ਬਰਨਾਲਾ: ਬਰਨਾਲਾ ਵਿਧਾਨ ਸਭਾ ਦੀ ਜ਼ਿਮਨੀ ਚੋਣ ਨੂੰ ਲੈਕੇ ਸਿਆਸੀ ਅਖਾੜਾ ਪੂਰੀ ਤਰ੍ਹਾਂ ਭਖਿਆ ਹੋਇਆ ਹੈ। ਹਰ ਉਮੀਦਵਾਰ ਆਪਣੀ ਚੋਣ ਮੁਹਿੰਮ ਜ਼ੋਰ ਸ਼ੋਰ ਨਾਲ ਚਲਾ ਰਿਹਾ ਹੈ। ਉਥੇ ਹੀ ਦੂਜੇ ਪਾਸੇ ਆਮ ਆਦਮੀ ਪਾਰਟੀ ਲਈ ਝੋਨੇ ਦੀ ਫ਼ਸਲ ਅਤੇ ਬਾਗੀ ਗੁਰਦੀਪ ਸਿੰਘ ਬਾਠ ਤੋਂ ਬਾਅਦ ਵੱਖ ਵੱਖ ਵਰਗਾਂ ਦੇ ਸੰਘਰਸ਼ਾਂ ਨੇ ਪ੍ਰੇਸ਼ਾਨੀ ਖੜੀ ਕੀਤੀ ਹੋਈ ਹੈ। ਇਸ ਵਿਚਾਲੇ ਸੰਗਰੂਰ ਤੋਂ ਆਮ ਆਦਮੀ ਪਾਰਟੀ ਦੇ ਸੰਸਦ ਮੈਂਬਰ ਅਤੇ ਸਾਬਕਾ ਵਿਧਾਇਕ ਗੁਰਮੀਤ ਸਿੰਘ ਮੀਤ ਹੇਅਰ ਦੀ ਕੋਠੀ ਸੰਘਰਸ਼ਾਂ ਦਾ ਕੇਂਦਰ ਬਿੰਦੂ ਬਣੀ ਹੋਈ ਹੈ। ਰੋਜ਼ਾਨਾ ਔਸਤਨ ਦੋ ਤੋਂ ਤਿੰਨ ਧਰਨੇ ਮੀਤ ਹੇਅਰ ਦੀ ਕੋਠੀ ਅੱਗੇ ਲੱਗ ਰਹੇ ਹਨ, ਜਿਸਦਾ ਪ੍ਰਭਾਵ ਸ਼ਹਿਰ ਵਾਸੀਆਂ ਵਿੱਚ ਪੈਂਦਾ ਦਿਖਾਈ ਦੇ ਰਿਹਾ ਹੈ।

ਆਮ ਆਦਮੀ ਪਾਰਟੀ ਦੇ ਉਮੀਦਵਾਰ ਹਰਿੰਦਰ ਸਿੰਘ ਧਾਲੀਵਾਲ ਦਾ ਚੋਣ ਦਫ਼ਤਰ ਵੀ ਮੀਤ ਹੇਅਰ ਦੀ ਕੋਠੀ ਤੋਂ ਹੀ ਚੱਲ ਰਿਹਾ ਹੈ। ਜਿਸ ਕਾਰਨ ਆਮ ਆਦਮੀ ਪਾਰਟੀ ਲਈ ਇਹ ਧਰਨੇ ਅਤੇ ਸੰਘਰਸ਼ ਵੱਡੀ ਸਿਰਦਰਦੀ ਬਣੇ ਹੋਏ ਹਨ। ਮੀਤ ਹੇਅਰ ਦੀ ਕੋਠੀ ਪੁਲਿਸ ਬੈਰੀਕੇਟਿੰਡ ਨਾਲ ਸੀਲ ਕੀਤੀ ਹੋਈ ਹੈ ਅਤੇ ਵੱਡੀ ਗਿਣਤੀ ਵਿੱਚ ਪੁਲਿਸ ਮੁਲਾਜ਼ਮ ਕੋਠੀ ਅੱਗੇ ਤਾਇਨਾਤ ਹਨ।
ਦੋ ਦਿਨਾਂ ਵਿੱਚ ਲੱਗੇ 9 ਜੱਥੇਬੰਦੀਆਂ ਦੇ ਧਰਨੇ

ਜਿਸ ਦੌਰਾਨ ਉਹਨਾਂ ਦੀ ਪੁਲਿਸ ਮੁਲਾਜ਼ਮਾਂ ਨਾਲ ਖਹਿਬਾਜ਼ੀ ਵੀ ਹੋਈ। ਇਸ ਤੋਂ ਇਲਾਵਾ ਸਿਹਤ ਵਿਭਾਗ ਦੇ ਕੱਚੇ ਕਾਮਿਆਂ, ਸਰਕਾਰੀ ਸਕੂਲਾਂ ਦੇ ਵੋਕੇਸ਼ਨਲ ਅਧਿਆਪਕਾਂ ਅਤੇ ਮੈਰੀਟੋਰੀਅਸ ਸਕੂਲਾਂ ਦੇ ਅਧਿਆਪਕਾਂ ਵਲੋਂ ਆਪ ਸੰਸਦ ਮੈਂਬਰ ਦੇ ਘਰ ਬਾਹਰ ਧਰਨਾ ਲਗਾ ਕੇ ਸਰਕਾਰ ਵਿਰੁੱਧ ਪ੍ਰਦਰਸ਼ਨ ਕੀਤੇ ਗਏ।