱਡੀਆਂ ਨੇ ਪਹੁੰਚ ਕੇ ਕਾਬੂ ਪਾਇਆ।

Massive fire breaks out in restaurant on Bathinda-Chandigarh National Highway
ਬਠਿੰਡਾ-ਚੰਡੀਗੜ੍ਹ ਨੈਸ਼ਨਲ ਹਾਈਵੇ 'ਤੇ ਰੈਸਟੋਰੈਂਟ ਵਿੱਚ ਲੱਗੀ ਭਿਆਨਕ ਅੱਗ (ETV Bharat (ਬਠਿੰਡਾ, ਪੱਤਰਕਾਰ))
author img

By ETV Bharat Punjabi Team

Published : Nov 24, 2024, 3:44 PM IST

ਬਠਿੰਡਾ : ਅੱਜ ਦਿਨ ਚੜਦੇ ਹੀ ਬਠਿੰਡਾ ਚੰਡੀਗੜ੍ਹ ਨੈਸ਼ਨਲ ਹਾਈਵੇ 'ਤੇ ਸਥਿਤ ਆਦੇਸ਼ ਯੂਨੀਵਰਸਿਟੀ ਦੇ ਸਾਹਮਣੇ ਇੱਕ ਰੈਸਟੋਰੈਂਟ ਵਿੱਚ ਅਚਾਨਕ ਭਿਆਨਕ ਅੱਗ ਲੱਗ ਗਈ। ਇਸ ਘਟਨਾ ਦਾ ਪਤਾ ਚਲਦੇ ਹੀ ਬਠਿੰਡਾ ਤੋਂ ਇਲਾਵਾ ਰਾਮਪੁਰਾ ਫੂਲ ਭੁੱਚੋ ਮੰਡੀ ਅਤੇ ਬਠਿੰਡਾ ਥਰਮਲ ਪਲਾਂਟ ਤੋਂ ਫਾਇਰ ਬ੍ਰਿਗੇਡ ਦੀਆਂ ਗੱਡੀਆਂ ਮੰਗਵਾਈਆਂ ਗਈਆਂ, ਜਿੰਨਾਂ ਵੱਲੋਂ ਕਰੀਬ ਡੇਢ ਘੰਟੇ ਦੀ ਮੁਸ਼ੱਕਤ ਤੋਂ ਬਾਅਦ ਰੈਸਟੋਰੈਂਟ ਵਿੱਚ ਲੱਗੀ ਅੱਗ ਤੇ ਕਾਬੂ ਪਾਇਆ ਗਿਆ।

ਰੈਸਟੋਰੈਂਟ 'ਚ ਫਟਿਆ ਸਿਲੰਡਰ

ਮਿਲੀ ਜਾਣਕਾਰੀ ਮੁਤਾਬਿਕ ਅੱਗ ਲੱਗਣ ਦੌਰਾਨ ਰੈਸਟੋਰੈਂਟ ਵਿੱਚ ਪਿਆ ਇੱਕ ਸਿਲੰਡਰ ਵੀ ਫਟ ਗਿਆ। ਫਿਲਹਾਲ ਅੱਗ ਲੱਗਣ ਦੇ ਕਾਰਨਾਂ ਦਾ ਪਤਾ ਨਹੀਂ ਲੱਗ ਸਕਿਆ। ਰੈਸਟੋਰੈਂਟ ਦੀ ਅੱਗ ਨੇ ਨਾਲ ਲੱਗਦੀਆਂ ਦੁਕਾਨਾਂ ਨੂੰ ਵੀ ਆਪਣੀ ਚਪੇਟ ਵਿੱਚ ਲਿਆ ਸੀ ਪਰ ਸਮਾਂ ਰਹਿੰਦਿਆਂ ਫਾਇਰ ਬ੍ਰਿਗੇਡ ਦੀਆਂ ਗੱਡੀਆਂ ਵੱਲੋਂ ਅੱਗ ਉੱਤੇ ਕਾਬੂ ਪਾਇਆ ਗਿਆ ਅਤੇ ਵੱਡੀ ਘਟਨਾ ਵਾਪਰਨ ਤੋਂ ਰੋਕੀ ਗਈ।

ਅੱਗ 'ਤੇ ਪਾਇਆ ਕਾਬੂ

ਮਾਮਲੇ ਸਬੰਧੀ ਜਾਣਕਾਰੀ ਦਿੰਦੇ ਹੋਏ ਫਾਇਰਮੈਨ ਦੇਵ ਸਿੰਘ ਨੇ ਦੱਸਿਆ ਕਿ ਉਹਨਾਂ ਨੂੰ ਆਦੇਸ਼ ਯੂਨੀਵਰਸਿਟੀ ਦੇ ਸਾਹਮਣੇ ਭੁੱਚੋ ਮੰਡੀ ਵਿਖੇ ਅੱਗ ਲੱਗਣ ਸਬੰਧੀ ਸੂਚਨਾ ਮਿਲੀ ਸੀ। ਜਿਸ 'ਤੇ ਉਨਾਂ ਵੱਲੋਂ ਤੁਰੰਤ ਮੌਕੇ 'ਤੇ ਪਹੁੰਚ ਕੇ ਅੱਗ ਤੇ ਕਾਬੂ ਪਾਉਣ ਦੀ ਕੋਸ਼ਿਸ਼ ਕੀਤੀ ਗਈ ਅਤੇ ਵੱਖ-ਵੱਖ ਥਾਵਾਂ ਤੋਂ ਆਈਆਂ ਫਾਇਰ ਬ੍ਰਿਗੇਡ ਦੀਆਂ ਗੱਡੀਆਂ ਵੱਲੋਂ ਬੜੀ ਮੁਸੱਕਤ ਨਾਲ ਅੱਗ ਤੇ ਕਾਬੂ ਪਾਇਆ ਗਿਆ।

ਜ਼ਿਕਰਯੋਗ ਹੈ ਕਿ ਰੈਸਟੋਰੈਂਟ ਵਿੱਚ ਲੱਗੀ ਅੱਗ ਨੇ ਆਸ-ਪਾਸ ਦੀਆਂ ਦੁਕਾਨਾਂ ਨੂੰ ਵੀ ਆਪਣੀ ਚਪੇਟ 'ਚ ਲੈ ਲਿਆ ਅਤੇ ਦੁਕਾਨ ਦੇ ਬਾਹਰ ਲੱਗੇ ਬੋਰਡਾਂ ਨੂੰ ਆਪਣੀ ਲਪੇਟ ਵਿੱਚ ਲੈ ਲਿਆ ਸੀ ਪਰ ਫਾਇਰ ਬ੍ਰਿਗੇਡ ਦੀਆਂ ਗੱਡੀਆਂ ਨੇ ਸਮੇਂ ਸਿਰ ਅੱਗ ’ਤੇ ਕਾਬੂ ਪਾ ਲਿਆ ਅਤੇ ਵੱਡਾ ਹਾਦਸਾ ਹੋਣੋਂ ਟਲ ਗਿਆ।

ETV Bharat Logo

Copyright © 2025 Ushodaya Enterprises Pvt. Ltd., All Rights Reserved.