ਬਰਨਾਲਾ : ਬਰਨਾਲਾ ਵਿੱਚ ਵਪਾਰੀਆਂ ਅਤੇ ਪੁਲਿਸ ਪ੍ਰਸ਼ਾਸ਼ਨ ਦਰਮਿਆਨ ਮੀਟਿੰਗ ਹੋਈ। ਜਿਸ ਵਿੱਚ ਜਿੱਥੇ ਆਪਸੀ ਤਾਲਮੇਲ ਉਪਰ ਜ਼ੋਰ ਦਿੱਤਾ ਗਿਆ। ਉਥੇ ਵਪਾਰੀਆਂ ਤੇ ਸ਼ਹਿਰ ਦੀਆਂ ਸਮੱਸਿਆਵਾਂ ਉਪਰ ਚਰਚਾ ਹੋਈ। ਇਸ ਦੌਰਾਨ ਪੁਲਿਸ ਅਧਿਕਾਰੀਆਂ ਨੇ ਵਪਾਰੀਆਂ ਦੀਆਂ ਸਮੱਸਿਆਵਾਂ ਸੁਣੀਆਂ। ਮੀਟਿੰਗ ਦੌਰਾਨ ਵਪਾਰੀਆਂ ਨੇ ਚੋਰੀਆਂ, ਲੁੱਟ ਅਤੇ ਟਰੈਫਿਕ ਦੀ ਸਮੱਸਿਆ ਦਾ ਮੁੱਦਾ ਉਠਾਇਆ, ਜਿਸ ਨੂੰ ਪੁਲਿਸ ਅਧਿਕਾਰੀਆਂ ਨੇ ਹੱਲ ਕਰਨ ਦਾ ਭਰੋਸਾ ਦਿੱਤਾ ਹੈ।
ਚੋਰੀ ਅਤੇ ਲੁੱਟ ਦੀਆਂ ਵਾਰਦਾਤਾਂ
ਇਸ ਮੌਕੇ ਗੱਲਬਾਤ ਕਰਦਿਆਂ ਵਪਾਰੀਆਂ ਨੇ ਕਿਹਾ ਕਿ ਅੱਜ ਪੁਲਿਸ ਪ੍ਰਸ਼ਾਸਨ ਵੱਲੋਂ ਸ਼ਹਿਰ ਦੇ ਵਪਾਰੀ ਵਰਗ ਨਾਲ ਮੀਟਿੰਗ ਕੀਤੀ ਗਈ ਹੈ। ਇਸ ਮੀਟਿੰਗ ਵਿੱਚ ਵਪਾਰੀਆਂ ਨੂੰ ਆਉਣ ਵਾਲੀਆਂ ਸਮੱਸਿਆਵਾਂ ਅਤੇ ਉਨ੍ਹਾਂ ਦੇ ਹੱਲ ਲਈ ਚਰਚਾ ਕੀਤੀ ਗਈ ਹੈ। ਉਨ੍ਹਾਂ ਨੇ ਕਿਹਾ ਕਿ ਸ਼ਹਿਰ ਵਿੱਚ ਹੋ ਰਹੀਆਂ ਦਿਨੋਂ-ਦਿਨ ਚੋਰੀ ਅਤੇ ਲੁੱਟ ਦੀਆਂ ਵਾਰਦਾਤਾਂ ਨੂੰ ਰੋਕਣ ਸਬੰਧੀ ਵਪਾਰੀਆਂ ਨੇ ਪੁਲਿਸ ਪ੍ਰਸ਼ਾਸਨ ਨੂੰ ਅਪੀਲ ਕੀਤੀ ਹੈ। ਇਸ ਤੋਂ ਇਲਾਵਾ ਗੈਂਗਸਟਰਾਂ ਵੱਲੋਂ ਵਪਾਰੀਆਂ ਨੂੰ ਫਰੌਤੀਆਂ ਲਈ ਤੰਗ ਪਰੇਸ਼ਾਨ ਕਰਨ ਸਬੰਧੀ ਵੀ ਇਸ ਦੇ ਹੱਲ ਦੀ ਮੰਗ ਕੀਤੀ ਗਈ ਹੈ।
ਗੈਰ ਕਾਨੂੰਨੀ ਕਬਜ਼ਿਆਂ ਨੂੰ ਹਟਾਉਣ ਲਈ ਕੀਤੀ ਅਪੀਲ
ਵਪਾਰੀਆਂ ਨੇ ਇਹ ਵੀ ਕਿਹਾ ਕਿ ਬਰਨਾਲਾ ਸ਼ਹਿਰ ਵਿੱਚ ਟਰੈਫਿਕ ਦੀ ਵੱਡੀ ਸਮੱਸਿਆ ਹੈ। ਕੋਈ ਵੀ ਪਾਰਕਿੰਗ ਦੀ ਸਹੂਲਤ ਨਾ ਹੋਣ ਕਾਰਨ ਬਾਜ਼ਾਰ ਵਿੱਚ ਜਾਮ ਲੱਗ ਜਾਂਦੇ ਹਨ। ਇਸ ਲਈ ਵੀ ਕੋਈ ਸਰਕਾਰੀ ਜਾਂ ਪ੍ਰਾਈਵੇਟ ਪਾਰਕਿੰਗ ਦਾ ਪ੍ਰਬੰਧ ਕਰਨ ਅਤੇ ਗੈਰ ਕਾਨੂੰਨੀ ਕਬਜ਼ਿਆਂ ਨੂੰ ਹਟਾਉਣ ਲਈ ਵੀ ਪੁਲਿਸ ਪ੍ਰਸ਼ਾਸਨ ਨੂੰ ਅਪੀਲ ਕੀਤੀ ਗਈ ਹੈ। ਉਨ੍ਹਾਂ ਨੇ ਕਿਹਾ ਕਿ ਪੁਲਿਸ ਅਧਿਕਾਰੀਆਂ ਨੇ ਵਪਾਰੀਆਂ ਦੀਆਂ ਸਮੱਸਿਆਵਾਂ ਸੁਣ ਕੇ ਉਨ੍ਹਾਂ ਦੇ ਹੱਲ ਕਰਨ ਦਾ ਵੀ ਭਰੋਸਾ ਦਿੱਤਾ ਹੈ।
ਸਮੱਸਿਆਵਾਂ ਨੂੰ ਹੱਲ ਕਰਨ ਦਾ ਦਿੱਤਾ ਭਰੋਸਾ
ਉੱਥੇ ਇਸ ਮੌਕੇ ਐਸਪੀ ਸੌਰਭ ਜਿੰਦਲ ਨੇ ਕਿਹਾ ਕਿ ਅੱਜ ਵਪਾਰੀ ਵਰਗ ਨਾਲ ਮੀਟਿੰਗ ਕਰਕੇ ਉਨ੍ਹਾਂ ਦੀਆਂ ਸਮੱਸਿਆਵਾਂ ਨੂੰ ਹੱਲ ਦਾ ਭਰੋਸਾ ਦਿੱਤਾ ਗਿਆ ਹੈ। ਉਨ੍ਹਾਂ ਨੇ ਕਿਹਾ ਕਿ ਵਪਾਰੀ ਵਰਗ ਨੂੰ ਆ ਰਹੀ ਹਰ ਸਮੱਸਿਆ ਦਾ ਪੁਲਿਸ ਪ੍ਰਸ਼ਾਸਨ ਹੱਲ ਕਰਨ ਦਾ ਯਤਨ ਕਰੇਗਾ। ਉਨ੍ਹਾਂ ਨੇ ਕਿਹਾ ਕਿ ਵਪਾਰੀਆਂ ਦੀਆ ਜੋ ਸਮੱਸਿਆਵਾਂ ਪੁਲਿਸ ਵਿਭਾਗ ਨਾਲ ਸਬੰਧਤ ਹਨ, ਉਨ੍ਹਾਂ ਨੂੰ ਤੁਰੰਤ ਹੱਲ ਕੀਤਾ ਜਾਵੇਗਾ। ਜਦਕਿ ਜੋ ਸਮੱਸਿਆ ਸਿਵਲ ਪ੍ਰਸ਼ਾਸ਼ਨ ਨਾਲ ਸਬੰਧਤ ਹਨ, ਉਨ੍ਹਾਂ ਨੂੰ ਵੀ ਸਿਵਲ ਅਧਿਕਾਰੀਆਂ ਨਾਲ ਗੱਲ ਕਰਕੇ ਹੱਲ ਕਰਵਾਉਣ ਦੀ ਕੋਸ਼ਿਸ਼ ਕੀਤੀ ਜਾਵੇਗੀ।
- ਕਾਂਗਰਸੀ ਉਮੀਦਵਾਰ ਨੇ ਸਾਥੀਆਂ ਨਾਲ ਰਲ ਕੇ ਕੀਤਾ ਐੱਸਡੀਐੱਮ ਦਫ਼ਤਰ ਬਾਹਰ ਪ੍ਰਦਰਸ਼ਨ,ਕਾਗਜ਼ ਰੱਦ ਕਰਨ ਦੇ ਲਾਏ ਇਲਜ਼ਾਮ
- ਚੇਅਰਪਰਸਨ ਰਾਜ ਲਾਲੀ ਗਿੱਲ ਨੇ ਐੱਸਜੀਪੀਸੀ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਨੂੰ ਕੀਤਾ ਤਲਬ, 4 ਦਿਨ ਅੰਦਰ ਮੰਗਿਆ ਸਪੱਸ਼ਟੀਕਰਨ,ਜਾਣੋਂ ਮਾਮਲਾ
- '2021 ਕਿਸਾਨਾਂ ਦੇ ਧਰਨੇ 'ਚ ਸਰਹੱਦੀ ਪਿੰਡਾਂ ਦੀਆਂ 700 ਕੁੜੀਆਂ ਗਾਇਬ ਅਤੇ ਬੱਚੇ ਲੱਗੇ ਮਰਨ...', ਆ ਕੀ ਬੋਲ ਗਏ ਹਰਿਆਣਾ ਦੇ ਲੀਡਰ