ਬਠਿੰਡਾ: ਕਿਸਾਨ ਅੰਦੋਲਨ ਭਾਗ ਦੋ ਵਿੱਚ ਅਹਿਮ ਰੋਲ ਅਦਾ ਕਰ ਰਹੀ ਭਾਰਤੀ ਕਿਸਾਨ ਯੂਨੀਅਨ ਏਕਤਾ ਕ੍ਰਾਂਤੀਕਾਰੀ ਦੀ ਆਗੂ ਸੁਖਵਿੰਦਰ ਕੌਰ ਦੇ ਘਰ ਪਿਛਲੇ ਦਿਨੀਂ ਹੋਈ ਐਨਆਈਏ ਦੀ ਰੇਡ ਤੋਂ ਬਾਅਦ ਕਿਸਾਨ ਵਿੱਚ ਲਗਾਤਾਰ ਰੋਹ ਵੱਧਦਾ ਜਾ ਰਿਹਾ ਹੈ। ਇਸੇ ਦੇ ਚਲਦਿਆਂ ਜਿਲ ਬਠਿੰਡਾ ਦੇ ਕਸਬਾ ਰਾਮਪੁਰਾ ਫੂਲ ਵਿਖੇ ਵੱਡੀ ਗਿਣਤੀ ਵਿੱਚ ਭਾਰਤੀ ਕਿਸਾਨ ਯੂਨੀਅਨ ਏਕਤਾ ਕ੍ਰਾਂਤੀਕਾਰੀ ਵੱਲੋਂ ਵੱਡਾ ਇਕੱਠ ਕਰਕੇ ਕੇਂਦਰ ਸਰਕਾਰ ਖਿਲਾਫ ਰੋਸ ਪ੍ਰਦਰਸ਼ਨ ਕੀਤਾ ਗਿਆ।
ਐਨਆਈਏ ਨੂੰ ਮੋਹਰੇ ਦੇ ਤੌਰ 'ਤੇ ਵਰਤ ਰਹੀ ਸਰਕਾਰ
ਭਾਰਤੀ ਕਿਸਾਨ ਯੂਨੀਅਨ ਕ੍ਰਾਂਤੀ ਦੇ ਚੇਅਰਮੈਨ ਸੁਰਜੀਤ ਸਿੰਘ ਫੂਲ ਨੇ ਕਿਹਾ ਕਿ ਕੇਂਦਰ ਵਿਚਲੀ ਭਾਜਪਾ ਸਰਕਾਰ ਕੇਂਦਰੀ ਏਜੰਸੀ ਐਨਆਈਏ ਨੂੰ ਮੋਹਰੇ ਦੇ ਤੌਰ 'ਤੇ ਵਰਤ ਰਹੀ ਹੈ । ਐਨਆਈਏ ਰਾਹੀਂ ਭਾਜਪਾ ਦੇ ਵਿਰੋਧ ਵਿੱਚ ਉੱਠਣ ਵਾਲੀਆਂ ਆਵਾਜ਼ਾਂ ਨੂੰ ਦਬਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ, ਪਰ ਕਿਸਾਨ ਆਪਣੀਆਂ ਜਾਇਜ਼ ਮੰਗਾਂ ਨੂੰ ਮਨਵਾਉਣ ਲਈ ਸੰਘਰਸ਼ ਇਸੇ ਤਰ੍ਹਾਂ ਜਾਰੀ ਰੱਖਣਗੇ ਅਤੇ ਕੇਂਦਰ ਸਰਕਾਰ ਖਿਲਾਫ ਵੱਡੀ ਪੱਧਰ 'ਤੇ ਲਾਮਬੰਦੀ ਕਰਕੇ ਹਰ ਹਾਲਤ ਵਿੱਚ ਦਿੱਲੀ ਜਾਣਗੇ।
- ਚੰਡੀਗੜ੍ਹ ਕੋਠੀ 'ਚ ਬਲਾਸਟ ਦਾ ਮਾਮਲਾ; ਦੋਵੇਂ ਮੁਲਜ਼ਮ ਗ੍ਰਿਫਤਾਰ, ਰਿੰਦਾ ਹੀ ਨਿਕਲਿਆ ਮਾਸਟਰਮਾਈਂਡ - Chandigarh blast case - chandigarh blast case
- NIA ਨੇ ਪੰਜਾਬ 'ਚ ਕਈ ਥਾਵਾਂ 'ਤੇ ਨੱਪੀ ਪੈੜ, ਸਾਂਸਦ ਅੰਮ੍ਰਿਤਪਾਲ ਦੇ ਚਾਚੇ ਸਣੇ ਇੰਨ੍ਹਾਂ ਲੋਕਾਂ ਦੇ ਘਰ 'ਚ ਮਾਰੀ ਰੇਡ - NIA RAID IN AMRITSAR
- ਬਦਮਾਸ਼ਾਂ ਦੇ ਹੌਂਸਲੇ ਬੁਲੰਦ: ਗੱਡੀ 'ਚ ਤੇਲ ਪਵਾ ਕੇ ਫੁਰਰ ਹੋਏ ਕਾਰ ਸਵਾਰ, CCTV 'ਚ ਕੈਦ ਹੋਈ ਸਾਰੀ ਘਟਨਾ - MISCREANTS ESCAPED WITH OIL IN CAR
ਕਿਸਾਨਾਂ ਦੀ ਚੇਤਾਵਨੀ
ਉਹਨਾਂ ਕਿਹਾ ਕਿ ਕੇਂਦਰ ਸਰਕਾਰ ਵੱਲੋਂ ਪਿਛਲੇ ਦਿਨੀ ਕਿਸਾਨ ਆਗੂ ਸੁਖਵਿੰਦਰ ਕੌਰ ਦੇ ਘਰ ਐਨਆਈਏ ਦੀ ਰੇਡ ਕਰਵਾਈ ਗਈ ਅਤੇ ਮਹਿਲਾ ਕਿਸਾਨ ਆਗੂ ਨੂੰ ਪੇਸ਼ ਹੋਣ ਲਈ ਕਿਹਾ ਗਿਆ ਉਹਨਾਂ ਕਿਹਾ ਜੋ ਵਤੀਰਾ ਕਿਸਾਨ ਆਗੂਆਂ ਨਾਲ ਕੇਂਦਰ ਸਰਕਾਰ ਵੱਲੋਂ ਅਪਣਾਇਆ ਜਾ ਰਿਹਾ ਹੈ। ਇਸ ਨੂੰ ਹਰਗਿਜ਼ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਅਸੀਂ ਕੇਂਦਰ ਸਰਕਾਰ ਦੀਆਂ ਇਹਨਾਂ ਸਾਜ਼ਿਸ਼ਾਂ ਦਾ ਮੂੰਹ ਤੋੜ ਜਵਾਬ ਦਿੱਤਾ ਜਾਵੇਗਾ। ਵੱਡੀ ਗਿਣਤੀ ਵਿੱਚ ਇਕੱਠੇ ਹੋਏ ਕਿਸਾਨਾਂ ਵੱਲੋਂ ਰਾਮਪੁਰਾ ਫੂਲ ਸ਼ਹਿਰ ਵਿੱਚ ਰੋਸ ਮਾਰਚ ਕਰਦੇ ਹੋਏ ਭਾਜਪਾ ਆਗੂ ਜਗਦੀਪ ਸਿੰਘ ਨਕਈ ਦੇ ਘਰ ਅੱਗੇ ਜਾ ਕੇ ਜ਼ੋਰਦਾਰ ਪ੍ਰਦਰਸ਼ਨ ਕੀਤਾ ਗਿਆ। ਨਾਲ ਹੀ ਕਿਸਾਨਾਂ ਨੇ ਚੇਤਾਵਨੀ ਦਿੱਤੀ ਕਿ ਭਾਜਪਾ ਦੀ ਕੇਂਦਰ ਵਿਚਲੀ ਸਰਕਾਰ ਆਪਣੀਆਂ ਹਰਕਤਾਂ ਤੋਂ ਬਾਜ ਆਵੇ ਨਹੀਂ ਕਿਸਾਨ ਆਪਣਾ ਸੰਘਰਸ਼ ਹੋਰ ਤੇਜ਼ ਕਰਨਗੇ ।