ਅੰਮ੍ਰਿਤਸਰ : ਅੱਜ ਇਤਹਾਸਿਕ ਗੁਰੂ ਨਗਰੀ ਬਾਬਾ ਬਕਾਲਾ ਸਾਹਿਬ ਵਿਖੇ ਸਲਾਨਾ ਜੋੜ ਮੇਲਾ ਰੱਖੜ ਪੁੰਨਿਆ ਨੂੰ ਲੈ ਕੇ ਵੱਡੀ ਗਿਣਤੀ ਵਿੱਚ ਸੰਗਤਾਂ ਇਸ ਮੇਲੇ ਵਿੱਚ ਪਹੁੰਚੀਆਂ ਸਨ। ਜਿਸ ਦੇ ਚਲਦੇ ਹੋਏ ਬਾਬਾ ਬਕਾਲਾ ਸਾਹਿਬ ਦੇ ਬਾਜ਼ਾਰਾਂ ਵਿੱਚ ਖਾਣ ਪੀਣ ਦੀਆਂ ਕਈ ਦੁਕਾਨਾਂ ਵੀ ਲੱਗੀਆਂ। ਇਸ ਦੌਰਾਨ ਅੱਜ ਸਿਵਲ ਸਰਜਨ ਅੰਮ੍ਰਿਤਸਰ ਅਤੇ ਸੀਨੀਅਰ ਮੈਡੀਕਲ ਅਫਸਰ ਸਿਵਲ ਹਸਪਤਾਲ ਬਾਬਾ ਬਕਾਲਾ ਸਾਹਿਬ ਦੇ ਦਿਸ਼ਾ ਨਿਰਦੇਸ਼ਾ ਹੇਠ ਸਿਹਤ ਵਿਭਾਗ ਦੀਆਂ ਵੱਖ-ਵੱਖ ਟੀਮਾਂ ਨੇ ਬਾਬਾ ਬਕਾਲਾ ਸਾਹਿਬ ਦੇ ਬਾਜ਼ਾਰਾਂ ਵਿੱਚ ਜਾ ਕੇ ਖਾਣ-ਪੀਣ ਦੀਆਂ ਦੁਕਾਨਾਂ ਤੇ ਖਾਣ-ਪੀਣ ਦੀਆਂ ਵਸਤਾਂ ਦੀ ਚੈਕਿੰਗ ਕੀਤੀ ਅਤੇ 70 ਦੇ ਕਰੀਬ ਦੁਕਾਨਾਂ ’ਤੇ ਛਾਪੇਮਾਰੀ ਕੀਤੀ।
ਦੁਕਾਨਾਂ ’ਤੇ ਛਾਪੇਮਾਰੀ : ਇਸ ਸਬੰਧੀ ਜਾਣਕਾਰੀ ਦਿੰਦਿਆਂ ਸਿਹਤ ਵਿਭਾਗ ਦੇ ਅਧਿਕਾਰੀ ਬਲਜਿੰਦਰ ਸਿੰਘ ਨੇ ਦੱਸਿਆ ਕਿ ਸਿਹਤ ਵਿਭਾਗ ਦੇ ਦਿਸ਼ਾ-ਨਿਰਦੇਸ਼ਾਂ ਦੇ ਤਹਿਤ ਅਤੇ ਲੋਕਾਂ ਦੀ ਸਿਹਤ ਨੂੰ ਧਿਆਨ ਵਿੱਚ ਰੱਖਦਿਆਂ ਹੋਇਆ ਵੱਖ-ਵੱਖ ਟੀਮਾਂ ਵੱਲੋਂ ਬਾਜ਼ਾਰ ਵਿੱਚ ਲੱਗੀਆਂ ਦੁਕਾਨਾਂ ਤੇ ਖਾਣ-ਪੀਣ ਦੀਆਂ ਵਸਤਾਂ ਦੀ ਗੁਣਵੱਤਾ, ਸਾਮਾਨ ਦੀ ਸਾਂਭ-ਸੰਭਾਲ ਅਤੇ ਸਾਫ਼-ਸਫ਼ਾਈ ਦੀ ਜਾਂਚ ਕੀਤੀ ਜਾ ਰਹੀ ਹੈ।
70 ਦੁਕਾਨਾਂ ਦੀ ਜਾਂਚ: ਇਸ ਦੇ ਨਾਲ ਹੀ ਦੁਕਾਨਦਾਰਾਂ ਨੂੰ ਹਦਾਇਤ ਕੀਤੀ ਗਈ ਹੈ ਕਿ ਉਹ ਖਾਣ-ਪੀਣ ਦੀਆਂ ਵਸਤੂਆਂ ਨੂੰ ਢੱਕ ਕੇ ਰੱਖਣ ਅਤੇ ਅਜਿਹਾ ਨਾ ਕਰਕੇ ਲੋਕਾਂ ਦੀ ਸਿਹਤ ਨਾਲ ਖਿਲਵਾੜ ਕਰਨ ਵਾਲੇ ਦੁਕਾਨਦਾਰਾਂ ਨੂੰ ਬਖਸ਼ਿਆ ਨਹੀਂ ਜਾਵੇਗਾ ਅਤੇ ਉਨ੍ਹਾਂ ਖ਼ਿਲਾਫ਼ ਵਿਭਾਗ ਦੇ ਨਿਯਮਾਂ ਅਨੁਸਾਰ ਬਣਦੀ ਕਾਰਵਾਈ ਕੀਤੀ ਜਾ ਸਕਦੀ ਹੈ।
ਉਨ੍ਹਾਂ ਦੱਸਿਆ ਕਿ ਹੁਣ ਤੱਕ 70 ਦੁਕਾਨਾਂ ਦਾ ਦੌਰਾ ਕਰਕੇ ਸਾਮਾਨ ਦੀ ਜਾਂਚ ਕੀਤੀ ਜਾ ਚੁੱਕੀ ਹੈ, ਜੋ ਅੱਗੇ ਵੀ ਜਾਰੀ ਹੈ।
- ਕੋਟਲੀ ਕਲਾਂ ਕਤਲ ਮਾਮਲਾ, ਮਾਨਸਾ ਪੁਲਿਸ ਨੇ ਕਤਲ ਦਾ ਮੁੱਖ ਮੁਲਜ਼ਮ ਕੀਤਾ ਗ੍ਰਿਫਤਾਰ - Kotli clan murder case
- ਰੱਖੜੀ ਵਾਲੇ ਦਿਨ ਵਾਪਰਿਆ ਭਿਆਨਕ ਹਾਦਸਾ: ਦਸੂਹਾ 'ਚ ਪਲਟ ਗਈ ਸਵਾਰੀਆਂ ਨਾਲ ਭਰੀ ਬੱਸ ਪਲਟੀ, ਮੱਚ ਗਈ ਚੀਕ ਦੁਹਾਈ - Bus overturned in Dasuha
- ਮਾਨਸਾ ਜੇਲ੍ਹ ਵਿੱਚ ਬੰਦ ਕੈਦੀਆਂ ਦੇ ਗੁੱਟ 'ਤੇ ਭੈਣਾਂ ਨੇ ਸਜਾਈ ਰੱਖੜੀ, ਭੈਣਾਂ ਨੇ ਸੀਐੱਮ ਮਾਨ ਦਾ ਕੀਤਾ ਵਿਸ਼ੇਸ਼ ਧੰਨਵਾਦ - prisoners in Mansa jail