ETV Bharat / state

Watch Video: ਸੰਸਦ ਮੈਂਬਰ ਮੀਤ ਹੇਅਰ ਨੇ ਲੋਕ ਸਭਾ 'ਚ ਆਪਣ ਪਹਿਲੇ ਭਾਸ਼ਣ ਦੌਰਾਨ ਚੁੱਕਿਆ ਪੇਂਡੂ ਵਿਕਾਸ ਫੰਡ ਦਾ ਮੁੱਦਾ - MP MEET HAYER IN PARLIAMENT - MP MEET HAYER IN PARLIAMENT

Member of Parliament Meet Hayer: ਸੰਸਦ ਮੈਂਬਰ ਸੰਗਰੂਰ ਗੁਰਮੀਤ ਸਿੰਘ ਮੀਤ ਹੇਅਰ ਨੇ ਲੋਕ ਸਭਾ ਵਿੱਚ ਆਪਣੇ ਪਹਿਲੇ ਭਾਸ਼ਣ ਦੀ ਸ਼ੁਰੂਆਤ ਸੰਗਰੂਰ ਵਾਸੀਆਂ ਦਾ ਧੰਨਵਾਦ ਕਰਦਿਆਂ ਕੀਤੀ, ਭਾਸ਼ਣ ਦੌਰਾਨ ਉਹਨਾਂ ਪੰਜਾਬ ਦੇ ਅਹਿਮ ਮੁੱਦੇ ਉਠਾਏ।

MEMBER OF PARLIAMENT MEET HAYER
ਮੀਤ ਹੇਅਰ ਦਾ ਲੋਕ ਸਭਾ ਵਿੱਚ ਪਹਿਲਾ ਭਾਸ਼ਣ (ETV Bharat Barnala)
author img

By ETV Bharat Punjabi Team

Published : Jul 2, 2024, 3:51 PM IST

ਮੀਤ ਹੇਅਰ ਦਾ ਲੋਕ ਸਭਾ ਵਿੱਚ ਪਹਿਲਾ ਭਾਸ਼ਣ (ETV Bharat Barnala)

ਬਰਨਾਲਾ: ਸੰਸਦ ਮੈਂਬਰ ਸੰਗਰੂਰ ਗੁਰਮੀਤ ਸਿੰਘ ਮੀਤ ਹੇਅਰ ਨੇ ਲੋਕ ਸਭਾ ਵਿੱਚ ਆਪਣਾ ਪਲੇਠਾ ਭਾਸ਼ਣ ਦਿੰਦੇ ਹੋਏ ਜਿੱਥੇ ਪੰਜਾਬ ਦੇ ਹੱਕਾਂ ਦੀ ਆਵਾਜ਼ ਬੁਲੰਦ ਕੀਤੀ, ਓਥੇ ਕੇਂਦਰ ਸਰਕਾਰ ਵਲੋਂ ਰੋਕੇ ਗਏ ਪੇਂਡੂ ਵਿਕਾਸ ਫੰਡ ਸਣੇ ਹੋਰ ਫੰਡਾਂ ਦਾ ਮੁੱਦਾ ਚੁੱਕਿਆ। ਮੀਤ ਹੇਅਰ ਕਿਹਾ ਕਿ ਲੋਕ ਸਭਾ ਵਿੱਚ ਸੰਬੋਧਨ ਦੌਰਾਨ ਕੇਂਦਰ ਸਰਕਾਰ ਵੱਲੋਂ ਪੰਜਾਬ ਦੇ ਆਰਡੀਐਫ (ਰੂਰਲ ਡਿਵੈਲਪਮੈਂਟ ਫੰਡ) ਸਮੇਤ ਰੋਕੇ ਤਕਰੀਬਨ 8000 ਕਰੋੜ ਰੁਪਏ ਦੇ ਫੰਡ ਜਾਰੀ ਕੀਤੇ ਜਾਣ, ਕਿਉਂਕਿ ਇਹ ਪੰਜਾਬ ਦਾ ਹੱਕ ਹੈ। ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਵਲੋਂ ਹੋਰਾਂ ਸੂਬਿਆਂ ਨੂੰ ਵਿਸ਼ੇਸ਼ ਪੈਕੇਜ ਦਿੱਤੇ ਜਾਂਦੇ ਹਨ ਅਤੇ ਪੰਜਾਬ ਨੂੰ ਉਸਦਾ ਬਣਦਾ ਹੱਕ ਵੀ ਨਹੀਂ ਦਿੱਤਾ ਜਾ ਰਿਹਾ। ਉਨ੍ਹਾਂ ਬੇਨਤੀ ਕੀਤੀ ਕਿ ਪੰਜਾਬ ਦੇ ਰੋਕੇ ਹੋਏ ਫੰਡ ਜਲਦ ਤੋਂ ਜਲਦ ਜਾਰੀ ਕੀਤੇ ਜਾਣ।

8000 ਕਰੋੜ ਰੁਪਏ ਦੇ ਫੰਡਾਂ ਨੂੰ ਜਾਰੀ ਕਰਨ ਦੀ ਮੰਗ: ਐੱਮਪੀ ਮੀਤ ਹੇਅਰ ਨੇ ਦੇਸ਼ ਦੀ ਆਜ਼ਾਦੀ ਲਈ ਪੰਜਾਬੀਆਂ ਦੀਆਂ 80 ਫੀਸਦੀ ਕੁਰਬਾਨੀਆਂ ਤੋਂ ਲੈ ਕੇ ਵੰਡ ਦਾ ਸੰਤਾਪ ਭੋਗਣ, ਕਿਸਾਨਾਂ ਵੱਲੋਂ ਦੇਸ਼ ਦੇ ਅੰਨ ਭੰਡਾਰ ਭਰਨ, ਬਾਰਡਰਾਂ ਉੱਤੇ ਸੈਨਿਕਾਂ ਵੱਲੋਂ ਸ਼ਹੀਦੀ ਪਾਉਣ ਅਤੇ ਖੇਡਾਂ ਖਾਸ ਕਰਕੇ ਓਲੰਪਿਕਸ ਵਿੱਚ ਪੰਜਾਬੀਆਂ ਦੇ ਯੋਗਦਾਨ ਦਾ ਜ਼ਿਕਰ ਕੀਤਾ। ਉਨ੍ਹਾਂ ਹਾਕੀ ਖਿਡਾਰੀ ਬਲਬੀਰ ਸਿੰਘ ਸੀਨੀਅਰ, ਨਿਸ਼ਾਨੇਬਾਜ਼ ਅਭਿਨਵ ਬਿੰਦਰਾ, ਅਰਸ਼ਦੀਪ ਸਿੰਘ ਤੱਕ ਜ਼ਿਕਰ ਕੀਤਾ। ਮੀਤ ਹੇਅਰ ਨੇ ਪੰਜਾਬ ਯੂਨੀਵਰਸਿਟੀ ਦੇ ਸਮਾਗਮ ਮੌਕੇ ਤੱਤਕਾਲੀ ਗ੍ਰਹਿ ਮੰਤਰੀ ਸਰਦਾਰ ਪਟੇਲ ਵੱਲੋਂ ਪੰਜਾਬੀਆਂ ਦੀ ਕੁਰਬਾਨੀ ਨੂੰ ਸਿਜਦਾ ਕਰਨ ਦਾ ਜ਼ਿਕਰ ਕਰਦਿਆਂ ਪੰਜਾਬ ਨਾਲ ਕੇਂਦਰ ਦੀ ਵਿਤਕਰੇਬਾਜ਼ੀ ਅਤੇ ਗੁਆਂਢੀ ਸੂਬਿਆਂ ਨੂੰ ਟੈਕਸ ਰਿਆਇਤਾਂ ਦੇ ਕੇ ਪੰਜਾਬ ਦੇ ਉਦਯੋਗਾਂ ਨਾਲ ਮਤਰੇਈ ਸਲੂਕ ਦੀ ਗੱਲ ਕਹੀ ਅਤੇ ਆਰਡੀਐਫ ਸਮੇਤ ਰੋਕੇ 8000 ਕਰੋੜ ਰੁਪਏ ਦੇ ਫੰਡਾਂ ਨੂੰ ਜਾਰੀ ਕਰਨ ਦੀ ਮੰਗ ਰੱਖੀ।

ਪੁਰਾਣੀ ਪੈਨਸ਼ਨ ਸਕੀਮ ਬਹਾਲ ਕਰਨ ਦੀ ਮੰਗ ਰੱਕੀ: ਮੀਤ ਹੇਅਰ ਨੇ ਕਿਹਾ ਕਿ ਅਗਨੀਵੀਰ ਸਕੀਮ ਦਾ ਪਹਿਲਾ ਸ਼ਹੀਦ ਪੰਜਾਬੀ ਅੰਮ੍ਰਿਤਪਾਲ ਸਿੰਘ ਸੀ ਜਿਸ ਨੂੰ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਇੱਕ ਕਰੋੜ ਰੁਪਏ ਦੀ ਸਹਾਇਤਾ ਰਾਸ਼ੀ ਦਿੱਤੀ। ਮੀਤ ਹੇਅਰ ਨੇ ਮੁਲਾਜ਼ਮਾਂ ਦੇ ਹੱਕ ਵਿੱਚ ਬੋਲਦਿਆਂ ਪੁਰਾਣੀ ਪੈਨਸ਼ਨ ਸਕੀਮ ਬਹਾਲ ਕਰਨ ਦੀ ਮੰਗ ਰੱਖੀ। ਉਲੇਖਯੋਗ ਹੈ ਕਿ ਉਨ੍ਹਾਂ ਆਪਣੇ ਭਾਸ਼ਣ ਦੀ ਸ਼ੁਰੂਆਤ ਵਿੱਚ ਸੰਗਰੂਰ ਦੇ ਲੋਕਾਂ ਦਾ ਸੰਸਦ ਵਿੱਚ ਭੇਜਣ ਲਈ ਧੰਨਵਾਦ ਕੀਤਾ।

ETV Bharat Logo

Copyright © 2024 Ushodaya Enterprises Pvt. Ltd., All Rights Reserved.