ਚੰਡੀਗੜ੍ਹ: ਹਾਈਕੋਰਟ ਨੇ ਵੱਡਾ ਫੈਸਲੇ ਲੈਂਦੇ ਹੋਏ ਚੰਡੀਗੜ੍ਹ ਵਿੱਚ ਮੇਅਰ ਦੀ ਚੋਣ 29 ਜਨਵਰੀ ਤੱਕ ਮੁਲਤਵੀ ਕਰ ਦਿੱਤੀ ਹੈ। ਹਾਈਕੋਰਟ ਨੇ ਕਿਹਾ ਕਿ ਚੰਡੀਗੜ੍ਹ ਪ੍ਰਸ਼ਾਸਨ ਮੇਅਰ ਚੋਣਾਂ ਲਈ ਨਵਾਂ ਨੋਟੀਫਿਕੇਸ਼ਨ ਜਾਰੀ ਕਰੇ। ਮੇਅਰ ਦਾ ਕਾਰਜਕਾਲ 29 ਜਨਵਰੀ ਤੱਕ ਰਹੇਗਾ। 24 ਜਨਵਰੀ ਨੂੰ ਮੇਅਰ ਚੋਣਾਂ ਨਹੀਂ ਹੋਣਗੀਆਂ। ਹਾਈਕੋਰਟ ਨੇ ਮੇਅਰ ਚੋਣ ਦੀ ਤਰੀਕ ਨੂੰ ਲੈ ਕੇ ਆਪਣਾ ਫੈਸਲਾ ਸੁਣਾ ਦਿੱਤਾ ਹੈ। ਕਾਂਗਰਸ ਅਤੇ ਆਮ ਆਦਮੀ ਪਾਰਟੀ ਨੇ ਚੋਣ ਪ੍ਰਕਿਰਿਆ ਅਤੇ ਚੋਣਾਂ ਦੀ ਤਰੀਕ ਨੂੰ ਹਾਈ ਕੋਰਟ ਵਿੱਚ ਚੁਣੌਤੀ ਦਿੱਤੀ ਸੀ। ਜਿਸ 'ਤੇ ਅਦਾਲਤ ਨੇ ਆਪਣਾ ਫੈਸਲਾ ਸੁਣਾਇਆ ਹੈ।
ਭਾਜਪਾ ਨੇ ਆਪਣੇ ਉਮੀਦਵਾਰਾਂ ਦਾ ਐਲਾਨੇ
ਭਾਜਪਾ ਨੇ ਮੇਅਰ ਚੋਣਾਂ ਲਈ ਆਪਣੇ ਉਮੀਦਵਾਰਾਂ ਦਾ ਐਲਾਨ ਕਰ ਦਿੱਤਾ ਹੈ। ਭਾਜਪਾ ਨੇ ਮੇਅਰ ਦੇ ਅਹੁਦੇ ਲਈ ਹਰਪ੍ਰੀਤ ਕੌਰ ਬਬਲਾ ਨੂੰ ਆਪਣਾ ਉਮੀਦਵਾਰ ਬਣਾਇਆ ਹੈ। ਸੀਨੀਅਰ ਡਿਪਟੀ ਮੇਅਰ ਬਿਮਲਾ ਦੂਬੇ ਅਤੇ ਡਿਪਟੀ ਮੇਅਰ ਲਖਬੀਰ ਸਿੰਘ ਬਿੱਲੂ ਦੇ ਨਾਵਾਂ ਨੂੰ ਅੰਤਿਮ ਰੂਪ ਦਿੱਤਾ ਗਿਆ ਹੈ।
ਕਾਂਗਰਸ ਅਤੇ 'ਆਪ' ਨੇ ਨਹੀਂ ਐਲਾਨੇ ਉਮੀਦਵਾਰ
ਚੰਡੀਗੜ੍ਹ ਵਿੱਚ ਕਾਂਗਰਸ ਅਤੇ ਆਮ ਆਦਮੀ ਪਾਰਟੀ ਇਕੱਠੇ ਚੋਣ ਲੜ ਰਹੀਆਂ ਹਨ। ਪਰ ਦੋਵਾਂ ਧਿਰਾਂ ਨੇ ਅਜੇ ਤੱਕ ਆਪਣੇ ਪੱਤੇ ਨਹੀਂ ਖੋਲ੍ਹੇ ਹਨ। ‘ਆਪ’ ਦੀਆਂ ਛੇ ਮਹਿਲਾ ਕੌਂਸਲਰਾਂ ਨੇ ਮੇਅਰ ਦੇ ਅਹੁਦੇ ਲਈ ਆਪਣੀ ਦਾਅਵੇਦਾਰੀ ਪੇਸ਼ ਕੀਤੀ ਹੈ। ਟਿਕਟ ਦੀ ਦੌੜ ਵਿੱਚ ਪ੍ਰੇਮ ਲਤਾ ਅਤੇ ਜਸਵਿੰਦਰ ਕੌਰ ਮੋਹਰੀ ਹਨ। ਹਾਲਾਂਕਿ ਪਾਰਟੀ ਆਗੂਆਂ ਦਾ ਕਹਿਣਾ ਹੈ ਕਿ ਇਸ ਸਬੰਧੀ ਅੰਤਿਮ ਫੈਸਲਾ ਪਾਰਟੀ ਦੇ ਸੰਗਠਨ ਸਕੱਤਰ ਸੰਦੀਪ ਪਾਠਕ ਹੀ ਲੈਣਗੇ। ਦੂਜੇ ਪਾਸੇ ਕਾਂਗਰਸ ਨੇ ਹਿਮਾਚਲ ਦੇ ਵਿਧਾਇਕ ਕੁਲਦੀਪ ਰਾਠੌਰ ਨੂੰ ਚੋਣਾਂ ਲਈ ਅਬਜ਼ਰਵਰ ਨਿਯੁਕਤ ਕੀਤਾ ਹੈ।
ਜੇਕਰ ਮੌਜੂਦਾ ਸਥਿਤੀ 'ਤੇ ਨਜ਼ਰ ਮਾਰੀਏ ਤਾਂ ਚੰਡੀਗੜ੍ਹ ਨਗਰ ਨਿਗਮ 'ਚ ਭਾਜਪਾ ਸਭ ਤੋਂ ਵੱਡੀ ਪਾਰਟੀ ਹੈ। ਭਾਜਪਾ ਦੇ ਕੁੱਲ 15 ਕੌਂਸਲਰ ਹਨ। ਜਦਕਿ ਕਾਂਗਰਸ ਦੇ ਸੰਸਦ ਮੈਂਬਰ ਮਨੀਸ਼ ਤਿਵਾੜੀ ਇਸ ਸਮੇਂ ਚੰਡੀਗੜ੍ਹ 'ਚ ਹਨ। ਇਸ ਸਥਿਤੀ ਵਿੱਚ ਕਾਂਗਰਸ ਦੇ ਅੱਠ ਅਤੇ ‘ਆਪ’ ਦੇ 13 ਕੌਂਸਲਰ ਹਨ। ਬਹੁਮਤ ਲਈ 18 ਵੋਟਾਂ ਦੀ ਲੋੜ ਹੁੰਦੀ ਹੈ।