ਬਰਨਾਲਾ: ਸੰਗਰੂਰ ਤੋਂ ਲੋਕ ਸਭਾ ਮੈਂਬਰ ਗੁਰਮੀਤ ਸਿੰਘ ਮੀਤ ਹੇਅਰ ਨੇ ਸੰਸਦੀ ਹਲਕੇ ਨਾਲ ਸਬੰਧਤ ਕੌਮੀ ਹਾਈਵੇਜ਼ ਪ੍ਰਾਜੈਕਟਾਂ ਦੇ ਤਿੰਨ ਅਹਿਮ ਭਖਦੇ ਮਸਲੇ ਕੇਂਦਰੀ ਸੜਕ ਅਤੇ ਆਵਾਜਾਈ ਮੰਤਰੀ ਨਿਤਿਨ ਗਡਕਰੀ ਕੋਲ ਉਠਾਏ। ਮੀਤ ਹੇਅਰ ਵੱਲੋਂ ਨਿੱਜੀ ਤੌਰ ਉਤੇ ਮਾਮਲਾ ਉਠਾਉਣ ਉੱਤੇ ਕੇੰਦਰੀ ਮੰਤਰੀ ਨੇ ਲੋਕ ਸਭਾ ਮੈਂਬਰ ਦੀ ਮੰਗ ਉਤੇ ਗੌਰ ਫ਼ਰਮਾਉਣ ਦਾ ਵਿਸ਼ਵਾਸ ਦਿਵਾਇਆ।
ਆਪਣੇ ਹਲਕੇ ਨਾਲ ਸਬੰਧਤ ਕੌਮੀ ਹਾਈਵੇਜ਼ ਪ੍ਰਾਜੈਕਟਾਂ ਦੇ ਤਿੰਨ ਅਹਿਮ ਭਖਦੇ ਮਸਲਿਆਂ ਨੂੰ ਲੈ ਕੇ ਕੇਂਦਰੀ ਸੜਕ ਤੇ ਆਵਾਜਾਈ ਮੰਤਰੀ ਸ਼੍ਰੀ ਨਿਤਿਨ ਗਡਕਰੀ ਜੀ ਨਾਲ ਮੁਲਾਕਾਤ ਕੀਤੀ।ਕੌਮੀ ਮਾਰਗ ਉਤੇ ਚੀਮਾ-ਜੋਧਪੁਰ ਅਤੇ ਬਡਬਰ ਪਿੰਡ ਵਿਖੇ ਫਲਾਈਓਵਰਾਂ ਦੀ ਉਸਾਰੀ ਅਤੇ ਬਰਨਾਲਾ ਤੋਂ ਮੋਗਾ, ਸੰਗਰੂਰ ਅਤੇ ਬਠਿੰਡਾ ਵੱਲ ਜਾਂਦੇ ਕੌਮੀ ਮਾਰਗਾਂ ਉੱਤੇ ਸ਼ਹਿਰ… pic.twitter.com/3yv3wGoAE0
— Gurmeet Singh Meet Hayer (@meet_hayer) July 27, 2024
ਫਲਾਈਓਵਰ ਬਣਾਉਣ ਦੀ ਰੱਖੀ ਮੰਗ: ਮੀਤ ਹੇਅਰ ਨੇ ਬਰਨਾਲਾ-ਮੋਗਾ ਕੌਮੀ ਮਾਰਗ 703 ਉਤੇ ਚੀਮਾ-ਜੋਧਪੁਰ ਵਿਖੇ ਫਲਾਈਓਵਰ ਬਣਾਉਣ ਦੀ ਮੰਗ ਰੱਖੀ। ਉਨ੍ਹਾਂ ਕਿਹਾ ਕਿ ਸੜਕ ਦੇ ਦੋਵੇਂ ਪਾਸੇ ਦੋ ਪਿੰਡ ਚੀਮਾ ਤੇ ਜੋਧਪੁਰ ਪੈਂਦੇ ਹੋਣ ਕਾਰਨ ਇਨ੍ਹਾਂ ਪਿੰਡਾਂ ਦੀ ਵੱਸੋਂ ਨੂੰ ਬੱਸ ਅੱਡੇ ਕੋਲ ਕਰਾਸ ਕਰਨ ਦੀ ਦਿੱਕਤ ਆਉਂਦੀ ਹੈ ਅਤੇ ਫਲਾਈਓਵਰ ਨਾ ਹੋਣ ਕਾਰਨ ਹਾਦਸਿਆਂ ਦਾ ਖਤਰਾ ਰਹਿੰਦਾ ਹੈ। ਇਸੇ ਤਰ੍ਹਾਂ ਬਰਨਾਲਾ-ਸੰਗਰੂਰ ਕੌਮੀ ਮਾਰਗ 64 ਉੱਪਰ ਬਡਬਰ ਪਿੰਡ ਵਿਖੇ ਫਲਾਈਓਵਰ ਦੀ ਬਹੁਤ ਲੋੜ ਹੈ।ਇਸ ਥਾਂ ਤੋਂ ਲੌਂਗੋਵਾਲ-ਸੁਨਾਮ ਵੱਲ ਵੱਖਰੀ ਰੋਡ ਨਿਕਲਦੀ ਹੈ ਜਿਸ ਕਾਰਨ ਉੱਥੇ ਜਾਮ ਲੱਗੇ ਰਹਿੰਦੇ ਹਨ ਅਤੇ ਫਲਾਈਓਵਰ ਬਣਾਉਣ ਦੀ ਤੁਰੰਤ ਲੋੜ ਹੈ।
- ਕਲਯੁੱਗੀ ਮਾਂ ਨੇ ਆਪਣੀ 9 ਦਿਨਾਂ ਦੀ ਕੁੜੀ ਦਾ ਚਾਕੂ ਮਾਰ ਕੇ ਕੀਤਾ ਕਤਲ, ਕਾਰਨ ਜਾਣ ਕੇ ਤੁਸੀ ਵੀ ਹੋ ਜਾਵੋਗੇ ਹੈਰਾਨ - Mother killed her daughter
- ਛੁੱਟੀ ਆਏ ਫੌਜੀ ਦੀ ਦਿਲ ਦਾ ਦੌਰਾ ਪੈਣ ਕਾਰਨ ਹੋਈ ਮੌਤ, ਪੰਜ ਸਾਲ ਪਹਿਲਾਂ ਫੌਜ ਵਿੱਚ ਭਰਤੀ ਹੋਇਆ ਸੀ - Death of Gurdaspur soldier
- ਹਾਏ ਰੱਬਾ!...ਹਲੇ ਨਹੀਂ ਮਿਲੇਗੀ ਗਰਮੀ ਤੋਂ ਰਾਹਤ, ਪੰਜਾਬ ਦਾ ਇਹ ਸ਼ਹਿਰ ਰਿਹਾ ਸਭ ਤੋਂ ਵੱਧ ਗਰਮ, ਜਾਣੋ ਆਪਣੇ ਸ਼ਹਿਰ ਦਾ ਹਾਲ - Weather Update
ਲਿੰਕ ਸੜਕਾਂ ਨੂੰ ਚੌੜਾ ਕਰਨ ਦੀ ਮੰਗ ਰੱਖੀ: ਮੀਤ ਹੇਅਰ ਨੇ ਤੀਜਾ ਮਾਮਲਾ ਬਰਨਾਲਾ ਤੋਂ ਮੋਗਾ, ਸੰਗਰੂਰ ਅਤੇ ਬਠਿੰਡਾ ਵੱਲ ਜਾਂਦੇ ਕੌਮੀ ਮਾਰਗਾਂ ਉੱਤੇ ਸ਼ਹਿਰ ਤੋਂ ਬਾਈਪਾਸ ਨਾਲ ਜੋੜਦੀਆਂ ਦੋ ਸੜਕਾਂ ਨੂੰ ਚੌੜਾ ਕਰਨ ਦੀ ਵੀ ਮੰਗ ਰੱਖੀ। ਪਹਿਲੀ ਸੜਕ ਸਾਢੇ ਸੱਤ ਕਿਲੋਮੀਟਰ ਹੈ ਜੋ ਜੇਲ੍ਹ ਤੋਂ ਬਰਨਾਲਾ ਸ਼ਹਿਰ ਵਿੱਚ ਕਚਹਿਰੀ, ਆਈ ਟੀ ਆਈ ਚੌਕ ਵਿੱਚੋਂ ਗੁਜ਼ਰਦੀ ਹੰਢਿਆਇਆ ਚੌਕ ਤੱਕ ਜਾਂਦੀ ਹੈ ਅਤੇ ਦੂਜੀ ਸੜਕ ਆਈਟੀਆਈ ਚੌਕ ਤੋਂ ਹੰਢਿਆਇਆ ਤੱਕ ਸਾਢੇ ਤਿੰਨ ਕਿਲੋਮੀਟਰ ਹੈ। ਇਹ ਕੁੱਲ 10 ਕਿਲੋਮੀਟਰ ਸੜਕ ਨੂੰ ਚੌੜਾ ਕਰਨ ਦੀ ਲੋੜ ਹੈ ਤਾਂ ਜੋ ਟ੍ਰੈਫਿਕ ਵਿਵਸਥਾ ਹੋਰ ਸੁਖਾਲੀ ਹੋ ਸਕੇ।